Amritsar : ਪਿੰਡ ਸਠਿਆਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
– ਲੋਕਾਂ ‘ਚ ਭਾਰੀ ਰੋਸ
ਅੰਮ੍ਰਿਤਸਰ; 7 ਮਾਰਚ 2026 (ਵਿਸ਼ਵ ਵਾਰਤਾ): ਪਿੰਡ ਸਠਿਆਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ। ਜਿਸ ਤੋਂ ਬਾਅਦ ਪਿੰਡ ਦੇ ਲੋਕਾਂ ਵਿੱਚ ਭਾਰੀ ਰੋਸ ਅਤੇ ਚਿੰਤਾ ਦਾ ਮਾਹੌਲ ਹੈ।
ਜਾਣਕਾਰੀ ਅਨੁਸਾਰ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗ ਗਲੀਆਂ ਵਿੱਚ ਖਿਲਰੇ ਹੋਏ ਮਿਲੇ। ਗੁ: ਨੌਵੀ ਪਾਤਸ਼ਾਹੀ ਵਿੱਚ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਜਾਂਚ ਵਿੱਚ ਇਹ ਦੇਖਿਆ ਗਿਆ ਕਿ ਕੁਝ ਅਣਪਛਾਤੇ ਵਿਅਕਤੀਆਂ ਨੇ ਤਾਰਾਂ ਕੱਟ ਕੇ ਗੁਰਦੁਆਰਾ ਸਾਹਿਬ ਵਿੱਚ ਭੰਨਤੋੜ ਕੀਤੀ ਗਈ। ਇਸ ਘਟਨਾ ਨਾਲ ਪੂਰੇ ਪਿੰਡ ਵਿੱਚ ਦਹਿਸ਼ਤ ਫੈਲ ਗਈ ਅਤੇ ਲੋਕ ਤੁਰੰਤ ਮੌਕੇ ‘ਤੇ ਇਕੱਠੇ ਹੋਣੇ ਸ਼ੁਰੂ ਹੋ ਗਏ।
ਪਿੰਡ ਵਾਸੀਆਂ ਨੇ ਤੁਰੰਤ ਪੁਲਿਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਲਗਭਗ ਅੱਜ ਸਵੇਰੇ 7:30 ਵਜੇ ਪੁਲਿਸ ਟੀਮ ਘਟਨਾ ਸਥਾਨ ‘ਤੇ ਪਹੁੰਚੀ। ਬਾਬਾ ਬਕਾਲਾ ਦੇ ਡੀਐਸਪੀ (DSP) ਅਰੁਣ ਸ਼ਰਮਾ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਗੁਰਦੁਆਰਾ ਸਾਹਿਬ ਤੇ ਆਲੇ-ਦੁਆਲੇ ਦੇ ਇਲਾਕੇ ਦਾ ਜਾਇਜ਼ਾ ਲਿਆ। ਪੁਲਿਸ ਨੇ ਗੁਰਦੁਆਰਾ ਸਾਹਿਬ ਦੀ ਸੀਸੀਟੀਵੀ ਫੁਟੇਜ ਅਤੇ ਹੋਰ ਸੁਰਾਗਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਤਾਂ ਜੋ ਦੋਸ਼ੀਆਂ ਦੀ ਪਛਾਣ ਕੀਤੀ ਜਾ ਸਕੇ। ਉਨ੍ਹਾਂ ਭਰੋਸਾ ਦਿੱਤਾ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























