Israel ਵੱਲੋਂ ਇਰਾਨ ਦੇ ਸਭ ਤੋਂ ਸ਼ਕਤੀਸ਼ਾਲੀ ਅਧਿਕਾਰੀ ਲਾਰੀਜਾਨੀ ਦੇ ਮਾਰੇ ਜਾਣ ਦਾ ਦਾਅਵਾ
ਤੇਹਰਾਨ, 17 ਮਾਰਚ (ਵਿਸ਼ਵ ਵਾਰਤਾ)- ਇਜ਼ਰਾਈਲ ਦੇ ਰੱਖਿਆ ਮੰਤਰੀ ਇਜ਼ਰਾਈਲ ਕਾਟਜ਼ ਨੇ ਦਾਅਵਾ ਕੀਤਾ ਹੈ ਕਿ ਈਰਾਨ ਵਿੱਚ ਹੋਏ ਹਵਾਈ ਹਮਲੇ ਵਿੱਚ ਅਲੀ ਲਾਰੀਜਾਨੀ ਦੀ ਮੌਤ ਹੋ ਗਈ ਹੈ। ਇਜ਼ਰਾਈਲੀ ਫੌਜ ਨੇ ਈਰਾਨ ਦੀ ਰਾਸ਼ਟਰੀ ਸੁਰੱਖਿਆ ਮੁਖੀ ਅਲੀ ਲਾਰੀਜਾਨੀ ਨੂੰ ਨਿਸ਼ਾਨਾ ਬਣਾ ਕੇ ਇਹ ਹਮਲਾ ਕੀਤਾ ਸੀ।
ਲਾਰੀਜਾਨੀ ਨੂੰ ਈਰਾਨ ਦੇ ਸਾਬਕਾ ਸਰਵਉੱਚ ਨੇਤਾ ਅਲੀ ਖਾਮੇਨੇਈ ਦੇ ਬਹੁਤ ਕਰੀਬੀ ਮੰਨਿਆ ਜਾਂਦਾ ਸੀ। ਖਾਮੇਨੇਈ ਦੀ ਮੌਤ ਤੋਂ ਬਾਅਦ ਉਹ ਈਰਾਨ ਦੇ ਸ਼ਾਸਨ ਵਿੱਚ ਇੱਕ ਬਹੁਤ ਵੱਡਾ ਚਿਹਰਾ ਸਨ। ਇਨ੍ਹਾਂ ਦਾਅਵਿਆਂ ਦੇ ਵਿਚਕਾਰ, ਲਾਰੀਜਾਨੀ ਦੇ ਦਫ਼ਤਰ ਨੇ ਕਿਹਾ ਹੈ ਕਿ ਉਹ ਥੋੜ੍ਹੀ ਦੇਰ ਵਿੱਚ ਪ੍ਰੈੱਸ ਨੂੰ ਸੰਬੋਧਨ ਕਰਕੇ ਜਾਣਕਾਰੀ ਦੇਣਗੇ। ਦੱਸ ਦਈਏ ਕਿ ਜੇਕਰ ਇਜ਼ਰਾਈਲ ਦਾ ਇਹ ਦਾਅਵਾ ਸੱਚ ਸਾਬਤ ਹੁੰਦਾ ਹੈ, ਤਾਂ ਉਹ ਖਮੇਨੀ ਤੋਂ ਬਾਅਦ ਇਸ ਯੁੱਧ ਵਿੱਚ ਮਾਰੇ ਜਾਣ ਵਾਲੇ ਸਭ ਤੋਂ ਸ਼ਕਤੀਸ਼ਾਲੀ ਵਿਅਕਤੀ ਹੋਣਗੇ।
ਇਜ਼ਰਾਈਲੀ ਫੌਜ ਦੇ ਮੁਖੀ ਲੈਫਟੀਨੈਂਟ ਜਨਰਲ ਇਯਾਲ ਜ਼ਮੀਰ ਨੇ ਇਸ ਕਾਰਵਾਈ ਨੂੰ ਇੱਕ ਵੱਡੀ ਸਫਲਤਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਰਾਤ ਭਰ ਚੱਲੇ ਇਨ੍ਹਾਂ ਹਮਲਿਆਂ ਵਿੱਚ ਕਈ ਵੱਡੇ ਨਿਸ਼ਾਨਿਆਂ ਨੂੰ ਖ਼ਤਮ ਕੀਤਾ ਗਿਆ ਹੈ। ਇਸ ਨਾਲ ਫੌਜ ਦੇ ਮਿਸ਼ਨ ਨੂੰ ਵੱਡੀ ਮਜ਼ਬੂਤੀ ਮਿਲੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























