T20 2nd semi-final IND vs ENG : ਭਾਰਤ ਨੇ ਸੈਮੀਫਾਈਨਲ ‘ਚ ਦਿੱਤਾ ਇਤਿਹਾਸਕ ਟੀਚਾ
– ਸੰਜੂ ਸੈਮਸਨ ਨੇ ਬਣਾਈਆਂ ਸਭ ਤੋਂ ਵੱਧ ਦੌੜਾਂ
– ਇੰਗਲੈਂਡ ਨੂੰ ਜਿੱਤ ਲਈ ਇੰਨ੍ਹੀਆਂ ਦੌੜਾਂ ਦੀ ਲੋੜ
ਕੋਲਕਾਤਾ, 5 ਮਾਰਚ 2026 (ਵਿਸ਼ਵ ਵਾਰਤਾ) – ਟੀ-20 ਵਿਸ਼ਵ ਕੱਪ ਦਾ ਦੂਜਾ ਸੈਮੀਫਾਈਨਲ ਭਾਰਤ ਅਤੇ ਇੰਗਲੈਂਡ ਵਿਚਾਲੇ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਮੁਕਾਬਲੇ ਵਿੱਚ ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਨੂੰ ਜਿੱਤ ਲਈ 254 ਦੌੜਾਂ ਦਾ ਟੀਚਾ ਦਿੱਤਾ ਹੈ।
ਭਾਰਤ ਨੇ 7 ਵਿਕਟਾਂ ਦੇ ਨੁਕਸਾਨ ‘ਤੇ 253 ਦੌੜਾਂ ਬਣਾਈਆਂ, ਜੋ ਵਿਸ਼ਵ ਕੱਪ ਦੇ ਨਾਕਆਊਟ ਮੈਚ ਵਿੱਚ ਕਿਸੇ ਵੀ ਟੀਮ ਦਾ ਸਭ ਤੋਂ ਵੱਡਾ ਸਕੋਰ ਰਿਹਾ। ਸੰਜੂ ਸੈਮਸਨ ਨੇ ਸ਼ਾਨਦਾਰ 89 ਦੌੜਾਂ ਦੀ ਪਾਰੀ ਖੇਡੀ। ਸ਼ਿਵਮ ਦੂਬੇ ਨੇ 43 ਦੌੜਾਂ ਬਣਾਈਆਂ, ਜਦੋਂ ਕਿ ਈਸ਼ਾਨ ਕਿਸ਼ਨ ਨੇ 39, ਹਾਰਦਿਕ ਪੰਡਯਾ ਨੇ 27 ਅਤੇ ਤਿਲਕ ਵਰਮਾ ਨੇ 21 ਦੌੜਾਂ ਦਾ ਯੋਗਦਾਨ ਪਾਇਆ। ਅੱਜ ਇੱਕ ਟੀਮ ਇਸ ਟੂਰਨਾਮੈਂਟ ਤੋਂ ਬਾਹਰ ਹੋ ਜਾਵੇਗੀ, ਜਦਕਿ ਦੂਜੀ ਟੀਮ ਫਾਈਨਲ ਵਿੱਚ ਪਹੁੰਚ ਜਾਵੇਗੀ ਅਤੇ ਖ਼ਿਤਾਬ ਤੋਂ ਸਿਰਫ਼ ਇੱਕ ਕਦਮ ਦੂਰ ਰਹਿ ਜਾਵੇਗੀ।
ਭਾਰਤ: ਸੰਜੂ ਸੈਮਸਨ (ਵਿਕਟਕੀਪਰ), ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ, ਸੂਰਿਆਕੁਮਾਰ ਯਾਦਵ (ਕਪਤਾਨ), ਹਾਰਦਿਕ ਪੰਡਿਆ, ਤਿਲਕ ਵਰਮਾ, ਸ਼ਿਵਮ ਦੂਬੇ, ਅਕਸ਼ਰ ਪਟੇਲ, ਅਰਸ਼ਦੀਪ ਸਿੰਘ, ਜਸਪ੍ਰੀਤ ਬੁਮਰਾਹ ਅਤੇ ਵਰੁਣ ਚੱਕਰਵਰਤੀ।
ਇੰਗਲੈਂਡ: ਫਿਲ ਸਾਲਟ, ਜੋਸ ਬਟਲਰ (ਵਿਕਟਕੀਪਰ), ਜੈਕਬ ਬੈਥਲ, ਟੌਮ ਬੈਂਟਨ, ਹੈਰੀ ਬਰੂਕ (ਕਪਤਾਨ), ਸੈਮ ਕਰਨ, ਵਿਲ ਜੈਕਸ, ਲਿਆਮ ਡਾਸਨ, ਜੈਮੀ ਓਵਰਟਨ, ਜੋਫਰਾ ਆਰਚਰ ਅਤੇ ਆਦਿਲ ਰਾਸ਼ਿਦ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























