
ਗੁਰਦਾਸਪੁਰ, 4 ਅਕਤੂਬਰ (ਵਿਸ਼ਵ ਵਾਰਤਾ) : ਸਾਬਕਾ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਨੇ ਅੱਜ ਆਤਮ ਸਮਰਪਣ ਕਰ ਦਿੱਤਾ| ਉਨ੍ਹਾਂ ਨੇ ਗੁਰਦਾਸਪੁਰ ਦੀ ਸੀ.ਜੇ.ਐਮ ਅਦਾਲਤ ਵਿਚ ਆਪਣੇ ਵਕੀਲਾਂ ਦੁਆਰਾ ਆਤਮ ਸਮਰਪਣ ਕੀਤਾ, ਜਿਥੇ ਅਦਾਲਤ ਨੇ ਉਨ੍ਹਾਂ ਨੂੰ 9 ਅਕਤੂਬਰ ਤੱਕ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ|
ਦੱਸਣਯੋਗ ਹੈ ਕਿ ਸੁੱਚਾ ਸਿੰਘ ਖਿਲਾਫ ਜਬਰ-ਜਨਾਹ ਅਤੇ ਧੋਖਾਧੜੀ ਅਧੀਨ ਕੇਸ ਦਰਜ ਕੀਤਾ ਗਿਆ ਹੈ| ਕੱਲ੍ਹ ਗੁਰਦਾਸਪੁਰ ਪੁਲਿਸ ਨੇ ਸੁੱਚਾ ਸਿੰਘ ਲੰਗਾਹ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕੀਤਾ ਸੀ| ਇਕ ਸਿਪਾਹੀ ਮਹਿਲਾ ਦੀ ਸ਼ਿਕਾਇਤ ਉਤੇ ਸੁੱਚਾ ਸਿੰਘ ਲੰਗਾਹ ਖਿਲਾਫ ਜਬਰ ਜਨਾਹ ਦਾ ਮਾਮਲਾ ਰਜ ਕੀਤਾ ਗਿਆ ਹੈ|
ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ
ਮਾਨਸਾ, 7 ਨਵੰਬਰ (ਵਿਸ਼ਵ ਵਾਰਤਾ) ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦਾ ਅੱਜ ਸ਼ਨੀਵਾਰ ਨੂੰ 26ਵੇਂ ਦਿਨ ਪੀ.ਜੀ.ਆਈ. ਚੰਡੀਗੜ੍ਹ ਤੋਂ...





















