ਗੁਰਬਾਣੀ – Hukamnama Sri Darbar Sahib Today
🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺
ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: *੦੨ ਚੇਤ* (ਸੰਮਤ ੫੫੮ ਨਾਨਕਸ਼ਾਹੀ)
Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: *02nd Chet* (Samvat 558 Nanakshahi) 15-March-2026
🌺🌹📖 *”ਅੰਗ (ANG) – ੮੧੩ (813)”*🌹🌺
*ਬਿਲਾਵਲੁ ਮਹਲਾ ੫ ॥*
*ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥ ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥ ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ ਰਹਾਉ ॥ ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥ ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥੨॥ ਭੈ ਬਿਨਸੇ ਤਿਹੁ ਲੋਕ ਕੇ ਪਾਏ ਸੁਖ ਥਾਨ ॥ ਦਇਆ ਕਰੀ ਸਮਰਥ ਗੁਰਿ ਬਸਿਆ ਮਨਿ ਨਾਮ ॥੩॥ ਨਾਨਕ ਕੀ ਤੂ ਟੇਕ ਪ੍ਰਭ ਤੇਰਾ ਆਧਾਰ ॥ ਕਰਣ ਕਾਰਣ ਸਮਰਥ ਪ੍ਰਭ ਹਰਿ ਅਗਮ ਅਪਾਰ ॥੪॥੧੯॥੪੯॥*
*ਵਿਆਖਿਆ: ਹੇ ਭਾਈ! (ਉਹਨਾਂ ਸੰਤ ਜਨਾਂ ਦੇ ਪੈਰ) ਪਰਸਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ, ਮਨ ਵਿਚ ਵਿਕਾਰਾਂ ਦੀ ਭਾਰੀ ਤਪਸ਼ ਤੋਂ ਸ਼ਾਂਤੀ ਬਣ ਜਾਂਦੀ ਹੈ। ਜੇਹੜੇ ਮਨੁੱਖ (ਵਿਕਾਰਾਂ ਪਾਪਾਂ ਦੇ) ਘੁੱਪ ਹਨੇਰੇ ਖੂਹ ਵਿਚ ਗਲ-ਸੜ ਰਹੇ ਹੁੰਦੇ ਹਨ, ਉਹਨਾਂ ਨੂੰ (ਉਹ ਸੰਤ ਜਨ ਆਪਣਾ) ਹੱਥ ਦੇ ਕੇ (ਉਸ ਖੂਹ ਵਿਚੋਂ) ਕੱਢ ਲੈਂਦੇ ਹਨ ॥੧॥ ਹੇ ਭਾਈ! ਜੇਹੜੇ (ਸੰਤ ਜਨ ਮੈਨੂੰ) ਆਤਮਕ ਜੀਵਨ ਦੀ ਦਾਤ ਦੇਂਦੇ ਹਨ, ਉਹ (ਹੀ) ਮੇਰੇ (ਅਸਲ) ਮਿੱਤਰ ਹਨ। ਜਿਨ੍ਹਾਂ ਨੂੰ ਮਿਲਿਆਂ (ਮੇਰਾ ਮਨ) ਆਨੰਦ ਨਾਲ ਭਰਪੂਰ ਹੋ ਜਾਂਦਾ ਹੈ, ਮੈਂ ਉਹਨਾਂ ਦੇ ਚਰਨਾਂ ਦੀ ਧੂੜ (ਲੋਚਦਾ) ਹਾਂ ॥੧॥ ਰਹਾਉ ॥ ਹੇ ਭਾਈ! ਇਸ ਮਨੁੱਖਾ ਜਨਮ ਵਿਚ (ਜਦੋਂ ਕਿਸੇ ਮਨੁੱਖ ਨੂੰ ਕੋਈ ਸੰਤ ਜਨ ਮਿਲ ਪੈਂਦਾ ਹੈ, ਤਾਂ) ਬੜੇ ਪੂਰਬਲੇ ਜਨਮ ਤੋਂ ਉਸ ਦੇ ਮੱਥੇ ਉਤੇ ਲਿਖਿਆ ਲੇਖ ਉਘੜ ਪੈਂਦਾ ਹੈ। ਪ੍ਰਭੂ ਦੇ ਸੇਵਕ-ਜਨ ਦੀ ਸੰਗਤਿ ਵਿਚ ਵੱਸਦਿਆਂ (ਉਸ ਮਨੁੱਖ ਦੀਆਂ ਸਾਰੀਆਂ ਆਸਾਂ ਪੂਰੀਆਂ ਹੋ ਜਾਂਦੀਆਂ ਹਨ ॥੨॥ ਹੇ ਭਾਈ! (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਸ ਦੇ ਮਨ ਵਿਚ ਪ੍ਰਭੂ ਦਾ ਨਾਮ ਵੱਸ ਪੈਂਦਾ ਹੈ, ਸਾਰੇ ਜਗਤ ਨੂੰ ਡਰਾਣ ਵਾਲੇ (ਉਸ ਦੇ) ਸਾਰੇ ਡਰ ਨਾਸ ਹੋ ਜਾਂਦੇ ਹਨ। ਸਭ ਕੁਝ ਕਰ ਸਕਣ ਵਾਲੇ ਗੁਰੂ ਨੇ ਜਿਸ ਮਨੁੱਖ ਉਤੇ ਦਇਆ ਕੀਤੀ, ਉਸ ਨੂੰ ਸੁਖਾਂ ਦਾ ਟਿਕਾਣਾ (ਸਾਧ-ਸੰਗ) ਮਿਲ ਜਾਂਦਾ ਹੈ ॥੩॥ ਹੇ ਜਗਤ ਦੇ ਮੂਲ ਪ੍ਰਭੂ! ਨਾਨਕ ਦੀ ਤੂੰ ਹੀ ਓਟ ਹੈਂ, ਨਾਨਕ ਦਾ ਤੂੰ ਹੀ ਆਸਰਾ ਹੈਂ। ਹੇ ਸਾਰੀਆਂ ਤਾਕਤਾਂ ਦੇ ਮਾਲਕ ਪ੍ਰਭੂ! ਹੇ ਅਪਹੁੰਚ ਹਰੀ! ਹੇ ਬੇਅੰਤ ਹਰੀ! (ਮੈਨੂੰ ਨਾਨਕ ਨੂੰ ਭੀ ਗੁਰੂ ਮਿਲਾ, ਸੰਤ ਜਨ ਮਿਲਾ) ॥੪॥੧੯॥੪੯॥*
*बिलावलु महला ५ ॥*
*महा तपति ते भई सांति परसत पाप नाठे ॥ अंध कूप महि गलत थे काढे दे हाथे ॥१॥ ओइ हमारे साजना हम उन की रेन ॥ जिन भेटत होवत सुखी जीअ दानु देन ॥१॥ रहाउ ॥ परा पूरबला लीखिआ मिलिआ अब आइ ॥ बसत संगि हरि साध कै पूरन आसाइ ॥२॥ भै बिनसे तिहु लोक के पाए सुख थान ॥ दइआ करी समरथ गुरि बसिआ मनि नाम ॥३॥ नानक की तू टेक प्रभ तेरा आधार ॥ करण कारण समरथ प्रभ हरि अगम अपार ॥४॥१९॥४९॥*
*Meaning: The great fire is put out and cooled; meeting with the Guru, sins run away. I fell into the deep dark pit; giving me His Hand, He pulled me out. ||1|| He is my friend; I am the dust of His Feet. Meeting with Him, I am at peace; He blesses me with the gift of the soul. ||1||Pause|| I have now received my pre-ordained destiny. Dwelling with the Lord’s Holy Saints, my hopes are fulfilled. ||2|| The fear of the three worlds is dispelled, and I have found my place of rest and peace. The all-powerful Guru has taken pity upon me, and the Naam has come to dwell in my mind. ||3|| O God, You are the Anchor and Support of Nanak. He is the Doer, the Cause of causes; the All-powerful Lord God is inaccessible and infinite. ||4||19||49||*
ਗੁਰੂ ਰੁਪ ਸਾਧ ਸਂਗਤ ਜਿਓ
ਭੂਲਾ ਚੁਕਾ ਦੀ ਮਾਫੀ ਬਕ੍ਸ਼ੋ ਜੀ
🌟✨🌟✨🌟✨🌟✨🌟✨🌟
ੴ ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ ੴ
ੴ Waheguru Ji Ka Khalsa
Waheguru Ji Ki Fateh Ji ੴ
🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺
Read all Previous Hukamnamas
Learn more at the official Shiromani Gurdwara Parbandhak Committee (SGPC) 🡥
![]()
![]()




















