Punjabi Singer ‘ਤੇ ਲਟਕੀ ਗ੍ਰਿਫਤਾਰੀ ਦੀ ਤਲਵਾਰ!
ਜਾਣੋ ਕਿਉਂ ਵਧਿਆ ਵਿਵਾਦ?
ਚੰਡੀਗੜ੍ਹ , 7 ਮਾਰਚ 2026 (ਵਿਸ਼ਵ ਵਾਰਤਾ): ਗਾਇਕ ਅਤੇ ਰੈਪਰ ਬਾਦਸ਼ਾਹ ਆਪਣੇ ਇੱਕ ਗਾਣੇ ਨੂੰ ਲੈ ਕੇ ਮੁਸੀਬਤ ਵਿੱਚ ਫਸ ਗਏ ਹਨ। ਹਰਿਆਣਾ ਪੁਲਿਸ ਉਨ੍ਹਾਂ ਦੇ ਖਿਲਾਫ਼ ਲੁੱਕ ਆਊਟ ਸਰਕੂਲਰ ਜਾਰੀ ਕਰਨ ਦੀ ਤਿਆਰੀ ਵਿੱਚ ਹੈ, ਤਾਂ ਜੋ ਉਹ ਦੇਸ਼ ਛੱਡ ਕੇ ਨਾ ਜਾ ਸਕਣ। ਮਾਮਲਾ ਉਨ੍ਹਾਂ ਦੇ ਨਵੇਂ ਗਾਣੇ ‘ਟਟੀਰੀ’ ਨਾਲ ਜੁੜਿਆ ਹੋਇਆ ਹੈ।
ਇਸ ਗਾਣੇ ਵਿੱਚ ਕਈ ਵਿਵਾਦਿਤ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ, ਜਿਸ ‘ਤੇ ਵਿਵਾਦ ਕਾਫ਼ੀ ਵੱਧ ਗਿਆ ਹੈ। ਪੰਚਕੂਲਾ ਪੁਲਿਸ ਨੇ ਉਨ੍ਹਾਂ ਦੇ ਖਿਲਾਫ਼ ਐੱਫ.ਆਈ.ਆਰ. (FIR) ਵੀ ਦਰਜ ਕੀਤੀ ਹੈ। ਪੁਲਿਸ ਨੇ ਬਾਦਸ਼ਾਹ ਦੇ ਨਵੇਂ ਗਾਣੇ ਦੇ ਵੀਡੀਓ ਨੂੰ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਟਵਾਉਣ ਲਈ ਨੋਟਿਸ ਜਾਰੀ ਕੀਤਾ ਹੈ। ਨਾਲ ਹੀ, ਇਸ ਗਾਣੇ ਨੂੰ ਯੂਟਿਊਬ ਤੋਂ ਹਟਾ ਦਿੱਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬਾਦਸ਼ਾਹ ਦੇ ਖ਼ਿਲਾਫ਼ ਪੰਚਕੂਲਾ ਦੇ ਸਾਈਬਰ ਥਾਣਾ ਸੈਕਟਰ-20 ਵਿੱਚ ਭਾਰਤੀ ਨਿਆਂ ਸੰਹਿਤਾ (BNS) ਅਤੇ ਇੰਡੀਸੈਂਟ ਰਿਪ੍ਰਜ਼ੈਂਟੇਸ਼ਨ ਆਫ ਵੂਮੈਨ (ਪ੍ਰੋਹੀਬਿਸ਼ਨ) ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਵੀਡੀਓ ਵਿੱਚ ਸਕੂਲ ਦੀ ਵਰਦੀ ਪਹਿਨੀਆਂ ਨਾਬਾਲਗ ਬੱਚੀਆਂ ਨੂੰ ਸਕੂਲ ਬੈਗ ਸੁੱਟਦੇ ਅਤੇ ਪੜ੍ਹਾਈ ਤੋਂ ਦੂਰ ਭੱਜਦੇ ਹੋਏ ਦਿਖਾਇਆ ਗਿਆ ਹੈ। ਇਸ ਦੇ ਨਾਲ ਹੀ, ਗਾਣੇ ਵਿੱਚ ਔਰਤਾਂ ਅਤੇ ਕੁੜੀਆਂ ਪ੍ਰਤੀ ਇਤਰਾਜ਼ਯੋਗ ਅਤੇ ਅਸ਼ਲੀਲ ਸ਼ਬਦਾਂ ਦੀ ਵਰਤੋਂ ਪਾਈ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























