Punjab: ਅਮਿਤ ਸ਼ਾਹ ਵੱਲੋਂ ਇਕੱਲਿਆਂ ਚੋਣ ਲੜਨ ਦੇ ਐਲਾਨ ‘ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਪੜ੍ਹੋ ਵੇਰਵਾ
ਚੰਡੀਗੜ੍ਹ, 15 ਮਾਰਚ 2026 (ਵਿਸ਼ਵ ਵਾਰਤਾ) – ਬੀਤੇ ਦਿਨ 14 ਮਾਰਚ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੋਗਾ ਵਿੱਚ ਭਾਜਪਾ ਦੀ ‘ਬਦਲਾਵ ਰੈਲੀ’ ਵਿੱਚ ਐਲਾਨ ਕੀਤਾ ਕਿ ਭਾਜਪਾ ਇਸ ਵਾਰ ਵੀ 2027 ਦੀਆਂ ਚੋਣਾਂ ਇਕੱਲਿਆਂ ਹੀ ਲੜੇਗੀ ਅਤੇ ਜਿੱਤ ਹਾਸਲ ਕਰੇਗੀ। ਇਸ ਬਿਆਨ ਤੋਂ ਬਾਅਦ ਭਾਜਪਾ ਅਤੇ ਅਕਾਲੀ ਦਲ ‘ਚ ਗਠਜੋੜ ਦੀਆਂ ਅਟਕਲਾਂ ਸਿਰੇ ਤੋਂ ਖਾਰਜ ਹੋ ਗਈਆਂ।
ਅਮਿਤ ਸ਼ਾਹ ਦੇ ਇਸ ਬਿਆਨ ਤੋਂ ਬਾਅਦ ਸੁਖਬੀਰ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਪੱਤਰਕਾਰਾਂ ਦੇ ਅਮਿਤ ਸ਼ਾਹ ਵੱਲੋਂ ਗਠਜੋੜ ਨਾ ਕਰਨ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ, “ਸਾਨੂੰ ਇਸ ਗੱਲ ਦੀ ਕੋਈ ਪ੍ਰਵਾਹ ਨਹੀਂ ਕਿ ਦੂਜੀਆਂ ਪਾਰਟੀਆਂ ਜਾਂ ਆਗੂ ਕੀ ਆਖਦੇ ਜਾਂ ਕਰਦੇ ਹਨ, ਆਪਣਾ ਪੱਖ ਰੱਖਣਾ ਉਹਨਾਂ ਦਾ ਅਧਿਕਾਰ ਹੈ। ਸਰਕਾਰ ਬਣਾਉਣ ਤੋਂ ਪਹਿਲਾਂ ਸਾਡੇ ਲਈ ਪੰਜਾਬ ਅਤੇ ਪੰਜਾਬੀਆਂ ਦੇ ਹਿੱਤ ਜਰੂਰੀ ਹਨ।”
“ਦਿੱਲੀ ਦੀਆਂ ਪਾਰਟੀਆਂ ਇੱਥੇ ਸਿਰਫ ਪੰਜਾਬੀਆਂ ਉੱਤੇ ਰਾਜ ਕਰਨ ਲਈ ਆਉਂਦੀਆਂ ਹਨ: ਅਸੀਂ ਆਪਣੇ ਸੇਵਾ ਕਰਨ ਦੇ ਸਿਧਾਂਤ ‘ਤੇ ਕਾਇਮ ਹਾਂ। ਮੈਨੂੰ ਪੰਜਾਬੀਆਂ ਦੇ ਪਿਆਰ ਅਤੇ ਸੂਝਬੂਝ ‘ਤੇ ਪੂਰਾ ਵਿਸ਼ਵਾਸ ਹੈ। ਉਹ ਸਾਡੇ ਨਾਲ ਖੜ੍ਹੇ ਹੋਣਗੇ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਸ਼ਾਨਦਾਰ ਜਿੱਤ ਦਿਵਾਉਣਗੇ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























