Punjab: ਮੁੱਖ ਮੰਤਰੀ ਪੰਜਾਬ ਅਤੇ ਵਿੱਤ ਮੰਤਰੀ ਦੀਆਂ ਪਤਨੀਆਂ ਵੀ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਪਹੁੰਚੀਆਂ
ਚੰਡੀਗੜ੍ਹ, 8 ਮਾਰਚ 2026 (ਵਿਸ਼ਵ ਵਾਰਤਾ) – ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸਦਨ ’ਚ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਵਿੱਤ ਮੰਤਰੀ ਹਰਪਾਲ ਚੀਮਾ 2.50 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕਰ ਰਹੇ ਹਨ। ਅੱਜ ਵਿੱਤ ਮੰਤਰੀ ਹਰਪਾਲ ਚੀਮਾ ਆਪਣੀ ਸਰਕਾਰ ਦੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰ ਰਹੇ ਹਨ।
‘ਕੌਮਾਂਤਰੀ ਮਹਿਲਾ ਦਿਵਸ’ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਅਤੇ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਪਤਨੀ ਮਨਜੀਤ ਕੌਰ ਵੀ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਪਹੁੰਚੀਆਂ ਹਨ। ਉਨ੍ਹਾਂ ਦੇ ਵਿਧਾਨ ਸਭਾ ‘ਚ ਆਉਣ ‘ਤੇ ਸਪੀਕਰ ਕੁਲਤਾਰ ਸੰਧਵਾਂ ਵੱਲੋਂ ਸਵਾਗਤ ਕੀਤਾ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























