T20 2nd semi-final match : ਭਾਰਤ ਤੇ ਇੰਗਲੈਂਡ ਵਿਚਾਲੇ ਮਹਾਂ-ਮੁਕਾਬਲਾ; ਇੰਗਲੈਂਡ ਨੇ ਜਿੱਤਿਆ ਟਾਸ
– ਜਾਣੋ ਕੌਣ ਕਰੇਗਾ ਪਹਿਲਾਂ ਬੱਲੇਬਾਜ਼ੀ?
– ਜਿੱਤਣ ਵਾਲੀ ਟੀਮ ਫਾਈਨਲ ‘ਚ ਕਰੇਗੀ ਐਂਟਰੀ
ਨਵੀ ਦਿੱਲੀ , 5 ਮਾਰਚ 2026 (ਵਿਸ਼ਵ ਵਾਰਤਾ) – ਭਾਰਤ ਅਤੇ ਇੰਗਲੈਂਡ ਵਿਚਾਲੇ ਅੱਜ ਟੀ-20 ਵਿਸ਼ਵ ਕੱਪ 2026 ਦਾ ਸੈਮੀਫਾਈਨਲ ਖੇਡਿਆ ਜਾਵੇਗਾ। ਦੋਵਾਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੈਮੀਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ ਹੈ। ਅੱਜ ਇੱਕ ਟੀਮ ਇਸ ਟੂਰਨਾਮੈਂਟ ਤੋਂ ਬਾਹਰ ਹੋ ਜਾਵੇਗੀ, ਜਦਕਿ ਦੂਜੀ ਟੀਮ ਫਾਈਨਲ ਵਿੱਚ ਪਹੁੰਚ ਜਾਵੇਗੀ ਅਤੇ ਖ਼ਿਤਾਬ ਤੋਂ ਸਿਰਫ਼ ਇੱਕ ਕਦਮ ਦੂਰ ਰਹਿ ਜਾਵੇਗੀ।

ਟੀ-20 ਵਿਸ਼ਵ ਕੱਪ ਦਾ ਦੂਜਾ ਸੈਮੀਫਾਈਨਲ ਭਾਰਤ ਅਤੇ ਇੰਗਲੈਂਡ ਵਿਚਾਲੇ ਸ਼ਾਮ 7 ਵਜੇ ਸ਼ੁਰੂ ਹੋ ਜਾਵੇਗਾ। ਅੱਜ ਦਾ ਇਹ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇੰਗਲੈਂਡ ਦੇ ਕਪਤਾਨ ਹੈਰੀ ਬਰੂਕ ਨੇ ਟਾਸ ਜਿੱਤ ਲਿਆ ਹੈ ਅਤੇ ਉਨ੍ਹਾਂ ਨੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਯਾਨੀ ਟੀਮ ਇੰਡੀਆ ਪਹਿਲਾਂ ਬੱਲੇਬਾਜ਼ੀ ਕਰੇਗੀ। ਭਾਰਤੀ ਕਪਤਾਨ ਸੂਰਿਆਕੁਮਾਰ ਯਾਦਵ ਨੇ ਕਿਹਾ ਹੈ ਕਿ ਅਸੀਂ ਵੀ ਪਹਿਲਾਂ ਬੱਲੇਬਾਜ਼ੀ ਹੀ ਕਰਨਾ ਚਾਹੁੰਦੇ ਸੀ। ਉਨ੍ਹਾਂ ਪਲੇਇੰਗ-11 ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਇੰਗਲੈਂਡ ਨੇ ਰੇਹਾਨ ਅਹਿਮਦ ਦੀ ਜਗ੍ਹਾ ਜੈਮੀ ਓਵਰਟਨ ਨੂੰ ਮੌਕਾ ਦਿੱਤਾ ਹੈ।
ਦੋਵੇਂ ਟੀਮਾਂ ਸੈਮੀਫਾਈਨਲ ਵਿੱਚ ਲਗਾਤਾਰ ਤੀਜੀ ਵਾਰ ਭਿੜਨਗੀਆਂ। ਇਸ ਤੋਂ ਪਹਿਲਾਂ 2022 ਅਤੇ 2024 ਵਿੱਚ ਵੀ ਦੋਵਾਂ ਦੇ ਮੈਚ ਹੋਏ ਸਨ, ਜਿਨ੍ਹਾਂ ਵਿੱਚੋਂ ਦੋਵਾਂ ਨੂੰ 1-1 ਜਿੱਤ ਮਿਲੀ ਸੀ।
ਭਾਰਤ: ਸੰਜੂ ਸੈਮਸਨ (ਵਿਕਟਕੀਪਰ), ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ, ਸੂਰਿਆਕੁਮਾਰ ਯਾਦਵ (ਕਪਤਾਨ), ਹਾਰਦਿਕ ਪੰਡਿਆ, ਤਿਲਕ ਵਰਮਾ, ਸ਼ਿਵਮ ਦੂਬੇ, ਅਕਸ਼ਰ ਪਟੇਲ, ਅਰਸ਼ਦੀਪ ਸਿੰਘ, ਜਸਪ੍ਰੀਤ ਬੁਮਰਾਹ ਅਤੇ ਵਰੁਣ ਚੱਕਰਵਰਤੀ।
ਇੰਗਲੈਂਡ: ਫਿਲ ਸਾਲਟ, ਜੋਸ ਬਟਲਰ (ਵਿਕਟਕੀਪਰ), ਜੈਕਬ ਬੈਥਲ, ਟੌਮ ਬੈਂਟਨ, ਹੈਰੀ ਬਰੂਕ (ਕਪਤਾਨ), ਸੈਮ ਕਰਨ, ਵਿਲ ਜੈਕਸ, ਲਿਆਮ ਡਾਸਨ, ਜੈਮੀ ਓਵਰਟਨ, ਜੋਫਰਾ ਆਰਚਰ ਅਤੇ ਆਦਿਲ ਰਾਸ਼ਿਦ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























