• Latest
  • Trending
ਅਮਨ ਅਰੋੜਾ ਨੇ ਬਜਟ ਨੂੰ ਕਿਹਾ PUNJAB ਦੇ ਇਤਿਹਾਸ ਦਾ ਇੱਕ ਸੁਨਹਿਰੀ ਅਧਿਆਇ, ਔਰਤਾਂ ਨੂੰ ਵਿੱਤੀ ਸਹਾਇਤਾ ਦੀ ਗਾਰੰਟੀ ਨੂੰ ਪੂਰਾ ਕਰਨ ਦੀ ਵੀ ਕੀਤੀ ਸ਼ਲਾਘਾ

ਅਮਨ ਅਰੋੜਾ ਨੇ ਬਜਟ ਨੂੰ ਕਿਹਾ PUNJAB ਦੇ ਇਤਿਹਾਸ ਦਾ ਇੱਕ ਸੁਨਹਿਰੀ ਅਧਿਆਇ, ਔਰਤਾਂ ਨੂੰ ਵਿੱਤੀ ਸਹਾਇਤਾ ਦੀ ਗਾਰੰਟੀ ਨੂੰ ਪੂਰਾ ਕਰਨ ਦੀ ਵੀ ਕੀਤੀ ਸ਼ਲਾਘਾ

4 months ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

29 minutes ago
Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

35 minutes ago
Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

49 minutes ago
PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ ‘ਤੇ ਹੋਣਗੇ

PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ ‘ਤੇ ਹੋਣਗੇ

57 minutes ago
Big News: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ, ਮਿਜ਼ਾਈਲ-ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

Big News: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ, ਮਿਜ਼ਾਈਲ-ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

1 hour ago
Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

11 hours ago
India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

11 hours ago
ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

11 hours ago
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

11 hours ago
ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
Hindi News
English News
Saturday, June 27, 2026
No Result
View All Result
37 °c
Chandigarh
37 ° Sun
36 ° Mon
39 ° Tue
39 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਮਨ ਅਰੋੜਾ ਨੇ ਬਜਟ ਨੂੰ ਕਿਹਾ PUNJAB ਦੇ ਇਤਿਹਾਸ ਦਾ ਇੱਕ ਸੁਨਹਿਰੀ ਅਧਿਆਇ, ਔਰਤਾਂ ਨੂੰ ਵਿੱਤੀ ਸਹਾਇਤਾ ਦੀ ਗਾਰੰਟੀ ਨੂੰ ਪੂਰਾ ਕਰਨ ਦੀ ਵੀ ਕੀਤੀ ਸ਼ਲਾਘਾ

ਮਾਨ ਸਰਕਾਰ ਨੇ ਆਪਣੀਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ: ਅਮਨ ਅਰੋੜਾ

March 8, 2026
in ਖਬਰਾਂ, ਪੰਜਾਬ
ਅਮਨ ਅਰੋੜਾ ਨੇ ਬਜਟ ਨੂੰ ਕਿਹਾ PUNJAB ਦੇ ਇਤਿਹਾਸ ਦਾ ਇੱਕ ਸੁਨਹਿਰੀ ਅਧਿਆਇ, ਔਰਤਾਂ ਨੂੰ ਵਿੱਤੀ ਸਹਾਇਤਾ ਦੀ ਗਾਰੰਟੀ ਨੂੰ ਪੂਰਾ ਕਰਨ ਦੀ ਵੀ ਕੀਤੀ ਸ਼ਲਾਘਾ

ਅਮਨ ਅਰੋੜਾ ਨੇ ਬਜਟ ਨੂੰ ਕਿਹਾ PUNJAB ਦੇ ਇਤਿਹਾਸ ਦਾ ਇੱਕ ਸੁਨਹਿਰੀ ਅਧਿਆਇ, ਔਰਤਾਂ ਨੂੰ ਵਿੱਤੀ ਸਹਾਇਤਾ ਦੀ ਗਾਰੰਟੀ ਨੂੰ ਪੂਰਾ ਕਰਨ ਦੀ ਵੀ ਕੀਤੀ ਸ਼ਲਾਘਾ

* ਮਾਨ ਸਰਕਾਰ ਨੇ ਆਪਣੀਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ: ਅਮਨ ਅਰੋੜਾ

* ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਡਿਗਰੀ ਕਾਲਜ ਸਥਾਪਤ ਕਰਨ ਦੇ ਐਲਾਨ ਲਈ ਵੀ ਕੀਤਾ ਧੰਨਵਾਦ

ਚੰਡੀਗੜ੍ਹ, 8 ਮਾਰਚ ( ਵਿਸ਼ਵ ਵਾਰਤਾ );- PUNJAB ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਸੂਬੇ ਦੇ ਬਜਟ 2026-27 ਨੂੰ ਇਤਿਹਾਸਕ ਅਤੇ ਪਰਿਵਰਤਨਸ਼ੀਲ ਦੱਸਿਆ ਜੋ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੀ ਪੰਜਵੀਂ ਅਤੇ ਇਕਲੌਤੀ ਬਾਕੀ ਬਚੀ ਵੱਡੀ ਗਰੰਟੀ ਦੀ ਪੂਰਤੀ ਨੂੰ ਦਰਸਾਉਂਦਾ ਹੈ। ਉਨ੍ਹਾਂ ਇਸ ਮੌਕੇ ਨੂੰ ਸੂਬੇ ਦੇ ਇਤਿਹਾਸ ਦਾ ਇੱਕ “ਸੁਨਹਿਰੀ ਅਧਿਆਇ” ਦੱਸਿਆ, ਜੋ ਔਰਤਾਂ ਦੇ ਸਸ਼ਕਤੀਕਰਨ ਨੂੰ ਸਮਰਪਿਤ ਹੈ।

ਪੰਜਾਬ ਵਿਧਾਨ ਸਭਾ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਇਸ ਅਹਿਮ ਮੌਕੇ ਸਾਰੀਆਂ ਮਾਵਾਂ, ਧੀਆਂ ਅਤੇ ਭੈਣਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ੀ ਸੋਚ ਤੋਂ ਪ੍ਰੇਰਿਤ ਹੋ ਕੇ ਅੱਜ ਪੰਜਾਬ ਦੀ ਹਰ ਔਰਤ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੇ ਵਾਅਦੇ ਨੂੰ ਪੂਰਾ ਕੀਤਾ ਹੈ।

ਇਸ ਪ੍ਰਮੁੱਖ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਜਨਰਲ ਵਰਗ ਦੇ ਪਰਿਵਾਰਾਂ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ, ਜਦੋਂ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਦਿੱਤੇ ਜਾਣਗੇ। ਉਨ੍ਹਾਂ ਕਿਹਾ, “ਇਹ ਸਿਰਫ਼ ਇੱਕ ਯੋਜਨਾ ਨਹੀਂ ਹੈ, ਸਗੋਂ ਦੁਨੀਆ ਦੀ ਆਪਣੀ ਕਿਸਮ ਦੀ ਸਭ ਤੋਂ ਵੱਡੀ ਪਹਿਲਕਦਮੀ ਹੈ, ਜੋ ਸਾਡੇ ਸੂਬੇ ਦੀਆਂ ਔਰਤਾਂ ਨੂੰ ਸਿੱਧੀ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ।”

ਉਨ੍ਹਾਂ ਕਿਹਾ ਕਿ ‘ਆਪ’ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਪ੍ਰਮੁੱਖ ਵਾਅਦੇ ਪੂਰੇ ਕੀਤੇ ਹਨ, ਜਿਨ੍ਹਾਂ ਵਿੱਚ ਸਿੱਖਿਆ ਕ੍ਰਾਂਤੀ, ਮੁਫ਼ਤ ਬਿਜਲੀ, ਸਿਹਤ ਸੰਭਾਲ ਕ੍ਰਾਂਤੀ, ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ, ਨੌਜਵਾਨਾਂ ਲਈ ਰਿਕਾਰਡ ਸਰਕਾਰੀ ਨੌਕਰੀਆਂ ਅਤੇ ਹੁਣ ਔਰਤਾਂ ਨੂੰ ਮਜਬੂਤ ਬਣਾਉਣ ਲਈ ਮਹੀਨਾਵਾਰ ਵਿੱਤੀ ਸਹਾਇਤਾ ਸ਼ਾਮਲ ਹੈ ਜੋ ਆਖਰਕਾਰ ਇਸ ਬਜਟ ਵਿੱਚ ਪੂਰੀ ਕੀਤੀ ਗਈ ਮੁੱਖ ਗਰੰਟੀ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ, “ਪਿਛਲੀਆਂ ਸਰਕਾਰਾਂ ਵੱਲੋਂ ਕਰਜ਼ੇ ਨਾਲ ਭਰਿਆ ਖਜ਼ਾਨਾ ਮਿਲਣ ਦੇ ਬਾਵਜੂਦ, ਸੂਬਾ ਸਰਕਾਰ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਵਿੱਤੀ ਅਗਵਾਈ ਹੇਠ ਨਾ ਸਿਰਫ਼ ਸੂਬੇ ਦਾ ਵਿੱਤੀ ਪ੍ਰਬੰਧਨ ਬੜੀ ਸੂਝ ਨਾਲ ਕੀਤਾ ਹੈ, ਸਗੋਂ ਆਪਣੇ ਵਾਅਦਿਆਂ ਨੂੰ ਵੀ ਪੂਰਾ ਕੀਤਾ ਹੈ। ਇਹ ਬਜਟ ਲੋਕਾਂ ‘ਤੇ ਕੋਈ ਵੀ ਨਵਾਂ ਟੈਕਸ ਲਗਾਏ ਬਿਨਾਂ ਵਿੱਤੀ ਜ਼ਿੰਮੇਵਾਰੀ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।”
ਸ੍ਰੀ ਅਮਨ ਅਰੋੜਾ ਨੇ ਬਜਟ ਦੇ ਮੁੱਖ ਪਹਿਲੂਆਂ ‘ਤੇ ਚਾਨਣਾ ਪਾਇਆ ਜਿਹਨਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ ਅਤੇ ਇਸਨੂੰ ਸੂਬੇ ਦੇ ਇਤਿਹਾਸ ਵਿੱਚ ਸਿਹਤ ਅਤੇ ਸਿੱਖਿਆ ਲਈ ਸਭ ਤੋਂ ਵੱਡਾ ਅਲਾਟਮੈਂਟ ਦੱਸਿਆ। ਉਨ੍ਹਾਂ ਨੇ ਸੂਬੇ ਸਰਕਾਰ ਵੱਲੋਂ 6,000 ਨਵੇਂ ਖੇਡ ਸਟੇਡੀਅਮ ਬਣਾਉਣ ਦੀ ਯੋਜਨਾ ‘ਤੇ ਵੀ ਚਾਨਣਾ ਪਾਇਆ ਜੋ ਵਿਆਪਕ ਵਿਕਾਸ ਪ੍ਰਤੀ ਸਰਕਾਰ ਦੀ ਪਹੁੰਚ ਨੂੰ ਦਰਸਾਉਂਦਾ ਹੈ।

ਖੁਰਾਕ ਸੁਰੱਖਿਆ ਪਹਿਲਕਦਮੀਆਂ ਬਾਰੇ ਗੱਲ ਕਰਦਿਆਂ ਸ੍ਰੀ ਅਰੋੜਾ ਨੇ ‘ਮੇਰੀ ਰਸੋਈ’ ਯੋਜਨਾ ਬਾਰੇ ਜਾਣਕਾਰੀ ਦਿੱਤੀ, ਜਿਸ ਵਿੱਚ ਨਵੇਂ ਪਰਿਵਾਰਾਂ ਨੂੰ ਸ਼ਾਮਲ ਕਰਨ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਇਨ੍ਹਾਂ ਪਰਿਵਾਰਾਂ ਨੂੰ ਹੁਣ ਮਹਿੰਗਾਈ ਦੇ ਬੋਝ ਨਾਲ ਨਜਿੱਠਣ ਲਈ ਕਣਕ ਦਾ ਆਟਾ, ਦਾਲਾਂ ਅਤੇ ਖੰਡ ਵਰਗੀਆਂ ਜ਼ਰੂਰੀ ਵਸਤੂਆਂ ਪ੍ਰਦਾਨ ਕੀਤੀਆਂ ਜਾਣਗੀਆਂ।

ਬਜਟ ਪੇਸ਼ਕਾਰੀ ਦੌਰਾਨ ਵਿਰੋਧੀ ਧਿਰ ਵੱਲੋਂ ਭਰਵਾਂ ਹੁੰਗਾਰਾ ਨਾ ਮਿਲਣ ਕਾਰਨ ਨਿਸ਼ਾਨਾ ਸਾਧਦਿਆਂ ਸ੍ਰੀ ਅਰੋੜਾ ਨੇ ਟਿੱਪਣੀ ਕੀਤੀ, “ਢਾਈ ਘੰਟੇ ਤੋਂ ਵੱਧ ਸਮੇਂ ਤੱਕ, ਵਿਰੋਧੀ ਧਿਰ ਚੁੱਪ-ਚਾਪ ਬੈਠੀ ਰਹੀ ਕਿਉਂਕਿ ਉਨ੍ਹਾਂ ਕੋਲ ਬੋਲਣ ਲਈ ਕੁਝ ਵੀ ਨਹੀਂ ਸੀ। ਪਹਿਲਾਂ, ਉਹ ਹਰ ਅੱਧੇ ਮਿੰਟ ਬਾਅਦ ਹੰਗਾਮਾ ਕਰਦੇ ਸਨ। ਇਸ ਇਤਿਹਾਸਕ ਬਜਟ ਨੇ ਉਨ੍ਹਾਂ ਨੂੰ ਚੁੱਪ ਕਰਵਾ ਦਿੱਤਾ ਹੈ।”

ਸ੍ਰੀ ਅਰੋੜਾ ਨੇ ‘ਆਪ’ ਸਰਕਾਰ ਦੀਆਂ ਨੀਤੀਆਂ ਅਤੇ ਗੁਆਂਢੀ ਸੂਬਿਆਂ ਦੀਆਂ ਨੀਤੀਆਂ ਵਿੱਚ ਵੱਡੇ ਅੰਤਰ ਨੂੰ ਦਰਸਾਇਆ। ਉਨ੍ਹਾਂ ਕਿਹਾ, “ਹਰਿਆਣਾ ਆਪਣੀਆਂ ਸਿਰਫ 20 ਫੀਸਦ ਔਰਤਾਂ ਨੂੰ ਸ਼ਰਤ ਅਧਾਰਤ ਲਾਭ ਦੇਣ ਦੀ ਗੱਲ ਕਰਦਾ ਹੈ, ਜਦੋਂ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤਹਿਤ ਬਿਨਾਂ ਕਿਸੇ ਆਮਦਨ ਸੀਮਾ ਦੇ ਆਪਣੀਆਂ 97 ਫੀਸਦ ਔਰਤਾਂ ਨੂੰ ਇਹ ਲਾਭ ਦਿੱਤਾ ਜਾ ਰਿਹਾ ਹੈ। ਇਹ ਔਰਤਾਂ ਲਈ ਦੁਨੀਆ ਦੀ ਸਭ ਤੋਂ ਵੱਡੀ ਡਾਇਰੈਕਟ ਟਰਾਂਸਫਰ ਯੋਜਨਾ ਹੈ।”

ਇਸ ਦੌਰਾਨ, ਉਨ੍ਹਾਂ ਸੁਨਾਮ ਹਲਕੇ ਦੇ ਪਿੰਡ ਚੀਮਾ ਵਿੱਚ ਇੱਕ ਅਤਿ-ਆਧੁਨਿਕ ਸੰਤ ਅਤਰ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੀ ਸਥਾਪਨਾ ਦਾ ਐਲਾਨ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ। ਇਹ ਪ੍ਰਮੁੱਖ ਸੰਸਥਾ ਮਹਾਨ ਸੰਤ ਅਤਰ ਸਿੰਘ ਜੀ ਮਹਾਰਾਜ ਦੇ ਜਨਮ ਸਥਾਨ ‘ਤੇ ਸਥਾਪਿਤ ਕੀਤੀ ਜਾਵੇਗੀ। ਇਸ ਕੰਪਲੈਕਸ ਵਿੱਚ ਇੱਕ ਡਿਗਰੀ ਕਾਲਜ ਵੀ ਸ਼ਾਮਲ ਹੋਵੇਗਾ, ਜੋ ਇੱਕ ਅਜਿਹਾ ਉਸਾਰੂ ਮਾਹੌਲ ਸਿਰਜੇਗਾ ਜੋ ਉਚੇਰੀ ਸਿੱਖਿਆ ਨੂੰ ਦੇਸ਼ ਦੀ ਸੇਵਾ ਭਾਵਨਾ ਨਾਲ ਜੋੜੇਗਾ।

Tags: BREAKING NEWSBreaking news in PunjabiLatest News In PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 27, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

by Ranjit Singh
June 27, 2026
0

Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ 'ਤੇ - ਅਰਵਿੰਦ ਕੇਜਰੀਵਾਲ ਵੀ ਹੋਣਗੇ ਨਾਲ ਮੌਜੂਦ ਅੰਮ੍ਰਿਤਸਰ, 27 ਜੂਨ (ਵਿਸ਼ਵ ਵਾਰਤਾ):...

Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

by Ranjit Singh
June 27, 2026
0

Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ - ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਕੱਲ੍ਹ ਨੂੰ ਖੇਡਿਆ ਜਾਵੇਗਾ ਵੱਡਾ...

PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ ‘ਤੇ ਹੋਣਗੇ

PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ ‘ਤੇ ਹੋਣਗੇ

by Ranjit Singh
June 27, 2026
0

PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ 'ਤੇ ਹੋਣਗੇ ਨਵੀਂ ਦਿੱਲੀ, 27 ਜੂਨ (ਵਿਸ਼ਵ ਵਾਰਤਾ): ਪ੍ਰਧਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 27, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Most Popular

National: ਡੀਕੇ ਸ਼ਿਵਕੁਮਾਰ ਅੱਜ ਕਰਨਾਟਕ ਦੇ ਮੁੱਖ ਮੰਤਰੀ ਵੱਜੋਂ ਚੁੱਕਣਗੇ ਸਹੁੰ

National: ਡੀਕੇ ਸ਼ਿਵਕੁਮਾਰ ਅੱਜ ਕਰਨਾਟਕ ਦੇ ਮੁੱਖ ਮੰਤਰੀ ਵੱਜੋਂ ਚੁੱਕਣਗੇ ਸਹੁੰ

by Ranjit Singh
3 weeks ago
0

National: ਡੀਕੇ ਸ਼ਿਵਕੁਮਾਰ ਅੱਜ ਕਰਨਾਟਕ ਦੇ ਮੁੱਖ ਮੰਤਰੀ ਵੱਜੋਂ ਚੁੱਕਣਗੇ ਸਹੁੰ - ਸ਼ਾਮ 4 ਵਜੇ ਹੋਵੇਗਾ ਸਹੁੰ ਚੁੱਕ ਸਮਾਗਮ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 