Big News: ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ, ਬਿਜਲੀ ਦਰਾਂ ‘ਚ ਕੀਤੀ ਕਟੌਤੀ
ਚੰਡੀਗੜ੍ਹ, 6 ਮਾਰਚ 2026 (ਵਿਸ਼ਵ ਵਾਰਤਾ) – ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਵੱਖ-ਵੱਖ ਸ਼੍ਰੇਣੀਆਂ ਲਈ ਬਿਜਲੀ ਦਰਾਂ ਵਿੱਚ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਨਾਲ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਕਾਫ਼ੀ ਰਾਹਤ ਮਿਲੇਗੀ ਹੈ। ਨਵੇਂ ਟੈਰਿਫ ਆਰਡਰ ਵਿੱਚ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਘਟਾਈਆਂ ਗਈਆਂ ਹਨ।
ਨਵੇਂ ਆਰਡਰ ਦੇ ਅਨੁਸਾਰ, ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ₹1.50 ਪ੍ਰਤੀ ਯੂਨਿਟ ਤੱਕ ਦੀ ਕਟੌਤੀ ਕੀਤੀ ਗਈ ਹੈ। ਵਪਾਰਕ ਦੁਕਾਨਾਂ ਅਤੇ ਯੂਨਿਟਾਂ ਲਈ ਬਿਜਲੀ ਦਰਾਂ ਵਿੱਚ 79 ਪੈਸੇ ਪ੍ਰਤੀ ਯੂਨਿਟ ਤੱਕ ਦੀ ਕਟੌਤੀ ਕੀਤੀ ਗਈ ਹੈ। ਇਸ ਤੋਂ ਇਲਾਵਾ, ਉਦਯੋਗਿਕ ਇਕਾਈਆਂ ਲਈ ਬਿਜਲੀ ਦਰਾਂ ਵਿੱਚ 74 ਪੈਸੇ ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਗਈ ਹੈ, ਜਿਸ ਨਾਲ ਉਦਯੋਗਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ।
ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਲਈ, ਰਾਜ ਵਿੱਚ ਈਵੀ ਚਾਰਜਿੰਗ ਸਟੇਸ਼ਨਾਂ ਲਈ ਬਿਜਲੀ ਦਰ ₹5 ਪ੍ਰਤੀ ਯੂਨਿਟ ਤੱਕ ਘਟਾ ਦਿੱਤੀ ਗਈ ਹੈ, ਜੋ ਕਿ ਦੇਸ਼ ਵਿੱਚ ਸਭ ਤੋਂ ਘੱਟ ਮੰਨੀ ਜਾਂਦੀ ਹੈ। ਨਵੇਂ ਟੈਰਿਫ ਆਰਡਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਪਹਿਲੀ ਵਾਰ ਇੱਕ ਕੁਸ਼ਲ ਅਤੇ ਲਾਭਕਾਰੀ ਕੰਪਨੀ ਬਣ ਗਈ ਹੈ। ਕੰਪਨੀ ਨੂੰ A+ ਰੇਟਿੰਗ ਮਿਲੀ ਹੈ ਅਤੇ ਵਿੱਤੀ ਸਾਲ 2024-25 ਵਿੱਚ ₹2634 ਕਰੋੜ ਦਾ ਮੁਨਾਫਾ ਹੋਇਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/























