• Latest
  • Trending
PUNJAB ਦਾ ਬਜਟ ਖੇਤੀਬਾੜੀ ਖੇਤਰ ‘ਚ ਖੁਸ਼ਹਾਲੀ ਦੇ ਬੀਜ ਬੀਜੇਗਾ: ਗੁਰਮੀਤ ਖੁੱਡੀਆਂ

PUNJAB ਦਾ ਬਜਟ ਖੇਤੀਬਾੜੀ ਖੇਤਰ ‘ਚ ਖੁਸ਼ਹਾਲੀ ਦੇ ਬੀਜ ਬੀਜੇਗਾ: ਗੁਰਮੀਤ ਖੁੱਡੀਆਂ

4 months ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

29 minutes ago
Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

35 minutes ago
Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

49 minutes ago
PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ ‘ਤੇ ਹੋਣਗੇ

PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ ‘ਤੇ ਹੋਣਗੇ

57 minutes ago
Big News: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ, ਮਿਜ਼ਾਈਲ-ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

Big News: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ, ਮਿਜ਼ਾਈਲ-ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

1 hour ago
Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

11 hours ago
India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

11 hours ago
ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

11 hours ago
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

11 hours ago
ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
Hindi News
English News
Saturday, June 27, 2026
No Result
View All Result
37 °c
Chandigarh
37 ° Sun
36 ° Mon
39 ° Tue
39 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਦਾ ਬਜਟ ਖੇਤੀਬਾੜੀ ਖੇਤਰ ‘ਚ ਖੁਸ਼ਹਾਲੀ ਦੇ ਬੀਜ ਬੀਜੇਗਾ: ਗੁਰਮੀਤ ਖੁੱਡੀਆਂ

ਖੇਤੀਬਾੜੀ ਮੰਤਰੀ ਵੱਲੋਂ 15,377 ਕਰੋੜ ਰੁਪਏ ਦੇ ਬਜਟ ਦੀ ਸ਼ਲਾਘਾ; ਡੀ.ਐਸ.ਆਰ. ਯੋਜਨਾ ਲਈ 40 ਕਰੋੜ ਅਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਲਈ 600 ਕਰੋੜ ਰੁਪਏ ਰੱਖੇ ਗਏ

March 8, 2026
in ਖਬਰਾਂ, ਪੰਜਾਬ
PUNJAB ਦਾ ਬਜਟ ਖੇਤੀਬਾੜੀ ਖੇਤਰ ‘ਚ ਖੁਸ਼ਹਾਲੀ ਦੇ ਬੀਜ ਬੀਜੇਗਾ: ਗੁਰਮੀਤ ਖੁੱਡੀਆਂ

PUNJAB ਦਾ ਬਜਟ ਖੇਤੀਬਾੜੀ ਖੇਤਰ ‘ਚ ਖੁਸ਼ਹਾਲੀ ਦੇ ਬੀਜ ਬੀਜੇਗਾ: ਗੁਰਮੀਤ ਖੁੱਡੀਆਂ

•ਖੇਤੀਬਾੜੀ ਮੰਤਰੀ ਵੱਲੋਂ 15,377 ਕਰੋੜ ਰੁਪਏ ਦੇ ਬਜਟ ਦੀ ਸ਼ਲਾਘਾ; ਡੀ.ਐਸ.ਆਰ. ਯੋਜਨਾ ਲਈ 40 ਕਰੋੜ ਅਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਲਈ 600 ਕਰੋੜ ਰੁਪਏ ਰੱਖੇ ਗਏ

•ਡੇਅਰੀ ਕਿਸਾਨਾਂ ਨੂੰ ਬਾਜ਼ਾਰ ਦੇ ਉਤਰਾਅ-ਚੜ੍ਹਾਅ ਤੋਂ ਬਚਾਉਣ ਵਾਸਤੇ ਦੁੱਧ ਦੀਆਂ ਵਾਜਬ ਕੀਮਤਾਂ ਨੂੰ ਯਕੀਨੀ ਬਣਾਉਣ ਲਈ ਬਜਟ ਵਿੱਚ 100 ਕਰੋੜ ਰੁਪਏ ਦਾ ਪ੍ਰਬੰਧ: ਗੁਰਮੀਤ ਖੁੱਡੀਆਂ

ਚੰਡੀਗੜ੍ਹ, 8 ਮਾਰਚ (ਵਿਸ਼ਵ ਵਾਰਤਾ);- ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਵਿੱਤੀ ਵਰ੍ਹੇ 2026-27 ਦੇ ਬਜਟ ‘ਤੇ ਬੋਲਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਅਰਥਵਿਵਸਥਾ ਦੀ ਮਜ਼ਬੂਤੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੀ ਸ਼ਲਾਘਾ ਕਰਦਿਆਂ ਇਸਨੂੰ ਕਿਸਾਨ ਭਾਈਚਾਰੇ ਦੀ ਖੁਸ਼ਹਾਲੀ ਦਾ ਦਸਤਾਵੇਜ਼ ਦੱਸਿਆ। ਉਨ੍ਹਾਂ ਕਿਹਾ ਕਿ ਇਹ ਬਜਟ ਦੇਸ਼ ਦੀ ਖੁਰਾਕ ਸੁਰੱਖਿਆ ਦੀ ਰੀੜ੍ਹ ਦੀ ਹੱਡੀ ਭਾਵ ਕਿਸਾਨ ਭਾਈਚਾਰੇ ਦੀ ਭਲਾਈ ‘ਤੇ ਪੂਰੀ ਤਰ੍ਹਾਂ ਕੇਂਦਰਤ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੌਮੀ ਖੁਰਾਕ ਸੁਰੱਖਿਆ ਵਿੱਚ ਸੂਬੇ ਦੀ ਮਹੱਤਵਪੂਰਨ ਭੂਮਿਕਾ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 2026-27 ਦੇ ਬਜਟ ਵਿੱਚ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਲਈ 15,377 ਕਰੋੜ ਰੁਪਏ ਦੀ ਬਜਟ ਅਲਾਟਮੈਂਟ ਇਸ ਯੋਗਦਾਨ ਨੂੰ ਕਾਇਮ ਰੱਖਣ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਬਜਟ ਖੇਤੀਬਾੜੀ ਸਥਿਰਤਾ ਤੇ ਟਿਕਾਊ ਵਿਕਾਸ ਦੀ ਮਜ਼ਬੂਤੀ, ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਮੀਲ ਪੱਥਰ ਸਾਬਤ ਹੋਵੇਗਾ।

ਪਾਣੀ ਦੀ ਸੰਭਾਲ ਲਈ ਸਰਕਾਰ ਦੀ ਸਰਗਰਮ ਪਹੁੰਚ ਬਾਰੇ ਵਿਸਥਾਰ ਵਿੱਚ ਦੱਸਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਯੋਜਨਾ ਦੀ ਸਫ਼ਲਤਾ ‘ਤੇ ਚਾਨਣਾ ਪਾਇਆ। ਕਿਸਾਨਾਂ ਨੂੰ ਮਜ਼ਦੂਰਾਂ ਦੀ ਘਾਟ ਅਤੇ ਧਰਤੀ ਹੇਠਲੇ ਪਾਣੀ ਦਾ ਪੱਧਰ ਘਟਣ ਵਰਗੀਆਂ ਸਮੱਸਿਆਵਾਂ ਦੇ ਹੱਲ ਲਈ ਸਿੱਧੀ ਬਿਜਾਈ ਦੀ ਅਪੀਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਵਿੱਤੀ ਸਾਲ 2025-26 ਵਿੱਚ ਪਾਣੀ ਬਚਾਉਣ ਵਾਲੀਆਂ ਤਕਨੀਕਾਂ ਨੂੰ ਉਤਸ਼ਾਹਿਤ ਕਰਨ ਲਈ 35 ਕਰੋੜ ਰੁਪਏ ਖ਼ਰਚ ਕੀਤੇ ਅਤੇ ਇਸ ਵਾਸਤੇ ਅਗਲੇ ਸਾਲ ਲਈ 40 ਕਰੋੜ ਰੁਪਏ ਰੱਖੇ ਗਏ ਹਨ।

ਖੇਤੀਬਾੜੀ ਮੰਤਰੀ ਨੇ ਛੇ ਜ਼ਿਲ੍ਹਿਆਂ – ਪਠਾਨਕੋਟ, ਗੁਰਦਾਸਪੁਰ, ਬਠਿੰਡਾ, ਸੰਗਰੂਰ, ਜਲੰਧਰ ਅਤੇ ਕਪੂਰਥਲਾ ਵਿੱਚ ਝੋਨੇ ਤੋਂ ਸਾਉਣੀ ਮੱਕੀ ਦੀ ਕਾਸ਼ਤ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਵਾਲੇ ਪਾਇਲਟ ਪ੍ਰੋਜੈਕਟ ‘ਤੇ ਵੀ ਸੰਤੁਸ਼ਟੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ 17,500 ਰੁਪਏ ਪ੍ਰਤੀ ਹੈਕਟੇਅਰ ਦੇ ਪ੍ਰੋਤਸਾਹਨ ਅਤੇ ਸਾਲ 2026-27 ਲਈ 15 ਕਰੋੜ ਰੁਪਏ ਦੀ ਸਮਰਪਿਤ ਅਲਾਟਮੈਂਟ ਦੇ ਨਾਲ ਪੰਜਾਬ ਸਰਕਾਰ ਬਦਲਵੇਂ ਫਸਲੀ ਚੱਕਰ ਲਈ ਇੱਕ ਮਜ਼ਬੂਤ ਮਾਡਲ ਤਿਆਰ ਕਰ ਰਹੀ ਹੈ।

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੀਏਯੂ ਦੁਆਰਾ ਸਿਫ਼ਾਰਸ਼ ਕੀਤੇ ਹਾਈਬ੍ਰਿਡ ਬੀਜਾਂ ‘ਤੇ 33 ਫੀਸਦ ਸਬਸਿਡੀ ਪ੍ਰਦਾਨ ਕਰਕੇ ਅਸੀਂ ਨਾ ਸਿਰਫ਼ ਆਪਣੇ ਕਿਸਾਨਾਂ ਨੂੰ ਵਿੱਤੀ ਤੌਰ ‘ਤੇ ਸਮਰਥਨ ਦੇ ਰਹੇ ਹਾਂ, ਬਲਕਿ ਇਸ ਨਾਲ ਨਰਮੇ ਦੀ ਕਾਸ਼ਤ ਵਿੱਚ ਗਿਰਾਵਟ ਦੇ ਰੁਝਾਨ ਨੂੰ ਵੀ ਪੁੱਠਾ ਗੇੜ ਪਿਆ ਹੈ।

ਪਰਾਲੀ ਸਾੜਨ ਦੀ ਸਮੱਸਿਆ ਬਾਰੇ ਗੱਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਫਸਲਾਂ ਦੀ ਰਹਿੰਦ-ਖੂਹੰਦ ਦੇ ਨਿਪਟਾਰੇ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਢੁੱਕਵੀਂ ਮਸ਼ੀਨਰੀ ਉਪਲਬਧ ਕਰਵਾਉਣ ਦੇ ਸਰਗਰਮ ਯਤਨਾਂ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2025-26 ਵਿੱਚ ਪਰਾਲੀ ਪ੍ਰਬੰਧਨ ਮਸ਼ੀਨਰੀ ‘ਤੇ ਸਬਸਿਡੀ ਲਈ 402 ਕਰੋੜ ਰੁਪਏ ਖ਼ਰਚੇ ਗਏ। ਉਨ੍ਹਾਂ ਭਰੋਸਾ ਦਿੰਦਿਆਂ ਕਿਹਾ ਕਿ ਇਸ ਮੰਤਵ ਲਈ ਵਿੱਤੀ ਸਾਲ 2026-27 ਵਾਸਤੇ 600 ਕਰੋੜ ਰੁਪਏ ਦੇ ਬਜਟ ਨਾਲ ਪੰਜਾਬ ਸਰਕਾਰ ਇਸ ਵਾਤਾਵਰਨ ਚੁਣੌਤੀ ਦਾ ਟਿਕਾਊ ਹੱਲ ਪੇਸ਼ ਕਰਨ ਵੱਲ ਕਦਮ ਵਧਾ ਰਹੀ ਹੈ।

ਸ. ਖੁੱਡੀਆਂ ਨੇ ਖੇਤੀਬਾੜੀ ਲਈ ਬਿਜਲੀ ਸਬਸਿਡੀ ਵਾਸਤੇ 7,715 ਕਰੋੜ ਰੁਪਏ ਦੇ ਅਲਾਟਮੈਂਟ ਬਾਰੇ ਗੱਲ ਕਰਦਿਆਂ ਕਿਹਾ ਕਿ ਸਿੰਚਾਈ ਅਤੇ ਉਤਪਾਦਕਤਾ ਨੂੰ ਬਣਾਈ ਰੱਖਣ ਲਈ ਕਿਸਾਨਾਂ ਨੂੰ ਸਬਸਿਡੀ ‘ਤੇ ਮੁਫ਼ਤ ਬਿਜਲੀ ਨਿਰਵਿਘਨ ਜਾਰੀ ਰਹੇਗੀ।

ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਨੇ ਪੇਂਡੂ ਖੇਤਰ ਦੀ ਖੁਸ਼ਹਾਲੀ ਲਈ ਸਹਾਇਕ ਖੇਤਰਾਂ ਦੀ ਮਜ਼ਬੂਤੀ ‘ਤੇ ਜ਼ੋਰ ਦਿੱਤਾ। ਉਨ੍ਹਾਂ ਡੇਅਰੀ ਕਿਸਾਨਾਂ ਲਈ ਦੁੱਧ ਦੀਆਂ ਵਾਜਬ ਖਰੀਦ ਕੀਮਤਾਂ ਯਕੀਨੀ ਬਣਾਉਣ, ਉਨ੍ਹਾਂ ਨੂੰ ਬਾਜ਼ਾਰ ਦੇ ਉਤਰਾਅ-ਚੜ੍ਹਾਅ ਤੋਂ ਬਚਾਉਣ ਅਤੇ ਛੋਟੇ ਤੇ ਸੀਮਾਂਤ ਕਿਸਾਨਾਂ ਦੇ ਸਮਰਥਨ ਵਾਸਤੇ 100 ਕਰੋੜ ਰੁਪਏ ਦੇ ਬਜਟ ਦਾ ਸਵਾਗਤ ਕੀਤਾ।

ਉਨ੍ਹਾਂ ਮੱਛੀ ਪਾਲਣ ਖੇਤਰ ਵਿੱਚ ਜਲ ਖੇਤੀ ਜਾਂ ਜਲ-ਜੀਵ ਪਾਲਣ ਦੇ ਵਿਸਥਾਰ ਦੀ ਸ਼ਲਾਘਾ ਕਰਦਿਆਂ 1,500 ਲੱਖ ਤੋਂ ਵੱਧ ਮਿਆਰੀ ਮੱਛੀ ਬੀਜ ਦੇ ਉਤਪਾਦਨ ਅਤੇ ਮੱਛੀ ਪਾਲਣ ਅਧੀਨ ਲਗਭਗ 3,000 ਏਕੜ ਤੱਕ ਰਕਬਾ ਵਧਣ ‘ਤੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਇਹ ਕਦਮ ਸੂਬੇ ਦੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਅਤੇ ਰੋਜ਼ਗਾਰ ਉਤਪਤੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਬਜਟ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦਾ ਹੈ – ਜੋ ਕਿਸਾਨਾਂ ਨੂੰ ਸਿਰਫ਼ ਅੰਨ ਉਤਪਾਦਕ ਵਜੋਂ ਨਹੀਂ ਹੈ, ਸਗੋਂ ਸ਼ਾਸਨ ਦੇ ਕੇਂਦਰ ਵਜੋਂ ਦੇਖਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਿਰਫ਼ ਫੰਡ ਅਲਾਟ ਨਹੀਂ ਕਰ ਰਹੇ, ਸਗੋਂ ਪੰਜਾਬ ਦੀ ਖੇਤੀ ਆਰਥਿਕਤਾ ਦੇ ਭਵਿੱਖ ਅਤੇ ਸਾਡੇ ਅੰਨਦਾਤਾ ਦੇ ਮਾਣ-ਸਨਮਾਨ ਨੂੰ ਯਕੀਨੀ ਬਣਾ ਰਹੇ ਹਾਂ।

Tags: BREAKING NEWSBreaking news in PunjabiLatest Punjab news in PunjabiPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 27, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

by Ranjit Singh
June 27, 2026
0

Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ 'ਤੇ - ਅਰਵਿੰਦ ਕੇਜਰੀਵਾਲ ਵੀ ਹੋਣਗੇ ਨਾਲ ਮੌਜੂਦ ਅੰਮ੍ਰਿਤਸਰ, 27 ਜੂਨ (ਵਿਸ਼ਵ ਵਾਰਤਾ):...

Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

by Ranjit Singh
June 27, 2026
0

Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ - ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਕੱਲ੍ਹ ਨੂੰ ਖੇਡਿਆ ਜਾਵੇਗਾ ਵੱਡਾ...

PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ ‘ਤੇ ਹੋਣਗੇ

PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ ‘ਤੇ ਹੋਣਗੇ

by Ranjit Singh
June 27, 2026
0

PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ 'ਤੇ ਹੋਣਗੇ ਨਵੀਂ ਦਿੱਲੀ, 27 ਜੂਨ (ਵਿਸ਼ਵ ਵਾਰਤਾ): ਪ੍ਰਧਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 27, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
3 weeks ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 