Delhi LG ਤਰਨਜੀਤ ਸਿੰਘ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
ਅੰਮ੍ਰਿਤਸਰ, 15 ਮਾਰਚ (ਵਿਸ਼ਵ ਵਾਰਤਾ) – ਦਿੱਲੀ ਦੇ ਨਵ-ਨਿਯੁਕਤ ਲੈਫਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਨੇ ਅੱਜ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਿਰ ਅਤੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਟਾਹਲਾ ਸਾਹਿਬ ਵਿਖੇ ਮੱਥਾ ਟੇਕ ਕੇ ਇਸ ਨਵੀਂ ਜਿੰਮੇਵਾਰੀ ਲਈ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ।

ਇਸ ਮੌਕੇ ਉਹਨਾਂ ਇਹਨਾਂ ਪਾਵਨ ਅਸਥਾਨਾਂ ਉਪਰ ਮੱਥਾ ਟੇਕਣ ਦੌਰਾਨ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਹਨਾਂ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਦ੍ਰਿੜਤਾ ਨਾਲ ਨਿਭਾਉਣ ਦਾ ਅਹਿਦ ਵੀ ਲਿਆ। ਇਸ ਮੌਕੇ ਉਹਨਾਂ ਨੂੰ ਵੱਖ ਵੱਖ ਧਾਰਮਿਕ ਅਸਥਾਨਾਂ ਦੇ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























