Mohali ‘ਚ ਅੱਜ ਕਰਨ ਔਜਲਾ ਦਾ Concert; ਟ੍ਰੈਫਿਕ ਐਡਵਾਈਜ਼ਰੀ ਜਾਰੀ, ਜਾਣੋ ਕਿਹੜੇ ਰਸਤੇ ਰਹਿਣਗੇ ਬੰਦ
ਚੰਡੀਗੜ੍ਹ, 14 ਮਾਰਚ 2026 (ਵਿਸ਼ਵ ਵਾਰਤਾ): ਪੰਜਾਬੀ ਗਾਇਕ ਕਰਨ ਔਜਲਾ ਦਾ ਅੱਜ ਮੋਹਾਲੀ ਦੇ ਪੀ.ਸੀ.ਏ. ਸਟੇਡੀਅਮ ਵਿੱਚ ਕੰਸਰਟ ਹੋਵੇਗਾ। ਇਸ ਲਈ ਪ੍ਰਸ਼ਾਸਨ ਵੱਲੋਂ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਦੌਰਾਨ ਸ਼ਹਿਰ ਦੇ ਕਈ ਰਸਤੇ ਬੰਦ ਰਹਿਣਗੇ।
ਪੂਰੇ ਪ੍ਰੋਗਰਾਮ ਦੌਰਾਨ ਫੇਜ਼-10, ਸੈਕਟਰ 65 ਅਤੇ ਮੋਹਾਲੀ ਰੇਲਵੇ ਸਟੇਸ਼ਨ ਵੱਲ ਜਾਣ ਵਾਲੀਆਂ ਸੜਕਾਂ ਨੂੰ ਬੰਦ ਰੱਖਿਆ ਜਾਵੇਗਾ। ਇਨ੍ਹਾਂ ਰਸਤਿਆਂ ‘ਤੇ ਸਿਰਫ਼ ਐਮਰਜੈਂਸੀ ਅਤੇ ਅਧਿਕਾਰਤ ਵਾਹਨਾਂ ਨੂੰ ਹੀ ਜਾਣ ਦੀ ਇਜਾਜ਼ਤ ਹੋਵੇਗੀ। ਇਸ ਲਈ, ਪ੍ਰਸ਼ਾਸਨ ਨੇ ਲੋਕਾਂ ਨੂੰ ਇਨ੍ਹਾਂ ਰਸਤਿਆਂ ‘ਤੇ ਨਾ ਆਉਣ ਦੀ ਸਲਾਹ ਦਿੱਤੀ ਹੈ।

ਪ੍ਰਸ਼ਾਸਨ ਦੀ ਟ੍ਰੈਫਿਕ ਐਡਵਾਈਜ਼ਰੀ ਅਨੁਸਾਰ ਵੀ.ਆਈ.ਪੀ. ਦੇ ਜਾਣ ਲਈ ਵੱਖਰਾ ਰੂਟ ਤਿਆਰ ਕੀਤਾ ਗਿਆ ਹੈ। ਕਰਨ ਔਜਲਾ ਦੇ ਇਸ ਕੰਸਰਟ ਵਿੱਚ ਕਈ ਸਿਆਸੀ ਆਗੂਆਂ ਦੇ ਨਾਲ-ਨਾਲ ਵੱਡੇ ਪ੍ਰਸ਼ਾਸਨਿਕ ਅਧਿਕਾਰੀ ਅਤੇ ਉਨ੍ਹਾਂ ਦੇ ਪਰਿਵਾਰ ਵੀ ਦਰਸ਼ਕਾਂ ਵਜੋਂ ਸ਼ਾਮਲ ਹੋਣਗੇ। ਇਸ ਨੂੰ ਦੇਖਦੇ ਹੋਏ ਸੀ.ਪੀ.-67 (CP-67) ਮਾਲ ਤੋਂ ਸਟੇਡੀਅਮ ਵੱਲ ਜਾਣ ਵਾਲੇ ਰਸਤੇ ਨੂੰ ਵੀ.ਆਈ.ਪੀ. ਰੋਡ ਬਣਾਇਆ ਗਿਆ ਹੈ। ਇਸ ‘ਤੇ ਆਮ ਲੋਕਾਂ ਦੀ ਐਂਟਰੀ ਨਹੀਂ ਹੋਵੇਗੀ।
ਇਸ ਤੋਂ ਇਲਾਵਾ ਕੰਸਰਟ ਦੇ ਮੱਦੇ ਨਜ਼ਰ ਪੁਲਿਸ ਵੱਲੋਂ 32 ਥਾਵਾਂ ‘ਤੇ ਪੁਲਿਸ ਨਾਕੇ ਲਗਾਏ ਜਾਣਗੇ। ਜਿਸ ਵਿੱਚ ਸਭ ਤੋਂ ਪਹਿਲਾ ਪੁਲਿਸ ਨਾਕਾ ਸਟੇਡੀਅਮ ਦੇ ਗੇਟ ਦੇ ਸਾਹਮਣੇ ਹੋਵੇਗਾ, ਜਦਕਿ ਹੋਰ ਨਾਕੇ ਸਟੇਡੀਅਮ ਵੱਲ ਆਉਣ-ਜਾਣ ਵਾਲੇ ਦੂਜੇ ਰਸਤਿਆਂ ‘ਤੇ ਹੋਣਗੇ। ਇਨ੍ਹਾਂ ‘ਤੇ ਤਾਇਨਾਤ ਪੁਲਿਸ ਮੁਲਾਜ਼ਮ ਸਥਾਨਕ ਨਿਵਾਸੀਆਂ ਅਤੇ ਕੰਸਰਟ ਵਿੱਚ ਆਉਣ ਵਾਲੇ ਲੋਕਾਂ ਲਈ ਟ੍ਰੈਫਿਕ ਵਿੱਚ ਸਹਾਇਤਾ ਕਰਨਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























