PM Kisan Nidhi: ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ! ਕਰੋੜਾਂ ਕਿਸਾਨਾਂ ਦਾ ਇੰਤਜ਼ਾਰ ਹੋਇਆ ਖ਼ਤਮ
ਕਿਸਾਨ ਸਨਮਾਨ ਨਿਧੀ ਯੋਜਨਾ ਦੀ 22ਵੀਂ ਕਿਸ਼ਤ ਹੋਈ ਜਾਰੀ
ਨਵੀ ਦਿੱਲੀ, 13 ਮਾਰਚ (ਵਿਸ਼ਵ ਵਾਰਤਾ): ਦੇਸ਼ ਦੇ ਕਰੋੜਾਂ ਕਿਸਾਨਾਂ ਲਈ ਅੱਜ ਦਾ ਦਿਨ ਬੇਹੱਦ ਅਹਿਮ ਹੈ। ਪੀਐਮ ਕਿਸਾਨ ਯੋਜਨਾ ਨਾਲ ਜੁੜੇ ਕਰੋੜਾਂ ਕਿਸਾਨਾਂ ਦਾ ਇੰਤਜ਼ਾਰ ਅੱਜ ਖ਼ਤਮ ਹੋ ਗਿਆ ਹੈ। ਕੇਂਦਰ ਸਰਕਾਰ ਦੀ ‘ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ’ ਯੋਜਨਾ ਤਹਿਤ 22ਵੀਂ ਕਿਸ਼ਤ ਅੱਜ ਜਾਰੀ ਕਰ ਦਿੱਤੀ ਗਈ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨ ਸਨਮਾਨ ਨਿਧੀ ਯੋਜਨਾ ਦੀ 22ਵੀਂ ਕਿਸ਼ਤ ਜਾਰੀ ਕੀਤੀ ਹੈ ਜਿਸ ਦਾ ਲਾਭ ਕਰੋੜਾਂ ਕਿਸਾਨਾਂ ਨੂੰ ਦਿੱਤਾ ਗਿਆ। ਪੀਐਮ ਮੋਦੀ ਨੇ ਡੀਬੀਟੀ (DBT) ਰਾਹੀਂ 22ਵੀਂ ਕਿਸ਼ਤ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ।
ਸਰਕਾਰ ਦੀ ਇਸ ਯੋਜਨਾ ਦਾ ਉਦੇਸ਼ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਆਰਥਿਕ ਸਹਾਇਤਾ ਦੇਣਾ ਹੈ, ਤਾਂ ਜੋ ਖੇਤੀ ਅਤੇ ਘਰ ਦੀਆਂ ਜ਼ਰੂਰੀ ਲੋੜਾਂ ਨੂੰ ਪੂਰਾ ਕਰਨ ਵਿੱਚ ਉਨ੍ਹਾਂ ਨੂੰ ਮਦਦ ਮਿਲ ਸਕੇ। ਹਰ ਸਾਲ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਕੁੱਲ 6000 ਰੁਪਏ ਦਿੱਤੇ ਜਾਂਦੇ ਹਨ, ਜੋ ਤਿੰਨ ਵੱਖ-ਵੱਖ ਕਿਸ਼ਤਾਂ ਵਿੱਚ ਸਿੱਧੇ ਬੈਂਕ ਖਾਤੇ ਵਿੱਚ ਭੇਜੇ ਜਾਂਦੇ ਹਨ।
ਪੀਐਮ ਕਿਸਾਨ ਯੋਜਨਾ ਦੀ ਕਿਸ਼ਤ ਜਾਰੀ ਹੋਣ ਤੋਂ ਬਾਅਦ ਸਰਕਾਰ ਵੱਲੋਂ ਰਜਿਸਟਰਡ ਮੋਬਾਈਲ ਨੰਬਰ ‘ਤੇ ਸੁਨੇਹਾ ਭੇਜਿਆ ਜਾਂਦਾ ਹੈ। ਇਸ ਦੇ ਨਾਲ ਹੀ ਖਾਤਾਧਾਰਕ ਕੋਲ ਬੈਂਕ ਵੱਲੋਂ ਵੀ ਸੁਨੇਹਾ ਆਉਂਦਾ ਹੈ। ਅਜਿਹੇ ਵਿੱਚ, ਯੋਗ ਕਿਸਾਨ ਆਪਣੇ ਮੋਬਾਈਲ ‘ਤੇ ਮੈਸੇਜ ਰਾਹੀਂ ਚੈੱਕ ਕਰ ਸਕਦੇ ਹਨ ਕਿ 22ਵੀਂ ਕਿਸ਼ਤ ਦੇ ਪੈਸੇ ਆਏ ਹਨ ਜਾਂ ਨਹੀਂ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਸ਼ੁਰੂਆਤ 24 ਫਰਵਰੀ 2019 ਨੂੰ ਹੋਈ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਗੋਰਖਪੁਰ ਤੋਂ ਇਸ ਯੋਜਨਾ ਦਾ ਉਦਘਾਟਨ ਕੀਤਾ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























