• Latest
  • Trending
ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ PUNJAB ਲਈ MSP, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ PUNJAB ਲਈ MSP, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 months ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

10 minutes ago
ਪੰਜਾਬ ਵਿੱਚ ਨਹੀਂ ਰੁਕ ਰਿਹਾ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਦੌਰ ; ਹੁਣ ਜਲੰਧਰ ਦੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਪੰਜਾਬ ਵਿੱਚ ਨਹੀਂ ਰੁਕ ਰਿਹਾ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਦੌਰ ; ਹੁਣ ਜਲੰਧਰ ਦੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

40 minutes ago
ਖਰੜ ਦੀ ਨਾਮੀ ਹਾਊਸਿੰਗ ਸੁਸਾਇਟੀ ਵੈਸਟਰਨ ਟਾਵਰ ਵਿੱਚ ED ਦੀ ਰੇਡ ; ਨੋਟਾਂ ਦੇ ਬੈਗ ਨੇ ਮਚਾਈ ਖਲਬਲੀ

ਖਰੜ ਦੀ ਨਾਮੀ ਹਾਊਸਿੰਗ ਸੁਸਾਇਟੀ ਵੈਸਟਰਨ ਟਾਵਰ ਵਿੱਚ ED ਦੀ ਰੇਡ ; ਨੋਟਾਂ ਦੇ ਬੈਗ ਨੇ ਮਚਾਈ ਖਲਬਲੀ

1 hour ago
 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ

 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ

2 hours ago
MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਕੋਰਟ ‘ਚ ਪੇਸ਼ੀ 

MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਕੋਰਟ ‘ਚ ਪੇਸ਼ੀ 

2 hours ago
ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਅੱਜ ; ਪ੍ਰਧਾਨ ਮੰਤਰੀ ਮੋਦੀ ਸਮੇਤ ਸਾਰੇ ਮੰਤਰੀਆਂ ਨੇ ਸੋਸ਼ਲ ਮੀਡੀਆ ‘ਤੇ ਲਗਾਈ ਆਪ੍ਰੇਸ਼ਨ ਸਿੰਦੂਰ ਵਾਲੀ ਪ੍ਰੋਫਾਈਲ ਫੋਟੋ

ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਅੱਜ ; ਪ੍ਰਧਾਨ ਮੰਤਰੀ ਮੋਦੀ ਸਮੇਤ ਸਾਰੇ ਮੰਤਰੀਆਂ ਨੇ ਸੋਸ਼ਲ ਮੀਡੀਆ ‘ਤੇ ਲਗਾਈ ਆਪ੍ਰੇਸ਼ਨ ਸਿੰਦੂਰ ਵਾਲੀ ਪ੍ਰੋਫਾਈਲ ਫੋਟੋ

2 hours ago
ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ

ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ

3 hours ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

4 hours ago
Weather Update : ਪੰਜਾਬ ਅਤੇ ਚੰਡੀਗੜ੍ਹ ਲਈ ਅੱਜ ਚੱਲਣਗੀਆ ਤੇਜ਼ ਹਵਾਵਾਂ ; ਮੀਂਹ ਲਈ ਅਲਰਟ ਜਾਰੀ

Weather Update : ਪੰਜਾਬ ਅਤੇ ਚੰਡੀਗੜ੍ਹ ਲਈ ਅੱਜ ਚੱਲਣਗੀਆ ਤੇਜ਼ ਹਵਾਵਾਂ ; ਮੀਂਹ ਲਈ ਅਲਰਟ ਜਾਰੀ

4 hours ago
ਮੁੱਖ ਮੰਤਰੀ ਮਾਨ ਅੱਜ ਜਲੰਧਰ ਵਿੱਚ ਕੱਢਣਗੇ ‘ਸ਼ੁਕਰਾਨਾ ਯਾਤਰਾ’ 

ਮੁੱਖ ਮੰਤਰੀ ਮਾਨ ਅੱਜ ਜਲੰਧਰ ਵਿੱਚ ਕੱਢਣਗੇ ‘ਸ਼ੁਕਰਾਨਾ ਯਾਤਰਾ’ 

4 hours ago
 IPL 2026 : ਪੰਜਾਬ ਦੀ ਲਗਾਤਾਰ ਤੀਜੀ ਹਾਰ ; ਹੈਦਰਾਬਾਦ ਨੇ 33 ਦੌੜਾਂ ਨਾਲ ਹਰਾਇਆ 

 IPL 2026 : ਪੰਜਾਬ ਦੀ ਲਗਾਤਾਰ ਤੀਜੀ ਹਾਰ ; ਹੈਦਰਾਬਾਦ ਨੇ 33 ਦੌੜਾਂ ਨਾਲ ਹਰਾਇਆ 

4 hours ago
Hukamnama Sri Darbar Sahib Today – 07 May 2026 | Ang 597 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 May 2026 | Ang 597 I ਅੱਜ ਦਾ ਹੁਕਮਨਾਮਾ

6 hours ago
Hindi News
English News
Thursday, May 7, 2026
No Result
View All Result
29 °c
Chandigarh
32 ° Fri
34 ° Sat
35 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ PUNJAB ਲਈ MSP, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੋਦੀ ਸਰਕਾਰ ਨੇ ਪੰਜਾਬ ਦਾ ਆਰ.ਡੀ.ਐਫ ਅਤੇ ਜੀ.ਐਸ.ਟੀ ਫੰਡ ਰੋਕਿਆ ਹੋਇਐ ਅਤੇ ਅਜੇ ਤੱਕ 1,600 ਕਰੋੜ ਰੁਪਏ ਦੀ ਹੜ੍ਹ ਰਾਹਤ ਰਾਸ਼ੀ ਵੀ ਜਾਰੀ ਨਹੀਂ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

March 14, 2026
in ਖਬਰਾਂ, ਪੰਜਾਬ
ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ PUNJAB ਲਈ MSP, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ PUNJAB ਲਈ MSP, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

  • ਮੋਦੀ ਸਰਕਾਰ ਨੇ ਪੰਜਾਬ ਦਾ ਆਰ.ਡੀ.ਐਫ ਅਤੇ ਜੀ.ਐਸ.ਟੀ ਫੰਡ ਰੋਕਿਆ ਹੋਇਐ ਅਤੇ ਅਜੇ ਤੱਕ 1,600 ਕਰੋੜ ਰੁਪਏ ਦੀ ਹੜ੍ਹ ਰਾਹਤ ਰਾਸ਼ੀ ਵੀ ਜਾਰੀ ਨਹੀਂ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਭਾਜਪਾ ਸਰਕਾਰ ਨੇ ਪੰਜਾਬ ਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਗੁਜਰਾਤ ਦੀ ਜੇਲ੍ਹ ਵਿੱਚ ਪਨਾਹ ਦਿੱਤੀ ਹੋਈ ਹੈ ਅਤੇ ਉਸ ਨੂੰ ਪੰਜਾਬ ਲਿਆਉਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਜਾ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣਾ ਕੇਂਦਰ ਦੀ ਜ਼ਿੰਮੇਵਾਰੀ, ਫਿਰ ਵੀ ਨਸ਼ਿਆਂ ਨੂੰ ਰੋਕਣ ਲਈ ਸਾਡੀ ਸਰਕਾਰ ਆਪਣੇ ਫ਼ੰਡਾਂ ਨਾਲ ਐਂਟੀ-ਡਰੋਨ ਸਿਸਟਮ ਲਗਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਗੁਜਰਾਤ ਵਿੱਚ ਲੱਖਾਂ ਟਨ ਨਸ਼ਾ ਬਰਾਮਦ ਹੋ ਰਿਹੈ ਪਰ ਉੱਥੇ ਕੋਈ ਕਾਰਵਾਈ ਨਹੀਂ ਹੋ ਰਹੀ, ਜਦਕਿ ਪੰਜਾਬ ਨੇ ਦੇਸ਼ ਦੀ ਸਭ ਤੋਂ ਵੱਡੀ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪੰਜਾਬ ਦੀ ਧਰਤ ਉਪਜਾਊ ਹੈ ਪਰ ਭਾਜਪਾ ਦੀ ਧਰਮ ਤੇ ਨਫ਼ਰਤ ਦੀ ਰਾਜਨੀਤੀ ਦੇ ਬੀਜ ਇੱਥੇ ਕਦੇ ਨਹੀਂ ਉੱਗਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪੰਜਾਬ ਵਿੱਚ ਭਾਜਪਾ ਇੱਕ ‘ਸਕੂਟਰ ਪਾਰਟੀ’ ਹੈ ਜੋ ਕਾਂਗਰਸ ਦੀ ਮਦਦ ਨਾਲ 2027 ਵਿੱਚ ਸੱਤਾ ਹਥਿਆਉਣ ਦੇ ਸੁਪਨੇ ਦੇਖ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਅਮਿਤ ਸ਼ਾਹ ਸਿਰਫ਼ ਸਾਡੇ ਬਾਰੇ ਬੁਰਾ-ਭਲਾ ਕਹਿਣ ਹੀ ਪੰਜਾਬ ਆਏ ਅਤੇ ਕੋਈ ਐਲਾਨ ਕੀਤੇ ਬਿਨਾਂ ਹੀ ਚਲੇ ਗਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਭਾਜਪਾ ਪੰਜਾਬ ਵਿੱਚ ਇਕੱਲੇ ਚੋਣ ਲੜਨ ਲਈ 117 ਉਮੀਦਵਾਰ ਕਿੱਥੋਂ ਲਿਆਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਗੁਜਰਾਤ ਬੰਦਰਗਾਹ ‘ਤੇ 3,000 ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ, ਉੱਥੇ ਕੋਈ ਕਾਰਵਾਈ ਕਿਉਂ ਨਹੀਂ ਹੋ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਭਾਰੀ ਸਮਰਥਨ ਮਿਲਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਨਿਵੇਸ਼ਕ ਇੱਕ ਦੂਜੇ ਨਾਲ ਵਪਾਰਕ ਮੌਕਿਆਂ ਬਾਰੇ ਚਰਚਾ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਐਸ.ਏ.ਐਸ. ਨਗਰ, 14 ਮਾਰਚ (ਸਤੀਸ਼ ਕੁਮਾਰ ਪੱਪੀ);- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਦੌਰਾਨ ਸੂਬੇ ਦੇ ਮੁੱਖ ਮਸਲਿਆਂ ਦਾ ਕੋਈ ਹੱਲ ਨਾ ਕਰਨ ਲਈ ਕਰੜੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਐਮ.ਐਸ.ਪੀ, ਕਿਸਾਨ ਕਰਜ਼ਾ ਮਾਫੀ ਅਤੇ ਖ਼ਾਸ ਪੈਕੇਜ ਦੀ ਉਮੀਦ ਸੀ ਪਰ ਲੋਕਾਂ ਪੱਲੇ ਸਿਰਫ਼ ਨਿਰਾਸ਼ਾ ਹੀ ਪਈ। ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਨਾਲ ਲਗਾਤਾਰ ਪੱਖਪਾਤ ਕਰਦੀ ਆ ਰਹੀ ਹੈ, ਸੂਬੇ ਦੇ ਹੱਕੀ ਫੰਡ ਰੋਕ ਰਹੀ ਹੈ, ਕਿਸਾਨਾਂ ਦੀਆਂ ਮੰਗਾਂ ਨੂੰ ਅਣਡਿੱਠ ਕਰ ਰਹੀ ਹੈ ਅਤੇ ਸੂਬੇ ਤੋਂ ਬਾਹਰ ਜ਼ਬਤ ਕੀਤੀਆਂ ਨਸ਼ੇ ਦੀਆਂ ਵੱਡੀਆਂ ਖੇਪਾਂ ‘ਤੇ ਕੋਈ ਕਾਰਵਾਈ ਨਹੀਂ ਕਰ ਰਹੀ, ਸਗੋਂ ਪੰਜਾਬ ਨੂੰ ਬਦਨਾਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਸਰਕਾਰ ਨਸ਼ਿਆਂ ‘ਤੇ ਕਾਬੂ ਪਾਉਣ, ਅਰਥਵਿਵਸਥਾ ਮਜ਼ਬੂਤ ਕਰਨ ਅਤੇ ਨਿਵੇਸ਼ ਆਕਰਸ਼ਿਤ ਕਰਨ ਲਈ ਢੁਕਵੇਂ ਕਦਮ ਚੁੱਕ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਉਦਯੋਗ ਜਗਤ ਵੱਲੋਂ ਵੱਡਾ ਸਮਰਥਨ ਮਿਲ ਰਿਹਾ ਹੈ ਅਤੇ ਨਿਵੇਸ਼ਕ ਸੂਬੇ ਵਿੱਚ ਨਵੇਂ ਕਾਰੋਬਾਰੀ ਮੌਕਿਆਂ ਦੀ ਭਾਲ ਕਰ ਰਹੇ ਹਨ।

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਮੌਕੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਅਤੇ ਨਾਗਰਿਕਾਂ ਨੂੰ ਉਮੀਦ ਸੀ ਕਿ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਠੋਸ ਫੈਸਲੇ ਲਏ ਜਾਣਗੇ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਘੱਟੋ-ਘੱਟ ਸਮਰਥਨ ਮੁੱਲ, ਕਰਜ਼ਾ ਮੁਆਫੀ ਜਾਂ ਵਿਸ਼ੇਸ਼ ਪੈਕੇਜ ਬਾਰੇ ਗੱਲ ਕਰਨਗੇ, ਪਰ ਉਹ ਸਿਰਫ਼ ਪੰਜਾਬੀਆਂ ਨੂੰ ਮੰਦਾ-ਚੰਗਾ ਬੋਲ ਕੇ ਚਲੇ ਗਏ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ, ਖੇਤੀ ਕਰਜ਼ਿਆਂ ਦੀ ਮੁਆਫੀ ਅਤੇ ਕਿਸਾਨਾਂ ਲਈ ਹੋਰ ਉਪਾਵਾਂ ਵਰਗੇ ਵੱਡੇ ਐਲਾਨਾਂ ਦੀ ਉਮੀਦ ਕਰ ਰਹੇ ਸਨ।

ਮੁੱਖ ਮੰਤਰੀ ਨੇ ਕੇਂਦਰ ਵੱਲੋਂ ਪੰਜਾਬ ਦੇ ਜਾਇਜ਼ ਫੰਡਾਂ ਨੂੰ ਰੋਕਣ ਦੀ ਵੀ ਆਲੋਚਨਾ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਨੇ ਪੰਜਾਬ ਦੇ ਆਰਡੀਐਫ ਅਤੇ ਜੀਐਸਟੀ ਫੰਡ ਰੋਕ ਦਿੱਤੇ ਹਨ ਅਤੇ ਅਜੇ ਤੱਕ 1,600 ਕਰੋੜ ਰੁਪਏ ਦਾ ਹੜ੍ਹ ਰਾਹਤ ਰਾਸ਼ੀ ਵੀ ਜਾਰੀ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 1,600 ਕਰੋੜ ਰੁਪਏ ਹੜ੍ਹ ਰਾਹਤ ਬਾਰੇ ਕੀਤੇ ਗਏ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਪੰਜਾਬ ਨੂੰ ਉਨ੍ਹਾਂ ਦੇ ਐਲਾਨ ਤੋਂ 16 ਰੁਪਏ ਵੀ ਨਹੀਂ ਮਿਲੇ। ਉਨ੍ਹਾਂ ਅੱਗੇ ਕਿਹਾ ਕਿ ਤਬਾਹਕੁਨ ਹੜ੍ਹਾਂ ਦੌਰਾਨ ਕੇਂਦਰ ਦੇ ਆਗੂ ਪੰਜਾਬ ਸਿਰਫ਼ “ਸੈਰ-ਸਪਾਟੇ” ਲਈ ਆਏ ਅਤੇ ਫੋਟੋਆਂ ਕਰਾ ਕੇ ਚਲੇ ਗਏ।

ਗੈਂਗਸਟਰਵਾਦ ਦਾ ਮੁੱਦਾ ਉਠਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਕੌਮੀ ਪੱਧਰ ‘ਤੇ ਇਸ ਸਮੱਸਿਆ ਨੂੰ ਹੱਲ ਕਰਨ ਵਿੱਚ ਨਾਕਾਮ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਭਾਜਪਾ ਸਰਕਾਰ ਨੇ ਗੁਜਰਾਤ ਜੇਲ੍ਹ ਵਿੱਚ ਪਨਾਹ ਦਿੱਤੀ ਹੋਈ ਹੈ ਅਤੇ ਉਸ ਨੂੰ ਪੰਜਾਬ ਲਿਆਉਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਗੈਂਗਸਟਰਵਾਦ ਨੂੰ ਇੱਕ ਕੌਮੀ ਮੁੱਦਾ ਦੱਸਿਆ, ਜੋ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਲਈ ਗੰਭੀਰ ਖ਼ਤਰਾ ਹੈ ਅਤੇ ਇਸ ਨੂੰ ਰੋਕਣ ਵਿੱਚ ਨਾਕਾਮ ਰਹਿਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ।

ਨਸ਼ਿਆਂ ਦੇ ਮੁੱਦੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਤਰਰਾਸ਼ਟਰੀ ਸਰਹੱਦ ਪਾਰ ਤੋਂ ਤਸਕਰੀ ਨੂੰ ਰੋਕਣਾ ਮੁੱਖ ਤੌਰ ‘ਤੇ ਕੇਂਦਰ ਦੀ ਜ਼ਿੰਮੇਵਾਰੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਹੱਦ ਪਾਰ ਤੋਂ ਨਸ਼ਿਆਂ ਦੀ ਤਸਕਰੀ ਰੋਕਣਾ ਕੇਂਦਰ ਦੀ ਜ਼ਿੰਮੇਵਾਰੀ ਹੈ, ਫਿਰ ਵੀ ਸਾਡੀ ਸਰਕਾਰ ਇਸ ਨੂੰ ਰੋਕਣ ਲਈ ਆਪਣੇ ਫੰਡਾਂ ਨਾਲ ਐਂਟੀ-ਡਰੋਨ ਸਿਸਟਮ ਸਥਾਪਤ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਕੋਈ ਸਮਰਥਨ ਨਾ ਮਿਲਣ ਦੇ ਬਾਵਜੂਦ ਸਰਹੱਦ ਪਾਰੋਂ ਤਸਕਰੀ ਨੂੰ ਰੋਕਣ ਲਈ ਸਰਹੱਦ ‘ਤੇ 550 ਕਿਲੋਮੀਟਰ ਲੰਬੀ ਐਂਟੀ-ਡਰੋਨ ਤਕਨਾਲੋਜੀ ਸਥਾਪਤ ਕੀਤੀ ਹੈ।

ਉਨ੍ਹਾਂ ਪੰਜਾਬ ਤੋਂ ਬਾਹਰ ਨਸ਼ੀਲੇ ਪਦਾਰਥਾਂ ਦੀ ਵੱਡੀ ਜ਼ਬਤੀ ਵਿਰੁੱਧ ਕਾਰਵਾਈ ਨਾ ਹੋਣ ‘ਤੇ ਵੀ ਸਵਾਲ ਉਠਾਇਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਗੁਜਰਾਤ ਵਿੱਚ ਲੱਖਾਂ ਟਨ ਨਸ਼ੀਲੇ ਪਦਾਰਥ ਜ਼ਬਤ ਕੀਤੇ ਜਾ ਰਹੇ ਹਨ ਪਰ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ, ਜਦੋਂ ਕਿ ਪੰਜਾਬ ਨੇ ਨਸ਼ਿਆਂ ਵਿਰੁੱਧ ਦੇਸ਼ ਦੀ ਸਭ ਤੋਂ ਵੱਡੀ ਮੁਹਿੰਮ ਸ਼ੁਰੂ ਕੀਤੀ ਹੈ।” ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਜਾਣਦਾ ਹੈ ਕਿ ਗੁਜਰਾਤ ਦੇ ਮੁੰਦਰਾ ਬੰਦਰਗਾਹ ‘ਤੇ ਲਗਪਗ 3,000 ਕਿਲੋ ਨਸ਼ੀਲੇ ਪਦਾਰਥ ਜ਼ਬਤ ਕੀਤੇ ਸਨ ਪਰ ਕਸੂਰਵਾਰਾਂ ਵਿਰੁੱਧ ਕੋਈ ਸਾਰਥਕ ਕਾਰਵਾਈ ਨਹੀਂ ਕੀਤੀ ਗਈ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਫੁੱਟ ਪਾਊ ਰਾਜਨੀਤੀ ਕਦੇ ਵੀ ਸਫ਼ਲ ਨਹੀਂ ਹੋਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੀ ਮਿੱਟੀ ਉਪਜਾਊ ਹੈ ਪਰ ਭਾਜਪਾ ਦੀ ਧਰਮ ਅਤੇ ਨਫ਼ਰਤ ਦੀ ਰਾਜਨੀਤੀ ਦੇ ਬੀਜ ਇੱਥੇ ਕਦੇ ਨਹੀਂ ਉੱਗਣਗੇ।”

ਸੂਬੇ ਵਿੱਚ ਭਾਜਪਾ ਦੀਆਂ ਸਿਆਸੀ ਇੱਛਾਵਾਂ ‘ਤੇ ਵਿਅੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਿੱਪਣੀ ਕੀਤੀ, “ਪੰਜਾਬ ਵਿੱਚ ਭਾਜਪਾ ‘ਸਕੂਟਰ ਪਾਰਟੀ’ ਤੱਕ ਸੀਮਤ ਹੈ, ਜੋ 2027 ਵਿੱਚ ਕਾਂਗਰਸ ਦੀ ਮਦਦ ਨਾਲ ਸੱਤਾ ‘ਤੇ ਕਾਬਜ਼ ਹੋਣ ਦਾ ਸੁਪਨਾ ਦੇਖਦੀ ਹੈ।”

ਉਨ੍ਹਾਂ ਇਹ ਵੀ ਕਿਹਾ ਕਿ ਅਮਿਤ ਸ਼ਾਹ ਦਾ ਪੰਜਾਬ ਦੌਰਾ ਲੋਕਾਂ ਨੂੰ ਦਰਪੇਸ਼ ਅਸਲ ਮੁੱਦਿਆਂ ਨੂੰ ਹੱਲ ਕਰਨ ਵਿੱਚ ਅਸਫਲ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਮਿਤ ਸ਼ਾਹ ਸਿਰਫ਼ ਸਾਡੇ ਬਾਰੇ ਬੁਰਾ-ਭਲਾ ਕਹਿਣ ਲਈ ਪੰਜਾਬ ਆਏ ਸਨ ਅਤੇ ਬਿਨਾਂ ਕੁੱਝ ਕੀਤੇ ਚਲੇ ਗਏ।”

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਭਾਜਪਾ ਦੇ ਦਾਅਵਿਆਂ ‘ਤੇ ਸਵਾਲ ਉਠਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਕੋਲ ਇਕੱਲੇ ਚੋਣ ਲੜਨ ਲਈ ਸੰਗਠਨਾਤਮਕ ਤਾਕਤ ਦੀ ਘਾਟ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ ਪੰਜਾਬ ਵਿੱਚ ਇਕੱਲੇ ਚੋਣ ਲੜਨ ਲਈ 117 ਉਮੀਦਵਾਰ ਕਿੱਥੋਂ ਲਿਆਏਗੀ?” ਉਨ੍ਹਾਂ ਅੱਗੇ ਕਿਹਾ ਕਿ ਕਿਉਂਕਿ ਭਾਜਪਾ ਕੋਲ ਸੂਬੇ ਵਿੱਚ ਆਗੂ ਨਹੀਂ ਹਨ, ਇਸ ਲਈ ਇਹ ਸੰਭਾਵਨਾ ਹੈ ਕਿ ਦੂਜੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਚੋਣਾਂ ਲੜਨ ਲਈ ਸ਼ਾਮਲ ਕਰਨ ਦੀ ਕੋਸ਼ਿਸ਼ ਕਰੇਗੀ।

ਨਸ਼ਿਆਂ ਦਾ ਮੁੱਦਾ ਉਠਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁੱਛਿਆ, “ਗੁਜਰਾਤ ਦੇ ਇੱਕ ਬੰਦਰਗਾਹ ‘ਤੇ 3,000 ਕਿਲੋ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਸਨ, ਉੱਥੇ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ?” ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਇੰਨੀ ਵੱਡੀ ਜ਼ਬਤੀ ਦੇ ਬਾਵਜੂਦ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਵਿੱਚ ਅਸਫਲ ਰਹੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਦੀ ਸਿਆਸੀ ਫ਼ਿਤਰਤ ਤੋਂ ਚੰਗੀ ਤਰ੍ਹਾਂ ਜਾਣੂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ, ਭਾਜਪਾ ਨੂੰ ਚੰਗੀ ਤਰ੍ਹਾਂ ਜਾਣਦਾ ਹੈ; ਪੰਜਾਬ ਵਿੱਚ ਨਫ਼ਰਤ ਦੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੈ।” ਉਨ੍ਹਾਂ ਯਾਦ ਕਰਵਾਇਆ ਕਿ ਕਿਵੇਂ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਜ਼ਲੀਲ ਕੀਤਾ ਗਿਆ ਸੀ ਅਤੇ ਉਸ ਸੰਘਰਸ਼ ਦੌਰਾਨ 700 ਤੋਂ ਵੱਧ ਕਿਸਾਨਾਂ ਨੇ ਸ਼ਹਾਦਤ ਪ੍ਰਾਪਤ ਕੀਤੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਇਸ ਨੇ ਪਹਿਲਾਂ ਹੀ ਸੂਬੇ ਦੇ ਨੌਜਵਾਨਾਂ ਨੂੰ 65,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜਦੋਂ ਕਿ ਭਾਜਪਾ ਦਾ ਦੋ ਕਰੋੜ ਨੌਕਰੀਆਂ ਦੇਣ ਦਾ ਵਾਅਦਾ ਅਜੇ ਵੀ ਅਧੂਰਾ ਹੈ। ਉਨ੍ਹਾਂ ਇਹ ਵੀ ਟਿੱਪਣੀ ਕੀਤੀ ਕਿ ਵਾਅਦੇ ਮੁਤਾਬਕ 15 ਲੱਖ ਰੁਪਏ ਕਦੇ ਵੀ ਆਮ ਨਾਗਰਿਕਾਂ ਦੇ ਬੈਂਕ ਖਾਤਿਆਂ ਵਿੱਚ ਨਹੀਂ ਆਏ।

ਕੇਂਦਰ ਸਰਕਾਰ ਦੀ ਆਲੋਚਨਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਰ.ਡੀ.ਐਫ., ਜੀ.ਐਸ.ਟੀ., ਐਨ.ਐਚ.ਐਮ. ਅਤੇ ਹੋਰ ਫੰਡਾਂ ਵਿੱਚ ਪੰਜਾਬ ਦੇ ਜਾਇਜ਼ ਹਿੱਸੇ ਨੂੰ ਰੋਕ ਲਿਆ ਹੈ, ਜਿਸ ਨਾਲ ਸੂਬੇ ਦੇ ਵਿਕਾਸ ‘ਤੇ ਅਸਰ ਪੈ ਰਿਹਾ ਹੈ। ਉਨ੍ਹਾਂ ਇਸ ਨੂੰ ਪੰਜਾਬ ਦੀ ਤਰੱਕੀ, ਸ਼ਾਂਤੀ ਅਤੇ ਖ਼ੁਸ਼ਹਾਲੀ ਨੂੰ ਲੀਹ ਤੋਂ ਉਤਾਰਨ ਦੀ ਕੋਸ਼ਿਸ਼ ਦੱਸਿਆ।

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹਿੱਤ ਲਈ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਵਾਰ-ਵਾਰ ਸਿਫਾਰਸ਼ ਕੀਤੀ ਹੈ ਪਰ ਕੇਂਦਰ ਨੇ ਇਸ ‘ਤੇ ਕਾਰਵਾਈ ਨਹੀਂ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਚੇਤਾਵਨੀ ਦਿੱਤੀ ਕਿ ਪ੍ਰਸਤਾਵਿਤ ਭਾਰਤ-ਅਮਰੀਕਾ ਸਮਝੌਤਾ ਕਿਸਾਨਾਂ ‘ਤੇ ਮਾੜਾ ਪ੍ਰਭਾਵ ਪਾ ਸਕਦਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵੀ ਉਨ੍ਹਾਂ ਹੀ ਸਰੋਤਾਂ ਤੋਂ ਫੰਡ ਉਧਾਰ ਲੈਂਦਾ ਹੈ, ਜਿਨ੍ਹਾਂ ਤੋਂ ਭਾਜਪਾ ਸ਼ਾਸਿਤ ਸੂਬੇ ਲੈਂਦੇ ਹਨ ਅਤੇ ਇਸ ਉਤਪਾਦਕ ਕਰਜ਼ੇ ਦੀ ਵਰਤੋਂ ਲੋਕਾਂ ਨੂੰ ਸੇਵਾਵਾਂ ਅਤੇ ਸਹੂਲਤਾਂ ਦੇਣ ਲਈ ਕੀਤੀ ਜਾਂਦੀ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਨੂੰ ਹਜ਼ਮ ਕਰਨੋਂ ਭਾਜਪਾ ਅਸਮਰੱਥ ਹੈ।

ਕੇਂਦਰ ਸਰਕਾਰ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਦੇਸ਼ ਅਜਿਹੀ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ, ਜਿੱਥੇ ਕੇਂਦਰ ਸਰਕਾਰ ਕੋਲ ਕੌਮੀ ਹਿੱਤਾਂ ਦੀ ਰਾਖੀ ਲਈ ਸਪੱਸ਼ਟ ਵਿਦੇਸ਼ ਨੀਤੀ ਦੀ ਘਾਟ ਜਾਪਦੀ ਹੈ।

ਇਸ ਦੌਰਾਨ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਨੂੰ ਉਦਯੋਗਪਤੀਆਂ ਅਤੇ ਨਿਵੇਸ਼ਕਾਂ ਵੱਲੋਂ ਜ਼ਬਰਦਸਤ ਹੁੰਗਾਰਾ ਮਿਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਭਾਰੀ ਹਮਾਇਤ ਮਿਲੀ ਹੈ।”

ਉਨ੍ਹਾਂ ਅੱਗੇ ਕਿਹਾ ਕਿ ਇਸ ਸੰਮੇਲਨ ਨੇ ਸਹਿਯੋਗ ਅਤੇ ਨਿਵੇਸ਼ ਲਈ ਮਜ਼ਬੂਤ ​​ਪਲੇਟਫਾਰਮ ਤਿਆਰ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਿਵੇਸ਼ਕ ਇੱਕ ਦੂਜੇ ਨਾਲ ਪੰਜਾਬ ਵਿੱਚ ਵਪਾਰਕ ਮੌਕਿਆਂ ਬਾਰੇ ਚਰਚਾ ਕਰ ਰਹੇ ਹਨ।”

Tags: BREAKING NEWSBreaking news in PunjabiLatest Punjab news in PunjabiMSPPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
May 7, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,7 ਮਈ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

ਪੰਜਾਬ ਵਿੱਚ ਨਹੀਂ ਰੁਕ ਰਿਹਾ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਦੌਰ ; ਹੁਣ ਜਲੰਧਰ ਦੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਪੰਜਾਬ ਵਿੱਚ ਨਹੀਂ ਰੁਕ ਰਿਹਾ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਦੌਰ ; ਹੁਣ ਜਲੰਧਰ ਦੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Navjot
May 7, 2026
0

ਪੰਜਾਬ ਵਿੱਚ ਨਹੀਂ ਰੁਕ ਰਿਹਾ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਦੌਰ ; ਹੁਣ ਜਲੰਧਰ ਦੇ ਸਕੂਲ ਨੂੰ...

ਖਰੜ ਦੀ ਨਾਮੀ ਹਾਊਸਿੰਗ ਸੁਸਾਇਟੀ ਵੈਸਟਰਨ ਟਾਵਰ ਵਿੱਚ ED ਦੀ ਰੇਡ ; ਨੋਟਾਂ ਦੇ ਬੈਗ ਨੇ ਮਚਾਈ ਖਲਬਲੀ

ਖਰੜ ਦੀ ਨਾਮੀ ਹਾਊਸਿੰਗ ਸੁਸਾਇਟੀ ਵੈਸਟਰਨ ਟਾਵਰ ਵਿੱਚ ED ਦੀ ਰੇਡ ; ਨੋਟਾਂ ਦੇ ਬੈਗ ਨੇ ਮਚਾਈ ਖਲਬਲੀ

by Navjot
May 7, 2026
0

ਖਰੜ ਦੀ ਨਾਮੀ ਹਾਊਸਿੰਗ ਸੁਸਾਇਟੀ ਵੈਸਟਰਨ ਟਾਵਰ ਵਿੱਚ ED ਦੀ ਰੇਡ ; ਨੋਟਾਂ ਦੇ ਬੈਗ ਨੇ ਮਚਾਈ ਖਲਬਲੀ ਚੰਡੀਗੜ੍ਹ, 7...

 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ

 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ

by Navjot
May 7, 2026
0

 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਚੰਡੀਗੜ੍ਹ, 7 ਮਈ(ਵਿਸ਼ਵ ਵਾਰਤਾ) IPL 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
May 7, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,7 ਮਈ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

Most Popular

Weather Update : ਪੰਜਾਬ ਵਿੱਚ ਅੱਜ ਵੀ ਤੂਫਾਨ ਅਤੇ ਗੜੇਮਾਰੀ ਦਾ ਅਲਰਟ ਜਾਰੀ ; ਚੱਲ ਰਹੀਆਂ ਤੇਜ਼ ਹਵਾਵਾਂ

Weather Update : ਪੰਜਾਬ ਵਿੱਚ ਅੱਜ ਵੀ ਤੂਫਾਨ ਅਤੇ ਗੜੇਮਾਰੀ ਦਾ ਅਲਰਟ ਜਾਰੀ ; ਚੱਲ ਰਹੀਆਂ ਤੇਜ਼ ਹਵਾਵਾਂ

by Wishavwarta
3 days ago
0

Weather Update : ਪੰਜਾਬ ਵਿੱਚ ਅੱਜ ਵੀ ਤੂਫਾਨ ਅਤੇ ਗੜੇਮਾਰੀ ਦਾ ਅਲਰਟ ਜਾਰੀ ; ਚੱਲ ਰਹੀਆਂ ਤੇਜ਼ ਹਵਾਵਾਂ ਚੰਡੀਗੜ੍ਹ, 4ਮਈ(ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 