Punjab : ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਲੋਕ-ਭਲਾਈ ਦੀਆਂ ਕੇਂਦਰੀ ਸਕੀਮਾਂ ਸਣੇ ਇਨ੍ਹਾਂ ਅਹਿਮ ਮੁੱਦਿਆਂ ‘ਤੇ ਹੋਈ ਵਿਸਥਾਰ ਚਰਚਾ
ਪਟਿਆਲਾ, 13 ਮਾਰਚ 2026 (ਵਿਸ਼ਵ ਵਾਰਤਾ): ਪੰਜਾਬ ਭਾਜਪਾ ਦੀ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਨਵੀਂ ਦਿੱਲੀ ਵਿਖੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਉਨ੍ਹਾਂ ਸੂਬੇ ਦੇ ਵਿਕਾਸ ਅਤੇ ਸੁਰੱਖਿਆ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ।
ਉਨ੍ਹਾਂ ਨੇ ਪੰਜਾਬ ਦੇ ਵਿਕਾਸ ਲਈ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਗ੍ਰਹਿ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ‘ਵਿਕਸਿਤ ਭਾਰਤ’ ਮੁਹਿੰਮ ਤਹਿਤ ਕੇਂਦਰੀ ਸਕੀਮਾਂ ਪੰਜਾਬ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੀ ਅਪੀਲ ਵੀ ਕੀਤੀ।
ਗ੍ਰਹਿ ਮੰਤਰੀ ਦੇ ਪੰਜਾਬ ਦੌਰੇ ਬਾਰੇ ਬੋਲਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਪੰਜਾਬ ਦੀ ਜਨਤਾ ਅਮਿਤ ਸ਼ਾਹ ਜੀ ਦਾ ਨਿੱਘਾ ਸਵਾਗਤ ਕਰਨ ਲਈ ਤਿਆਰ ਹੈ। ਉਨ੍ਹਾਂ ਨੇ ਆਗਾਮੀ ‘ਬਦਲਾਅ ਰੈਲੀ’ ਨੂੰ ਪੰਜਾਬ ਦੇ ਸੁਨਹਿਰੀ ਭਵਿੱਖ ਅਤੇ ਤਰੱਕੀ ਦੀ ਰੈਲੀ ਦੱਸਦਿਆਂ ਕਿਹਾ ਕਿ ਇਹ ਰੈਲੀ ਸੂਬੇ ਦੀ ਸਿਆਸਤ ਵਿੱਚ ਇੱਕ ਨਵੀਂ ਅਤੇ ਸਾਰਥਕ ਤਬਦੀਲੀ ਲੈ ਕੇ ਆਵੇਗੀ।
ਪ੍ਰਨੀਤ ਕੌਰ ਨੇ ਸੋਸ਼ਲ ਮੀਡੀਆ ਰਾਹੀਂ ਇਸ ਮੁਲਾਕਾਤ ਦੀ ਤਸਵੀਰ ਸਾਂਝੀ ਕਰਦਿਆਂ ਸਪੱਸ਼ਟ ਕੀਤਾ ਕਿ ਪੰਜਾਬ ਦੀ ਖ਼ੁਸ਼ਹਾਲੀ ਅਤੇ ਸਰਹੱਦੀ ਸੁਰੱਖਿਆ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਉਹ ਸੂਬੇ ਦੀਆਂ ਮੰਗਾਂ ਨੂੰ ਕੇਂਦਰ ਕੋਲ ਮਜ਼ਬੂਤੀ ਨਾਲ ਚੁੱਕਦੇ ਰਹਿਣਗੇ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























