• Latest
  • Trending
Punjab: ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦਾ ਅੱਜ ਤੀਜਾ ਅਤੇ ਆਖਰੀ ਦਿਨ

Punjab: ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦਾ ਅੱਜ ਤੀਜਾ ਅਤੇ ਆਖਰੀ ਦਿਨ

8 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

7 hours ago
IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

9 hours ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

10 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

10 hours ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

10 hours ago
‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

10 hours ago
ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

10 hours ago
Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

11 hours ago
Hindi News
English News
Wednesday, November 18, 2026
No Result
View All Result
12 °c
Chandigarh
19 ° Thu
20 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦਾ ਅੱਜ ਤੀਜਾ ਅਤੇ ਆਖਰੀ ਦਿਨ

March 15, 2026
in ਖਬਰਾਂ, ਪੰਜਾਬ
Punjab: ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦਾ ਅੱਜ ਤੀਜਾ ਅਤੇ ਆਖਰੀ ਦਿਨ

Punjab: ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦਾ ਅੱਜ ਤੀਜਾ ਅਤੇ ਆਖਰੀ ਦਿਨ

ਚੰਡੀਗੜ੍ਹ, 15 ਮਾਰਚ 2026 (ਵਿਸ਼ਵ ਵਾਰਤਾ) – ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦਾ ਅੱਜ ਐਤਵਾਰ 15 ਮਾਰਚ ਨੂੰ ਆਖਰੀ ਦਿਨ ਹੈ। ਇਹ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 13 ਮਾਰਚ ਨੂੰ ਮੋਹਾਲੀ ‘ਚ ਸ਼ੁਰੂ ਹੋਇਆ ਸੀ। ਇਸ ਨਿਵੇਸ਼ਕ ਸੰਮੇਲਨ ‘ਚ ਵੱਖ-ਵੱਖ ਦੇਸ਼ਾਂ ਦੇ ਡੈਲੀਗੇਸ਼ਨ ਹਿੱਸਾ ਲੈ ਰਹੇ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਮਾਰਚ 2022 ਤੋਂ ਲੈ ਕੇ ਹੁਣ ਤੱਕ 1.55 ਲੱਖ ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਪ੍ਰਸਤਾਵ ਪਹਿਲਾਂ ਹੀ ਪ੍ਰਾਪਤ ਕਰ ਚੁੱਕੀ ਹੈ, ਜਿਸ ਨਾਲ 5.44 ਲੱਖ ਤੋਂ ਵੱਧ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ 13 ਤੋਂ 15 ਮਾਰਚ ਤੱਕ ਹੋਣ ਵਾਲਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਸੂਬੇ ਦੀ ਉਦਯੋਗਿਕ ਤਰੱਕੀ ਲਈ ਯਾਦਗਾਰੀ ਪਲ ਹੋਵੇਗਾ, ਇਹ ਤਿੰਨ ਦਿਨ ਪੰਜਾਬ ਦੇ ਆਰਥਿਕ ਵਿਕਾਸ ਲਈ ਸਫ਼ਲਤਾ ਦੀ ਨਵੀਂ ਕਹਾਣੀ ਲਿਖਣਗੇ। ਸੂਚਨਾ ਤਕਨਾਲੋਜੀ ਵਿੱਚ ਵਿਸ਼ਵ ਪ੍ਰਸਿੱਧ ਕੰਪਨੀ ਇਨਫੋਸਿਸ ਦੇ ਨੁਮਾਇੰਦਿਆਂ ਦਾ ਸਵਾਗਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਵਿੱਚ ਵਿਸ਼ਵਾਸ ਪ੍ਰਗਟ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

ਇਸ ਸੰਮੇਲਨ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਨਿਵੇਸ਼ਕਾਂ ਤੇ ਉਦਯੋਗ ਜਗਤ ਦੇ ਨਾਮੀ ਉੱਦਮੀਆਂ ਪਾਸੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜੋ ਇਸ ਦਾ ਸਪੱਸ਼ਟ ਸਬੂਤ ਹੈ ਕਿ ਪੰਜਾਬ ਤੇਜ਼ੀ ਨਾਲ ਨਿਵੇਸ਼ ਤੇ ਆਰਥਿਕ ਵਿਕਾਸ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਅਜਿਹਾ ਵਿਕਾਸ ਮਾਡਲ ਬਣਾਉਣ ‘ਤੇ ਕੇਂਦ੍ਰਿਤ ਹੈ ਜੋ ਸੂਬੇ ਦੇ ਮਜ਼ਬੂਤ ਖੇਤੀਬਾੜੀ ਅਧਾਰ ਨੂੰ ਉਦਯੋਗਿਕ ਵਿਕਾਸ ਨਾਲ ਜੋੜਦਾ ਹੈ, ਜਿਸ ਨਾਲ ਕਿਸਾਨਾਂ ਅਤੇ ਨੌਜਵਾਨਾਂ ਲਈ ਵਧੇਰੇ ਮੌਕੇ ਯਕੀਨੀ ਬਣਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡਾ ਉਦੇਸ਼ ਪੰਜਾਬ ਦੀ ਖੇਤੀਬਾੜੀ ਸ਼ਕਤੀ ਨੂੰ ਉਦਯੋਗ ਨਾਲ ਜੋੜਨਾ ਹੈ ਤਾਂ ਜੋ ਕਿਸਾਨਾਂ ਅਤੇ ਪੰਜਾਬ ਦੇ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਕੀਤੇ ਜਾ ਸਕਣ।”

ਬੀਤੇ ਦਿਨ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੇ ਹਿੱਸੇ ਵਜੋਂ “ਟੈਕਸਟਾਈਲ, ਸਪਿਨਿੰਗ ਅਤੇ ਵੇਵਿੰਗ” ਬਾਰੇ ਇੱਕ ਸਮਰਪਿਤ ਖੇਤਰੀ ਸੈਸ਼ਨ ਦੀ ਮੇਜ਼ਬਾਨੀ ਕੀਤੀ, ਜਿਸ ਵਿੱਚ ਧਾਗੇ, ਬੁਣਾਈ, ਉੱਨੀ ਅਤੇ ਉੱਭਰ ਰਹੇ ਤਕਨੀਕੀ ਟੈਕਸਟਾਈਲ ਵਿੱਚ ਸੂਬੇ ਦੀਆਂ ਸਮਰੱਥਾਵਾਂ ਨੂੰ ਉਜਾਗਰ ਕੀਤਾ ਗਿਆ। ਇਸ ਸੈਸ਼ਨ ਦੌਰਾਨ ਨਿਵੇਸ਼ ਦੇ ਮੌਕਿਆਂ, ਸਥਾਈ ਤਬਦੀਲੀਆਂ ਅਤੇ ਨਿਰਯਾਤ ਸਬੰਧੀ ਮੁਕਾਬਲੇਬਾਜ਼ੀ ‘ਤੇ ਧਿਆਨ ਕੇਂਦ੍ਰਿਤ ਕੀਤਾ ਗਿਆ ਅਤੇ ਪੰਜਾਬ ਨੇ ਭਾਰਤ ਦੀ ਟੈਕਸਟਾਈਲ ਵੈਲਿਊ ਚੇਨ ਵਿੱਚ ਇੱਕ ਮੁੱਖ ਕੇਂਦਰ ਵਜੋਂ ਆਪਣੀ ਸਥਿਤੀ ਨੂੰ ਮਜ਼ਬੂਤ ਕੀਤਾ ਅਤੇ ਆਧੁਨਿਕ, ਤਕਨਾਲੋਜੀ-ਅਧਾਰਤ, ਅਤੇ ਵਾਤਾਵਰਣ ਪੱਖੀ ਨਿਰਮਾਣ ਦੇ ਵਿਸਥਾਰ ਲਈ ਉਦਯੋਗਾਂ ਨਾਲ ਭਾਈਵਾਲੀ ਕਰਨ ਸਬੰਧੀ ਆਪਣੀ ਦਿਲਚਸਪੀ ਦੀ ਪੁਸ਼ਟੀ ਕੀਤੀ। ਇਸ ਸੈਸ਼ਨ ਵਿੱਚ ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ; ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਉਦਯੋਗ ਅਤੇ ਵਣਜ ਵਿਭਾਗ ਦੇ ਸੁਰਭੀ ਮਲਿਕ, ਆਈ.ਏ.ਐਸ. ਸ਼ਾਮਲ ਹੋਏ।

ਬੀਤੇ ਦਿਨ 14 ਮਾਰਚ ਨੂੰ ਨਿਵੇਸ਼ ਸੰਮੇਲਨ ਦੌਰਾਨ ਵੇਰਕਾ ਵਲੋਂ ਆਪਣੇ ਉਤਪਾਦਾਂ ਸਬੰਧੀ ਲਗਾਇਆ ਗਿਆ ਸਟਾਲ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ। ਇਸ ਸਟਾਲ ਉਤੇ ਵੱਖ ਵੱਖ ਦੇਸ਼ਾਂ ਅਤੇ ਦੇਸ਼ ਦੇ ਸੂਬਿਆਂ ਤੋਂ ਆਏ ਡੈਲੀਗੇਟਸ ਨੇ ਵੇਰਕਾ ਦੇ ਉਤਪਾਦਾਂ ਦੀ ਬਰਾਮਦ ਲਈ ਡੂੰਘੀ ਦਿਲਚਸਪੀ ਦਾ ਪ੍ਰਗਟਾਵਾ ਕੀਤਾ ਹੈ। ਡੈਲੀਗੇਟਸ ਨੇ ਵੇਰਕਾ ਤੋਂ ਟੈਟਰਾ ਪੈਕ, ਮਿਲਕ ਹੈਡਲਿੰਗ ਅਤੇ ਪ੍ਰੋਸੈਸਿੰਗ ਸਬੰਧੀ ਤਕਨੀਕ ਲੈਣ ਲਈ ਵੀ ਦਿਲਚਸਪੀ ਦਿਖਾਈ ਗਈ। ਡੈਲੀਗੇਟਸ ਨੇ ਇੰਗਲੈਂਡ ਅਤੇ ਸਿੰਗਾਪੁਰ ਵਿੱਚ ਵੇਰਕਾ ਦੇ ਉਤਪਾਦਾਂ ਦੀ ਬਰਾਮਦ ਲਈ ਵਿਸ਼ੇਸ਼ ਦਿਲਚਸਪੀ ਦਿਖਾਈ ਗਈ। ਡੈਲੀਗੇਟਸ ਨੇ ਵੇਰਕਾ ਦੇ ਉਤਪਾਦ ਜਿਨ੍ਹਾਂ ਵਿੱਚ ਦੇਸੀ ਘਿਉ, ਮੱਖਣ, ਪੰਜੀਰੀ, ਗੱਚਕ, ਦੁੱਧ, ਲੱਸੀ, ਖੀਰ,ਦਹੀਂ , ਯੋਗਟ,ਕਰੀਮ, ਪ੍ਰੋਟੀਨ ਯੋਗਟ,ਕਾਜੂ ਪਿੰਨੀ, ਰਬੜੀ ਆਦਿ ਬਾਰੇ ਜਾਣਕਾਰੀ ਲਈ। ਵੇਰਕਾ ਦੇ ਉਤਪਾਦਾਂ ਬਾਰੇ ਜਾਣਕਾਰੀ ਦਿੰਦਿਆਂ ਸਿਮਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਵੇਰਕਾ ਨੇ ਟਰਾਈਸਿਟੀ ਵਿੱਚ ਅਮੁੱਲ ਨੂੰ ਪੂਰੀ ਤਰ੍ਹਾਂ ਪਛਾੜ ਦਿੱਤਾ ਹੈ ਅਤੇ ਅਜਿਹਾ ਸਫਲਤਾ ਹਾਸਲ ਕਰਨ ਵਾਲੀ ਦੇਸ਼ ਦੀ ਪਹਿਲੀ ਸਹਿਕਾਰੀ ਸੰਸਥਾ ਹੈ।

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਦੂਜੇ ਦਿਨ ਉਹ ਪਲ ਬੜੇ ਖ਼ਾਸ ਬਣ ਗਏ, ਜਦੋਂ ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਆਰਟੀਫ਼ੀਸ਼ਲ ਇੰਟੈਲੀਜੈਂਸ (ਮਸਨੂਈ ਬੁੱਧੀ) ਦੀ ਕ੍ਰਾਂਤੀ ਅਪਣਾਉਣ ਲਈ ਵਿਸਥਾਰਿਤ ਯੋਜਨਾਵਾਂ ਦਾ ਐਲਾਨ ਕੀਤਾ। ਆਰਟੀਫ਼ੀਸ਼ਲ ਇੰਟੈਲੀਜੈਂਸ (ਏਆਈ) ‘ਤੇ ਹੋਏ ਸਮਾਪਤੀ ਸੈਸ਼ਨ ਦੌਰਾਨ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੁਹਿਰਦ ਯਤਨ ਕਰਦਿਆਂ ਇਹ ਯਕੀਨੀ ਬਣਾਵੇਗੀ ਕਿ ਪੰਜਾਬ, ਖ਼ਾਸ ਕਰਕੇ ਇੱਥੋਂ ਦੇ ਨੌਜਵਾਨ ਤੇਜ਼ੀ ਨਾਲ ਉੱਨਤੀ ਦੇ ਰਾਹ ਪਈ ਏਆਈ ਤਕਨਾਲੋਜੀ ਦਾ ਪੂਰਾ ਲਾਹਾ ਲੈ ਸਕਣ। ਪ੍ਰਸ਼ਾਸਨਿਕ ਸੁਧਾਰ ਵੱਲ ਇੱਕ ਇਤਿਹਾਸਕ ਕਦਮ ਚੁੱਕਦੇ ਹੋਏ ਮੰਤਰੀ ਅਰੋੜਾ ਨੇ ਦੱਸਿਆ ਕਿ ਰਾਜ ਸਰਕਾਰ ਯੋਜਨਾਬੱਧ ਢੰਗ ਨਾਲ ਆਪਣੇ ਸਾਰੇ ਵਿਭਾਗਾਂ ਵਿੱਚ ਏਆਈ ਦੀ ਵਰਤੋਂ ਵੱਲ ਕਦਮ ਵਧਾਏਗੀ। ਉਨ੍ਹਾਂ ਕਿਹਾ, “ਇਸ ਪਹਿਲ ਦਾ ਉਦੇਸ਼ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਨੂੰ ਤੇਜ਼ ਕਰਨਾ ਅਤੇ ਲੋਕਾਂ ਤੱਕ ਸਰਕਾਰੀ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ, ਪਾਰਦਰਸ਼ੀ ਤੇ ਆਸਾਨੀ ਨਾਲ ਪਹੁੰਚਯੋਗ ਬਣਾਉਣਾ ਹੈ।” ਵੱਡੀ ਗਿਣਤੀ ਉਦਯੋਗਪਤੀਆਂ ਅਤੇ ਨਿਵੇਸ਼ਕਾਂ ਦੇ ਮੁਖ਼ਾਤਿਬ ਹੁੰਦਿਆਂ ਕੈਬਨਿਟ ਮੰਤਰੀ ਨੇ ਤਕਨਾਲੋਜੀ ਦੇ ਵਧ ਰਹੀ ਸਰਬਵਿਆਪੀ ਵਰਤੋਂ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਏਆਈ ਹੁਣ ਸਾਡੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣ ਚੁੱਕੀ ਹੈ ਅਤੇ ਇਹ ਜ਼ਰੂਰੀ ਹੈ ਕਿ ਅਸੀਂ ਇਸ ਦੀ ਸਹੀ ਅਤੇ ਜ਼ਿੰਮੇਵਾਰਾਨਾ ਢੰਗ ਨਾਲ ਵਰਤੋਂ ਕਰੀਏ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

by Jaspreet Kaur
November 17, 2026
0

ਜਾਗਤ ਜੋਤ ਸਤਿਕਾਰ ਸੋਧ ਐਕਟ 'ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ...

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

by Jaspreet Kaur
November 17, 2026
0

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ - ਪੰਜਾਬ ਦੀ ਟੀਮ...

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 17, 2026
0

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

by Ankit
3 weeks ago
0

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 