Punjab: ਰੌਲੇ ਰੱਪੇ ਮਗਰੋਂ ਮੁੜ ਸ਼ੁਰੂ ਹੋਈ ਵਿਧਾਨ ਸਭਾ ਦੀ ਕਾਰਵਾਈ
ਚੰਡੀਗੜ੍ਹ, 11 ਮਾਰਚ 2026 (ਵਿਸ਼ਵ ਵਾਰਤਾ) – ਅੱਜ ਵਿਧਾਨ ਸਭਾ ਦੀਆ ਕਾਰਵਾਈ ਦੀ ਸ਼ੁਰੂਆਤ ’ਚ ਹੀ ਹਰਪਾਲ ਸਿੰਘ ਚੀਮਾ ਤੇ ਸੁਖਪਾਲ ਸਿੰਘ ਖਹਿਰਾ ਵਿਚਾਲੇ ਜ਼ਬਰਦਸਤ ਬਹਿਸ ਹੋਈ। ਇਸ ਤੋਂ ਬਾਅਦ ਅੱਜ ਸਦਨ ਚ ਸੱਤਾ ਧਿਰ ਅਤੇ ਕਾਂਗਰਸ ਦੇ ਵਿਧਾਇਕਾਂ ਵਿਚਾਲੇ ਤਿੱਖੀ ਬਹਿਸ ਅਤੇ ਵੱਡੇ ਰੌਲੇ ਰੱਪੇ ਮਗਰੋਂ ਸਦਨ ਦੀ ਕਾਰਵਾਈ 20 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ ਸੀ।
ਜਿਸ ਤੋਂ ਬਾਅਦ ਹੁਣ ਸਦਨ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਸਪੀਕਰ ਨੇ ਕਿਹਾ ਕਿ ਸਾਡੇ ਲਈ ਦੁਸ਼ਮਣਾਂ ਦੀਆਂ ਮਾਵਾਂ , ਭੈਣਾਂ ਅਤੇ ਧੀਆਂ ਸਤਿਕਾਰਯੋਗ ਹਨ, ਸਾਨੂੰ ਸਾਰਿਆਂ ਨੂੰ ਇਸ ਗੱਲ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ।
ਕਾਂਗਰਸ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਸਦਨ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਖ਼ਿਲਾਫ਼ ਨਿੰਦਾ ਪ੍ਰਤਸਾਵ ਲਿਆਉਣ ਦੀ ਪੇਸ਼ਕਸ਼ ਕੀਤੀ। ਜਿਵੇਂ ਹੀ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਖ਼ਿਲਾਫ਼ ਨਿੰਦਾ ਪ੍ਰਸਤਾਵ ਦੀ ਗੱਲ ਸਦਨ ਵਿਚ ਰੱਖਣ ਦੀ ਕੋਸ਼ਿਸ਼ ਕੀਤੀ ਤਾਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਤੁਰੰਤ ਦਖ਼ਲ ਦਿੱਤਾ। ਸਪੀਕਰ ਨੇ ਸਪਸ਼ਟ ਕਿਹਾ ਕਿ ਇਹ ਗੱਲ ਸਦਨ ਵਿਚ ਮਨਜ਼ੂਰ ਨਹੀਂ ਹੈ ਅਤੇ ਉਨ੍ਹਾਂ ਨੇ ਤਿੰਨ ਵਾਰ “ਨਾਟ ਅਲਾਊਡ, ਨਾਟ ਅਲਾਊਡ, ਨਾਟ ਅਲਾਊਡ” ਕਹਿ ਕੇ ਬਾਜਵਾ ਨੂੰ ਰੋਕ ਦਿੱਤਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























