Sidhu Moosewala ਕਤਲ ਕੇਸ ’ਚ ਵੱਡੀ ਅਪਡੇਟ! 2 ਮੁਲਜ਼ਮਾਂ ਨੂੰ ਮਿਲੀ ਜ਼ਮਾਨਤ
ਚੰਡੀਗੜ੍ਹ, 12 ਮਾਰਚ 2026 (ਵਿਸ਼ਵ ਵਾਰਤਾ) – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮਾਮਲੇ ‘ਚ ਵੱਡੀ ਅਪਡੇਟ ਸਾਹਮਣੇ ਆਈ ਹੈ ਸੁਪਰੀਮ ਕੋਰਟ ਵੱਲੋਂ ਸਿੱਧੂ ਮੂਸੇਵਾਲਾ ਕੇਸ ਦੇ ਦੋ ਮੁਲਜ਼ਮਾਂ ਨੂੰ ਜ਼ਮਾਨਤ ਮਿਲ ਗਈ ਹੈ। ਇਨ੍ਹਾਂ ਦੋਵਾਂ ਦੀ ਜਮਾਨਤ ਕਈ ਵਾਰ ਸੈਸ਼ਨ ਕੋਰਟ ਤੋਂ ਖਾਰਜ ਹੋ ਚੁੱਕੀ ਸੀ। ਜਿਸ ਤੋਂ ਬਾਅਦ ਇਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਜਮਾਨਤ ਦੀ ਪਟੀਸ਼ਨ ਪਾਈ ਸੀ
ਮਿਲੀ ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਨੇ ਪਵਨ ਬਿਸ਼ਨੋਈ ਤੇ ਜਗਤਾਰ ਸਿੰਘ ਨੂੰ ਜ਼ਮਾਨਤ ਦਿੱਤੀ ਹੈ। ਦੱਸ ਦੇਈਏ ਕਿ ਪਵਨ ਕੁਮਾਰ ਬਿਸ਼ਨੋਈ ‘ਤੇ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸਿੱਧੇ ਤੌਰ ‘ਤੇ ਮੁੱਖ ਮੁਲਜ਼ਮਾਂ ਦੀ ਮਦਦ ਕਰਨ ਦਾ ਇਲਜ਼ਾਮ ਹੈ। ਪਵਨ ਕੁਮਾਰ ਬਿਸ਼ਨੋਈ ‘ਤੇ ਆਰੋਪ ਹੈ ਕਿ ਉਸਨੇ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮਾਂ ਨੂੰ ਬੋਲੇਰੋ ਗੱਡੀ ਮੁਹੱਈਆ ਕਰਵਾਈ ਸੀ। ਹਾਲਾਂਕਿ ਮੁਲਜ਼ਮ ਬਿਸ਼ਨੋਈ ਨੇ ਆਪਣੀ ਜ਼ਮਾਨਤ ਪਟੀਸ਼ਨ ਵਿੱਚ ਆਪਣੇ ਆਪ ਨੂੰ ਬੇਕਸੂਰ ਦੱਸਿਆ ਸੀ। ਅਤੇ ਕਿਹਾ ਕਿ ਮੂਸੇਵਾਲਾ ਕਤਲ ਕੇਸ ‘ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਕੋਈ ਗੱਡੀ ਮੁਹੱਈਆ ਨਹੀਂ ਕਰਵਾਈ ਸੀ। ਸਿੱਧੂ ਮੂਸੇਵਾਲਾ ਦਾ ਕਤਲ 29 ਮਈ, 2022 ਨੂੰ ਗੋਲੀਆਂ ਮਾਰ ਕੇ ਕੀਤਾ ਗਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























