• Latest
  • Trending
PUNJAB :  ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਵਿੱਤੀ ਕਾਰਵਾਈਆਂ ਕੀਤੀਆਂ ਤੇਜ਼ ; ਪਿਛਲੇ 2 ਸਾਲਾਂ ਵਿੱਚ ਨਸ਼ਾ ਤਸਕਰਾਂ ਦੀਆਂ 600 ਕਰੋੜ ਰੁਪਏ ਤੋਂ ਵੱਧ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਕੀਤੀਆਂ ਫ੍ਰੀਜ

PUNJAB :  ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਵਿੱਤੀ ਕਾਰਵਾਈਆਂ ਕੀਤੀਆਂ ਤੇਜ਼ ; ਪਿਛਲੇ 2 ਸਾਲਾਂ ਵਿੱਚ ਨਸ਼ਾ ਤਸਕਰਾਂ ਦੀਆਂ 600 ਕਰੋੜ ਰੁਪਏ ਤੋਂ ਵੱਧ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਕੀਤੀਆਂ ਫ੍ਰੀਜ

8 months ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

13 minutes ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

44 minutes ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

2 hours ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

3 hours ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

3 hours ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

4 hours ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

4 hours ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

5 hours ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

5 hours ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

5 hours ago
Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB :  ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਵਿੱਤੀ ਕਾਰਵਾਈਆਂ ਕੀਤੀਆਂ ਤੇਜ਼ ; ਪਿਛਲੇ 2 ਸਾਲਾਂ ਵਿੱਚ ਨਸ਼ਾ ਤਸਕਰਾਂ ਦੀਆਂ 600 ਕਰੋੜ ਰੁਪਏ ਤੋਂ ਵੱਧ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਕੀਤੀਆਂ ਫ੍ਰੀਜ

March 9, 2026
in ਖਬਰਾਂ, ਪੰਜਾਬ

ਚੰਡੀਗੜ੍ਹ, 9 ਮਾਰਚ(ਵਿਸ਼ਵ ਵਾਰਤਾ) ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਦੇ ਵਿੱਤੀ ਢਾਂਚੇ ਦੀ ਰੀੜ੍ਹ ਦੀ ਹੱਡੀ ਨੂੰ ਤੋੜਨ ਦੀ ਦਿਸ਼ਾ ਵੱਲ ਫੈਸਲਾਕੁੰਨ ਕਦਮ ਤਹਿਤ, ਪੰਜਾਬ ਪੁਲਿਸ ਨੇ ਪਿਛਲੇ ਦੋ ਸਾਲਾਂ ਵਿੱਚ ਨਸ਼ਾ ਤਸਕਰਾਂ ਨਾਲ ਜੁੜੀਆਂ 600 ਕਰੋੜ ਰੁਪਏ ਤੋਂ ਵੱਧ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਫ੍ਰੀਜ ਕੀਤਾ ਹੈ, ਜੋ ਸੂਬੇ ਵਿੱਚ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਵਿੱਤੀ ਢਾਂਚੇ ਵਿਰੁੱਧ ਚੱਲ ਰਹੀ ਕਾਰਵਾਈ ਵਿੱਚ ਇੱਕ ਵੱਡਾ ਮੀਲ ਪੱਥਰ ਹੈ। ਦੱਸਣਯੋਗ ਹੈ ਕਿ ਦੇਸ਼ ਭਰ ਵਿੱਚ ਨਸ਼ੀਲੇ ਪਦਾਰਥਾਂ ਦੇ ਮਾਮਲਿਆਂ ਵਿੱਚ ਸਾਲ 2024 ਦੌਰਾਨ ਫ੍ਰੀਜ ਕੀਤੀਆਂ ਗਈਆਂ ਸਾਰੀਆਂ ਜਾਇਦਾਦਾਂ ਵਿੱਚੋਂ 50 ਫ਼ੀਸਦ ਪੰਜਾਬ ਪੁਲਿਸ ਵੱਲੋਂ ਫ੍ਰੀਜ ਕੀਤਾ ਗਿਆ ਸੀ।

ਇਹ ਰਣਨੀਤੀ ਲਾਗੂਕਰਨ ਵੱਲ ਸਰਕਾਰ ਦੀ ਤਰਜੀਹ ਨੂੰ ਦਰਸਾਉਂਦੀ ਹੈ ਜਿਸ ਵਿੱਚ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਨਸ਼ੀਲੇ ਪਦਾਰਥਾਂ ਨੂੰ ਜ਼ਬਤ ਕਰਨ ਤੋਂ ਲੈ ਕੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਰਾਹੀਂ ਬਣਾਈ ਗੈਰ-ਕਾਨੂੰਨੀ ਜਾਇਦਾਦ ਨੂੰ ਯੋਜਨਾਬੱਧ ਢੰਗ ਨਾਲ ਨਿਸ਼ਾਨਾ ਬਣਾਉਣਾ ਸ਼ਾਮਲ ਹੈ। ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਨਿਸ਼ਾਨਾ ਬਣਾਉਣ ਪਿੱਛੇ, ਜਿਨ੍ਹਾਂ ਨਾਲ ਤਸਕਰਾਂ ਨੂੰ ਸਭ ਤੋਂ ਵੱਧ ਨੁਕਸਾਨ ਹੁੰਦਾ ਹੈ, ਪੰਜਾਬ ਪੁਲਿਸ ਦਾ ਉਦੇਸ਼ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਦੇ ਅਧਾਰ ਇਸ ਦੇ ਆਰਥਿਕ ਢਾਂਚੇ ਨੂੰ ਤਬਾਹ ਕਰਨਾ ਹੈ।

ਹਾਲ ਹੀ ਦੇ ਸਾਲਾਂ ਵਿੱਚ ਜਾਇਦਾਦ ਨੂੰ ਫ੍ਰੀਜ ਕਰਨ ਦੀ ਗਤੀ ਵਿੱਚ ਕਾਫ਼ੀ ਤੇਜ਼ੀ ਆਈ ਹੈ। 2024 ਵਿੱਚ ਲਗਭਗ 330 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਫ੍ਰੀਜ ਕੀਤਾ ਗਿਆ ਸੀ, ਜਦੋਂ ਕਿ 2025 ਵਿੱਚ ਲਗਭਗ 270 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਫ੍ਰੀਜ ਕੀਤਾ ਗਿਆ ਸੀ। ਮਹੱਤਵਪੂਰਨ ਗੱਲ ਇਹ ਹੈ ਕਿ ਪਿਛਲੇ ਦੋ ਸਾਲਾਂ ਵਿੱਚ ਹੀ ਨਸ਼ਾ ਤਸਕਰਾਂ ਦੀਆਂ 600 ਕਰੋੜ ਰੁਪਏ ਤੋਂ ਵੱਧ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਫ੍ਰੀਜ ਕੀਤਾ ਗਿਆ ਹੈ, ਜੋ ਕਿ 2017 ਤੋਂ ਬਾਅਦ ਫ੍ਰੀਜ ਕੀਤੀਆਂ ਲਗਭਗ 1,000 ਕਰੋੜ ਰੁਪਏ ਦੀਆਂ ਜਾਇਦਾਦਾਂ ਦੇ ਅੱਧ ਤੋਂ ਵੀ ਵੱਧ ਹੈ। ਇਹ ਗਤੀ ਨਸ਼ਿਆਂ ਦੇ ਕਾਰੋਬਾਰ ਦੀ ਵਿੱਤੀ ਨੀਂਹ ਨੂੰ ਤਬਾਹ ਕਰਨ ਲਈ ਤੇਜ਼ ਕੀਤੇ ਗਏ ਯਤਨਾਂ ਨੂੰ ਉਜਾਗਰ ਕਰਦੀ ਹੈ।

ਪੰਜਾਬ ਪੁਲਿਸ ਹੁਣ ਨਿਯਮਿਤ ਤੌਰ ‘ਤੇ ਜਾਇਦਾਦਾਂ, ਬੈਂਕ ਖਾਤਿਆਂ, ਸ਼ੈੱਲ ਕੰਪਨੀਆਂ, ਬੇਨਾਮੀ ਹੋਲਡਿੰਗਜ਼ ਅਤੇ ਲਗਜ਼ਰੀ ਸੰਪਤੀ ਦੀ ਜਾਂਚ ਰਾਹੀਂ ਨਸ਼ਿਆਂ ਦੇ ਕਾਰੋਬਾਰ ਦੀ ਕਮਾਈ ਨੂੰ ਟਰੈਕ ਕਰ ਰਹੀ ਹੈ। ਕਾਨੂੰਨ ਦੇ ਸਬੰਧਿਤ ਉਪਬੰਧਾਂ ਤਹਿਤ ਰਿਹਾਇਸ਼ੀ ਮਕਾਨ, ਵਪਾਰਕ ਅਦਾਰੇ, ਖੇਤੀਬਾੜੀ ਜ਼ਮੀਨ ਅਤੇ ਮਹਿੰਗੇ ਵਾਹਨ ਜੋ ਗੈਰ-ਕਾਨੂੰਨੀ ਤੌਰ ‘ਤੇ ਹਾਸਲ ਕੀਤੇ ਗਏ ਹਨ, ਦੀ ਪਛਾਣ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਫ੍ਰੀਜ਼ ਕੀਤਾ ਜਾਂਦਾ ਹੈ।

ਇਹ ਕਾਰਵਾਈ ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦਾ ਇੱਕ ਅਹਿਮ ਥੰਮ੍ਹ ਹੈ, ਜਿਸਦਾ ਉਦੇਸ਼ ਲਾਗੂਕਰਨ, ਰੋਕਥਾਮ ਅਤੇ ਮੁੜ ਵਸੇਬੇ ਰਾਹੀਂ ਨਸ਼ੀਲੇ ਪਦਾਰਥਾਂ ਦੇ ਖ਼ਤਰੇ ਨਾਲ ਨਜਿੱਠਣਾ ਹੈ। ਇਸ ਮੁਹਿੰਮ ਦੇ ਤਹਿਤ, ਪੰਜਾਬ ਪੁਲਿਸ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਚਲਾਉਣ ਵਾਲੇ ਨੈਟਵਰਕਾਂ ਨੂੰ ਖਤਮ ਕਰਨ ਲਈ ਖੁਫੀਆ ਜਾਣਕਾਰੀ ਅਧਾਰਤ ਕਾਰਵਾਈਆਂ ਅਤੇ ਵਿੱਤੀ ਜਾਂਚਾਂ ਨੂੰ ਤੇਜ਼ ਕਰ ਦਿੱਤਾ ਹੈ।

ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ‘ਤੇ ਕਾਰਵਾਈ ਇੱਕ ਸੋਚੀ ਸਮਝੀ ਰਣਨੀਤੀ ਤਹਿਤ ਕੀਤੀ ਗਈ ਹੈ ਜਿਸਦਾ ਉਦੇਸ਼ ਨਸ਼ਿਆਂ ਦੇ ਕਾਰੋਬਾਰ ਦਾ ਅਧਾਰ ਬਣੇ ਵਿੱਤੀ ਢਾਂਚੇ ਨੂੰ ਖਤਮ ਕਰਨਾ ਹੈ। ਉਨ੍ਹਾਂ ਕਿਹਾ, “ਅਸੀਂ ਭਾਰਤ ਦੇ ਸਭ ਤੋਂ ਬਿਹਤਰ ਅਤੇ ਵਿੱਤੀ ਢਾਂਚੇ ‘ਤੇ ਕੇਂਦਰਿਤ ਨਸ਼ਾ ਵਿਰੋਧੀ ਲਾਗੂਕਰਨ ਮਾਡਲਾਂ ਵਿੱਚੋਂ ਇੱਕ ਨੂੰ ਅਪਣਾਇਆ ਹੈ। ਅਸੀਂ ਨਾ ਸਿਰਫ਼ ਤਸਕਰਾਂ ਨੂੰ ਫੜ ਰਹੇ ਹਾਂ, ਸਗੋਂ ਨਸ਼ਿਆਂ ਦੇ ਵਿੱਤੀ ਸਾਮਰਾਜ ਨੂੰ ਵੀ ਤਬਾਹ ਕਰ ਰਹੇ ਹਾਂ। ਨਸ਼ਾ ਤਸਕਰੀ ਗੈਰ-ਕਾਨੂੰਨੀ ਮੁਨਾਫ਼ੇ ਦੇ ਅਧਾਰ ‘ਤੇ ਪੈਰ ਪਸਾਰਦੀ ਹੈ। ਸਾਡੀ ਰਣਨੀਤੀ ਨਸ਼ੀਲੇ ਪਦਾਰਥਾਂ ਦੀ ਕਮਾਈ ਤੋਂ ਬਣਾਈਆਂ ਗਈਆਂ ਜਾਇਦਾਦਾਂ ਨੂੰ ਯੋਜਨਾਬੱਧ ਢੰਗ ਨਾਲ ਨਿਸ਼ਾਨਾ ਬਣਾ ਕੇ ਅਤੇ ਫ੍ਰੀਜ਼ ਕਰਕੇ ਇਸ ਵਿੱਤੀ ਢਾਂਚੇ ਨੂੰ ਤਬਾਹ ਕਰਨਾ ਹੈ। ਜਦੋਂ ਤਸਕਰਾਂ ਨੂੰ ਇਹ ਅਹਿਸਾਸ ਹੁੰਦਾ ਹੈ ਕਿ ਉਨ੍ਹਾਂ ਦੀਆਂ ਜਾਇਦਾਦਾਂ, ਜ਼ਮੀਨਾਂ ਅਤੇ ਦੌਲਤ ਨੂੰ ਜ਼ਬਤ ਕੀਤਾ ਜਾ ਸਕਦਾ ਹੈ ਤਾਂ ਨਸ਼ਿਆਂ ਦੇ ਕਾਰੋਬਾਰ ਦੀ ਆਰਥਿਕ ਨੀਂਹ ਢਹਿਣੀ ਸ਼ੁਰੂ ਹੋ ਜਾਂਦੀ ਹੈ। ਇਸ ਲਈ ਨਸ਼ਾ ਤਸਕਰੀ ਵਿਰੁੱਧ ਆਰਥਿਕ ਕਾਰਵਾਈ ਅਤੇ ਵਿੱਤੀ ਜੰਗ ਪੰਜਾਬ ਪੁਲਿਸ ਦੀ ਨਸ਼ੀਲੇ ਪਦਾਰਥਾਂ ਵਿਰੋਧੀ ਰਣਨੀਤੀ ਦਾ ਇੱਕ ਅਹਿਮ ਥੰਮ੍ਹ ਹੈ।”

ਉਨ੍ਹਾਂ ਕਿਹਾ: “ਸ਼ੁਰੂਆਤੀ ਸਾਲਾਂ ਦੌਰਾਨ, ਜਦੋਂ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਸੀ, ਤਾਂ ਵੀ ਉਨ੍ਹਾਂ ਦੀਆਂ ਜਾਇਦਾਦਾਂ ਅਕਸਰ ਅਣਛੂਹੀਆਂ ਰਹਿੰਦੀਆਂ ਸਨ, ਜਿਸ ਨਾਲ ਨੈੱਟਵਰਕਾਂ ਨੂੰ ਮੁੜ ਸੰਗਠਿਤ ਹੋਣ ਅਤੇ ਸਹਿਯੋਗੀਆਂ ਜਾਂ ਪਰਿਵਾਰਕ ਮੈਂਬਰਾਂ ਰਾਹੀਂ ਕਾਰਵਾਈਆਂ ਜਾਰੀ ਰੱਖਣ ਵਿੱਚ ਮਦਦ ਮਿਲਦੀ ਸੀ। ਅਜਿਹੀਆਂ ਜਾਇਦਾਦਾਂ ਨੂੰ ਫ੍ਰੀਜ਼ ਕਰਕੇ, ਪੰਜਾਬ ਪੁਲਿਸ ਇਹ ਯਕੀਨੀ ਬਣਾ ਰਹੀ ਹੈ ਕਿ ਨਸ਼ਿਆਂ ਦੇ ਕਾਰੋਬਾਰ ਸਬੰਧੀ ਗੈਰ-ਕਾਨੂੰਨੀ ਲਾਭਾਂ ਨੂੰ ਸੁਰੱਖਿਅਤ ਨਹੀਂ ਰੱਖਿਆ ਜਾ ਸਕਦਾ ਅਤੇ ਨਾ ਹੀ ਕਿਸੇ ਹੋਰ ਨੂੰ ਇਹ ਲਾਭ ਦਿੱਤੇ ਜਾ ਸਕਦੇ ਹਨ, ਕਿਉਂਕਿ ਵਿੱਤੀ ਜਾਂਚ ਅਤੇ ਜਾਇਦਾਦਾਂ ਨੂੰ ਜ਼ਬਤ/ਫ੍ਰੀਜ਼ ਕਰਨਾ ਸਾਡੀ ਮੁੱਖ ਰਣਨੀਤੀ ਦਾ ਅਹਿਮ ਹਿੱਸਾ ਹੈ। ਦੇਸ਼ ਵਿੱਚ 2024 ਵਿੱਚ ਨਸ਼ਿਆਂ ਦੇ ਮਾਮਲਿਆਂ ਵਿੱਚ ਫ੍ਰੀਜ਼ ਕੀਤੀਆਂ ਗਈਆਂ ਸਾਰੀਆਂ ਜਾਇਦਾਦਾਂ ਦਾ 50 ਫੀਸਦੀ ਸੂਬੇ ਵੱਲੋਂ ਜ਼ਬਤ ਕੀਤਾ ਗਿਆ ਸੀ।”

ਕਈ ਜ਼ਿਲ੍ਹਿਆਂ ਵਿੱਚ, ਘਰਾਂ ਅਤੇ ਵਪਾਰਕ ਇਮਾਰਤਾਂ ਤੋਂ ਲੈ ਕੇ ਖੇਤੀਬਾੜੀ ਵਾਲੀ ਜ਼ਮੀਨ ਤੱਕ ਦੀਆਂ ਜਾਇਦਾਦਾਂ ਹੁਣ ਫ੍ਰੀਜ਼ ਕੀਤੀਆਂ ਗਈਆਂ ਹਨ, ਜੋ ਇੱਕ ਸਪੱਸ਼ਟ ਸੰਕੇਤ ਦਿੰਦੀਆਂ ਹਨ ਕਿ ਨਸ਼ਿਆਂ ਦੀ ਕਮਾਈ ਨਾਲ ਬਣਾਈ ਸੰਪਤੀ ਕਾਨੂੰਨ ਦੀ ਪਹੁੰਚ ਤੋਂ ਬਾਹਰ ਨਹੀਂ ਰਹੇਗੀ।

ਲਾਗੂਕਰਨ ਤੋਂ ਇਲਾਵਾ, ਇਹ ਕਦਮ ਭਾਈਚਾਰਿਆਂ ਨੂੰ ਵੀ ਇੱਕ ਸਪੱਸ਼ਟ ਸੰਦੇਸ਼ ਦਿੰਦਾ ਹੈ। ਗੈਰ-ਕਾਨੂੰਨੀ ਤੌਰ ‘ਤੇ ਪ੍ਰਾਪਤ ਕੀਤੀ ਦੌਲਤ ਵਿਰੁੱਧ ਪ੍ਰਤੱਖ ਕਾਰਵਾਈ ਇਹ ਦਰਸਾਉਂਦੀ ਹੈ ਕਿ ਨਸ਼ਿਆਂ ਦੇ ਕਾਰੋਬਾਰ ਤੋਂ ਆਸਾਨੀ ਨਾਲ ਕਮਾਈ ਕਰਨ ਦਾ ਯੁੱਗ ਹੁਣ ਖਤਮ ਹੋ ਰਿਹਾ ਹੈ।

ਪਿਛਲੇ ਦੋ ਸਾਲਾਂ ਵਿੱਚ ਫ੍ਰੀਜ਼ ਕੀਤੀਆਂ ਜਾਇਦਾਦਾਂ ਦਾ ਅੰਕੜਾ 600 ਕਰੋੜ ਰੁਪਏ ਨੂੰ ਪਾਰ ਕਰ ਗਿਆ ਹੈ। ਇਸ ਸਬੰਧੀ ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਇਹ ਯਤਨ ਨਸ਼ਾ ਤਸਕਰੀ ਦੇ ਅਧਾਰ ਆਰਥਿਕ ਨੈੱਟਵਰਕਾਂ ਨੂੰ ਕਮਜ਼ੋਰ ਕਰਨ ਲਈ ਇੱਕ ਨਿਰੰਤਰ ਲੰਬੇ ਸਮੇਂ ਦੀ ਰਣਨੀਤੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਤਸਕਰਾਂ ਤੋਂ ਉਨ੍ਹਾਂ ਦੀ ਗੈਰ-ਕਾਨੂੰਨੀ ਦੌਲਤ ਖੋਹ ਕੇ, ਸੂਬਾ ਸਰਕਾਰ ਨਸ਼ਿਆਂ ਦੇ ਕਾਰੋਬਾਰ ਨਾਲ ਸਬੰਧਤ ਰਿਸਕ ਰਿਵਾਰਡ ਕੈਲਕੁਲੇਸ਼ਨ ਨੂੰ ਨਵਾਂ ਰੂਪ ਦੇ ਰਹੀ ਹੈ ਜਿਸ ਨਾਲ ਪਹਿਲਾਂ ਨਸ਼ਿਆਂ ਦਾ ਕਾਰੋਬਾਰ ਆਕਰਸ਼ਕ ਦਿਖਦਾ ਸੀ। ਪੁਲਿਸ ਦਾ ਸੰਦੇਸ਼ ਸਪੱਸ਼ਟ ਹੈ: ਪੰਜਾਬ ਵਿੱਚ ਹੁਣ ਨਸ਼ਿਆਂ ਦੇ ਕਾਰੋਬਾਰ ਨਾਲ ਕਮਾਈ ਆਸਾਨ ਨਹੀਂ।

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

by Ranjit Singh
November 9, 2026
0

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ - ਪਰਿਵਾਰ ਦਾ ਇਕਲੌਤਾ...

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

by Ranjit Singh
November 9, 2026
0

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਹੋ ਸਕਦੀ ਹੈ ਵਾਪਸੀ - ਸੁਖਬੀਰ ਸਿੰਘ ਬਾਦਲ ਬੇਗੋਵਾਲ ਵਿਖੇ ਬੀਬੀ ਜਗੀਰ...

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

by Ranjit Singh
November 9, 2026
0

Punjab: ਦਾਦੀ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ 'ਚ ਦਿੱਤੀ ਜਾਵੇਗੀ ਅਰਜ਼ੀ ਅੰਮ੍ਰਿਤਸਰ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

by Ranjit Singh
November 9, 2026
0

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ - ਪਰਿਵਾਰ ਦਾ ਇਕਲੌਤਾ...

Most Popular

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਐਮਰਜੈਂਸੀ ਲਾਗੂ ਹੋਣ ਨਾਲ ਤਣਾਅਪੂਰਨ ਸਿਆਸੀ ਟਕਰਾਅ ਹੋਰ ਵਧਿਆ

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਐਮਰਜੈਂਸੀ ਲਾਗੂ ਹੋਣ ਨਾਲ ਤਣਾਅਪੂਰਨ ਸਿਆਸੀ ਟਕਰਾਅ ਹੋਰ ਵਧਿਆ

by Navjot
4 weeks ago
0

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਐਮਰਜੈਂਸੀ ਲਾਗੂ ਹੋਣ ਨਾਲ ਤਣਾਅਪੂਰਨ ਸਿਆਸੀ ਟਕਰਾਅ ਹੋਰ ਵਧਿਆ ਇਸਲਾਮਾਬਾਦ, 13 ਅਕਤੂਬਰ (ਵਿਸ਼ਵ ਵਾਰਤਾ): ਪਾਕਿਸਤਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 