IDFC ਫਸਟ ਬੈਂਕ ਮਾਮਲੇ ‘ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ
ਚੰਡੀਗੜ੍ਹ, 15 ਮਾਰਚ 2026 (ਵਿਸ਼ਵ ਵਾਰਤਾ) – ਆਈਡੀਐਫਸੀ ਫਸਟ ਬੈਂਕ ਨਾਲ ਜੁੜੇ ਮਾਮਲੇ ਦੀ ਚੱਲ ਰਹੀ ਜਾਂਚ ਦੌਰਾਨ ਰਾਜ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (SV&ACB) ਵੱਲੋਂ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਰਾਜਨ ਕਟੋਦੀਆ ਨੂੰ ਵੀ ਬੀਤੇ ਦਿਨੀ ਗ੍ਰਿਫ਼ਤਾਰ ਕੀਤਾ ਜਾ ਚੁਕਾ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਣਧੀਰ ਸਿੰਘ, ਕੰਟਰੋਲਰ ਫਾਈਨਾਂਸ ਐਂਡ ਅਕਾਊਂਟਸ (ਹਰਿਆਣਾ ਸਕੂਲ ਸਿੱਖਿਆ ਪਰਿਯੋਜਨਾ ਪ੍ਰੀਸ਼ਦ) ਅਤੇ ਰਾਜੇਸ਼ ਸਾਂਗਵਾਨ, ਕੰਟਰੋਲਰ ਫਾਈਨਾਂਸ ਐਂਡ ਅਕਾਊਂਟਸ (ਹਰਿਆਣਾ ਰਾਜ ਖੇਤੀਬਾੜੀ ਮੰਡੀਕਰਨ ਬੋਰਡ – HSAMB) ਵਜੋਂ ਹੋਈ ਹੈ। ਇਨ੍ਹਾਂ ਦੋਵਾਂ ਮੁਲਜ਼ਮਾਂ ਦੀ ਮੁੱਖ ਦੋਸ਼ੀਆਂ ਨਾਲ ਮਿਲ ਕੇ ਧੋਖਾਧੜੀ ਨੂੰ ਅੰਜਾਮ ਦੇਣ ਵਿੱਚ ਸਰਗਰਮ ਭੂਮਿਕਾ ਸਾਹਮਣੇ ਆਈ ਸੀ।
ਗ੍ਰਿਫ਼ਤਾਰੀ ਤੋਂ ਬਾਅਦ ਰਾਜਨ ਕਟੋਦੀਆ ਸਮੇਤ ਚਾਰ ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਮੁਲਜ਼ਮਾਂ ਨੂੰ ਚਾਰ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ, ਤਾਂ ਜੋ ਮਾਮਲੇ ਵਿੱਚ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ ਅਤੇ ਘੁਟਾਲੇ ਨਾਲ ਜੁੜੇ ਹੋਰ ਪਹਿਲੂਆਂ ਦਾ ਖੁਲਾਸਾ ਕੀਤਾ ਜਾ ਸਕੇ। ਮਾਮਲੇ ਦੀ ਜਾਂਚ ਜਾਰੀ ਹੈ।






















