T20 World Cup Final : ਭਾਰਤ ਦੀ ਧਮਾਕੇਦਾਰ ਬੱਲੇਬਾਜ਼ੀ! ਨਿਊਜ਼ੀਲੈਂਡ ਸਾਹਮਣੇ ਰੱਖਿਆ ਇੰਨ੍ਹੀਆਂ ਦੌੜਾਂ ਦਾ ਟੀਚਾ
– ਸੰਜੂ-ਈਸ਼ਾਨ ਅਤੇ ਅਭਿਸ਼ੇਕ ਨੇ ਜੜੇ ਸ਼ਾਨਦਾਰ ਅਰਧ-ਸੈਂਕੜੇ
ਗੁਜਰਾਤ, 8 ਮਾਰਚ (ਵਿਸ਼ਵ ਵਾਰਤਾ) – ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਟੀ-20 ਵਿਸ਼ਵ ਕੱਪ 2026 ਦਾ ਫਾਈਨਲ ਮੈਚ ਜਾਰੀ ਹੈ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਹੋ ਰਿਹਾ ਹੈ। ਨਿਊਜ਼ੀਲੈਂਡ ਦੇ ਕਪਤਾਨ ਮਿਸ਼ੇਲ ਸੈਂਟਨਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਇੰਡੀਆ ਦੀ ਪਹਿਲਾਂ ਬੱਲੇਬਾਜ਼ੀ ਆਈ। ਭਾਰਤੀ ਟੀਮ ਨੇ 20 ਓਵਰਾਂ ਵਿੱਚ 19 ਚੌਕਿਆਂ ਅਤੇ 18 ਛੱਕਿਆਂ ਦੀ ਮਦਦ ਨਾਲ 5 ਵਿਕਟਾਂ ‘ਤੇ 255 ਦੌੜਾਂ ਬਣਾਈਆਂ ਅਤੇ ਨਿਊਜ਼ੀਲੈਂਡ ਸਾਹਮਣੇ 256 ਦੌੜਾਂ ਦਾ ਟੀਚਾ ਰੱਖਿਆ।

ਟੀਮ ਇੰਡੀਆ ਨੇ ਸੰਜੂ ਸੈਮਸਨ, ਅਭਿਸ਼ੇਕ ਸ਼ਰਮਾ ਅਤੇ ਈਸ਼ਾਨ ਕਿਸ਼ਨ ਦੀਆਂ ਅਰਧ-ਸੈਂਕੜੇ ਵਾਲੀਆਂ ਪਾਰੀਆਂ ਦੇ ਦਮ ‘ਤੇ ਨਿਊਜ਼ੀਲੈਂਡ ਸਾਹਮਣੇ 256 ਦੌੜਾਂ ਦਾ ਟੀਚਾ ਰੱਖਿਆ। ਸੈਮਸਨ ਟੀ-20 ਵਿਸ਼ਵ ਕੱਪ ਫਾਈਨਲ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਖਿਡਾਰੀ ਬਣ ਗਏ ਹਨ। ਸੈਮਸਨ ਨੇ ਵੈਸਟਇੰਡੀਜ਼ ਦੇ ਮਾਰਲੋਨ ਸੈਮੂਅਲਜ਼ ਦਾ 85 ਦੌੜਾਂ ਦਾ ਰਿਕਾਰਡ ਤੋੜਿਆ। ਸੈਮਸਨ ਨੇ 46 ਗੇਂਦਾਂ ‘ਤੇ 89 ਦੌੜਾਂ ਬਣਾਈਆ। ਅਭਿਸ਼ੇਕ ਸ਼ਰਮਾ ਨੇ 52 ਅਤੇ ਈਸ਼ਾਨ ਕਿਸ਼ਨ ਨੇ 54 ਦੌੜਾਂ ਬਣਾਈਆਂ। ਇਨ੍ਹਾਂ ਦੌੜਾਂ ਦੀ ਬਦੌਲਤ ਟੀਮ ਇੰਡੀਆ 15 ਓਵਰਾਂ ਵਿੱਚ 200 ਦੌੜਾਂ ਦਾ ਅੰਕੜਾ ਪਾਰ ਕਰ ਗਈ ਸੀ। ਟੀਮ ਆਖਰੀ ਪੰਜ ਓਵਰਾਂ ਵਿੱਚ ਸਿਰਫ਼ 52 ਦੌੜਾਂ ਹੀ ਬਣਾ ਸਕੀ, ਜਿਸ ਵਿੱਚੋਂ 20ਵੇਂ ਓਵਰ ਵਿੱਚੋਂ 24 ਦੌੜਾਂ ਆਈਆਂ।
ਭਾਰਤ: ਸੰਜੂ ਸੈਮਸਨ (ਵਿਕਟਕੀਪਰ), ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ, ਸੂਰਿਆਕੁਮਾਰ ਯਾਦਵ (ਕਪਤਾਨ), ਹਾਰਦਿਕ ਪੰਡਯਾ, ਤਿਲਕ ਵਰਮਾ, ਸ਼ਿਵਮ ਦੂਬੇ, ਅਕਸ਼ਰ ਪਟੇਲ, ਅਰਸ਼ਦੀਪ ਸਿੰਘ, ਜਸਪ੍ਰੀਤ ਬੁਮਰਾਹ ਅਤੇ ਵਰੁਣ ਚੱਕਰਵਰਤੀ।
ਨਿਊਜ਼ੀਲੈਂਡ: ਫਿਨ ਐਲਨ, ਟਿਮ ਸੀਫਰਟ (ਵਿਕਟਕੀਪਰ), ਰਚਿਨ ਰਵਿੰਦਰ, ਗਲੇਨ ਫਿਲਿਪਸ, ਮਾਰਕ ਚੈਪਮੈਨ, ਡੈਰਿਲ ਮਿਸ਼ੇਲ, ਮਿਸ਼ੇਲ ਸੈਂਟਨਰ (ਕਪਤਾਨ), ਜੈਕਬ ਡਫੀ, ਮੈਟ ਹੈਨਰੀ, ਜਿੰਮੀ ਨੀਸ਼ਮ, ਲੋਕੀ ਫਰਗੂਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























