Punjab: ਖੇਤੀਬਾੜੀ ਲਈ 15,377 ਕਰੋੜ ਰੁਪਏ ਦਾ ਬਜਟ ਰੱਖਿਆ
ਚੰਡੀਗੜ੍ਹ, 8 ਮਾਰਚ 2026 (ਵਿਸ਼ਵ ਵਾਰਤਾ) – ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸਦਨ ’ਚ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਵਿੱਤ ਮੰਤਰੀ ਹਰਪਾਲ ਚੀਮਾ 2.50 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕਰ ਰਹੇ ਹਨ। ਅੱਜ ਵਿੱਤ ਮੰਤਰੀ ਹਰਪਾਲ ਚੀਮਾ ਆਪਣੀ ਸਰਕਾਰ ਦੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰ ਰਹੇ ਹਨ।
ਕਿਸਾਨੀ ਦੇ ਮਹੱਤਵਪੂਰਨ ਯੋਗਦਾਨ ਨੂੰ ਬਚਾਉਣ ਤੇ ਮੁੜ ਉਭਾਰ ਅਤੇ ਪ੍ਰਫੁੱਲਤਾ ਲਈ ਹੱਲਾਸ਼ੇਰੀ ਦੇ ਰੂਪ ਵਿਚ, ਵਿੱਤੀ ਸਾਲ 2026-27 ਵਿੱਚ ਖੇਤੀਬਾੜੀ ਅਤੇ ਸੰਬੰਧਿਤ ਖੇਤਰਾਂ ਲਈ 15,377 ਕਰੋੜ ਰੁਪਏ ਦੀ ਰਕਮ ਰਾਖਵੀਂ ਕੀਤੀ ਗਈ ਹੈ। ਇਸ ਰਕਮ ਦੀ ਵਰਤੋਂ ਫਸਲ ਵਿਭਿੰਨਤਾ, ਟਿਕਾਊ ਖੇਤੀ, ਖੇਤੀਬਾੜੀ ਬਾਜ਼ਾਰ ਸੁਧਾਰਾਂ ਅਤੇ ਕਿਸਾਨਾਂ ਦੀ ਭਲਾਈ ਨਾਲ ਸਬੰਧਤ ਪ੍ਰੋਗਰਾਮਾਂ ‘ਤੇ ਕੀਤੀ ਜਾਵੇਗੀ, ਤਾਂ ਜੋ ਕਿਸਾਨਾਂ ਦੀ ਹਾਲਤ ਵਿੱਚ ਹੋਰ ਸੁਧਾਰ ਕੀਤਾ ਜਾ ਸਕੇ।
ਖੇਤੀਬਾੜੀ ਸਬਸਿਡੀ: ਕਿਸਾਨਾਂ ਨੂੰ ਖੇਤੀਬਾੜੀ ਲਈ ਮੁਫ਼ਤ ਬਿਜਲੀ ਦੀ ਸਬਸਿਡੀ ਜਾਰੀ ਰੱਖਣ ਲਈ ਵੱਡੀ ਰਾਸ਼ੀ ਰਾਖਵੀਂ ਰੱਖੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























