Israel War Impact: ਘਰੇਲੂ ਅਤੇ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਨਵੀਂ ਦਿੱਲੀ, 7 ਮਾਰਚ 2026 (ਵਿਸ਼ਵ ਵਾਰਤਾ) – ਈਰਾਨ ਵਿਰੁੱਧ ਅਮਰੀਕਾ-ਇਜ਼ਰਾਈਲ ਦੇ ਯੁੱਧ ਦਾ ਪ੍ਰਭਾਵ ਹੁਣ ਭਾਰਤ ‘ਤੇ ਦਿਖਣ ਲੱਗ ਗਿਆ ਹੈ। ਇਸ ਯੁੱਧ ਦੁ ਮਾਰ ਭਾਰਤ ਦੇ ਆਮ ਲੋਕਾਂ ‘ਤੇ ਪਈ ਹੈ। ਘਰੇਲੂ ਐਲਪੀਜੀ ਸਿਲੰਡਰ ਅਤੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਵਾਧਾ ਹੋਇਆ ਹੈ। ਨਵੀਆਂ ਦਰਾਂ ਅੱਜ ਤੋਂ ਹੀ ਲਾਗੂ ਕਰ ਦਿੱਤੀਆਂ ਗਈਆਂ ਹਨ। ਆਈਓਸੀ (ਇੰਡੀਅਨ ਆਇਲ) ਦੀ ਵੈੱਬਸਾਈਟ ਨੇ ਵੀ ਉਨ੍ਹਾਂ ਨੂੰ ਅਪਡੇਟ ਕੀਤਾ ਹੈ।
ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਸ਼ਨੀਵਾਰ, 7 ਮਾਰਚ ਤੋਂ ਲਾਗੂ ਹੋ ਗਈਆਂ ਹਨ। ਦੇਸ਼ ਭਰ ਵਿੱਚ 14.2 ਕਿਲੋਗ੍ਰਾਮ ਦੇ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 60 ਰੁਪਏ ਦਾ ਵਾਧਾ ਹੋਇਆ ਹੈ। ਇਸੇ ਤਰ੍ਹਾਂ, 19 ਕਿਲੋਗ੍ਰਾਮ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਵੀ ਅੱਜ ਦੀ ਤਾਰੀਖ ਤੋਂ 115 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸਦਾ ਸਿੱਧਾ ਪ੍ਰਭਾਵ ਹੋਟਲਾਂ, ਰੈਸਟੋਰੈਂਟਾਂ ਅਤੇ ਛੋਟੇ ਵਪਾਰਕ ਅਦਾਰਿਆਂ ‘ਤੇ ਪਵੇਗਾ।
ਇਹ ਧਿਆਨ ਦੇਣ ਯੋਗ ਹੈ ਕਿ ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਅਪ੍ਰੈਲ 2025 ਤੋਂ ਨਹੀਂ ਵਧਾਈਆਂ ਗਈਆਂ ਸਨ। ਇਹ ਤਾਜ਼ਾ ਸੋਧ ਘਰੇਲੂ ਖਪਤਕਾਰਾਂ ਅਤੇ ਕਾਰੋਬਾਰੀ ਉਪਭੋਗਤਾਵਾਂ ਦੋਵਾਂ ਲਈ ਇੱਕ ਵੱਡਾ ਵਾਧਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























