• Latest
  • Trending
ਪ੍ਰਸਤਾਵਿਤ ਭਾਰਤ–ਅਮਰੀਕਾ ਵਪਾਰ ਸਮਝੌਤਾ PUNJAB ਦੀ ਖੇਤੀਬਾੜੀ ਅਰਥਵਿਵਸਥਾ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਪਿੰਡਾਂ ਦੀ ਰੋਜ਼ੀ-ਰੋਟੀ ’ਤੇ ਅਸਰ ਪਾ ਸਕਦਾ ਹੈ: ਲਾਲਜੀਤ ਸਿੰਘ ਭੁੱਲਰ

ਪ੍ਰਸਤਾਵਿਤ ਭਾਰਤ–ਅਮਰੀਕਾ ਵਪਾਰ ਸਮਝੌਤਾ PUNJAB ਦੀ ਖੇਤੀਬਾੜੀ ਅਰਥਵਿਵਸਥਾ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਪਿੰਡਾਂ ਦੀ ਰੋਜ਼ੀ-ਰੋਟੀ ’ਤੇ ਅਸਰ ਪਾ ਸਕਦਾ ਹੈ: ਲਾਲਜੀਤ ਸਿੰਘ ਭੁੱਲਰ

9 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

4 hours ago
ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

4 hours ago
ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

5 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

5 hours ago
ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

5 hours ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

5 hours ago
ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

5 hours ago
Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

5 hours ago
Punjab News :ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

Punjab News :ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

8 hours ago
Hindi News
English News
Sunday, November 22, 2026
No Result
View All Result
14 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਸਤਾਵਿਤ ਭਾਰਤ–ਅਮਰੀਕਾ ਵਪਾਰ ਸਮਝੌਤਾ PUNJAB ਦੀ ਖੇਤੀਬਾੜੀ ਅਰਥਵਿਵਸਥਾ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਪਿੰਡਾਂ ਦੀ ਰੋਜ਼ੀ-ਰੋਟੀ ’ਤੇ ਅਸਰ ਪਾ ਸਕਦਾ ਹੈ: ਲਾਲਜੀਤ ਸਿੰਘ ਭੁੱਲਰ

ਅਮਰੀਕਾ ਤੋਂ ਆਉਣ ਵਾਲੀਆਂ ਸਬਸਿਡੀ ਵਾਲੀਆਂ ਸਸਤੀਆਂ ਖੇਤੀਬਾੜੀ ਵਸਤਾਂ ਪੰਜਾਬ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਵਿੱਚ ਧੱਕ ਸਕਦੀਆਂ ਹਨ: ਲਾਲਜੀਤ ਸਿੰਘ ਭੁੱਲਰ

March 10, 2026
in ਖਬਰਾਂ, ਪੰਜਾਬ

ਭਾਰਤ ਦੇ ਬਾਜ਼ਾਰ ਵਿਦੇਸ਼ੀ ਖੇਤੀਬਾੜੀ ਉਤਪਾਦਾਂ ਲਈ ਖੋਲ੍ਹਣ ਨਾਲ ਕਿਸਾਨ ਕਮਜ਼ੋਰ ਹੋਣਗੇ ਅਤੇ ਵੱਡੀਆਂ ਕਾਰਪੋਰੇਟ ਕੰਪਨੀਆਂ ਦਾ ਦਬਦਬਾ ਵਧੇਗਾ: ਲਾਲਜੀਤ ਸਿੰਘ ਭੁੱਲਰ

ਆਪ ਸਰਕਾਰ ਕਿਸਾਨਾਂ ਅਤੇ ਖੇਤੀਬਾੜੀ ਅਰਥਵਿਵਸਥਾ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਨੀਤੀਆਂ ਦਾ ਡਟ ਕੇ ਵਿਰੋਧ ਕਰੇਗੀ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 10 ਮਾਰਚ (ਵਿਸ਼ਵ ਵਾਰਤਾ);- PUNJAB ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਚੇਤਾਵਨੀ ਦਿੱਤੀ ਕਿ ਪ੍ਰਸਤਾਵਿਤ ਭਾਰਤ–ਅਮਰੀਕਾ ਵਪਾਰ ਸਮਝੌਤਾ ਪੰਜਾਬ ਦੀ ਖੇਤੀਬਾੜੀ ਅਤੇ ਇਸ ਨਾਲ ਜੁੜੇ ਖੇਤਰਾਂ ਲਈ ਗੰਭੀਰ ਪ੍ਰਭਾਵ ਪੈਦਾ ਕਰ ਸਕਦਾ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੇਸ਼ ਕੀਤੇ ਗਏ ਪ੍ਰਸਤਾਵ ਦਾ ਸਮਰਥਨ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਅਮਰੀਕਾ ਤੋਂ ਸਬਸਿਡੀ ਵਾਲੇ ਖੇਤੀਬਾੜੀ ਉਤਪਾਦਾਂ ਦੀ ਵੱਡੇ ਪੱਧਰ ’ਤੇ ਆਮਦ ਦੀ ਆਗਿਆ ਦਿੱਤੀ ਗਈ ਤਾਂ ਇਸ ਨਾਲ ਸੂਬੇ ਦੀ ਖੇਤੀਬਾੜੀ ਅਰਥਵਿਵਸਥਾ ਕਮਜ਼ੋਰ ਹੋ ਸਕਦੀ ਹੈ ਅਤੇ ਕਿਸਾਨਾਂ ਸਮੇਤ ਖੇਤੀ ਨਾਲ ਜੁੜੇ ਕਈ ਹੋਰ ਵਰਗਾਂ ’ਤੇ ਵੀ ਬੁਰਾ ਪ੍ਰਭਾਵ ਪਵੇਗਾ।

ਪ੍ਰਸਤਾਵ ’ਤੇ ਹੋ ਰਹੀ ਚਰਚਾ ਵਿੱਚ ਹਿੱਸਾ ਲੈਂਦਿਆਂ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ,
“ਪੰਜਾਬ ਨੇ ਇਤਿਹਾਸਕ ਤੌਰ ’ਤੇ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਸੂਬੇ ਦੇ ਕਿਸਾਨਾਂ ਨੇ ਆਪਣੀ ਅਥਾਹ ਮਿਹਨਤ ਅਤੇ ਕੁਰਬਾਨੀਆਂ ਨਾਲ ਦੇਸ਼ ਨੂੰ ਅਨਾਜ ਪ੍ਰਦਾਨ ਕਰਨ ਵਿੱਚ ਵੱਡਾ ਯੋਗਦਾਨ ਪਾਇਆ ਹੈ। ਪਰ ਪ੍ਰਸਤਾਵਿਤ ਸਮਝੌਤਾ ਪੰਜਾਬ ਦੀ ਖੇਤੀਬਾੜੀ ਅਰਥਵਿਵਸਥਾ ਦੀ ਟਿਕਾਊਪਣ ਨੂੰ ਕਮਜ਼ੋਰ ਕਰ ਸਕਦਾ ਹੈ, ਜੇਕਰ ਅਮਰੀਕਾ ਤੋਂ ਸਬਸਿਡੀ ਵਾਲੀ ਖੇਤੀਬਾੜੀ ਉਤਪਾਦਨ ਦੀ ਵੱਡੀ ਮਾਤਰਾ ਵਿੱਚ ਆਮਦ ਦੀ ਇਜਾਜ਼ਤ ਦਿੱਤੀ ਜਾਂਦੀ ਹੈ।”

ਕੈਬਨਿਟ ਮੰਤਰੀ ਨੇ ਕਿਹਾ, ‘’ਕਿ
“ਪੰਜਾਬ ਵਿੱਚ ਕਣਕ ਦੀ ਖੇਤੀ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਪ੍ਰਣਾਲੀ ਦੇ ਅਧੀਨ ਹੁੰਦੀ ਹੈ, ਜਿੱਥੇ ਮਜ਼ਦੂਰੀ, ਖੁਰਾਕ, ਬਿਜਲੀ, ਸਿੰਚਾਈ ਅਤੇ ਹੋਰ ਇਨਪੁੱਟਾਂ ਸਮੇਤ ਉਤਪਾਦਨ ਦੀ ਲਾਗਤ ਕਾਫੀ ਉੱਚੀ ਹੁੰਦੀ ਹੈ। ਭਾਰਤ ਵਿੱਚ ਕਣਕ ਦੀ ਪ੍ਰਭਾਵਸ਼ਾਲੀ ਖਰੀਦ ਲਾਗਤ ਲਗਭਗ 2600–2700 ਰੁਪਏ ਪ੍ਰਤੀ ਕੁਇੰਟਲ ਹੈ, ਜਦਕਿ ਅਮਰੀਕਾ ਵਿੱਚ ਉਤਪਾਦਿਤ ਕਣਕ ਉੱਚ ਪੱਧਰੀ ਮਸ਼ੀਨੀਕਰਨ ਅਤੇ ਉੱਥੇ ਦੇ ਕਿਸਾਨਾਂ ਨੂੰ ਮਿਲਣ ਵਾਲੀਆਂ ਵੱਡੀਆਂ ਸਬਸਿਡੀਆਂ ਕਾਰਨ ਕਾਫੀ ਘੱਟ ਕੀਮਤ ’ਤੇ ਵਿਸ਼ਵ ਬਾਜ਼ਾਰ ਵਿੱਚ ਆ ਸਕਦੀ ਹੈ।”

ਲਾਲਜੀਤ ਸਿੰਘ ਭੁੱਲਰ ਨੇ ਚੇਤਾਵਨੀ ਦਿੰਦਿਆਂ ਕਿਹਾ,
“ਕਿ ਇਹ ਕੀਮਤੀ ਅੰਤਰ ਪੰਜਾਬ ਦੇ ਕਿਸਾਨਾਂ ਨੂੰ ਗੰਭੀਰ ਨੁਕਸਾਨ ਦੀ ਸਥਿਤੀ ਵਿੱਚ ਪਾ ਸਕਦਾ ਹੈ। ਇਸ ਦੇ ਪ੍ਰਭਾਵ ਕਮਿਸ਼ਨ ਏਜੰਟਾਂ, ਵਪਾਰੀਆਂ, ਦੁਕਾਨਦਾਰਾਂ, ਟਰਾਂਸਪੋਰਟਰਾਂ ਅਤੇ ਹੋਰ ਕਈ ਹਿੱਸੇਦਾਰਾਂ ’ਤੇ ਵੀ ਪੈਣਗੇ, ਜਿਨ੍ਹਾਂ ਦੀ ਰੋਜ਼ੀ-ਰੋਟੀ ਖੇਤੀਬਾੜੀ ਅਰਥਵਿਵਸਥਾ ਨਾਲ ਗਹਿਰਾਈ ਨਾਲ ਜੁੜੀ ਹੋਈ ਹੈ। ਪੰਜਾਬ ਦੀ ਅਰਥਵਿਵਸਥਾ ਅਜੇ ਵੀ ਵੱਡੇ ਪੱਧਰ ’ਤੇ ਖੇਤੀਬਾੜੀ ’ਤੇ ਆਧਾਰਿਤ ਹੈ ਅਤੇ ਕਿਸਾਨੀ ਨੂੰ ਕਮਜ਼ੋਰ ਕਰਨ ਵਾਲੀ ਕੋਈ ਵੀ ਨੀਤੀ ਸਮਾਜ ਦੇ ਕਈ ਵਰਗਾਂ ਨੂੰ ਪ੍ਰਭਾਵਿਤ ਕਰੇਗੀ।”

ਉਨ੍ਹਾਂ ਨੇ ਡੇਅਰੀ ਖੇਤਰ ’ਤੇ ਵੀ ਸੰਭਾਵਿਤ ਪ੍ਰਭਾਵਾਂ ਬਾਰੇ ਚਿੰਤਾ ਜਤਾਈ ਅਤੇ ਕਿਹਾ,
“ਕਿ ਡੇਅਰੀ ਖੇਤੀ ਸੂਬੇ ਦੇ ਬਹੁਤ ਸਾਰੇ ਕਿਸਾਨ ਪਰਿਵਾਰਾਂ ਲਈ ਆਮਦਨ ਦਾ ਮਹੱਤਵਪੂਰਨ ਸਹਾਇਕ ਸਰੋਤ ਹੈ। ਜੇਕਰ ਅਮਰੀਕਾ ਤੋਂ ਸਸਤੇ ਡੇਅਰੀ ਉਤਪਾਦ ਭਾਰਤੀ ਬਾਜ਼ਾਰ ਵਿੱਚ ਆਉਣ ਲੱਗੇ ਤਾਂ ਇਸ ਨਾਲ ਸਥਾਨਕ ਡੇਅਰੀ ਕਿਸਾਨਾਂ ਨੂੰ ਨੁਕਸਾਨ ਹੋ ਸਕਦਾ ਹੈ ਅਤੇ ਪੰਜਾਬ ਦੀ ਪਿੰਡ ਆਧਾਰਿਤ ਅਰਥਵਿਵਸਥਾ ਦਾ ਇੱਕ ਅਹਿਮ ਸਤੰਭ ਕਮਜ਼ੋਰ ਪੈ ਸਕਦਾ ਹੈ।”

ਪੰਜਾਬ ਦੇ ਮੰਤਰੀ ਨੇ ਅੱਗੇ ਚੇਤਾਵਨੀ ਦਿੰਦਿਆਂ ਕਿਹਾ,
“ਕਿ ਖੇਤੀਬਾੜੀ ਵਿੱਚ ਵੱਡੀਆਂ ਕਾਰਪੋਰੇਟ ਕੰਪਨੀਆਂ ਦੇ ਫੈਲਾਅ ਨੂੰ ਉਤਸ਼ਾਹਿਤ ਕਰਨ ਵਾਲੀਆਂ ਨੀਤੀਆਂ ਹੌਲੀ-ਹੌਲੀ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਹਾਸੀਏ ’ਤੇ ਧੱਕ ਸਕਦੀਆਂ ਹਨ। ਅਜਿਹੀ ਸਥਿਤੀ ਵਿੱਚ ਕਈ ਕਿਸਾਨ ਆਰਥਿਕ ਤੰਗੀ ਵੱਲ ਧੱਕੇ ਜਾ ਸਕਦੇ ਹਨ ਅਤੇ ਖੇਤੀਬਾੜੀ ਸੰਸਾਧਨਾਂ ਅਤੇ ਜ਼ਮੀਨ ’ਤੇ ਕਾਰਪੋਰੇਟ ਕਬਜ਼ਾ ਵੱਧ ਸਕਦਾ ਹੈ।”

ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਆਪ ਸਰਕਾਰ ਦੀ ਪੱਕੀ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ,
“ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਖੇਤੀਬਾੜੀ ਅਰਥਵਿਵਸਥਾ ਅਤੇ ਪਿੰਡਾਂ ਦੀ ਰੋਜ਼ੀ-ਰੋਟੀ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਆਪ ਸਰਕਾਰ ਕਿਸਾਨਾਂ ਦੇ ਭਵਿੱਖ ਨੂੰ ਖਤਰੇ ਵਿੱਚ ਪਾਉਣ ਵਾਲੀਆਂ ਨੀਤੀਆਂ ਦੇ ਖਿਲਾਫ ਹਰ ਉਚਿਤ ਮੰਚ ’ਤੇ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।”

ਸਾਰੇ ਰਾਜਨੀਤਿਕ ਦਲਾਂ ਨੂੰ ਪਾਰਟੀਬਾਜ਼ੀ ਸੋਚ ਤੋਂ ਉੱਪਰ ਉਠਣ ਦੀ ਅਪੀਲ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਸਦਨ ਦੇ ਮੈਂਬਰਾਂ ਨੂੰ ਪੰਜਾਬ ਅਤੇ ਇਸ ਦੇ ਲੋਕਾਂ ਦੇ ਵੱਡੇ ਹਿੱਤ ਵਿੱਚ ਇਸ ਪ੍ਰਸਤਾਵ ਦਾ ਸਾਂਝਾ ਸਮਰਥਨ ਕਰਨ ਦੀ ਅਪੀਲ ਕੀਤੀ।

Tags: BREAKING NEWSBreaking news in PunjabiLatest Punjab news in PunjabiPUNJABWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 21, 2026
0

ਚੰਡੀਗੜ੍ਹ, 21 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

by Navjot
November 21, 2026
0

ਮੋਹਾਲੀ, 21 ਨਵੰਬਰ (ਵਿਸ਼ਵ ਵਾਰਤਾ)ਸ਼ਨੀਵਾਰ ਨੂੰ ਮੋਹਾਲੀ ਦੇ ਫੇਜ਼-11 ਸਥਿਤ 'ਹੇਅਰ ਮਾਸਟਰ' ਸੈਲੂਨ 'ਤੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਗੋਲੀਆਂ...

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

by Navjot
November 21, 2026
0

  ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੰਗਠਿਤ ਅਪਰਾਧ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਹਾਇਕ...

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

by Navjot
November 21, 2026
0

ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 21, 2026
0

ਚੰਡੀਗੜ੍ਹ, 21 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
1 week ago
0

ਚੰਡੀਗੜ੍ਹ, 12 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 