Commercial LPG ਸਿਲੰਡਰਾਂ ਦੀ ਸਪਲਾਈ ਮੁੜ ਹੋਈ ਸ਼ੁਰੂ
ਨਵੀ ਦਿੱਲੀ, 14 ਮਾਰਚ (ਵਿਸ਼ਵ ਵਾਰਤਾ) – ਸਰਕਾਰ ਨੇ 5 ਦਿਨਾਂ ਬਾਅਦ ਕਮਰਸ਼ੀਅਲ ਐਲ.ਪੀ.ਜੀ. ਸਿਲੰਡਰਾਂ ‘ਤੇ ਲਗਾਈ ਗਈ ਰੋਕ ਹਟਾ ਦਿੱਤੀ ਹੈ। ਪੈਟਰੋਲੀਅਮ ਮੰਤਰਾਲੇ ਨੇ ਸ਼ਨੀਵਾਰ ਨੂੰ ਦੱਸਿਆ ਕਿ ਦੇਸ਼ ਦੇ 29 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕਮਰਸ਼ੀਅਲ ਸਿਲੰਡਰਾਂ ਦੀ ਵੰਡ ਸ਼ੁਰੂ ਕਰ ਦਿੱਤੀ ਗਈ ਹੈ। ਸਰਕਾਰ ਨੇ 9 ਮਾਰਚ ਨੂੰ ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ‘ਤੇ ਰੋਕ ਲਗਾਈ ਸੀ।
ਦੱਸ ਦਈਏ ਕਿ ਪੱਛਮੀ ਏਸ਼ੀਆ ਵਿੱਚ ਜਾਰੀ ਜੰਗ ਦੇ ਵਿਚਕਾਰ ਭਾਰਤ ਸਰਕਾਰ ਰਸੋਈ ਗੈਸ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਵਿੱਚ ਲੱਗੀ ਹੋਈ ਹੈ। ਉੱਧਰ, ਦੇਸ਼ ਵਿੱਚ ਲੋਕਾਂ ਨੂੰ ਡਰ ਸਤਾ ਰਿਹਾ ਸੀ ਕਿ ਜੇਕਰ ਉਨ੍ਹਾਂ ਦੀ ਰਸੋਈ ਗੈਸ ਖਤਮ ਹੋ ਗਈ ਤਾਂ ਖਾਣਾ ਬਣਾਉਣ ਚ ਕਈ ਤਰਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ , ਇਸ ਲਈ ਲੋਕ ਜਲਦਬਾਜ਼ੀ ਵਿੱਚ ਬੁਕਿੰਗ ਕਰਵਾਉਂਦੇ ਨਜ਼ਰ ਆਏ। ਗੈਸ ਏਜੰਸੀਆਂ ਦੇ ਬਾਹਰ ਖਪਤਕਾਰਾਂ ਦੀਆਂ ਲੰਬੀਆਂ-ਲੰਬੀਆਂ ਕਤਾਰਾਂ ਵੀ ਦਿਖਾਈ ਦਿੱਤੀਆਂ। ਸਰਕਾਰ ਵੱਲੋਂ ਤੇਜ਼ੀ ਨਾਲ ਕਦਮ ਚੁਕਦਿਆਂ ਸਿਲੰਡਰਾਂ ਦੀ ਕਾਲਾਬਾਜ਼ਾਰੀ ਅਤੇ ਗੈਰ-ਕਾਨੂੰਨੀ ਜਮ੍ਹਾਂਖੋਰੀ ਨੂੰ ਰੋਕਣ ਲਈ ਦੇਸ਼ ਭਰ ਵਿੱਚ ਛਾਪੇਮਾਰੀ ਤੇਜ਼ ਕਰ ਦਿੱਤੀ ਗਈ ਹੈ। ਸਰਕਾਰ ਨੇ ਕਿਹਾ ਹੈ ਕਿ ਘਰੇਲੂ ਖਪਤਕਾਰਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























