Punjab: ਮਾਨ ਸਰਕਾਰ ਨੇ ਔਰਤਾਂ ਨੂੰ 1000 ਰੁਪਏ ਦੇਣ ਦਾ ਕੀਤਾ ਐਲਾਨ
ਚੰਡੀਗੜ੍ਹ, 8 ਮਾਰਚ 2026 (ਵਿਸ਼ਵ ਵਾਰਤਾ) – ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸਦਨ ’ਚ ਬਜਟ ਪੇਸ਼ ਕਰ ਰਹੇ ਹਨ। ਵਿੱਤ ਮੰਤਰੀ ਹਰਪਾਲ ਚੀਮਾ ਕਿਹਾ ਕਿ ਸਰਕਾਰ ਆਪਣੀ ਵੱਡੀ ਗਰੰਟੀ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਲਈ 1,000 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ।
ਉਨ੍ਹਾਂ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਐਲਾਨ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਸਾਰੀਆਂ ਜਨਰਲ ਵਰਗ ਦੀਆਂ ਬਾਲਗ ਬੀਬੀਆਂ ਨੂੰ 1000 ਅਤੇ ਐਸਸੀ ਵਰਗ ਦੀਆਂ ਸਾਰੀਆਂ ਬਾਲਗ ਬੀਬੀਆਂ ਨੂੰ 1500 ਰੁਪਏ ਦਿੱਤੇ ਜਾਣਗੇ। ਇਹ ਰਕਮ ਸਿੱਧੇ ਹੀ ਉਨ੍ਹਾਂ ਦੇ ਖਾਤਿਆਂ ‘ਚ ਟਰਾਂਸਫਰ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























