YOUTUBER ਜੋਤੀ ਮਲਹੋਤਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ
ਹਰਿਆਣਾ, 7 ਮਾਰਚ (ਵਿਸ਼ਵ ਵਾਰਤਾ) – ਪਾਕਿਸਤਾਨ ਲਈ ਜਾਸੂਸੀ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ ਹਿਸਾਰ ਨਿਵਾਸੀ ਯੂ-ਟਿਊਬਰ ਜੋਤੀ ਮਲਹੋਤਰਾ ਨੂੰ ਅਜੇ ਜੇਲ੍ਹ ਵਿੱਚ ਹੀ ਦਿਨ ਕੱਟਣੇ ਪੈਣਗੇ। ਉਸ ਦੀ 10 ਮਹੀਨਿਆਂ ਬਾਅਦ ਜੇਲ੍ਹ ਤੋਂ ਬਾਹਰ ਆਉਣ ਦੀਆਂ ਉਮੀਦਾਂ ‘ਤੇ ਪਾਣੀ ਫਿਰ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜੋਤੀ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਪਿਛਲੀ ਸੁਣਵਾਈ ਦੌਰਾਨ ਜੋਤੀ ਦੀ ਜ਼ਮਾਨਤ ਪਟੀਸ਼ਨ ‘ਤੇ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਜੋਤੀ ਵੱਲੋਂ ਦਲੀਲ ਦਿੱਤੀ ਗਈ ਸੀ ਕਿ ਇਸ ਮਾਮਲੇ ਵਿੱਚ ਉਸ ਵਿਰੁੱਧ ਦਰਜ ਐਫਆਈਆਰ ਦਾ ਕੋਈ ਠੋਸ ਆਧਾਰ ਨਹੀਂ ਹੈ। ਜਾਸੂਸੀ ਗਤੀਵਿਧੀਆਂ ਦੇ ਇਲਜ਼ਾਮ ਵਿੱਚ ਮਈ 2025 ਤੋਂ ਜੋਤੀ ਜੇਲ੍ਹ ਵਿੱਚ ਬੰਦ ਹੈ।
ਐਫ.ਆਈ.ਆਰ ਦੇ ਅਨੁਸਾਰ ਇਹ ਮਾਮਲਾ ਮਈ 2025 ਵਿੱਚ ਪ੍ਰਾਪਤ ਹੋਈ ਇੰਟੈਲੀਜੈਂਸ ਬਿਊਰੋ ਦੀ ਇਨਪੁੱਟ ਰਿਪੋਰਟ ਨਾਲ ਸਬੰਧਤ ਹੈ । ਦੋਸ਼ ਹੈ ਕਿ 2023 ਵਿੱਚ ਜੋਤੀ ਮਲਹੋਤਰਾ ਪਾਕਿਸਤਾਨੀ ਅਧਿਕਾਰੀ ਨੂੰ ਮਿਲੀ। ਜੋਤੀ ‘ਤੇ ਭਾਰਤ ਨਾਲ ਸਬੰਧਤ ਸੰਵੇਦਨਸ਼ੀਲ ਜਾਣਕਾਰੀ ਦਾ ਆਦਾਨ-ਪ੍ਰਦਾਨ ਕਰਨ ਦਾ ਦੋਸ਼ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/




















