Amritsar ਪੁੱਜੇ CM ਮਾਨ ਅਤੇ ਅਰਵਿੰਦ ਕੇਜਰੀਵਾਲ; ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
- ਪੰਜਾਬ ਦੀ ਚੜ੍ਹਦੀਕਲਾ ਲਈ ਕੀਤੀ ਅਰਦਾਸ
ਚੰਡੀਗੜ੍ਹ, 12 ਮਾਰਚ 2026 (ਵਿਸ਼ਵ ਵਾਰਤਾ) – ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਪਹੁੰਚੇ। ਦੋਵਾਂ ਆਗੂਆਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸ਼ੁਕਰਾਨਾ ਅਦਾ ਕੀਤਾ।

ਦੱਸ ਦਈਏ ਕਿ ਅਰਵਿੰਦ ਕੇਜਰੀਵਾਲ ਦਾ ਇਹ ਦੌਰਾ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚੋਂ ਬਰੀ ਹੋਣ ਤੋਂ ਬਾਅਦ ਪਹਿਲਾ ਪੰਜਾਬ ਦੌਰਾ ਹੈ। ਉਨ੍ਹਾਂ ਗੁਰੂ ਚਰਨਾਂ ‘ਚ ਨਤਮਸਤਕ ਹੁੰਦੇ ਹੋਏ ਦੇਸ਼ ਅਤੇ ਪੰਜਾਬ ਦੀ ਚੜ੍ਹਦੀਕਲਾ ਵਾਸਤੇ ਅਰਦਾਸ ਕੀਤੀ।

ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਦਰਬਾਰ ਸਾਹਿਬ ਵਿੱਚ ਸ਼ੁਕਰੀਆ ਅਦਾ ਕਰਨ ਆਏ ਹਾਂ। ਪਿਛਲੇ ਦਿਨੀਂ ਦਿੱਲੀ ਦੀ ਅਦਾਲਤ ਵਿੱਚ ਇੱਕ ਬਹੁਤ ਵੱਡਾ ਫੈਸਲਾ ਆਇਆ, ਆਮ ਆਦਮੀ ਪਾਰਟੀ ਦੇ ਵੱਡੇ ਆਗੂਆਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ ਪਰ ਅਦਾਲਤ ਨੇ ਉਹਨਾਂ ਸਾਰੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ। ਸਾਨੂੰ ਦੋਸ਼ਾਂ ਤੋਂ ਮੁਕਤ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਅੱਜ ਗੁਰੂ ਚਰਨਾਂ ‘ਚ ਨਤਮਸਤਕ ਹੋਏ ਹਾਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























