• Latest
  • Trending
Amritsar : ਸਰਹੱਦ ਪਾਰੋਂ ਚਲ ਰਹੇ ਤਸਕਰੀ ਮਾਡਿਊਲਾਂ ਨਾਲ ਜੁੜੇ 6 ਵਿਅਕਤੀ ਗ੍ਰਿਫਤਾਰ

Amritsar : ਸਰਹੱਦ ਪਾਰੋਂ ਚਲ ਰਹੇ ਤਸਕਰੀ ਮਾਡਿਊਲਾਂ ਨਾਲ ਜੁੜੇ 6 ਵਿਅਕਤੀ ਗ੍ਰਿਫਤਾਰ

8 months ago
ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

11 minutes ago
ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

31 minutes ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

46 minutes ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

46 minutes ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

3 hours ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

3 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

4 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

4 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Tuesday, November 10, 2026
No Result
View All Result
24 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar : ਸਰਹੱਦ ਪਾਰੋਂ ਚਲ ਰਹੇ ਤਸਕਰੀ ਮਾਡਿਊਲਾਂ ਨਾਲ ਜੁੜੇ 6 ਵਿਅਕਤੀ ਗ੍ਰਿਫਤਾਰ

March 15, 2026
in ਖਬਰਾਂ, ਪੰਜਾਬ
Amritsar : ਸਰਹੱਦ ਪਾਰੋਂ ਚਲ ਰਹੇ ਤਸਕਰੀ ਮਾਡਿਊਲਾਂ ਨਾਲ ਜੁੜੇ 6 ਵਿਅਕਤੀ ਗ੍ਰਿਫਤਾਰ

Amritsar : ਸਰਹੱਦ ਪਾਰੋਂ ਚਲ ਰਹੇ ਤਸਕਰੀ ਮਾਡਿਊਲਾਂ ਨਾਲ ਜੁੜੇ 6 ਵਿਅਕਤੀ ਗ੍ਰਿਫਤਾਰ

– ਛੇ ਪਿਸਤੌਲਾਂ ਬਰਾਮਦ

ਅੰਮ੍ਰਿਤਸਰ, 15 ਮਾਰਚ (ਵਿਸ਼ਵ ਵਾਰਤਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਆਧੁਨਿਕ ਪਿਸਤੌਲ ਅਤੇ 3.5 ਕਿਲੋ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਦੇ ਦੋ ਵੱਖ-ਵੱਖ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰਕੈਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨ ਸਿੰਘ (26), ਗੁਰਪ੍ਰੀਤ ਸਿੰਘ ਉਰਫ਼ ਗੋਪੀ (22), ਰਾਕੇਸ਼ ਉਰਫ਼ ਕੇਸ਼ੂ (26), ਚਮਕੋਰ ਸਿੰਘ ਉਰਫ਼ ਚਮਕੋਰ (23), ਚਾਰੋਂ ਵਾਸੀ ਖੇਮਕਰਨ, ਤਰਨਤਾਰਨ ਅਤੇ ਮੱਖਣਦੀਨ ਉਰਫ਼ ਮੱਖਣ (22) ਵਾਸੀ ਨਾਗ ਕਲਾਂ, ਅੰਮ੍ਰਿਤਸਰ ਅਤੇ ਜਸਬੀਰ ਸਿੰਘ ਉਰਫ਼ ਬੀਰਾ ਉਰਫ਼ ਰਘੂ (19) ਵਾਸੀ ਪਿੰਡ ਮੂਲੇਚੱਕ, ਅੰਮ੍ਰਿਤਸਰ ਵਜੋਂ ਹੋਈ ਹੈ।

ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਤਿੰਨ ਪੀ ਐਕਸ 5.7×28 ਐਮਐਮ ਟੀਆਈਐਸਏਐਸ ਟਰਕੀ ਪਿਸਤੌਲ, ਦੋ .30 ਬੋਰ ਅਤੇ ਇੱਕ 9 ਐਮਐਮ ਪਿਸਤੌਲ ਤੋਂ ਇਲਾਵਾ 60 ਜ਼ਿੰਦਾ ਕਾਰਤੂਸਾਂ ਵੀ ਸ਼ਾਮਲ ਹਨ। ਇਸ ਕਾਰਵਾਈ ਵਿੱਚ ਬਰਾਮਦ ਕੀਤੇ ਗਏ ਆਧੁਨਿਕ ਆਟੋਮੈਟਿਕ ਪੀ ਐਕਸ 5.7×28 ਐਮਐਮ ਟੀਆਈਐਸਏਐਸ ਟਰਕੀ ਸੀਰੀਜ਼ ਪਿਸਤੌਲ ਨਵੀਨਤਮ ਹਥਿਆਰ ਹੈ ਅਤੇ ਇਹ ਦੁਰਲੱਭ ਬਰਾਮਦਗੀਆਂ ਵਿੱਚੋਂ ਇੱਕ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਹੈ, ਜੋ ਡਰੋਨ ਜ਼ਰੀਏ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਹਥਿਆਰਾਂ ਅਤੇ ਨਸ਼ਿਆਂ ਦੀ ਸਪਲਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਦੋਸ਼ੀ ਸਰਹੱਦ ਪਾਰ ਦੇ ਇੱਕ ਹੈਂਡਲਰ ਅਧੀਨ ਕੰਮ ਕਰ ਰਹੇ ਸਨ, ਜਿਸ ਤੋਂ ਪਤਾ ਲੱਗਦਾ ਹੈ ਕਿ ਇਹ ਇੱਕ ਵੱਡਾ ਸੰਗਠਿਤ ਤਸਕਰੀ ਨੈੱਟਵਰਕ ਹੋ ਸਕਦਾ ਹੈ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਮੁੱਚੇ ਨੈੱਟਵਰਕ ਨੂੰ ਖਤਮ ਕੀਤਾ ਜਾ ਸਕੇ।

ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਗਸ਼ਤ ਅਤੇ ਤਲਾਸ਼ੀ ਦੌਰਾਨ, ਪੁਲਿਸ ਟੀਮਾਂ ਨੇ ਮੋਟਰਸਾਈਕਲ ‘ਤੇ ਸਵਾਰ ਦੋ ਸ਼ੱਕੀ ਨੌਜਵਾਨਾਂ ਕਰਨ ਸਿੰਘ ਅਤੇ ਗੁਰਪ੍ਰੀਤ ਉਰਫ਼ ਗੋਪੀ ਦੀ ਤਲਾਸ਼ੀ ਲੈਣ ‘ਤੇ, ਦੋ ਟੀਆਈਐਸਏਐਸ ਟਰਕੀ ਪਿਸਤੌਲ, ਮੈਗਜ਼ੀਨ ਅਤੇ 20 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਦੇ ਖੁਲਾਸੇ ਉਪਰੰਤ ਜਾਂਚ ਦੌਰਾਨ ਗੋਲਾ ਬਾਰੂਦ ਸਮੇਤ ਇੱਕ ਹੋਰ ਟੀਆਈਐਸਏਐਸ ਟਰਕੀ ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ ਬਰਾਮਦ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਦੋਵੇਂ ਮੁਲਜ਼ਮ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ਦੇ ਨੇੜਲੇ ਪਿੰਡਾਂ ਨਾਲ ਸਬੰਧਤ ਹਨ, ਜਿਸ ਨਾਲ ਸਰਹੱਦ ਪਾਰੋਂ ਇਨ੍ਹਾਂ ਹਥਿਆਰਾਂ ਦੀ ਤਸਕਰੀ ਵਿੱਚ ਮਦਦ ਮਿਲੀ। ਪੁੱਛਗਿੱਛ ਦੌਰਾਨ ਦੋਵਾਂ ਨੇ ਆਪਣੇ ਸਪਲਾਇਰ ਦਾ ਖੁਲਾਸਾ ਕੀਤਾ ਅਤੇ ਉਸਦੀ ਪਛਾਣ ਮੱਖਣਦੀਨ ਉਰਫ਼ ਮੱਖਣ ਵਜੋਂ ਕੀਤੀ, ਜਿਸਨੂੰ ਬਾਅਦ ਵਿੱਚ ਇੱਕ .30 ਬੋਰ ਪਿਸਤੌਲ, ਮੈਗਜ਼ੀਨ ਅਤੇ ਗੋਲਾ ਬਾਰੂਦ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ।

ਸੀਪੀ ਨੇ ਦੱਸਿਆ ਕਿ ਇਸੇ ਤਰ੍ਹਾਂ ਦੀ ਇੱਕ ਹੋਰ ਕਾਰਵਾਈ ਵਿੱਚ ਪੁਲਿਸ ਟੀਮਾਂ ਨੇ ਸ਼ੱਕੀ ਰਾਕੇਸ਼ ਉਰਫ਼ ਕੇਸ਼ੂ ਅਤੇ ਚਮਕੋਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਦੇ ਖੁਲਾਸੇ ‘ਤੇ 800 ਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਇਸ ਮਾਮਲੇ ਵਿੱਚ ਹੈਰੋਇਨ ਦੀ ਕੁੱਲ ਬਰਾਮਦਗੀ 1 ਕਿਲੋਗ੍ਰਾਮ ਹੋ ਗਈ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਭਰੋਸੇਯੋਗ ਗੁਪਤ ਸੂਚਨਾ ‘ਤੇ ਪੁਲਿਸ ਟੀਮਾਂ ਵੱਲੋਂ ਸੁਚੱਜੇ ਤਾਲਮੇਲ ਨਾਲ ਅਗਲੇਰੀ ਕਾਰਵਾਈ ਕਰਕਦਿਆਂ ਜਸਬੀਰ ਸਿੰਘ ਉਰਫ ਬੀਰਾ ਉਰਫ ਰਘੂ ਨੂੰ 2.5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰ ਲਿਆ ਗਿਆ।

ਇਸ ਸਬੰਧੀ ਤਿੰਨ ਵੱਖ-ਵੱਖ ਮਾਮਲੇ ਥਾਣਾ ਗੇਟ ਹਕੀਮਾ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਐਫਆਈਆਰ ਨੰਬਰ 59 ਮਿਤੀ 08-03-2026, ਥਾਣਾ ਛੇਹਰਟਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 21-ਬੀ ਅਧੀਨ ਐਫਆਈਆਰ ਨੰਬਰ 53 ਮਿਤੀ 10-03-2026 ਅਤੇ ਥਾਣਾ ਵੇਰਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਧੀਨ ਐਫਆਈਆਰ ਨੰਬਰ 27 ਮਿਤੀ 08-03-2026 ਦਰਜ ਕੀਤੇ ਗਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

by Jaspreet Kaur
November 10, 2026
0

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ ਨਵੀ ਦਿੱਲੀ, 10 ਨਵੰਬਰ 2026...

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ...

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

by Jaspreet Kaur
November 10, 2026
0

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ 'ਤੇ ਵੀ ਹੋਣਗੀਆਂ ਲਾਗੂ ਨਵੀ ਦਿੱਲੀ, 10 ਨਵੰਬਰ 2026...

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

by Ankit
November 10, 2026
0

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ — ਇਹ ਮੁਲਜ਼ਮ ਵਿਦੇਸ਼ਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

by Jaspreet Kaur
November 10, 2026
0

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ ਨਵੀ ਦਿੱਲੀ, 10 ਨਵੰਬਰ 2026...

Most Popular

ਦਿੱਲੀ ਵਿੱਚ ਪ੍ਰਦੂਸ਼ਣ ਨਾਲ ਨਜਿੱਠਣ ਲਈ ਨਵੀਆਂ ਪਾਬੰਦੀਆਂ ਲਾਗੂ : ਪੁਰਾਣੇ ਵਾਹਨਾਂ ਦੇ ਦਾਖਲੇ ‘ਤੇ ਰੋਕ

ਦਿੱਲੀ ਵਿੱਚ ਪ੍ਰਦੂਸ਼ਣ ਨਾਲ ਨਜਿੱਠਣ ਲਈ ਨਵੀਆਂ ਪਾਬੰਦੀਆਂ ਲਾਗੂ : ਪੁਰਾਣੇ ਵਾਹਨਾਂ ਦੇ ਦਾਖਲੇ ‘ਤੇ ਰੋਕ

by Navjot
1 week ago
0

  ਨਵੀਂ ਦਿੱਲੀ, 1 ਨਵੰਬਰ (ਵਿਸ਼ਵ ਵਾਰਤਾ) - ਸਰਦੀਆਂ ਦੇ ਮੌਸਮ ਦੌਰਾਨ ਵਧਦੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਕੀਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 