• Latest
  • Trending
ਇਨਫੋਸਿਸ Mohali ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਨਫੋਸਿਸ Mohali ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 months ago
Hukamnama Sri Darbar Sahib Today – 14 May 2026 | Ang 742 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 May 2026 | Ang 742 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

10 hours ago
ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

10 hours ago
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

11 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

11 hours ago
IPL 2026 : ਬੰਗਲੌਰ ਬਨਾਮ ਕੋਲਕਾਤਾ ; ਬੰਗਲੌਰ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ , ਮੀਂਹ ਕਾਰਨ ਟਾਸ ‘ਚ ਦੇਰੀ

IPL 2026 : ਬੰਗਲੌਰ ਬਨਾਮ ਕੋਲਕਾਤਾ ; ਬੰਗਲੌਰ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ , ਮੀਂਹ ਕਾਰਨ ਟਾਸ ‘ਚ ਦੇਰੀ

11 hours ago
ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

11 hours ago
40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

11 hours ago
ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
ਅਮੂਲ ਦੁੱਧ ਹੋਇਆ ਮਹਿੰਗਾ ; ਕੱਲ੍ਹ ਤੋਂ ਨਵੀਆਂ ਕੀਮਤਾਂ ਹੋਣਗੀਆਂ ਲਾਗੂ 

ਅਮੂਲ ਦੁੱਧ ਹੋਇਆ ਮਹਿੰਗਾ ; ਕੱਲ੍ਹ ਤੋਂ ਨਵੀਆਂ ਕੀਮਤਾਂ ਹੋਣਗੀਆਂ ਲਾਗੂ 

12 hours ago
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪਹੁੰਚੇ ਚੀਨ ; ਬੀਜਿੰਗ ਹਵਾਈ ਅੱਡੇ ‘ਤੇ ਚੀਨੀ ਉਪ ਰਾਸ਼ਟਰਪਤੀ ਹਾਨ ਜ਼ੇਂਗ ਨੇ ਕੀਤਾ ਸਵਾਗਤ 

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪਹੁੰਚੇ ਚੀਨ ; ਬੀਜਿੰਗ ਹਵਾਈ ਅੱਡੇ ‘ਤੇ ਚੀਨੀ ਉਪ ਰਾਸ਼ਟਰਪਤੀ ਹਾਨ ਜ਼ੇਂਗ ਨੇ ਕੀਤਾ ਸਵਾਗਤ 

12 hours ago
Hindi News
English News
Thursday, May 14, 2026
No Result
View All Result
31 °c
Chandigarh
35 ° Fri
35 ° Sat
37 ° Sun
39 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇਨਫੋਸਿਸ Mohali ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 2022 ਤੋਂ ਹੁਣ ਤੱਕ ਪੰਜਾਬ ਵਿੱਚ 1.55 ਲੱਖ ਕਰੋੜ ਰੁਪਏ ਤੋਂ ਵੱਧ ਦੀਆਂ ਨਿਵੇਸ਼ ਤਜਵੀਜ਼ਾਂ ਪ੍ਰਾਪਤ ਹੋਈਆਂ, ਜਿਸ ਨਾਲ 5.44 ਲੱਖ ਨੌਜਵਾਨਾਂ ਲਈ ਨੌਕਰੀਆਂ ਪੈਦਾ ਹੋ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

March 12, 2026
in ਖਬਰਾਂ, ਪੰਜਾਬ

ਉਦਯੋਗਪਤੀਆਂ ਤੋਂ ਜਬਰੀ ਵਸੂਲੀ ਕਾਰਨ 2022 ਤੋਂ ਪਹਿਲਾਂ ਹੀ ਪੰਜਾਬ ਤੋਂ ਉਦਯੋਗ ਪਲਾਇਨ ਕਰ ਚੁੱਕਾ ਸੀ, ਹੁਣ ਨਿਵੇਸ਼ਕ ਦ੍ਰਿੜ੍ਹ ਵਿਸ਼ਵਾਸ ਨਾਲ ਵਾਪਸ ਆ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਸੂਬੇ ਦੇ ਉਦਯੋਗਿਕ ਵਿਕਾਸ ਲਈ ਸਫ਼ਲਤਾ ਦੀ ਨਵੀਂ ਕਹਾਣੀ ਲਿਖੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਉਣ ਵਾਲੇ ਤਿੰਨ ਦਿਨ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਰਾਹੀਂ ਅਹਿਮ ਭੂਮਿਕਾ ਨਿਭਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁਹਾਲੀ, 12 ਮਾਰਚ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਖਿਆ ਕਿ ਪੰਜਾਬ ਆਪਣੀ ਉਦਯੋਗਿਕ ਤਰੱਕੀ ਵਿੱਚ ਫੈਸਲਾਕੁਨ ਬਦਲਾਅ ਦੇਖ ਰਿਹਾ ਹੈ, 2022 ਤੋਂ ਪਹਿਲਾਂ ਵਾਲੀ ਲੁੱਟ-ਖਸੁੱਟ ਤੋਂ ਬਾਅਦ ਹੁਣ ਵਿਸ਼ਵ-ਵਿਆਪੀ ਨਿਵੇਸ਼ਕ ਸੂਬੇ ਵਿੱਚ ਵਾਪਸ ਆ ਰਹੇ ਹਨ। ਮੁਹਾਲੀ ਵਿੱਚ ਇਨਫੋਸਿਸ ਦੇ 286 ਕਰੋੜ ਰੁਪਏ ਦੇ ਲਾਗਤ ਵਾਲੇ ਕੈਂਪਸ ਦੇ ਨੀਂਹ ਪੱਥਰ ਸਮਾਗਮ ਤੋਂ ਬਾਅਦ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ 2,700 ਨੌਜਵਾਨਾਂ ਲਈ ਰੋਜ਼ਗਾਰ ਦੇ ਸਿੱਧੇ ਮੌਕੇ ਅਤੇ ਹਜ਼ਾਰਾਂ ਹੋਰਾਂ ਲਈ ਰੋਜ਼ਗਾਰ ਦੇ ਅਸਿੱਧੇ ਮੌਕੇ ਮੁਹੱਈਆ ਕਰੇਗਾ।

ਮੁੱਖ ਮੰਤਰੀ ਨੇ ਇਸ ਗੱਲ `ਤੇ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਮਾਰਚ 2022 ਤੋਂ ਲੈ ਕੇ ਹੁਣ ਤੱਕ 1.55 ਲੱਖ ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਪ੍ਰਸਤਾਵ ਪਹਿਲਾਂ ਹੀ ਪ੍ਰਾਪਤ ਕਰ ਚੁੱਕੀ ਹੈ, ਜਿਸ ਨਾਲ 5.44 ਲੱਖ ਤੋਂ ਵੱਧ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਮੁਹਾਲੀ ਵਿੱਚ 13 ਤੋਂ 15 ਮਾਰਚ ਤੱਕ ਹੋਣ ਵਾਲਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਸੂਬੇ ਦੀ ਉਦਯੋਗਿਕ ਤਰੱਕੀ ਲਈ ਯਾਦਗਾਰੀ ਪਲ ਹੋਵੇਗਾ, ਜਿਸ ਵਿੱਚ ਅਗਲੇ ਤਿੰਨ ਦਿਨ ਪੰਜਾਬ ਦੇ ਆਰਥਿਕ ਵਿਕਾਸ ਲਈ ਸਫ਼ਲਤਾ ਦੀ ਨਵੀਂ ਕਹਾਣੀ ਲਿਖਣਗੇ।

ਸੂਚਨਾ ਤਕਨਾਲੋਜੀ ਵਿੱਚ ਵਿਸ਼ਵ ਪ੍ਰਸਿੱਧ ਕੰਪਨੀ ਇਨਫੋਸਿਸ ਦੇ ਨੁਮਾਇੰਦਿਆਂ ਦਾ ਸਵਾਗਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਵਿੱਚ ਵਿਸ਼ਵਾਸ ਪ੍ਰਗਟ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਦੇਸ਼ ਦੀ ਆਰਥਿਕ ਤਰੱਕੀ ਵਿੱਚ ਇਨਫੋਸਿਸ ਦੇ ਬਾਨੀ ਐਨ.ਆਰ. ਨਾਰਾਇਣ ਮੂਰਤੀ ਦੇ ਅਥਾਹ ਯੋਗਦਾਨ ਨੂੰ ਵੀ ਯਾਦ ਕੀਤਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ “ਅੱਜ ਪੰਜਾਬ ਲਈ ਖ਼ਾਸ ਕਰ ਕੇ ਉਦਯੋਗਿਕ ਖੇਤਰ ਲਈ ਇਤਿਹਾਸਕ ਦਿਨ ਹੈ। ਮੈਂ ਆਲਮੀ ਕੰਪਨੀ ਇਨਫੋਸਿਸ ਦੇ ਨੁਮਾਇੰਦਿਆਂ ਦਾ ਨਿੱਘਾ ਸਵਾਗਤ ਕਰਦਾ ਹਾਂ ਅਤੇ ਸਾਡੀ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਵਿੱਚ ਵਿਸ਼ਵਾਸ ਦਿਖਾਉਣ ਲਈ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ। ਮੈਂ ਦੇਸ਼ ਦੀ ਆਰਥਿਕ ਤਰੱਕੀ ਵਿੱਚ ਇਨਫੋਸਿਸ ਦੇ ਬਾਨੀ ਐਨ.ਆਰ. ਨਾਰਾਇਣ ਮੂਰਤੀ ਦੇ ਅਥਾਹ ਯੋਗਦਾਨ ਨੂੰ ਵੀ ਯਾਦ ਕਰਦਾ ਹਾਂ।”

ਭਾਰਤੀ ਆਈ.ਟੀ. ਖ਼ੇਤਰ ਦੇ ਪਿਤਾਮਾ ਨਾਰਾਇਣ ਮੂਰਤੀ ਨੂੰ ਮਹਾਨ ਹਸਤੀ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਸ ਮਹਾਨ ਹਸਤੀ ਨੂੰ ਭਾਰਤੀ ਆਈ.ਟੀ. ਖ਼ੇਤਰ ਦੇ ਪਿਤਾਮਾ ਵਜੋਂ ਜਾਣਿਆ ਜਾਂਦਾ ਹੈ। ਅੱਜ ਇਕ ਮਹੱਤਵਪੂਰਨ ਦਿਨ ਹੈ ਕਿਉਂਕਿ ਇਨਫੋਸਿਸ ਦੇ 286 ਕਰੋੜ ਰੁਪਏ ਦੇ ਨਵੇਂ ਪ੍ਰਾਜੈਕਟ ਦਾ ਨੀਂਹ ਪੱਥਰ ਸਮਾਗਮ ਮੁਹਾਲੀ ਵਿੱਚ ਕਰਵਾਇਆ ਜਾ ਰਿਹਾ ਹੈ। ਇਹ ਪ੍ਰਾਜੈਕਟ 2,700 ਨੌਜਵਾਨਾਂ ਨੂੰ ਸਿੱਧੇ ਤੌਰ `ਤੇ ਰੋਜ਼ਗਾਰ ਪ੍ਰਦਾਨ ਕਰੇਗਾ, ਜਦੋਂ ਕਿ ਹਜ਼ਾਰਾਂ ਨੌਜਵਾਨਾਂ ਲਈ ਅਸਿੱਧੇ ਤੌਰ ਉੱਤੇ ਰੋਜ਼ਗਾਰ ਦੇ ਮੌਕੇ ਖੋਲ੍ਹੇਗਾ।”

ਮੁੱਖ ਮੰਤਰੀ ਨੇ ਕਿਹਾ, “ਇਸ ਪ੍ਰਾਜੈਕਟ ਤਹਿਤ ਪਹਿਲੇ ਪੜਾਅ ਵਿੱਚ ਇਕ ਏਕੀਕ੍ਰਿਤ ਕੈਂਪਸ ਸਥਾਪਤ ਕੀਤਾ ਜਾਵੇਗਾ, ਜਿਸ ਵਿੱਚ ਇਕ ਸਾਫਟਵੇਅਰ ਡਿਵੈਲਪਮੈਂਟ ਬਲਾਕ, ਫੂਡ ਕੋਰਟ ਅਤੇ ਹੋਰ ਸਹੂਲਤਾਂ ਸ਼ਾਮਲ ਹੋਣਗੀਆਂ। ਕੈਂਪਸ ਵਿੱਚ 3.50 ਲੱਖ ਵਰਗ ਫੁੱਟ ਦਾ ਰਕਬਾ ਨਿਰਮਾਣ ਅਧੀਨ ਹੋਵੇਗਾ, ਜਿਸ ਵਿੱਚ ਤਿੰਨ ਹਜ਼ਾਰ ਲੋਕਾਂ ਦੇ ਬੈਠਣ ਦੀ ਸਮਰੱਥਾ ਹੋਵੇਗੀ। ਪੰਜਾਬ ਸਰਕਾਰ ਇਸ ਪ੍ਰਾਜੈਕਟ ਲਈ ਇਨਫੋਸਿਸ ਨੂੰ ਪੂਰਾ ਸਹਿਯੋਗ ਦੇਵੇਗੀ, ਜਿਸ ਨਾਲ ਹੋਰ ਕੰਪਨੀਆਂ ਪੰਜਾਬ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਹੋਣਗੀਆਂ ਅਤੇ ਸਾਡੇ ਨੌਜਵਾਨਾਂ ਲਈ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਹੋਣਗੇ।”

ਇਨਫੋਸਿਸ ਦੇ ਆਲਮੀ ਕੱਦ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨਫੋਸਿਸ ਤਕਨਾਲੋਜੀ ਅਤੇ ਡਿਜੀਟਲ ਸੇਵਾਵਾਂ ਵਿੱਚ ਵਿਸ਼ਵ ਪੱਧਰ `ਤੇ ਮਸ਼ਹੂਰ ਕੰਪਨੀ ਹੈ ਅਤੇ ਇਸ ਵੇਲੇ ਦੁਨੀਆ ਭਰ ਵਿੱਚ ਇਸ ਦੇ 3,37,034 ਕਰਮਚਾਰੀ ਹਨ। ਵਿੱਤੀ ਸਾਲ 2025-26 ਵਿੱਚ ਕੰਪਨੀ ਨੇ ਪਹਿਲੇ ਨੌਂ ਮਹੀਨਿਆਂ ਵਿੱਚ 15.12 ਅਰਬ ਡਾਲਰ ਦੀ ਆਮਦਨ ਰਿਕਾਰਡ ਕੀਤੀ ਹੈ। ਇਸ ਨਾਲ ਪੰਜਾਬ ਹੁਣ ਵਿਸ਼ਵ ਉਦਯੋਗਿਕ ਨਕਸ਼ੇ `ਤੇ ਉਭਰਿਆ ਹੈ।”

ਮੁੱਖ ਮੰਤਰੀ ਨੇ ਇਹ ਵੀ ਸਾਂਝਾ ਕੀਤਾ, “20 ਮਾਰਚ ਨੂੰ 3,200 ਕਰੋੜ ਦੇ ਨਿਵੇਸ਼ ਨਾਲ ਦੇਸ਼ ਦੇ ਦੂਜੇ ਸਭ ਤੋਂ ਵੱਡੇ ਟਾਟਾ ਸਟੀਲ ਪ੍ਰਾਜੈਕਟ ਦਾ ਉਦਘਾਟਨ ਲੁਧਿਆਣਾ ਵਿੱਚ ਕੀਤਾ ਜਾਵੇਗਾ। ਇਹ ਪ੍ਰਾਜੈਕਟ 2,500 ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰੇਗਾ ਅਤੇ ਪੰਜਾਬ ਦੇ ਆਰਥਿਕ ਵਿਕਾਸ ਨੂੰ ਤੇਜ਼ ਕਰੇਗਾ।”

ਉਦਯੋਗਿਕ ਖੇਤਰ ਵਿੱਚ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ, ਭ੍ਰਿਸ਼ਟਾਚਾਰ-ਮੁਕਤ ਸ਼ਾਸਨ ਅਤੇ ਅਨੁਕੂਲ ਵਾਤਾਵਰਨ ਨਿਵੇਸ਼ ਲਈ ਰਾਹ ਪੱਧਰਾ ਕਰ ਰਹੇ ਹਨ। ਭਾਈਚਾਰਕ ਸਾਂਝ, ਭਾਈਚਾਰਾ ਅਤੇ ਸ਼ਾਂਤੀਪੂਰਨ ਵਾਤਾਵਰਨ ਕਾਰਨ ਪੰਜਾਬ ਵਿੱਚ ਉਦਯੋਗਿਕ ਨਿਵੇਸ਼ ਵਿੱਚ ਕਾਫ਼ੀ ਵਾਧਾ ਹੋਇਆ ਹੈ।”

ਉਨ੍ਹਾਂ ਖੁਲਾਸਾ ਕੀਤਾ ਕਿ ਮਾਰਚ 2022 ਤੋਂ ਪੰਜਾਬ ਨੂੰ 1.55 ਕਰੋੜ ਤੋਂ ਵੱਧ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ 5.44 ਲੱਖ ਨੌਜਵਾਨਾਂ ਲਈ ਰੋਜ਼ਗਾਰ ਪੈਦਾ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ, “ਪੰਜਾਬ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2026 ਨਿਵੇਸ਼ਕਾਂ ਨੂੰ ਵੱਡੀ ਸਹੂਲਤ ਮੁਹੱਈਆ ਕਰੇਗੀ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰੇਗੀ, ਔਰਤਾਂ ਨੂੰ ਸਸ਼ਕਤ ਬਣਾਏਗੀ ਅਤੇ ਨਵੇਂ ਕਾਰੋਬਾਰ ਸ਼ੁਰੂ ਕਰਨ ਵਿੱਚ
ਉੱਦਮੀਆਂ ਦਾ ਸਹਿਯੋਗ ਕਰੇਗੀ।”

ਉਨ੍ਹਾਂ ਅੱਗੇ ਕਿਹਾ ਕਿ ਨੈਸਲੇ, ਕਲਾਸ, ਫਰੈਡਨਬਰਗ ਗਰੁੱਪ, ਕਾਰਗਿਲ, ਵਰਬੀਓ ਅਤੇ ਡੈਨੋਨ ਵਰਗੀਆਂ ਗਲੋਬਲ ਕੰਪਨੀਆਂ ਪਹਿਲਾਂ ਹੀ ਪੰਜਾਬ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰ ਚੁੱਕੀਆਂ ਹਨ, ਜਦੋਂ ਕਿ ਜਾਪਾਨ, ਅਮਰੀਕਾ, ਜਰਮਨੀ, ਯੂਕੇ, ਯੂਏਈ, ਸਵਿਟਜ਼ਰਲੈਂਡ, ਫਰਾਂਸ ਅਤੇ ਸਪੇਨ ਸਮੇਤ ਵਿਕਸਤ ਦੇਸ਼ਾਂ ਤੋਂ ਵੀ ਨਿਵੇਸ਼ ਆ ਰਿਹਾ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਦਯੋਗਿਕ ਖੇਤਰ ਤਾਂ ਹੀ ਤਰੱਕੀ ਕਰ ਸਕਦਾ ਹੈ, ਜਦੋਂ ਸਰਕਾਰ ਅਤੇ ਉਦਯੋਗ ਇਕੱਠੇ ਕੰਮ ਕਰਨ। ਮੁੱਖ ਮੰਤਰੀ ਨੇ ਕਿਹਾ, “ਮੇਰਾ ਦ੍ਰਿੜ੍ਹ ਵਿਸ਼ਵਾਸ ਹੈ ਕਿ ਉਦਯੋਗਿਕ ਖੇਤਰ ਤਾਂ ਹੀ ਤਰੱਕੀ ਕਰ ਸਕਦਾ ਹੈ, ਜਦੋਂ ਸਰਕਾਰ ਅਤੇ ਉਦਯੋਗ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ। ਨਿਵੇਸ਼ਕ ਅਤੇ ਉੱਦਮੀ ਪੰਜਾਬ ਦੇ ਉਦਯੋਗਿਕ ਭਵਿੱਖ ਦੇ ਮੁੱਖ ਨਿਰਮਾਤਾਵਾਂ ਵਿੱਚੋਂ ਇੱਕ ਹਨ।”

ਨਿਵੇਸ਼ਕਾਂ ਨੂੰ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਵਿੱਚ ਹਿੱਸਾ ਲੈਣ ਦਾ ਸੱਦਾ ਦਿੰਦਿਆਂ ਉਨ੍ਹਾਂ ਆਉਣ ਵਾਲੇ ਤਿੰਨ ਦਿਨਾਂ ਨੂੰ ਪੰਜਾਬ ਦੇ ਭਵਿੱਖ ਲਈ ਬੇਹੱਦ ਅਹਿਮ ਦੱਸਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 13 ਮਾਰਚ ਤੋਂ 15 ਮਾਰਚ ਤੱਕ ਮੁਹਾਲੀ ਵਿੱਚ ਕਰਵਾਇਆ ਜਾ ਰਿਹਾ ਹੈ। ਆਉਣ ਵਾਲੇ ਤਿੰਨ ਦਿਨ ਸੂਬੇ ਲਈ ਬਹੁਤ ਮਹੱਤਵਪੂਰਨ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਸਖ਼ਤ ਮਿਹਨਤ, ਸਮਰਪਣ ਅਤੇ ਦੇਸ਼ ਭਗਤੀ ਦੀ ਅਦੁੱਤੀ ਭਾਵਨਾ ਨਾਲ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਇਤਿਹਾਸਕ ਯੋਗਦਾਨ ਪਾਇਆ ਅਤੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਅਤੇ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਨ ਲਈ ਮੋਹਰੀ ਭੂਮਿਕਾ ਨਿਭਾਈ। ਮੁੱਖ ਮੰਤਰੀ ਨੇ ਕਿਹਾ, “ਇਨ੍ਹਾਂ ਭੂਮਿਕਾਵਾਂ ਨੂੰ ਯਾਦ ਕਰਨ ਦਾ ਇੱਕੋ-ਇੱਕ ਉਦੇਸ਼ ਸਾਡੀਆਂ ਨੌਜਵਾਨ ਪੀੜ੍ਹੀਆਂ ਨੂੰ ਪੰਜਾਬ ਦੀ ਸ਼ਾਨਦਾਰ ਅਤੇ ਅਮੀਰ ਸੱਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਤੋਂ ਜਾਣੂ ਕਰਵਾਉਣਾ ਹੈ।”

ਸੂਬੇ ਦੇ ਭਵਿੱਖ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਨਫੋਸਿਸ ਵੱਲੋਂ ਆਪਣੇ ਕੈਂਪਸ ਦੇ ਵਿਸਥਾਰ ਨਾਲ ਪੰਜਾਬ ਅਤੇ ਗੁਆਂਢੀ ਸੂਬਿਆਂ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣ ਦੇ ਨਾਲ ਨਾਲ ਤਕਨਾਲੋਜੀ ਅਤੇ ਨਵੀਨਤਾ ਦੇ ਉੱਭਰ ਰਹੇ ਕੇਂਦਰ ਵਜੋਂ ਪੰਜਾਬ ਦੀ ਸਥਿਤੀ ਹੋਰ ਮਜ਼ਬੂਤ ​​ਹੋਵੇਗੀ। ਮੁੱਖ ਮੰਤਰੀ ਨੇ ਕਿਹਾ, “ਇਹ ਨਿਵੇਸ਼ ਪੰਜਾਬ ਅਤੇ ਗੁਆਂਢੀ ਸੂਬਿਆਂ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮਹੱਤਵਪੂਰਨ ਮੌਕੇ ਪੈਦਾ ਕਰੇਗਾ, ਨਾਲ ਹੀ ਸੂਬੇ ਦੇ ਆਈ.ਟੀ. ਈਕੋਸਿਸਟਮ ਨੂੰ ਮਜ਼ਬੂਤ ​​ਕਰੇਗਾ। ਅਸੀਂ ਉਮੀਦ ਕਰਦੇ ਹਾਂ ਕਿ ਖੇਤਰ ਵਿੱਚ ਤਕਨਾਲੋਜੀ ਆਧਾਰਤ ਅਤੇ ਸਮੁੱਚੇ ਆਰਥਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਨਫੋਸਿਸ ਵੱਲੋਂ ਯਤਨ ਜਾਰੀ ਰਹਿਣਗੇ।”

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਾਜਬ ਬਿਜਲੀ ਦਰਾਂ, ਜ਼ਮੀਨ ਦੀ ਉਪਲਬਧਤਾ ਅਤੇ ਨਿਵੇਸ਼ਕਾਂ ਲਈ ਕਾਰੋਬਾਰ ਪੱਖੀ ਮਾਹੌਲ ਸਿਰਜ ਕੇ ਇੱਕ ਮਜ਼ਬੂਤ ​​ਨਿਵੇਸ਼ ਈਕੋਸਿਸਟਮ ਦੀ ਪੇਸ਼ਕਸ਼ ਕਰਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਕਾਰੋਬਾਰ ਕਰਨ ਵਿੱਚ ਆਸਾਨੀ ਵਿੱਚ ਪਹਿਲੇ ਸਥਾਨ ‘ਤੇ ਹੈ ਅਤੇ ਪੰਜਾਬ ਵੱਲੋਂ ਪਾਰਦਰਸ਼ੀ ਸਿੰਗਲ ਵਿੰਡੋ ਸਿਸਟਮ ਸਥਾਪਤ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਦੇ ਸਖ਼ਤ ਯਤਨਾਂ ਸਦਕਾ, ਪੰਜਾਬ ਰਾਈਟ ਟੂ ਬਿਜਨੈਸ ਐਕਟ ਪਾਸ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ।”

ਪੰਜਾਬ ਨੂੰ “ਮੌਕਿਆਂ ਦੀ ਧਰਤੀ” ਦੱਸਦਿਆਂ ਉਨ੍ਹਾਂ ਕਿਹਾ ਕਿ ਵਿਸ਼ਵ ਪ੍ਰਸਿੱਧ ਕੰਪਨੀਆਂ ਸੂਬੇ ਦੀ ਸਥਿਰ ਕਾਨੂੰਨ-ਵਿਵਸਥਾ ਕਾਰਨ ਇੱਥੇ ਆਪਣੇ ਕਾਰੋਬਾਰ ਸਥਾਪਤ ਕਰਨ ਲਈ ਉਤਸੁਕ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁਹਾਲੀ ਦੁਨੀਆ ਦਾ ਅਗਲਾ ਉਦਯੋਗਿਕ ਕੇਂਦਰ ਹੋਵੇਗਾ ਕਿਉਂਕਿ ਇੱਥੇ ਅਥਾਹ ਸੰਭਾਵਨਾਵਾਂ ਮੌਜੂਦ ਹਨ। ਮੁਹਾਲੀ ਵਿੱਚ ਇੱਕ ਅੰਤਰਰਾਸ਼ਟਰੀ ਹਵਾਈ ਅੱਡਾ ਮੌਜੂਦ ਹੈ ਅਤੇ ਇਸ ਦੇ 80 ਕਿਲੋਮੀਟਰ ਦੇ ਘੇਰੇ ਵਿੱਚ ਵੱਡੇ ਪੱਧਰ ‘ਤੇ ਹੁਨਰਮੰਦ ਨੌਜਵਾਨ ਰਹਿੰਦੇ ਜੋ ਇਸਨੂੰ ਨਿਵੇਸ਼ ਪੱਖੋਂ ਸਭ ਤੋਂ ਢੁਕਵਾਂ ਸਥਾਨ ਬਣਾਉਂਦੇ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਦੀ ਬਜਾਏ ਬਿਹਤਰ ਕਰੀਅਰ ਚੁਣ ਸਕਣ। ਉਨ੍ਹਾਂ ਕਿਹਾ, “ਮੈਂ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇਣਾ ਚਾਹੁੰਦਾ ਹਾਂ ਤਾਂ ਜੋ ਉਹ ਨਸ਼ਿਆਂ ਦੇ ਖਤਰੇ ਤੋਂ ਦੂਰ ਰਹਿਣ। ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ ਇਸ ਲਈ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਤਾਂ ਜੋ ਉਹ ਸਮਾਜਿਕ ਖ਼ਤਰਿਆਂ ਦਾ ਸ਼ਿਕਾਰ ਨਾ ਹੋਣ।”

ਉਨ੍ਹਾਂ ਕਿਹਾ ਕਿ ਸਾਲ 2022 ਤੋਂ ਪਹਿਲਾਂ ਉਦਯੋਗਪਤੀਆਂ ਨੂੰ ਦਬਾਅ ਅਤੇ ਜਬਰੀ ਵਸੂਲੀ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਕਾਰਨ ਬਹੁਤ ਸਾਰੇ ਉਦਯੋਗਾਂ ਨੂੰ ਪੰਜਾਬ ਛੱਡਣ ਲਈ ਮਜਬੂਰ ਹੋਣਾ ਪਿਆ ਜਿਸ ਨਾਲ ਸੂਬੇ ਦੇ ਆਰਥਿਕ ਵਿਕਾਸ ਵਿੱਚ ਵੱਡੀ ਰੁਕਾਵਟ ਆਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “2022 ਵਿੱਚ ਸੱਤਾ ਸੰਭਾਲਣ ਤੋਂ ਬਾਅਦ ਪੰਜਾਬ ਸਰਕਾਰ ਨੇ ਕਈ ਕ੍ਰਾਂਤੀਕਾਰੀ ਪਹਿਲਕਦਮੀਆਂ ਕੀਤੀਆਂ ਜਿਸ ਕਾਰਨ ਪੰਜਾਬ ਹੁਣ ਹਰ ਖੇਤਰ ਵਿੱਚ ਮੋਹਰੀ ਬਣ ਕੇ ਉਭਰਿਆ ਹੈ।”

ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੀ ਮੌਜੂਦ ਸਨ।

Tags: BREAKING NEWSBreaking news in PunjabiLatest Punjab newsmohaliPUNJABPUNJAB CMPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 14 May 2026 | Ang 742 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 May 2026 | Ang 742 I ਅੱਜ ਦਾ ਹੁਕਮਨਾਮਾ

by Ankit
May 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 14-05-2026 |...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 13, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 13 ਮਈ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ...

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

by Ankit
May 13, 2026
0

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13...

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

by Ankit
May 13, 2026
0

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Hukamnama Sri Darbar Sahib Today – 14 May 2026 | Ang 742 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 May 2026 | Ang 742 I ਅੱਜ ਦਾ ਹੁਕਮਨਾਮਾ

by Ankit
May 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 14-05-2026 |...

Most Popular

IPL 2026 DC vs PBKS:  ਮੈਚ ਦੌਰਾਨ ਦਿੱਲੀ ਦਾ ਤੇਜ਼ ਗੇਂਦਬਾਜ਼ ਬੁਰੀ ਤਰ੍ਹਾਂ ਜ਼ਖਮੀ; ਐਂਬੂਲੈਂਸ ਰਾਹੀਂ ਲਿਜਾਇਆ ਗਿਆ ਹਸਪਤਾਲ!

IPL 2026 DC vs PBKS: ਮੈਚ ਦੌਰਾਨ ਦਿੱਲੀ ਦਾ ਤੇਜ਼ ਗੇਂਦਬਾਜ਼ ਬੁਰੀ ਤਰ੍ਹਾਂ ਜ਼ਖਮੀ; ਐਂਬੂਲੈਂਸ ਰਾਹੀਂ ਲਿਜਾਇਆ ਗਿਆ ਹਸਪਤਾਲ!

by Jaspreet Kaur
3 weeks ago
0

IPL 2026 DC vs PBKS: ਮੈਚ ਦੌਰਾਨ ਦਿੱਲੀ ਦਾ ਤੇਜ਼ ਗੇਂਦਬਾਜ਼ ਬੁਰੀ ਤਰ੍ਹਾਂ ਜ਼ਖਮੀ; ਐਂਬੂਲੈਂਸ ਰਾਹੀਂ ਲਿਜਾਇਆ ਗਿਆ ਹਸਪਤਾਲ! ਨਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 