ਨਵੀਂ ਦਿੱਲੀ, 8 ਅਪ੍ਰੈਲ – ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ, ਜਿਸ ਨੂੰ ਪਾਰਟੀ ‘ਸੰਕਲਪ ਪੱਤਰ’ ਦਾ ਨਾਮ ਦਿੱਤਾ ਹੈ।
ਭਾਜਪਾ ਦੇ ਚੋਣ ਮਨੋਰਥ ਪੱਤਰ ਦੀਆਂ ਵਿਸ਼ੇਸ਼ਤਾਵਾਂ ਇਸ ਪ੍ਰਕਾਰ ਹਨ-
ਛੋਟੇ ਕਿਸਾਨਾਂ ਤੇ ਕਾਰੋਬਾਰੀਆਂ ਨੂੰ 60 ਸਾਲ ਤੋਂ ਬਾਅਦ ਪੈਨਸ਼ਨ ਦਿੱਤੀ ਜਾਵੇਗੀ।
ਅੱਤਵਾਦ ਦੇ ਖਾਤਮੇ ਲਈ ਜ਼ੀਰੋ ਟਾਲਰੈਂਸ ਪਾਲਿਸੀ
ਉੱਚ ਸਿੱਖਿਆ ਅਦਾਰਿਆਂ ਵਿਚ ਸੀਟਾਂ ਵਿਚ ਵਾਧਾ
ਕਿਸਾਨ ਕ੍ਰੈਡਿਟ ਕਾਰਡ ਤੇ ਇਕ ਲੱਖ ਦੇ ਲੋਨ ਉਤੇ 5 ਸਾਲ ਤੱਕ 0 ਫੀਸਦੀ ਵਿਆਜ
ਅਯੋਧਿਆ ਵਿਚ ਰਾਮ ਮੰਦਿਰ ਦੇ ਨਿਰਮਾਣ ਲਈ ਜ਼ਰੂਰੀ ਕੋਸ਼ਿਸ਼ਾਂ
ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਪਰਿਵਾਰਾਂ ਦੀ ਗਿਣਤੀ ਨੂੰ ਘਟਾ ਕੇ 10 ਫੀਸਦੀ ਤੋਂ ਘੱਟ ਕਰਨਾ।
5 ਕਿਲੋਮੀਟਰ ਦੇ ਦਾਇਰੇ ਵਿਚ ਬੈਂਕਿੰਗ ਸਹੂਲਤਾਂ।
ਤਿੰਨ ਤਲਾਕ, ਨਿਕਾਹ ਹਲਾਲਾ ਵਰਗੀਆਂ ਪ੍ਰਥਾਵਾਂ ਨੂੰ ਖਤਮ ਕਰਨ ਦਾ ਬਿੱਲ।
ਸਾਰੀਆਂ ਆਂਗਣਵਾੜੀ ਤੇ ਆਸ਼ਾ ਵਰਕਰਾਂ ਨੂੰ ਆਯੂਸ਼ਮਾਨ ਭਾਰਤ ਤਹਿਤ ਲਿਆਉਣਾ।