Delhi ਦੇ ਨੇਚਰ ਬਾਜ਼ਾਰ ‘ਚ ਲੱਗੀ ਭਿਆਨਕ ਅੱਗ, 40 ਦੁਕਾਨਾਂ ਸੜ ਕੇ ਸੁਆਹ
ਨਵੀ ਦਿੱਲੀ, 15 ਮਾਰਚ 2026 (ਵਿਸ਼ਵ ਵਾਰਤਾ): ਰਾਜਧਾਨੀ ਦਿੱਲੀ ਦੇ ਅੰਧੇਰੀਆ ਮੋੜ ਇਲਾਕੇ ਵਿੱਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਨੇਚਰ ਬਾਜ਼ਾਰ ਵਿੱਚ ਅੱਜ ਅੱਗ ਲੱਗਣ ਕਾਰਨ ਕਰੀਬ 40 ਦੁਕਾਨਾਂ ਸੜ ਕੇ ਸੁਆਹ ਹੋ ਗਈਆਂ ਹਨ। ਅੱਗ ਲੱਗਣ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ, ਜਦਕਿ ਦੁਕਾਨਦਾਰ ਵੀ ਕਾਫੀ ਪਰੇਸ਼ਾਨ ਹੋਏ।
ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਦਿੱਲੀ ਫਾਇਰ ਸਰਵਿਸ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਅੱਗ ‘ਤੇ ਕਾਬੂ ਪਾਇਆ। ਇਸ ਘਟਨਾ ਵਿੱਚ ਦੁਕਾਨਾਂ ਸੜਨ ਕਾਰਨ ਕਾਫੀ ਨੁਕਸਾਨ ਹੋਇਆ ਹੈ, ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਦਿੱਲੀ ਫਾਇਰ ਸਰਵਿਸ ਵਿਭਾਗ ਦੇ ਅਨੁਸਾਰ, ਐਤਵਾਰ ਸਵੇਰੇ ਅੱਗ ਲੱਗਣ ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਮੌਕੇ ‘ਤੇ ਭੇਜੀਆਂ ਗਈਆਂ। ਫਾਇਰ ਸਰਵਿਸ ਅਧਿਕਾਰੀ ਨੇ ਦੱਸਿਆ ਕਿ ਅੱਗ ਲਾਡੋ ਸਰਾਏ ਖੇਤਰ ਵਿੱਚ ਅੰਧੇਰੀਆ ਮੋੜ ਦੇ ਨੇੜੇ ਸਥਿਤ ਨੇਚਰ ਬਾਜ਼ਾਰ ਵਿੱਚ ਲੱਗੀ, ਜਿੱਥੇ ਹਸਤਕਲਾ ਅਤੇ ਹੋਰ ਸਾਮਾਨ ਵੇਚਣ ਵਾਲੀਆਂ ਕਈ ਦੁਕਾਨਾਂ ਬਣੀਆਂ ਹੋਈਆਂ ਹਨ। ਘਟਨਾ ਤੋਂ ਬਾਅਦ ਅੱਗ ਤੇਜ਼ੀ ਨਾਲ ਕਈ ਦੁਕਾਨਾਂ ਵਿੱਚ ਫੈਲ ਗਈ, ਜਿਸ ਕਾਰਨ ਬਾਜ਼ਾਰ ਕੰਪਲੈਕਸ ਵਿੱਚੋਂ ਧੂੰਏਂ ਦੇ ਗੁਬਾਰ ਉੱਠਦੇ ਦੇਖੇ ਗਏ। ਇਸ ਘਟਨਾ ਵਿੱਚ ਲਗਭਗ 40 ਦੁਕਾਨਾਂ ਸੜ ਕੇ ਸੁਆਹ ਹੋ ਗਈਆਂ, ਜਿਸ ਨਾਲ ਸਾਮਾਨ ਅਤੇ ਇਮਾਰਤੀ ਢਾਂਚੇ ਦਾ ਭਾਰੀ ਨੁਕਸਾਨ ਹੋਇਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























