• Latest
  • Trending
ਐਸ.ਏ.ਐਸ. ਨਗਰ ਪੁਲੀਸ ਵੱਲੋਂ ਕਾਰ ਚੋਰ ਗਿਰੋਹ ਦਾ ਪਰਦਾਫਾਸ਼, ਅੱਠ ਕਾਰਾਂ ਬਰਾਮਦ

ਐਸ.ਏ.ਐਸ. ਨਗਰ ਪੁਲੀਸ ਵੱਲੋਂ ਕਾਰ ਚੋਰ ਗਿਰੋਹ ਦਾ ਪਰਦਾਫਾਸ਼, ਅੱਠ ਕਾਰਾਂ ਬਰਾਮਦ

8 years ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

55 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

59 minutes ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

3 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

4 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

4 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

4 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

4 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

4 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

4 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

4 hours ago
Hindi News
English News
Friday, November 13, 2026
No Result
View All Result
20 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਐਸ.ਏ.ਐਸ. ਨਗਰ ਪੁਲੀਸ ਵੱਲੋਂ ਕਾਰ ਚੋਰ ਗਿਰੋਹ ਦਾ ਪਰਦਾਫਾਸ਼, ਅੱਠ ਕਾਰਾਂ ਬਰਾਮਦ

April 5, 2019
in ਪੰਜਾਬ
ਐਸ.ਏ.ਐਸ. ਨਗਰ ਪੁਲੀਸ ਵੱਲੋਂ ਕਾਰ ਚੋਰ ਗਿਰੋਹ ਦਾ ਪਰਦਾਫਾਸ਼, ਅੱਠ ਕਾਰਾਂ ਬਰਾਮਦ
ਕਾਰਾਂ ਚੋਰੀ ਕਰਨ ਲਈ ਵਰਤੇ ਜਾਂਦੇ ਔਜ਼ਾਰ ਤੇ ਨੌਂ ਆਰ ਸੀਜ਼ ਵੀ ਫੜੀਆਂ: ਜ਼ਿਲ੍ਹਾ ਪੁਲਿਸ ਮੁਖੀ
ਐਸ.ਏ.ਐਸ. ਨਗਰ, 5 ਅਪ੍ਰੈਲ- ਐਸ.ਏ.ਐਸ. ਨਗਰ ਪੁਲਿਸ ਨੇ ਇਕ ਕਾਰ ਚੋਰ ਗਿਰੋਹ ਦਾ ਪਰਦਾਫ਼ਾਸ਼ ਕਰਦਿਆਂ ਇਸ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਅੱਠ ਕਾਰਾਂ ਅਤੇ ਇਕ ਸਕੂਟਰੀ (1-ਟੋਆਇਟਾ ਲੀਵਾ, 2 ਸਵਿੱਫਟ ਡਿਜ਼ਾਇਰ, 2 ਵਰਨਾ, 1 ਇਨੋਵਾ, 1 ਸਵਿੱਫਟ ਵੀ.ਡੀ.ਆਈ., 1 ਆਲਟੋ ਅਤੇ 1 ਮਾਇਸਟਰੋ ਸਕੂਟਰੀ) ਬਰਾਮਦ ਕੀਤੀਆਂ ਹਨ।
ਜ਼ਿਲ੍ਹਾ ਪੁਲਿਸ ਮੁਖੀ ਸ. ਹਰਚਰਨ ਸਿੰਘ ਭੁੱਲਰ ਨੇ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਇਸ ਗਿਰੋਹ ਕੋਲੋਂ ਗੱਡੀਆਂ ਚੋਰੀ ਕਰਨ ਸਮੇਂ ਵਰਤੇ ਜਾਂਦੇ ਔਜ਼ਾਰ ਅਤੇ 9 ਗੱਡੀਆਂ ਦੀ ਆਰ.ਸੀਜ਼. ਵੀ ਬਰਾਮਦ ਕੀਤੀਆਂ ਗਈਆਂ ਹਨ। ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਥਾਣਾ ਸੋਹਾਣਾ ਵਿਖੇ ਸੱਚਪਾਲ ਵਾਸੀ ਮਕਾਨ ਨੰਬਰ 14 ਟੀ 12 ਪੀ.ਜੀ.ਆਈ. ਕੰਪਲੈਕਸ ਸੈਕਟਰ 12 ਚੰਡੀਗੜ੍ਹ ਨੇ ਇਤਲਾਹ ਦਿੱਤੀ ਸੀ ਕਿ ਮਿਤੀ 18 ਮਾਰਚ 2019 ਨੂੰ ਮੈਸਟਰਿਕ ਆਰਕ ਪੈਲੇਸ ਸੈਕਟਰ 109 ਪਿੰਡ ਰਾਏਪੁਰ ਕਲਾਂ (ਬਨੂੜ -ਲਾਂਡਰਾ ਰੋਡ ਨੇੜੇ) ਤੋਂ ਉਸ ਦੀ ਸਵਿੱਫਟ ਡਿਜ਼ਾਇਰ ਗੱਡੀ (ਸੀ.ਐਚ.01-ਏ.ਐਕਸ-4349) ਚੋਰੀ ਹੋ ਗਈ। ਸੱਚਪਾਲ ਦੇ ਬਿਆਨ ਉਤੇ ਭਾਰਤੀ ਦੰਡ ਵਿਧਾਨ ਦੀ ਧਾਰਾ 379 ਤਹਿਤ ਥਾਣਾ ਸੋਹਾਣਾ ਵਿੱਚ ਕੇਸ ਦਰਜ ਕੀਤਾ ਗਿਆ ਸੀ।
ਸ. ਭੁੱਲਰ ਨੇ ਦੱਸਿਆ ਕਿ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਕੰਟਰੋਲ ਕਰਨ ਅਤੇ ਚੋਰੀ ਹੋਏ ਵਾਹਨਾਂ ਨੂੰ ਟਰੇਸ ਕਰਵਾਉਣ ਲਈ ਐਸ.ਪੀ.(ਜਾਂਚ) ਸ੍ਰੀ ਵਰੁਣ ਸ਼ਰਮਾ ਅਤੇ ਡੀ.ਐਸ.ਪੀ.(ਜਾਂਚ) ਮੁਹਾਲੀ ਸ. ਗੁਰਦੇਵ ਸਿੰਘ ਧਾਲੀਵਾਲ ਦੀ ਡਿਊਟੀ ਲਾਈ ਗਈ ਸੀ। ਇਨ੍ਹਾਂ ਦੀ ਅਗਵਾਈ ਵਿੱਚ ਇੰਚਾਰਜ ਸੀ.ਆਈ.ਏ. ਸਟਾਫ ਮੁਹਾਲੀ ਇੰਸਪੈਕਟਰ ਸਤਵੰਤ ਸਿੰਘ ਸਿੱਧੂ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਗੁਰਪ੍ਰਤਾਪ ਸਿੰਘ ਨੇ ਇਸ ਕੇਸ ਦੀ ਤਫ਼ਤੀਸ਼ ਕੀਤੀ, ਜਿਸ ਦੌਰਾਨ ਖ਼ੁਫ਼ੀਆ ਇਤਲਾਹ ਦੇ ਆਧਾਰ ਉਤੇ 4 ਅਪ੍ਰੈਲ 2019 ਨੂੰ ਇਕ ਵਰਨਾ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿੱਚੋਂ ਕਾਰਾਂ ਦੇ ਤਾਲੇ ਤੋੜਨ ਲਈ ਵਰਤੇ ਜਾਂਦੇ ਔਜ਼ਾਰ ਬਰਾਮਦ ਹੋਏ। ਕਾਰ ਸਵਾਰ ਤਿੰਨ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਿਨ੍ਹਾਂ ਦੀ ਪਛਾਣ ਸੁਰਜੀਤ ਸਿੰਘ (46) ਵਾਸੀ ਮਕਾਨ ਨੰਬਰ ਐਸ/70 ਗਲੀ ਨੰਬਰ 8 ਸਰੂਪ ਨਗਰ ਥਾਣਾ ਪਲਸਵਾ ਡੇਰੀ ਨਿਊ ਦਿੱਲੀ, ਗੁਰਸੇਵਕ ਸਿੰਘ ਉਰਫ ਸੇਵਕ (48) ਵਾਸੀ ਮਕਾਨ ਨੰਬਰ 19/472 ਸਥੇਰੀ ਖੁਰਦ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਅਤੇ ਬਲਜਿੰਦਰ ਸਿੰਘ ਉਰਫ ਬਿੰਦਾ (29) ਵਾਸੀ ਪਿੰਡ ਭੂਰਾ ਕੋਨਾ ਥਾਣਾ ਖੇਮਕਰਨ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ। ਮੁਲਜ਼ਮਾਂ ਨੇ ਮੰਨਿਆ ਕਿ ਉਨ੍ਹਾਂ ਇਹ ਡਿਜ਼ਾਇਰ ਕਾਰ ਚੋਰੀ ਕੀਤੀ ਸੀ।
ਜ਼ਿਲ੍ਹਾ ਪੁਲਿਸ ਮੁਖੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਦੀ ਮੁੱਢਲੀ ਪੁੱਛ-ਪੜਤਾਲ ਦੌਰਾਨ ਇਨ੍ਹਾਂ ਪਾਸੋਂ 8 ਕਾਰਾਂ ਅਤੇ ਇਕ ਮਾਇਸਟਰੋ ਸਕੂਟਰੀ ਤੋਂ ਇਲਾਵਾ ਗੱਡੀ ਚੋਰੀ ਕਰਨ ਸਮੇਂ ਵਰਤੇ ਜਾਣ ਵਾਲੇ ਔਜ਼ਾਰ, ਨੰਬਰ ਪਲੇਟਾਂ, ਗੱਡੀਆਂ ਦੇ ਸ਼ੀਸ਼ੇ, ਚਾਬੀਆਂ ਦੇ ਸੈਂਸਰ, ਕਟਰ ਮਸ਼ੀਨ, ਗ੍ਰਾਂਈਡਰ, ਲੌਕ ਕੋਡ ਮਸ਼ੀਨ, ਡ੍ਰਿਲ ਮਸ਼ੀਨ ਅਤੇ ਹੋਰ ਵੱਖ-ਵੱਖ ਮਾਰਕਾ ਗੱਡੀਆਂ ਦੀਆਂ ਆਰ.ਸੀਜ਼ ਅਤੇ ਏ.ਸੀ.ਐਮ. ਬਰਾਮਦ ਹੋਏ। ਇਨ੍ਹਾਂ ਮੁਲਜ਼ਮਾਂ ਨੇ ਦੱਸਿਆ ਕਿ ਇਹ ਬੀਮਾ ਕੰਪਨੀਆਂ ਤੋਂ ਟੋਟਲ ਡੈਮੇਜ ਗੱਡੀਆਂ ਖਰੀਦ ਕੇ ਉਨ੍ਹਾਂ ਦੀਆਂ ਆਰ.ਸੀਜ਼/ਕਾਗਜ਼ਾਤ ਅਤੇ ਮਾਡਲ ਮੁਤਾਬਿਕ ਗੱਡੀਆਂ ਚੋਰੀ ਕਰਦੇ ਸਨ ਅਤੇ ਚੋਰੀ ਕੀਤੀਆਂ ਗੱਡੀਆਂ ਉਪਰ ਟੋਟਲ ਡੈਮੇਜ ਗੱਡੀਆਂ ਦੇ ਚੈਸੀ ਅਤੇ ਇੰਜਣ ਨੰਬਰ ਲਾ ਕੇ ਅੱਗੇ ਵੇਚ ਦਿੰਦੇ ਸਨ। ਮੁਲਜ਼ਮਾਂ ਪਾਸੋਂ 9 ਕਾਰਾਂ ਦੀਆਂ ਆਰ.ਸੀਜ਼ ਮਿਲੀਆਂ ਹਨ।
ਸ. ਭੁੱਲਰ ਨੇ ਅੱਗੇ ਦੱਸਿਆ ਕਿ ਇਸ ਗਿਰੋਹ ਦਾ ਮੋਹਰੀ ਸੁਰਜੀਤ ਸਿੰਘ ਹੈ, ਜਿਸ ਵਿਰੁੱਧ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ 7 ਕੇਸ ਦਰਜ ਹਨ ਅਤੇ ਇਹ ਕਈ ਮੁਕੱਦਮਿਆਂ ਵਿੱਚ ਉਹ ਜ਼ਮਾਨਤ ਉਤੇ ਹੈ। ਇਹ ਮੁਲਜ਼ਮ ਜਗਦੀਸ਼ ਭੋਲਾ ਡਰੱਗ ਕੇਸਾਂ ਵਿੱਚ ਵੀ ਉਸ ਦਾ ਸਾਥੀ ਰਿਹਾ ਹੈ ਅਤੇ ਉਸ ਨਾਲ ਜੇਲ੍ਹ ਕੱਟ ਕੇ ਆਇਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਤਿੰਨ ਦਿਨਾਂ ਰਿਮਾਂਡ ਹਾਸਲ ਕੀਤਾ ਗਿਆ ਹੈ।
ਕੈਪਸ਼ਨ : ਪ੍ਰੈਸ ਕਾਨਫਰੰਸ ਦੌਰਾਨ ਫੜੇ ਗਏ ਕਾਰ ਚੋਰ ਗਿਰੋਹ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਸ. ਹਰਚਰਨ ਸਿੰਘ ਭੁੱਲਰ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

by Ankit
November 13, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ...

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

by Ankit
November 13, 2026
0

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ • ਵੈਟਰਨਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

by Navjot
November 13, 2026
0

  ਹੈਦਰਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਮਸ਼ਹੂਰ ਅਭਿਨੇਤਾ ਅਤੇ ਨਿਰਮਾਤਾ ਰਾਣਾ ਦੱਗੂਬਾਤੀ ਨੇ ਸ਼ੁੱਕਰਵਾਰ ਨੂੰ ਆਉਣ ਵਾਲੀ ਡਰਾਉਣੀ (ਹੌਰਰ)...

Most Popular

Big News: ਮੈਡ ਸੰਧੂ ਕਤਲ ਮਾਮਲਾ: ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ

Big News: ਮੈਡ ਸੰਧੂ ਕਤਲ ਮਾਮਲਾ: ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ

by Ranjit Singh
1 month ago
0

Big News: ਮੈਡ ਸੰਧੂ ਕਤਲ ਮਾਮਲਾ: ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ): ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 