• Latest
  • Trending
Punjab: ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਅੱਜ ਤੋਂ ਮੋਹਾਲੀ ‘ਚ, CM ਮਾਨ ਕਰਨਗੇ ਉਦਘਾਟਨ

Punjab: ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਅੱਜ ਤੋਂ ਮੋਹਾਲੀ ‘ਚ, CM ਮਾਨ ਕਰਨਗੇ ਉਦਘਾਟਨ

8 months ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

2 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

2 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

2 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

2 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

3 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

3 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

3 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

3 hours ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

4 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

4 hours ago
Hindi News
English News
Friday, November 13, 2026
No Result
View All Result
21 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਅੱਜ ਤੋਂ ਮੋਹਾਲੀ ‘ਚ, CM ਮਾਨ ਕਰਨਗੇ ਉਦਘਾਟਨ

March 13, 2026
in ਖਬਰਾਂ, ਪੰਜਾਬ
Punjab: ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਅੱਜ ਤੋਂ ਮੋਹਾਲੀ ‘ਚ, CM ਮਾਨ ਕਰਨਗੇ ਉਦਘਾਟਨ

Punjab: ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਅੱਜ ਤੋਂ ਮੋਹਾਲੀ ‘ਚ, CM ਮਾਨ ਕਰਨਗੇ ਉਦਘਾਟਨ

– 13 ਤੋਂ 15 ਮਾਰਚ ਤੱਕ Mohali ਵਿਖੇ ਕਰਵਾਇਆ ਜਾਵੇਗਾ: ਸੰਜੀਵ ਅਰੋੜਾ
– ਨਿਵੇਸ਼ ਸਮਾਗਮ ਵਿੱਚ ਯੂ.ਕੇ., ਜਾਪਾਨ ਅਤੇ ਦੱਖਣੀ ਕੋਰੀਆ ਦੇਸ਼ਾਂ ‘ਤੇ ਕੇਂਦ੍ਰਿਤ 89 ਵਿਸ਼ੇਸ਼ ਸੈਸ਼ਨ ਵੀ ਹੋਣਗੇ ਸ਼ਾਮਲ: ਸੰਜੀਵ ਅਰੋੜਾ
ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੱਲ੍ਹ ਸੰਮੇਲਨ ਦਾ ਉਦਘਾਟਨ ਕਰਨਗੇ: ਸੰਜੀਵ ਅਰੋੜਾ

ਚੰਡੀਗੜ੍ਹ, 13 ਮਾਰਚ, 2026 (ਵਿਸ਼ਵ ਵਾਰਤਾ):- ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਜਾਣਕਰੀ ਦਿੰਦੇ ਹੋਏ ਦੱਸਿਆ ਕਿ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਪਲਾਕਸ਼ਾ ਯੂਨੀਵਰਸਿਟੀ, ਐਸਏਐਸ ਨਗਰ (ਮੋਹਾਲੀ) ਵਿਖੇ 13 ਤੋਂ 15 ਮਾਰਚ ਤੱਕ ਕਰਵਾਇਆ ਜਾਵੇਗਾ, ਜੋ ਪੰਜਾਬ ਨੂੰ ਨਿਵੇਸ਼ ਅਤੇ ਨਵੀਨਤਾ ਲਈ ਇੱਕ ਪ੍ਰਮੁੱਖ ਸਥਾਨ ਵਜੋਂ ਸਥਾਪਿਤ ਕਰੇਗਾ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਭਾਰਤ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ, ਉਦਯੋਗਪਤੀਆਂ ਅਤੇ ਨੀਤੀ ਨਿਰਮਾਤਾਵਾਂ ਨੂੰ ਪੰਜਾਬ ਦੇ ਵਿਆਪਕ ਨਿਵੇਸ਼ ਮੌਕਿਆਂ ਨੂੰ ਪ੍ਰਦਰਸ਼ਿਤ ਕਰਨ ਲਈ ਇੱਕ ਪ੍ਰਮੁੱਖ ਪਲੇਟਫਾਰਮ ਵਜੋਂ ਕੰਮ ਕਰੇਗਾ।

ਇਸ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਸ ਸੰਮੇਲਨ ਵਿੱਚ 89 ਸੈਸ਼ਨ ਹੋਣਗੇ ਅਤੇ ਇਹ ਸੂਬੇ ਭਰ ਦੇ ਹੁਣ ਤੱਕ ਦੇ ਸਭ ਤੋਂ ਵਿਆਪਕ ਨਿਵੇਸ਼ ਸਮਾਗਮਾਂ ਵਿੱਚੋਂ ਇੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸੰਮੇਲਨ ਵਿੱਚ ਯੂਨਾਈਟਿਡ ਕਿੰਗਡਮ, ਜਾਪਾਨ ਅਤੇ ਦੱਖਣੀ ਕੋਰੀਆ ਦੇਸ਼ਾਂ ‘ਤੇ ਕੇਂਦ੍ਰਿਤ ਸੈਸ਼ਨ ਹੋਣਗੇ ਅਤੇ ਇਸ ਦੇ ਨਾਲ ਹੀ ਇੱਕ ਸਮਰਪਿਤ ਐਮਐਸਐਮਈ ਸੈਸ਼ਨ ਵੀ ਹੋਵੇਗਾ। ਸੈਕਟਰਲ ਇੰਡਸਟਰੀ ਕਮੇਟੀਆਂ ਦੀਆਂ ਮੀਟਿੰਗਾਂ ਤੋਂ ਇਲਾਵਾ ਆਈਟੀ ਹੱਬ ਵਜੋਂ ਉੱਭਰ ਰਹੇ ਮੋਹਾਲੀ ਦੀ ਭੂਮਿਕਾ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਵੱਖ-ਵੱਖ ਉਦਯੋਗਿਕ ਖੇਤਰਾਂ ‘ਤੇ ਵਿਸ਼ੇਸ਼ ਸੈਸ਼ਨ ਵੀ ਕਰਵਾਏ ਜਾਣਗੇ।

ਸੰਮੇਲਨ ਦੌਰਾਨ ਇੱਕ ਉਦਯੋਗਿਕ ਪ੍ਰਦਰਸ਼ਨੀ ਵੀ ਕਰਵਾਈ ਜਾਵੇਗੀ ਜਿੱਥੇ ਪੰਜਾਬ ਦੇ ਉਦਯੋਗਾਂ ਦੇ ਉਤਪਾਦਾਂ ਅਤੇ ਨਵੀਨਤਾਵਾਂ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ ਅਤੇ ਇਸ ਜ਼ਰੀਏ ਸੂਬੇ ਦੀ ਨਿਰਮਾਣ ਸਮਰਥਾ ਅਤੇ ਉੱਦਮੀ ਭਾਵਨਾ ਉਜਾਗਰ ਕੀਤੀ ਜਾਵੇਗੀ। ਅਰੋੜਾ ਨੇ ਦੱਸਿਆ ਕਿ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਹੋਣਗੇ, ਜਦੋਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੱਲ੍ਹ ਸਵੇਰੇ 10:30 ਵਜੇ ਸੰਮੇਲਨ ਦਾ ਉਦਘਾਟਨ ਕਰਨਗੇ। ਉਦਘਾਟਨ ਸੈਸ਼ਨ ਸਵੇਰੇ 11:00 ਵਜੇ ਤੋਂ ਦੁਪਹਿਰ 1:30 ਵਜੇ ਤੱਕ ਜਾਰੀ ਰਹੇਗਾ। ਇਸ ਤੋਂ ਬਾਅਦ ਦੁਪਹਿਰ ਦਾ ਖਾਣਾ ਅਤੇ ਸੈਕਟਰ ਅਧਾਰਤ ਵਿਸ਼ੇਸ਼ ਸੈਸ਼ਨ ਹੋਣਗੇ। ਇਸ ਸਮਾਗਮ ਦਾ ਸਮਾਪਤੀ ਸਮਾਰੋਹ 15 ਮਾਰਚ ਨੂੰ ਹੋਵੇਗਾ।

ਮੰਤਰੀ ਨੇ ਕਿਹਾ ਕਿ ਇਸ ਸੰਮੇਲਨ ਵਿੱਚ ਹਿੱਸਾ ਲੈਣ ਲਈ ਵਿਸ਼ਵ ਭਰ ਤੋਂ ਨੁਮਾਇੰਦੇ ਅਤੇ ਨਿਵੇਸ਼ਕ ਪਹੁੰਚ ਰਹੇ ਹਨ। ਜਦੋਂ ਕਿ ਮੱਧ ਪੂਰਬ ਦੇ ਕੁਝ ਭਾਗੀਦਾਰ ਉਡਾਣ ਵਿੱਚ ਰੁਕਾਵਟਾਂ ਕਾਰਨ ਯਾਤਰਾ ਨਹੀਂ ਕਰ ਸਕੇ, ਫਿਰ ਵੀ ਸੰਮੇਲਨ ਵਿੱਚ ਸੱਦਾ ਦਿੱਤੇ ਗਏ ਜ਼ਿਆਦਾਤਰ ਅੰਤਰਰਾਸ਼ਟਰੀ ਨਿਵੇਸ਼ਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਹ ਸਮਾਗਮ ਨਵੀਂ ਉਦਯੋਗਿਕ ਅਤੇ ਵਪਾਰਕ ਵਿਕਾਸ ਨੀਤੀ ਦੇ ਲਾਂਚ ਤੋਂ ਬਾਅਦ ਪੰਜਾਬ ਨੂੰ ਅਥਾਹ ਸੰਭਾਵਨਾਵਾਂ ਵਜੋਂ ਉਜਾਗਰ ਕਰੇਗਾ, ਜਿਸਦਾ ਦੇਸ਼ ਭਰ ਦੇ ਉਦਯੋਗਪਤੀਆਂ ਦੁਆਰਾ ਵਿਆਪਕ ਤੌਰ ‘ਤੇ ਸਵਾਗਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਉਦਯੋਗਪਤੀ ਪੰਜਾਬ ਸਰਕਾਰ ਦੁਆਰਾ ਪੇਸ਼ ਕੀਤੇ ਗਏ ਨਿਵੇਸ਼ਕ-ਪੱਖੀ ਨੀਤੀਗਤ ਢਾਂਚੇ ਦੀ ਸ਼ਲਾਘਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸੰਮੇਲਨ ਰਾਹੀਂ ਅਸੀਂ ਚਾਹੁੰਦੇ ਹਾਂ ਕਿ ਉਦਯੋਗਿਕ ਦਿੱਗਜ਼ ਇੱਕ ਦੂਜੇ ਨਾਲ ਤਾਲਮੇਲ ਕਰਕੇ ਭਵਿੱਖ ਵਿੱਚ ਨਿਵੇਸ਼ਾਂ ਲਈ ਪੰਜਾਬ ਦੁਆਰਾ ਪੇਸ਼ ਕੀਤੀਆਂ ਗਈਆਂ ਵਿਆਪਕ ਸੰਭਾਵਨਾਵਾਂ ਬਾਰੇ ਜਾਣੂ ਹੋਣ।

ਅਰੋੜਾ ਨੇ ਅੱਗੇ ਕਿਹਾ ਕਿ ਮੋਹਾਲੀ ਤੇਜ਼ੀ ਨਾਲ ਇੱਕ ਪ੍ਰਮੁੱਖ ਆਈਟੀ ਅਤੇ ਨਵੀਨਤਾ ਕੇਂਦਰ ਵਜੋਂ ਉੱਭਰ ਰਿਹਾ ਹੈ, ਜਿਸਨੂੰ ਇੱਕ ਮਜ਼ਬੂਤ ਉਦਯੋਗਿਕ ਵਾਤਾਵਰਣ ਪ੍ਰਣਾਲੀ ਅਤੇ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਦਾ ਸਮਰਥਨ ਪ੍ਰਾਪਤ ਹੈ। ਟਿਕਾਊ ਵਿਕਾਸ ਪ੍ਰਤੀ ਪੰਜਾਬ ਸਰਕਾਰ ਦੇ ਪਹੁੰਚ ਨੂੰ ਦੁਹਰਾਉਂਦਿਆਂ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਕੁਦਰਤੀ ਸਰੋਤਾਂ ਦੀ ਰਾਖੀ ਕਰਦੇ ਹੋਏ ਵਾਤਾਵਰਣ-ਪੱਖੀ ਉਦਯੋਗਿਕ ਵਿਕਾਸ ਨੂੰ ਅੱਗੇ ਵਧਾਉਣਾ ਯਕੀਨੀ ਬਣਾ ਰਹੀ ਹੈ।

ਸੂਬੇ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਲਗਾਤਾਰ ਨਿਵੇਸ਼ਕਾਂ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ ਅਤੇ ਸੂਬੇ ਨੇ ਕਾਰੋਬਾਰ ਕਰਨ ਦੀ ਸੌਖ ਵਿੱਚ ਦਰਜਾਬੰਦੀ ਵਿੱਚ ਆਪਣੀ ਸਥਿਤੀ ਨੂੰ ਹੋਰ ਮਜ਼ਬੂਤ ਕਰਨਾ ਜਾਰੀ ਰੱਖਿਆ ਹੈ। ਇਸ ਪ੍ਰੈਸ ਕਾਨਫਰੰਸ ਦੌਰਾਨ ਸਕੱਤਰ ਉਦਯੋਗ ਅਤੇ ਵਣਜ ਗੁਰਕੀਰਤ ਕਿਰਪਾਲ ਸਿੰਘ, ਸੀਈਓ ਇਨਵੈਸਟ ਪੰਜਾਬ ਅਮਿਤ ਢਾਕਾ ਅਤੇ ਵਾਈਸ ਚੇਅਰਪਰਸਨ ਪੰਜਾਬ ਵਿਕਾਸ ਕਮਿਸ਼ਨ ਸੀਮਾ ਬਾਂਸਲ ਵੀ ਮੌਜੂਦ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
4 days ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 