• Latest
  • Trending
ਭਾਰਤ-ਅਮਰੀਕਾ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ PUNJAB ਅਤੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਰਤ-ਅਮਰੀਕਾ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ PUNJAB ਅਤੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

8 months ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

2 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

2 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

2 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

2 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

3 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

3 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

3 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

3 hours ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

4 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

4 hours ago
Hindi News
English News
Friday, November 13, 2026
No Result
View All Result
21 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤ-ਅਮਰੀਕਾ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ PUNJAB ਅਤੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਰਤ-ਅਮਰੀਕਾ ਵਪਾਰ ਸਮਝੌਤਾ ਤਿੰਨ ਕਾਲੇ ਖੇਤੀ ਕਾਨੂੰਨਾਂ ਨਾਲੋਂ ਵੀ ਜ਼ਿਆਦਾ ਖ਼ਤਰਨਾਕ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

March 10, 2026
in ਖਬਰਾਂ, ਪੰਜਾਬ
ਭਾਰਤ-ਅਮਰੀਕਾ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ PUNJAB ਅਤੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਰਤ-ਅਮਰੀਕਾ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ PUNJAB ਅਤੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

  • ਭਾਰਤ-ਅਮਰੀਕਾ ਵਪਾਰ ਸਮਝੌਤਾ ਤਿੰਨ ਕਾਲੇ ਖੇਤੀ ਕਾਨੂੰਨਾਂ ਨਾਲੋਂ ਵੀ ਜ਼ਿਆਦਾ ਖ਼ਤਰਨਾਕ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਭਾਰਤ ਦੇ ਖੇਤੀਬਾੜੀ ਬਾਜ਼ਾਰ ਨੂੰ ਅਮਰੀਕਾ ਲਈ ਖੋਲ੍ਹ ਕੇ ਮੋਦੀ ਸਰਕਾਰ ਦੇਸ਼ ਨੂੰ ਵਿਦੇਸ਼ੀ ਤਾਕਤਾਂ ਦੇ ਰਹਿਮੋ-ਕਰਮ ‘ਤੇ ਛੱਡਣ ਦਾ ਲਾਇਸੈਂਸ ਜਾਰੀ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਡੋਨਾਲਡ ਟਰੰਪ ਨੂੰ ਪਤਾ ਨਹੀਂ ਪ੍ਰਧਾਨ ਮੰਤਰੀ ਮੋਦੀ ਦੀ ਕਿਹੜੀ ਕਮਜ਼ੋਰੀ ਦਾ ਪਤਾ ਲੱਗ ਗਿਆ ਹੈ, ਜੋ ਅਮਰੀਕਾ ਉਨ੍ਹਾਂ ਤੋਂ ਜੋ ਚਾਹੁੰਦਾ ਕਰਵਾ ਰਿਹੈ? ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪੰਜਾਬ ਦੇ ਆਰਡੀਐਫ, ਜੀਐਸਟੀ ਅਤੇ ਐਨਐਚਐਮ ਫੰਡਾਂ ਨੂੰ ਰੋਕ ਕੇ ਮੋਦੀ ਸਰਕਾਰ ਕਿਸਾਨ ਅੰਦੋਲਨ ਦਾ ਬਦਲਾ ਲੈ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਜਦੋਂ ਅਮਰੀਕੀ ਸੋਇਆਬੀਨ, ਮੱਕੀ, ਨਰਮਾ ਅਤੇ ਹੋਰ ਖੇਤੀਬਾੜੀ ਉਤਪਾਦ ਭਾਰਤ ਵਿੱਚ ਸਸਤੇ ‘ਚ ਵਿਕਣ ਲੱਗੇ ਤਾਂ ਸਾਡੇ ਕਿਸਾਨ ਇਸਦਾ ਮੁਕਾਬਲਾ ਕਿਵੇਂ ਕਰਨਗੇ? ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਕੀ ਭਾਰਤ ਨੂੰ ਵਾਸ਼ਿੰਗਟਨ ਦੇ ਵ੍ਹਾਈਟ ਹਾਊਸ ਤੋਂ ਚਲਾਇਆ ਜਾ ਰਿਹਾ ਹੈ ਜੋ ਇਹ ਸਾਨੂੰ ਰੂਸ ਤੋਂ ਤੇਲ ਖਰੀਦਣ ਦੀ ਇਜਾਜ਼ਤ ਦੇ ਰਿਹੈ? ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪੰਜਾਬ ਵਿਧਾਨ ਸਭਾ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਵਿਰੁੱਧ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ

ਚੰਡੀਗੜ੍ਹ, 10 ਮਾਰਚ 2026 (ਵਿਸ਼ਵ ਵਾਰਤਾ);- PUNJAB ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਿਤਾਵਨੀ ਦਿੰਦਿਆਂ ਕਿਹਾ ਕਿ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤਾ ਦੇਸ਼ ਦੇ ਖੇਤੀਬਾੜੀ ਸੈਕਟਰ ਨੂੰ ਤਿੰਨ ਕਾਲੇ ਖੇਤੀ ਕਾਨੂੰਨਾਂ, ਜਿਨ੍ਹਾਂ ਕਰਕੇ ਇਤਿਹਾਸਕ ਕਿਸਾਨ ਅੰਦੋਲਨ ਸ਼ੁਰੂ ਹੋਇਆ ਸੀ, ਨਾਲੋਂ ਕਿਤੇ ਵੱਧ ਨੁਕਸਾਨ ਪਹੁੰਚਾ ਸਕਦਾ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੇਸ਼ ਕੀਤੇ ਗਏ ਮਤੇ ‘ਤੇ ਬਹਿਸ ਨੂੰ ਸਮੇਟਦਿਆਂ ਪੰਜਾਬ ਵਿਧਾਨ ਸਭਾ ‘ਚ ਮੁੱਖ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਭਾਰੀ ਸਬਸਿਡੀ ਵਾਲੇ ਅਮਰੀਕੀ ਉਤਪਾਦਾਂ ਲਈ ਭਾਰਤ ਦਾ ਖੇਤੀਬਾੜੀ ਬਾਜ਼ਾਰ ਖੋਲ੍ਹਣ ਨਾਲ ਪੰਜਾਬ ਅਤੇ ਦੇਸ਼ ਭਰ ਦੇ ਕਿਸਾਨਾਂ ਨੂੰ ਇਸਦੇ ਮੁਕਾਬਲੇ ਲਈ ਹੱਦੋਂ ਵੱਧ ਜੱਦੋ-ਜਹਿਦ ਕਰਨੀ ਪਵੇਗੀ।

ਵਪਾਰ ਸਮਝੌਤੇ ਨੂੰ ਦੇਸ਼ ਦੀ ਖੇਤੀਬਾੜੀ ਪ੍ਰਭੂਸੱਤਾ ਲਈ ਵੱਡਾ ਖ਼ਤਰਾ ਕਰਾਰ ਦਿੰਦਿਆਂ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮਝੌਤਾ ਭਾਰਤ ਦੇ ਖੇਤੀਬਾੜੀ ਖੇਤਰ ਨੂੰ ਵਿਦੇਸ਼ੀ ਤਾਕਤਾਂ ਦੇ ਰਹਿਮੋ-ਕਰਮ ‘ਤੇ ਛੱਡ ਦੇਵੇਗਾ। ਇਸ ਸਮਝੌਤੇ ਦੇ ਬੇਹੱਦ ਮਾੜੇ ਸੰਭਾਵੀ ਪ੍ਰਭਾਵਾਂ ਨੂੰ ਵੇਖਦਿਆਂ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਇਸ ਪ੍ਰਸਤਾਵਿਤ ਸਮਝੌਤੇ ਵਿਰੁੱਧ ਨਿੰਦਾ ਮਤਾ ਪਾਸ ਕੀਤਾ ਗਿਆ।

ਸਦਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ-ਅਮਰੀਕਾ ਸਮਝੌਤਾ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਨਾਲੋਂ ਵੀ ਜ਼ਿਆਦਾ ਖ਼ਤਰਨਾਕ ਹੈ ਅਤੇ ਇਹ ਭਾਰਤ ਦੀ ਖੇਤੀਬਾੜੀ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਈਸਟ ਇੰਡੀਆ ਕੰਪਨੀ ਨੇ ਭਾਰਤ ਉੱਤੇ ਕਬਜ਼ਾ ਕਰਕੇ ਦੇਸ਼ ਨੂੰ ਲੁੱਟਿਆ ਸੀ ਅਤੇ ਹੁਣ ‘ਵੈਸਟ ਇੰਡੀਆ ਕੰਪਨੀ’ ਨੇ ਦੇਸ਼ ਵਿੱਚ ਘੁਸਪੈਠ ਕਰਨੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਭਾਰਤੀ ਖੇਤੀਬਾੜੀ ਨੂੰ ਤਬਾਹ ਕਰ ਸਕਦਾ ਹੈ, ਇਸ ਕਰਕੇ ਖੇਤੀਬਾੜੀ ਖੇਤਰ ਨੂੰ ਪੂਰੀ ਤਰ੍ਹਾਂ ਇਸ ਤੋਂ ਬਾਹਰ ਰੱਖਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਪ੍ਰਸਤਾਵਿਤ ਸਮਝੌਤੇ ਬਾਰੇ ਸਬੰਧਤ ਰਾਜਾਂ ਨਾਲ ਨਾ ਤਾਂ ਸਲਾਹ ਕੀਤੀ ਗਈ ਅਤੇ ਨਾ ਹੀ ਇਸ ਬਾਰੇ ਕੁਝ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਸਮਝੌਤੇ ਬਾਰੇ ਹੁਣ ਤੱਕ ਕਿਸੇ ਵੀ ਰਾਜ ਸਰਕਾਰ ਨਾਲ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਕਿਸੇ ਨੂੰ ਕੁਝ ਦੱਸਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਤਾ ਨਹੀਂ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਜੀ ਦੀ ਕੀ ਮਜਬੂਰੀ ਹੈ। ਉਨ੍ਹਾਂ ਕਿਹਾ ਕਿ ਇਸਨੇ ਸਾਰਿਆਂ ਨੂੰ ਇਹ ਸੋਚਣ ਲਈ ਮਜ਼ਬੂਰ ਕਰ ਦਿੱਤਾ ਹੈ ਕਿ ਕੀ ਭਾਰਤ ਦੇ ਫੈਸਲੇ ਹੁਣ ਵ੍ਹਾਈਟ ਹਾਊਸ ਦੇ ਦਖ਼ਸ ਨਾਲ ਹੋ ਰਹੇ ਹਨ ਅਤੇ ਕੀ ਕੇਂਦਰ ਸਰਕਾਰ ਦਾ ਰਿਮੋਟ ਵਿਦੇਸ਼ੀ ਤਾਕਤਾਂ ਦੇ ਹੱਥ ਵਿੱਚ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਜਿਸ ਤਰੀਕੇ ਨਾਲ ਵੱਡੀ ਤੋਂ ਵੱਡਾ ਗੱਲ ਵੀ ਵਿਦੇਸ਼ ਦੇ ਆਗੂਆਂ ਨਾਲ ਸਾਂਝੀ ਕੀਤੀ ਜਾ ਰਹੀ ਹੈ, ਇਹ ਆਪਣੇ ਆਪ ਵਿੱਚ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ ਕਿਹਾ ਕਿ ਜਦੋਂ ਭਾਰਤ-ਪਾਕਿਸਤਾਨ ਜੰਗਬੰਦੀ ਹੋਈ ਸੀ,ਤਾਂ ਇਹ ਜਾਣਕਾਰੀ ਸਭ ਤੋਂ ਪਹਿਲਾਂ ਡੋਨਾਲਡ ਟਰੰਪ ਵੱਲੋਂ ਇੱਕ ਟਵੀਟ ਰਾਹੀਂ ਸਾਂਝੀ ਕੀਤੀ ਗਈ ਸੀ, ਜਦਕਿ ਭਾਰਤ ਨੂੰ ਬਾਅਦ ਵਿੱਚ ਇਸ ਬਾਰੇ ਪਤਾ ਲੱਗਾ। ਇਹ ਸਥਿਤੀ ਕੇਂਦਰ ਸਰਕਾਰ ਦੇ ਕੰਮਕਾਜ ‘ਤੇ ਵੱਡਾ ਸਵਾਲੀਆ ਨਿਸ਼ਾਨ ਲਾਉਂਦੀ ਹੈ।

ਸਮਝੌਤੇ ਦੇ ਖੇਤੀਬਾੜੀ ਪ੍ਰਭਾਵਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਡੀਡੀਜੀਐਸ ਅਤੇ ਸੋਇਆਬੀਨ ਤੇਲ ਵਰਗੇ ਫੀਡ ਬਦਲਾਂ ਦੀ ਸਸਤੀ ਦਰਾਮਦ ਮੱਕੀ ਅਤੇ ਸੋਇਆਬੀਨ ਦੀਆਂ ਕੀਮਤਾਂ ਨੂੰ ਕਾਫ਼ੀ ਹੱਦ ਤੱਕ ਘਟਾ ਸਕਦੀ ਹੈ, ਜਿਸ ਨਾਲ ਪੰਜਾਬ ਦੇ ਫਸਲੀ ਵਿਭਿੰਨਤਾ ਯਤਨਾਂ ਨੂੰ ਵੱਡੀ ਮਾਰ ਪੈ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਨਰਮੇ ਦੀ ਦਰਾਮਦ ਨੂੰ ਕੋਟੇ ਰਾਹੀਂ ਨਿਯੰਤ੍ਰਿਤ ਕੀਤਾ ਜਾਂਦਾ ਹੈ, ਫਿਰ ਵੀ ਇਹ ਨਰਮੇ ਦੀਆਂ ਕੀਮਤਾਂ ਦੇ ਹੇਠਾਂ ਜਾਣ ਦਾ ਕਾਰਨ ਬਣ ਸਕਦਾ ਹੈ, ਜਿਸ ਨਾਲ ਪੰਜਾਬ ਦੇ ਮਾਲਵਾ ਖੇਤਰ ਵਿੱਚ ਨਰਮਾ ਕਿਸਾਨਾਂ ‘ਤੇ ਮਾੜਾ ਪ੍ਰਭਾਵ ਪੈ ਸਕਦਾ ਹੈ।

ਉਨ੍ਹਾਂ ਚਿਤਾਵਨੀ ਦਿੱਤੀ ਕਿ ਕੁਝ ਨਾਨ-ਟੈਰਿਫ ਸ਼ਰਤਾਂ ਵਿੱਚ ਢਿੱਲ ਦੇਣ ਨਾਲ ਇਹ ਜੀਐਮਓ ਸਮੱਗਰੀ ਦੇ ਦਾਖਲੇ ਅਤੇ ਨਵੇਂ ਕੀੜਿਆਂ, ਫਸਲੀ ਬਿਮਾਰੀਆਂ ਅਤੇ ਖਤਰਨਾਕ ਨਦੀਨਾਂ ਦੇ ਫੈਲਣ ਦੇ ਜੋਖਮ ਨੂੰ ਵਧਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਹਾਲਾਤ ਪੰਜਾਬ ਦੇ ਖੇਤੀਬਾੜੀ ਈਕੋਸਿਸਟਮ ਲਈ ਗੰਭੀਰ ਖ਼ਤਰਾ ਪੈਦਾ ਕਰ ਸਕਦੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੰਯੁਕਤ ਰਾਜ ਅਮਰੀਕਾ ਵਿੱਚ ਖੇਤੀਬਾੜੀ ਢਾਂਚਾ ਭਾਰਤ ਨਾਲੋਂ ਕਾਫ਼ੀ ਵੱਖਰਾ ਹੈ। ਅਮਰੀਕਾ ਦੀ ਖੇਤੀਬਾੜੀ ਖੁੱਲ੍ਹੀਆਂ ਜ਼ਮੀਨਾਂ, ਉੱਚ ਸਬਸਿਡੀਆਂ ਅਤੇ ਪੈਮਾਨੇ ਦੀ ਆਰਥਿਕਤਾ ‘ਤੇ ਕੰਮ ਕਰਦੀ ਹੈ, ਜੋ ਉਤਪਾਦਕਾਂ ਨੂੰ ਘੱਟ ਕੀਮਤਾਂ ‘ਤੇ ਵੀ ਨਿਰਯਾਤ ਦੇ ਯੋਗ ਬੇਣਾਉਂਦਾ ਹੈ। ਅਜਿਹੀ ਸਥਿਤੀ ਵਿੱਚ ਪੰਜਾਬ ਦੇ ਕਿਸਾਨਾਂ ਲਈ ਅਮਰੀਕੀ ਖੇਤੀਬਾੜੀ ਉਤਪਾਦਾਂ ਨਾਲ ਮੁਕਾਬਲਾ ਕਰਨਾ ਬੇਹੱਦ ਮੁਸ਼ਕਿਲ ਹੋ ਜਾਵੇਗਾ।

ਉਨ੍ਹਾਂ ਦੱਸਿਆ ਕਿ ਅਮਰੀਕਾ ਤੋਂ ਪਸ਼ੂਆਂ ਦੇ ਚਾਰੇ ਲਈ ਸੋਇਆ ਫੀਡ ਕਥਿਤ ਤੌਰ ‘ਤੇ ਵੱਡੀ ਮਾਤਰਾ ਵਿੱਚ ਆਯਾਤ ਕੀਤਾ ਜਾਵੇਗਾ। “ਪੰਜਾਬ ਲਗਭਗ 1.25 ਲੱਖ ਹੈਕਟੇਅਰ ਮੱਕੀ ਦੀ ਕਾਸ਼ਤ ਕਰਦਾ ਹੈ ਅਤੇ ਇਸ ਸਮਝੌਤੇ ਨਾਲ ਮੱਕੀ ਅਤੇ ਸੋਇਆਬੀਨ ਦੋਵੇਂ
ਫਸਲਾਂ ‘ਤੇ ਬੇਹੱਦ ਮਾੜਾ ਪ੍ਰਭਾਵ ਪੈ ਸਕਦਾ ਹੈ। ਇਸੇ ਤਰ੍ਹਾਂ ਅਮਰੀਕਾ ਤੋਂ ਨਰਮੇ ਦੀ ਦਰਾਮਦ ਪੰਜਾਬ, ਜਿੱਥੇ ਲਗਭਗ 2.5 ਲੱਖ ਏਕੜ ਵਿੱਚ ਨਰਮੇ ਦੀ ਕਾਸ਼ਤ ਹੁੰਦੀ ਹੈ, ਦੇ ਕਿਸਾਨਾਂ ਨੂੰ ਬਹੁਤ ਜ਼ਿਆਦਾ ਪ੍ਰਭਾਵਿਤ ਕਰ ਸਕਦੀ ਹੈ।

ਖੇਤਾਂ ਦੇ ਆਕਾਰ ਅਤੇ ਸਬਸਿਡੀਆਂ ਵਿੱਚ ਅਸਮਾਨਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾਕਿ ਅਮਰੀਕਾ ਵਿੱਚ ਔਸਤ ਕਿਸਾਨ ਕੋਲ ਲਗਭਗ 500 ਏਕੜ ਜ਼ਮੀਨ ਹੈ ਅਤੇ ਅਮਰੀਕੀ ਕਿਸਾਨਾਂ ਨੂੰ ਭਾਰਤੀ ਕਿਸਾਨਾਂ ਨਾਲੋਂ ਲਗਭਗ 35 ਫੀਸਦ ਵੱਧ ਸਬਸਿਡੀ ਮਿਲਦੀ ਹੈ। ਇਸ ਦੇ ਉਲਟ ਪੰਜਾਬ ਦੇ ਕਿਸਾਨਾਂ ਕੋਲ ਆਮ ਤੌਰ ‘ਤੇ ਸਿਰਫ਼ ਦੋ ਤੋਂ ਢਾਈ ਏਕੜ ਜ਼ਮੀਨ ਹੈ, ਜਿਸ ਨਾਲ ਉਨ੍ਹਾਂ ਲਈ ਅਮਰੀਕੀ ਉਤਪਾਦਾਂ ਦਾ ਮੁਕਾਬਲਾ ਕਰਨਾ ਅਤਿ ਮੁਸ਼ਕਲ ਹੋ ਜਾਵੇਗਾ।

ਉਨ੍ਹਾਂ ਇਹ ਵੀ ਚੇਤਾਵਨੀ ਦਿੱਤੀ ਕਿ ਇੰਟਲੈਕਚੂਅਲ ਪ੍ਰੋਪਰਟੀ ਪ੍ਰੋਵੀਜਨਸ ਕਾਰਨ ਕਿਸਾਨ ਅਗਲੇ ਫਸਲੀ ਸੀਜ਼ਨ ਲਈ ਬੀਜ ਨਹੀਂ ਬਚਾ ਸਕਣਗੇ। ਮੁੱਖ ਮੰਤਰੀ ਨੇ ਕਿਹਾ, “ਕਿਸਾਨਾਂ ਨੂੰ ਅਗਲੇ ਫਸਲੀ ਸੀਜ਼ਨ ਲਈ ਬੀਜ ਬਚਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਕਿਉਂਕਿ ਬੀਜ ਪੇਟੈਂਟ ਸੁਰੱਖਿਆ ਅਧੀਨ ਆ ਜਾਣਗੇ। ਕਿਸਾਨ ਇਸ ਨਾਲ ਬਹੁ-ਰਾਸ਼ਟਰੀ ਕਾਰਪੋਰੇਸ਼ਨਾਂ ਦੇ ਗਾਹਕ ਬਣ ਜਾਣਗੇ ਅਤੇ ਬੀਜ ਡੀਲਰਾਂ ਨੂੰ ਨਵੇਂ ਲਾਇਸੈਂਸ ਪ੍ਰਾਪਤ ਕਰਨ ਦੀ ਲੋੜ ਹੋਵੇਗੀ। ਇਸ ਸਮਝੌਤੇ ਨਾਲ ਵਿਦੇਸ਼ੀ ਕੰਪਨੀਆਂ ਨੂੰ ਖੇਤੀਬਾੜੀ ਸੈਕਟਰ ਵਿੱਚ ਪੈਰ ਪਸਾਰਨ ਦਾ ਮੌਕਾ ਮਿਲ ਜਾਵੇਗਾ।”

ਪ੍ਰਧਾਨ ਮੰਤਰੀ ਦੇ ਵਿਦੇਸ਼ੀ ਪ੍ਰੋਗਰਾਮਾਂ ‘ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਿੱਪਣੀ ਕੀਤੀ, “ਪ੍ਰਧਾਨ ਮੰਤਰੀ ਅਕਸਰ ਅਜਿਹੇ ਦੇਸ਼ਾਂ ਦਾ ਦੌਰਾ ਕਰਦੇ ਹਨ ਜਿਨ੍ਹਾਂ ਦੇ ਨਾਮ ਬਹੁਤ ਸਾਰੇ ਲੋਕਾਂ ਨੇ ਕਦੇ ਸੁਣਿਆ ਵੀ ਨਹੀਂ ਹੁੰਦਾ। ਇਹ ਦੌਰੇ ਲਗਭਗ 10,000 ਦੀ ਆਬਾਦੀ ਵਾਲੇ ਛੋਟੇ ਦੇਸ਼ਾਂ ਵਿੱਚ ਕਰਵਾਏ ਸ਼ੋਅ ਜਾਪਦੇ ਹਨ। ਅਜਿਹੇ ਦੇਸ਼ਾਂ ਵਿੱਚ ਘੁੰਮਣ ਦੀ ਬਜਾਏ, ਉਨ੍ਹਾਂ ਨੂੰ ਭਾਰਤ ਦੇ 1.25 ਅਰਬ ਲੋਕਾਂ ਦੀਆਂ ਆਵਾਜ਼ਾਂ ਸੁਣਨ ‘ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਦੇ ਜੰਗਲੀ ਜੀਵ ਪ੍ਰੋਗਰਾਮ ਵਿੱਚ ਆਉਣ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਡਿਸਕਵਰੀ ਚੈਨਲ ਵਰਗੇ ਪਲੇਟਫਾਰਮਾਂ ਨੂੰ ਆਪਣੇ ਪ੍ਰਚਾਰ ਲਈ ਵਰਤਿਆ ਜਾ ਰਿਹਾ ਸੀ। ਇਤਿਹਾਸਕ ਘਟਨਾ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਇੱਕ ਵਾਰ ਅਮਰੀਕਾ ਤੋਂ ਆਯਾਤ ਕੀਤੀ ਗਈ ਕਣਕ ਖਤਰਨਾਕ “ਕਾਂਗਰਸ ਬੂਟੀ” ਲੈ ਕੇ ਆਈ ਸੀ, ਜੋ ਭਾਰਤ ਵਿੱਚ ਸਮੱਸਿਆ ਬਣੀ ਹੋਈ ਹੈ।

ਮੁੱਖ ਮੰਤਰੀ ਨੇ ਅੱਗੇ ਚਿੰਤਾ ਪ੍ਰਗਟ ਕੀਤੀ ਕਿ ਕੇਂਦਰੀ ਬਜਟ ਵਿੱਚ ਖੇਤੀਬਾੜੀ ਦੇ ਹਿੱਸੇ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ। ਉਨ੍ਹਾਂ ਕਿਹਾ, “ਖੇਤੀਬਾੜੀ ਨੂੰ ਕਦੇ ਕੇਂਦਰੀ ਬਜਟ ਦਾ ਲਗਭਗ 25 ਫ਼ੀਸਦ ਹਿੱਸਾ ਦਿੱਤਾ ਜਾਂਦਾ ਸੀ, ਪਰ ਹੁਣ ਇਹ ਘਟਾ ਕੇ ਲਗਭਗ 7 ਫ਼ੀਸਦ ਕਰ ਦਿੱਤਾ ਗਿਆ ਹੈ।” ਇਸ ਦੇ ਨਾਲ ਹੀ, ਭਾਰਤੀ ਫਲਾਂ ਅਤੇ ਖੇਤੀਬਾੜੀ ਉਤਪਾਦਾਂ ਨੂੰ ਵਿਦੇਸ਼ਾਂ ਵਿੱਚ ਸਖ਼ਤ ਟੈਸਟਿੰਗ ਦਾ ਸਾਹਮਣਾ ਕਰਨਾ ਪੈਂਦਾ ਹੈ, ਜਦੋਂ ਕਿ ਅਮਰੀਕਾ ਤੋਂ ਆਯਾਤ ਕੀਤੇ ਗਏ ਉਤਪਾਦਾਂ ਨੂੰ ਅਕਸਰ ਉੱਥੇ ਪ੍ਰਵਾਨਿਤ ਲੈਬਾਂ ਰਾਹੀਂ ਹੀ ਪ੍ਰਵਾਨਗੀ ਦੇ ਦਿੱਤੀ ਜਾਂਦੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਜਦੋਂ ਵਿਰੋਧੀ ਧਿਰ ਸੰਸਦ ਵਿੱਚ ਮੁੱਦੇ ਉਠਾਉਂਦੀ ਹੈ ਤਾਂ ਉਨ੍ਹਾਂ ਦੀਆਂ ਆਵਾਜ਼ਾਂ ਨੂੰ ਅਕਸਰ ਦਬਾ ਦਿੱਤਾ ਜਾਂਦਾ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਭਾਰਤ ਨੂੰ “ਵਿਸ਼ਵ ਗੁਰੂ” ਬਣਾਉਣ ਦੀ ਬਜਾਏ, ਮੋਦੀ ਸਰਕਾਰ “ਵਿਸ਼ਵ ਚੇਲਾ” ਬਣਨ ਵੱਲ ਵੱਧ ਰਹੀ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਦਾ ਪੰਜਾਬ ਪ੍ਰਤੀ ਨਜ਼ਰੀਆ ਸੂਬੇ ਨਾਲ ਵਰਤੀ ਜਾ ਰਹੀ ਅਣਗਹਿਲੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, “ਹਾਲਾਂਕਿ ਹੜ੍ਹਾਂ ਦੌਰਾਨ ਪੰਜਾਬ ਨੂੰ ਢੁਕਵੇਂ ਫੰਡ ਨਹੀਂ ਮਿਲੇ, ਪਰ ਅਫਗਾਨਿਸਤਾਨ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ। ਕੇਂਦਰ ਨੇ ਪੰਜਾਬ ਦੇ ਪੇਂਡੂ ਵਿਕਾਸ ਫੰਡ (ਆਰਡੀਐਫ), ਜੀਐਸਟੀ ਅਤੇ ਰਾਸ਼ਟਰੀ ਸਿਹਤ ਮਿਸ਼ਨ ਨਾਲ ਸਬੰਧਤ ਫੰਡ ਅਜੇ ਤੱਕ ਜਾਰੀ ਨਹੀਂ ਕੀਤੇ।”

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ‘ਤੇ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਜਾਪਦਾ ਹੈ ਕਿ ਕੇਂਦਰ ਸਰਕਾਰ ਵਿੱਚ ਜ਼ਿਆਦਾਤਰ ਫੈਸਲੇ ਸਿਰਫ਼ ਦੋ ਨੇਤਾਵਾਂ, ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਵੱਲੋਂ ਹੀ ਲਏ ਜਾਂਦੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਅਨਾਜ ਭੰਡਾਰਾਂ ਦੀ ਲਿਫਟਿੰਗ ਅਤੇ ਖਾਦਾਂ ਦੀ ਸਪਲਾਈ ਸਬੰਧੀ ਕੇਂਦਰੀ ਮੰਤਰੀਆਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਜਵਾਬ ਦਿੱਤਾ ਕਿ ਇਸ ਸਬੰਧੀ ਉੱਚ ਲੀਡਰਸ਼ਿਪ ਤੋਂ ਪ੍ਰਵਾਨਗੀ ਦੀ ਲੋੜ ਹੈ। ਉਨ੍ਹਾਂ ਭਾਰਤ ਦੀ ਵਿਦੇਸ਼ ਨੀਤੀ ਬਾਰੇ ਵੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਕਈ ਅੰਤਰਰਾਸ਼ਟਰੀ ਸਮਾਗਮਾਂ ਵਿੱਚ ਵੀ ਪ੍ਰਧਾਨ ਮੰਤਰੀ ਨੂੰ ਸੱਦਾ ਨਹੀਂ ਦਿੱਤਾ ਗਿਆ, ਜੋ ਕਿ ਦੇਸ਼ ਦੀ ਸਥਿਤੀ ‘ਤੇ ਮਾੜਾ ਪ੍ਰਭਾਵ ਪਾਉਂਦਾ ਹੈ।

ਉਨ੍ਹਾਂ ਨੇ ਐਫਡੀਆਈ ਦੇ ਪਹਿਲਾਂ ਵਾਲੇ ਵਿਰੋਧ ਦੇ ਬਾਵਜੂਦ ਰੱਖਿਆ ਖੇਤਰ ਵਿੱਚ 51 ਫੀਸਦ ਸਿੱਧੇ ਵਿਦੇਸ਼ੀ ਨਿਵੇਸ਼ ਦੀ ਆਗਿਆ ਦੇਣ ਦੇ ਫੈਸਲੇ ਦੀ ਵੀ ਆਲੋਚਨਾ ਕੀਤੀ। ਮੁੱਖ ਮੰਤਰੀ ਨੇ ਕਿਹਾ, “ਸਰਕਾਰੀ ਇਮਾਰਤਾਂ ਅਤੇ ਸ਼ਹਿਰਾਂ ਦੇ ਨਾਮ ਬਦਲਣ ਦੀ ਬਜਾਏ, ਕੇਂਦਰ ਨੂੰ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ‘ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਆਲੋਚਨਾ ਕਰਨਾ ਇੱਕ ਲੋਕਤੰਤਰੀ ਅਧਿਕਾਰ ਹੈ ਅਤੇ ਸਰਕਾਰ ਵਿਰੁੱਧ ਬੋਲਣ ਵਾਲੇ ਕਿਸੇ ਵੀ ਵਿਅਕਤੀ ਨੂੰ ਦੇਸ਼ ਵਿਰੋਧੀ ਨਹੀਂ ਕਿਹਾ ਜਾਣਾ ਚਾਹੀਦਾ। ਉਨ੍ਹਾਂ ਇਹ ਵੀ ਟਿੱਪਣੀ ਕੀਤੀ ਕਿ ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ ਦੀ ਰਾਜਨੀਤਿਕ ਉਦੇਸ਼ਾਂ ਲਈ ਦੁਰਵਰਤੋਂ ਕੀਤੀ ਜਾ ਰਹੀ ਹੈ ਅਤੇ ਲੋਕਤੰਤਰ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ।

ਪੰਜਾਬ ਦੇ ਕਈ ਰਾਜਨੀਤਿਕ ਆਗੂਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਮਨਪ੍ਰੀਤ ਸਿੰਘ ਬਾਦਲ, ਪ੍ਰਤਾਪ ਸਿੰਘ ਬਾਜਵਾ ਅਤੇ ਰਵਨੀਤ ਸਿੰਘ ਬਿੱਟੂ ਵਰਗੀਆਂ ਹਸਤੀਆਂ ਨੇ ਪੰਜਾਬ ਅਤੇ ਪੰਜਾਬੀਆਂ ਨਾਲ ਹੋ ਰਹੇ ਅਨਿਆਂ ‘ਤੇ ਚੁੱਪੀ ਸਾਧੀ ਹੋਈ ਹੈ।

ਮੁੱਖ ਮੰਤਰੀ ਨੇ ਅੰਤ ਵਿੱਚ ਕਿਸਾਨ ਯੂਨੀਅਨਾਂ, ਖੇਤੀਬਾੜੀ ਮਾਹਿਰਾਂ ਅਤੇ ਬੁੱਧੀਜੀਵੀਆਂ ਨੂੰ ਇਸ ਸਮਝੌਤੇ ਵਿਰੁੱਧ ਇੱਕਜੁੱਟ ਹੋਣ ਅਤੇ ਆਪਣੀ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਭਾਰਤੀ ਖੇਤੀਬਾੜੀ ਦੇ ਭਵਿੱਖ ਦੀ ਰੱਖਿਆ ਕਰਨਾ ਸਮੇਂ ਦੀ ਲੋੜ ਹੈ। ਨਹੀਂ ਤਾਂ ਕੇਂਦਰ ਸਰਕਾਰ ਦੇਸ਼ ਅਤੇ ਇਸਦੇ ਲੋਕਾਂ ਦੇ ਅਧਿਕਾਰਾਂ ਨੂੰ ਲੁੱਟ ਲਵੇਗੀ ਅਤੇ ਉਨ੍ਹਾਂ ਨੂੰ ਅਮਰੀਕਾ ਦੇ ਸਾਹਮਣੇ ਗਿਰਵੀ ਰੱਖ ਦੇਵੇਗੀ। ਅਜਿਹਾ ਮਾੜੇ ਕੰਮ ਨਾ ਤਾਂ ਸਵੀਕਾਰਯੋਗ ਹੈ ਅਤੇ ਨਾ ਹੀ ਫਾਇਦੇਮੰਦ ਹਨ।”

ਪੰਜਾਬ ਵਿਧਾਨ ਸਭਾ ਨੇ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤੇ ਵਿਰੁੱਧ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ ਕੀਤਾ।

Tags: BREAKING NEWSBreaking news in PunjabiLatest Punjab news in PunjabiPUNJABtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

by Navjot
5 days ago
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਅਫਗਾਨਿਸਤਾਨ ਦੇ ਉੱਤਰੀ ਸੂਬੇ ਤਖਾਰ ਵਿੱਚ, ਨਸ਼ਾ ਵਿਰੋਧੀ ਪੁਲਿਸ ਨੇ 180 ਕਿਲੋਗ੍ਰਾਮ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA