Punjab ਵਿਧਾਨ ਸਭਾ ’ਚ ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ
ਚੰਡੀਗੜ੍ਹ, 6 ਮਾਰਚ 2026 (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਪਹਿਲੇ ਦਿਨ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਭਾਸ਼ਣ ਦਿੱਤਾ। ਇਸ ਤੋਂ ਬਾਅਦ ਕਾਰਵਾਈ 2 ਵਜੇ ਤਕ ਮੁਲਤਵੀ ਕਰ ਦਿੱਤੀ ਗਈ।
ਦੁਪਹਿਰ 2 ਵਜੇ ਫਿਰ ਤੋਂ ਸਦਨ ਦੀ ਕਾਰਵਾਈ ਸ਼ੁਰੂ ਹੋਈ, ਜਿਸ ਵਿੱਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਵਿੱਚ ਟੈਕਸਲਾ ਟੀਵੀ ਬ੍ਰਾਂਡ ਦੇ ਰਾਜਾ ਸਿੰਘ ਓਬਰਾਏ, ਐੱਚ.ਕੇ. ਦੁਆ ਸਮੇਤ ਕਈ ਹਸਤੀਆਂ ਸ਼ਾਮਲ ਸਨ। ‘ਆਪ’ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਨੇ ਸਪੀਕਰ ਤੋਂ ਮੰਗ ਰੱਖੀ ਸੀ ਕਿ ਈਰਾਨ ਵਿੱਚ ਮਾਰੇ ਗਏ ਲੋਕਾਂ ਲਈ ਸ਼ੋਕ ਮਤਾ ਰੱਖਿਆ ਜਾਵੇ। ਇਸ ਤੋਂ ਬਾਅਦ ਸਦਨ ਨੂੰ 8 ਮਾਰਚ ਸਵੇਰੇ 10 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/























