Punjab ਦੇ ਇਨ੍ਹਾਂ ਸ਼ਹਿਰਾਂ ‘ਚ ਭਲਕੇ ਲੱਗੇਗਾ Power Cut
– ਜਾਣੋ ਕਿੰਨਾ ਸਮਾਂ ਬਿਜਲੀ ਸਪਲਾਈ ਰਹੇਗੀ ਬੰਦ
ਚੰਡੀਗੜ੍ਹ,12 ਮਾਰਚ (ਵਿਸ਼ਵ ਵਾਰਤਾ) – ਪੰਜਾਬ ਦੇ ਕਈ ਇਲਾਕਿਆਂ ਵਿਚ ਭਲਕੇ ਯਾਨੀ ਕਿ ਸ਼ੁੱਕਰਵਾਰ ਨੂੰ ਬਿਜਲੀ ਬੰਦ ਰਹੇਗੀ ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ।
ਪ੍ਰਾਪਤ ਜਾਣਕਾਰੀ ਅਨੁਸਾਰ ਨਵਾਂਸ਼ਹਿਰ ਅਤੇ ਤਰਨਤਾਰਨ ਦੇ ਕਈ ਇਲਾਕਿਆਂ ‘ਚ ਬਿਜਲੀ ਦਾ ਕੱਟ ਲੱਗੇਗਾ । ਨਵਾਂਸ਼ਹਿਰ ‘ਚ 66 ਕੇ.ਵੀ. ਸਬ ਸਟੇਸ਼ਨ ਭੀਣ ਤੋਂ ਚਲਦੇ 66 ਕੇ.ਵੀ. ਫੀਡਰ ਘਟਾਰੋਂ ਤੇ ਸ਼ਡਿਊਲ ਪ੍ਰੋਗਰਾਮ ਮੁਤਾਬਕ ਮੇਨਟੇਨੈਂਸ ਕਰਨ ਲਈ 13 ਮਾਰਚ ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਇਸ ਨਾਲ ਫੀਡਰਾਂ ਅਧੀਨ ਪੈਂਦੇ ਪਿੰਡ ਘਟਾਰੋ, ਕਰਿਆਮ, ਕਰੀਹਾ, ਮੂਸਾਪੁਰ, ਲੋਧੀਪੁਰ, ਅਮਰਗੜ੍ਹ, ਭੰਗਲ ਕਲਾਂ ਆਦਿ ਪ੍ਰਭਾਵਿਤ ਹੋਣਗੇ।
ਇਸ ਦੇ ਇਲਾਵਾ ਸਿਵਲ ਹਸਪਤਾਲ ਤਰਨਤਾਰਨ ਦੀ ਬਿਜਲੀ ਸਪਲਾਈ ਮਿਤੀ 14 ਮਾਰਚ ਦਿਨ ਸ਼ਨੀਵਾਰ ਨੂੰ ਸਮਾਂ ਸਵੇਰੇ 09 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ। ਇਨ੍ਹਾਂ ਤੋਂ ਚੱਲਦੇ ਇਲਾਕੇ ਸਿਵਲ ਹਸਪਤਾਲ ਤਰਨਤਾਰਨ, ਕਾਜੀਕੋਟ ਰੋਡ, ਚੰਦਰ ਕਾਲੋਨੀ, ਸਰਹਾਲੀ ਰੋਡ ਸੱਜਾ ਪਾਸਾ, ਗਲੀ ਜਾਮਾਰਾਏ ਵਾਲੀ, ਮੁਹੱਲਾ ਭਾਗ ਸ਼ਾਹ, ਤਹਿਸੀਲ ਬਾਜ਼ਾਰ, ਨੂਰਦੀ ਰੋਡ, ਪਾਰਕ ਐਵੀਨਿਊ, ਗੁਰੂ ਅਰਜਨ ਦੇਵ ਕਾਲੋਨੀ, ਸਰਦਾਰ ਇਨਕਲੇਵ, ਗੁਰਬਖਸ਼ ਕਾਲੋਨੀ, ਛੋਟਾ ਕਾਜੀਕੋਟ, ਪੱਡਾ ਕਾਲੋਨੀ, ਕੋਹੜ ਅਹਾਤਾ, ਗਰੀਨ ਸਿਟੀ, ਹੋਲੀ ਸਿਟੀ, ਮੁਹੱਲਾ ਜਸਵੰਤ ਸਿੰਘ, ਨੂਰਦੀ ਰੋਡ, ਪਲਾਸੌਰ ਰੋਡ, ਸ੍ਰੀ ਗੁਰੂ ਅਰਜਨ ਦੇਵ ਕਾਲੋਨੀ, ਜੈ ਦੀਪ ਕਾਲੋਨੀ, ਦੀਪ ਐਵੀਨਿਊ ਆਦਿ ਇਲਾਕੇ ਪ੍ਰਭਾਵਿਤ ਰਹਿਣਗੇ।
ਦੱਸ ਦਈਏ ਕਿ 13 ਮਾਰਚ ਨੂੰ ਸਰਾਂ ਫੀਡਰ ਦੀ ਬਿਜਲੀ ਸਪਲਾਈ ਜ਼ਰੂਰੀ ਮੈਂਟੀਨੈਂਸ ਅਤੇ ਦਰੱਖਤਾਂ ਦੀ ਕਟਾਈ ਕਾਰਨ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ। ਸਰਾਂ ਫੀਡਰ ਅਧੀਨ ਪੈਂਦੇ ਪਿੰਡ ਬਜਰੂੜ, ਸਰਾਂ, ਭਾਓਵਾਲ, ਛੱਜਾ, ਚੌਂਤਾ ਅਤੇ ਨੰਗਲ ਦੇ ਮੰਡ ਖੇਤਰ ਦੀ ਬਿਜਲੀ ਸਪਲਾਈ ਬੰਦ ਰਹੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























