US-Iran War: “ਬਿਨਾਂ ਸ਼ਰਤ ਸਰੈਂਡਰ ਦੇ ਇਲਾਵਾ ਈਰਾਨ ਨਾਲ ਨਹੀਂ ਹੋਵੇਗੀ ਕੋਈ ਡੀਲ” – ਰਾਸ਼ਟਰਪਤੀ ਟਰੰਪ ਦਾ ਵੱਡਾ ਐਲਾਨ
ਅਮਰੀਕਾ , 6 ਮਾਰਚ (ਵਿਸ਼ਵ ਵਾਰਤਾ) – ਈਰਾਨ ਨਾਲ ਯੁੱਧ ਦੇ ਵਧਦੇ ਦਾਇਰੇ ਵਿਚਕਾਰ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਈਰਾਨ ਨੂੰ ਚੇਤਾਵਨੀ ਦਿੱਤੀ ਹੈ। ਡੋਨਾਲਡ ਟਰੰਪ ਨੇ ਸਾਫ਼-ਸਾਫ਼ ਕਿਹਾ ਹੈ ਕਿ ਹੁਣ ਬਿਨਾਂ ਸ਼ਰਤ ਆਤਮ-ਸਮਰਪਣ ਤੋਂ ਇਲਾਵਾ ਕੋਈ ਹੋਰ ਸਮਝੌਤਾ ਨਹੀਂ ਹੋਵੇਗਾ।

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ‘ਟਰੂਥ ਸੋਸ਼ਲ’ ‘ਤੇ ਇੱਕ ਪੋਸਟ ਵਿੱਚ ਕਿਹਾ ਕਿ ਈਰਾਨ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਤਾਂ ਹੀ ਹੋਵੇਗਾ, ਜਦੋਂ ਉਹ ਬਿਨਾਂ ਸ਼ਰਤ ਆਤਮ-ਸਮਰਪਣ ਕਰੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਈਰਾਨ ਵਿੱਚ ਇੱਕ ‘ਬਿਹਤਰੀਨ ਅਤੇ ਸਵੀਕਾਰਯੋਗ ਲੀਡਰਸ਼ਿਪ’ ਚੁਣੀ ਜਾਵੇਗੀ। ਇਸ ਤੋਂ ਬਾਅਦ ਅਮਰੀਕਾ ਅਤੇ ਉਸ ਦੇ ਸਹਿਯੋਗੀ ਦੇਸ਼ ਮਿਲ ਕੇ ਈਰਾਨ ਨੂੰ ਤਬਾਹੀ ਦੇ ਕੰਢੇ ਤੋਂ ਵਾਪਸ ਲਿਆਉਣ ਲਈ ਕੰਮ ਕਰਨਗੇ। ਟਰੰਪ ਨੇ ਦਾਅਵਾ ਕੀਤਾ ਕਿ ਇਸ ਪ੍ਰਕਿਰਿਆ ਤੋਂ ਬਾਅਦ ਈਰਾਨ ਦੀ ਅਰਥਵਿਵਸਥਾ ਪਹਿਲਾਂ ਨਾਲੋਂ ਵੱਡੀ, ਬਿਹਤਰ ਅਤੇ ਮਜ਼ਬੂਤ ਬਣੇਗੀ। ਉਨ੍ਹਾਂ ਨੇ ਆਪਣੇ ਬਿਆਨ ਦੇ ਅੰਤ ਵਿੱਚ ਨਾਅਰਾ ਦਿੱਤਾ- ‘ਮੇਕ ਈਰਾਨ ਗ੍ਰੇਟ ਅਗੇਨ (MIGA)’।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/























