• Latest
  • Trending
ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ- PUNJAB CM ਭਗਵੰਤ ਸਿੰਘ ਮਾਨ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ- PUNJAB CM ਭਗਵੰਤ ਸਿੰਘ ਮਾਨ

3 hours ago
ਗੈਂਗਸਟਰਾਂ ‘ਤੇ ਵਾਰ ਦਾ 56ਵਾਂ ਦਿਨ: PUNJAB POLICE ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 178 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 56ਵਾਂ ਦਿਨ: PUNJAB POLICE ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 178 ਗ੍ਰਿਫ਼ਤਾਰ

47 minutes ago
ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: Dr. Baljit Kaur

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: Dr. Baljit Kaur

51 minutes ago
ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ PUNJAB ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: ਖੁੱਡੀਆਂ

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ PUNJAB ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: ਖੁੱਡੀਆਂ

58 minutes ago
Harbhajan Singh ETO ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

Harbhajan Singh ETO ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
President ਟਰੰਪ ਨੂੰ ਵੱਡਾ ਝਟਕਾ! ਈਰਾਨ ਨਾਲ ਜੰਗ ਦੇ ਵਿਰੋਧ ‘ਚ ਉੱਚ ਅਧਿਕਾਰੀ ਨੇ ਦਿੱਤਾ ਅਸਤੀਫਾ

President ਟਰੰਪ ਨੂੰ ਵੱਡਾ ਝਟਕਾ! ਈਰਾਨ ਨਾਲ ਜੰਗ ਦੇ ਵਿਰੋਧ ‘ਚ ਉੱਚ ਅਧਿਕਾਰੀ ਨੇ ਦਿੱਤਾ ਅਸਤੀਫਾ

1 hour ago
Cricketer ਕੁਲਦੀਪ ਯਾਦਵ ਦੀ ਲਖਨਊ ਵਿੱਚ Grand Reception, ਖੇਡ ਅਤੇ ਰਾਜਨੀਤਿਕ ਹਸਤੀਆਂ ਨੇ ਕੀਤੀ ਸ਼ਿਰਕਤ

Cricketer ਕੁਲਦੀਪ ਯਾਦਵ ਦੀ ਲਖਨਊ ਵਿੱਚ Grand Reception, ਖੇਡ ਅਤੇ ਰਾਜਨੀਤਿਕ ਹਸਤੀਆਂ ਨੇ ਕੀਤੀ ਸ਼ਿਰਕਤ

3 hours ago
PUNJAB ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

PUNJAB ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
Chandigarh ਪੰਜਾਬ ਯੂਨੀਵਰਸਿਟੀ ‘ਚ ਚੱਲੀਆਂ ਗੋਲੀਆਂ!

Chandigarh ਪੰਜਾਬ ਯੂਨੀਵਰਸਿਟੀ ‘ਚ ਚੱਲੀਆਂ ਗੋਲੀਆਂ!

3 hours ago
ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ- PUNJAB CM ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ- PUNJAB CM ਭਗਵੰਤ ਸਿੰਘ ਮਾਨ

4 hours ago
Punjab : ਮਾਲੇਰਕੋਟਲਾ ਪੁਲਿਸ ਵੱਲੋਂ ਰੋਜ਼ਾ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਅਤੇ ਧਾਰਮਿਕ ਸਹਿਯੋਗ ਦਾ ਸੰਦੇਸ਼

Punjab : ਮਾਲੇਰਕੋਟਲਾ ਪੁਲਿਸ ਵੱਲੋਂ ਰੋਜ਼ਾ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਅਤੇ ਧਾਰਮਿਕ ਸਹਿਯੋਗ ਦਾ ਸੰਦੇਸ਼

4 hours ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Tuesday, March 17, 2026
No Result
View All Result
21 °c
Chandigarh
24 ° Wed
25 ° Thu
25 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result
ADVERTISEMENT

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ- PUNJAB CM ਭਗਵੰਤ ਸਿੰਘ ਮਾਨ

ਆਜ਼ਾਦੀ ਦੇ ਏਨੇ ਸਾਲਾਂ ਬਾਅਦ ਵੀ ਅਸੀਂ ਪੁਰਾਣੇ ਸਿਸਟਮ ਦੇ ਗੁਲਾਮ ਹਾਂ, ਕੀ ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਏਸੇ ਕਰਕੇ ਸ਼ਹੀਦ ਹੋਏ ਸਨ? ਭਗਵੰਤ ਸਿੰਘ ਮਾਨ

March 17, 2026
in ਖਬਰਾਂ, ਪੰਜਾਬ

ਚਾਰ ਸਾਲਾਂ ਵਿੱਚ ਸਾਰੇ ਵਾਅਦੇ ਪੂਰੇ ਹੋਣ ਨਾਲ ਵਿਰੋਧੀ ਬੁਖਲਾਏ, ਉਨ੍ਹਾਂ ਕੋਲ ਚੋਣਾਂ ਮੌਕੇ ਲੋਕਾਂ ਕੋਲ ਜਾਣ ਦਾ ਕੋਈ ਮੁੱਦਾ ਨਹੀਂ ਬਚਿਆ-ਭਗਵੰਤ ਸਿੰਘ ਮਾਨ

ਅਕਾਲੀ-ਭਾਜਪਾ ਅਤੇ ਕਾਂਗਰਸ ਨੇ ਵਾਰੋ-ਵਾਰੀ ਪੰਜਾਬ ਨੂੰ ਲੁੱਟਿਆ, ਹੁਣ ਇਨ੍ਹਾਂ ਪਾਰਟੀਆਂ ਨੂੰ ਲੋਕ ਕਦੇ ਮੌਕਾ ਨਹੀਂ ਦੇਣਗੇ-ਭਗਵੰਤ ਸਿੰਘ ਮਾਨ

ਸਾਰੇ ਵਿਰੋਧੀ ਕੁਰਸੀ ਦੀ ਲੜਾਈ ਲੜ ਰਹੇ ਹਨ ਅਤੇ ਭਗਵੰਤ ਮਾਨ ਲੋਕਾਂ ਦੇ ਹੱਕਾਂ ਦੀ ਲੜਾਈ ਲੜ ਰਿਹਾ-ਭਗਵੰਤ ਸਿੰਘ ਮਾਨ

ਮੋਦੀ ਸਰਕਾਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਵਿੱਚ ਸ਼ਹੀਦ ਹੋਏ 750 ਕਿਸਾਨਾਂ ਨੂੰ ਪੰਜਾਬ ਭੁੱਲਿਆ ਨਹੀਂ-ਭਗਵੰਤ ਸਿੰਘ ਮਾਨ

ਧੂਰੀ, 17 ਮਾਰਚ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜੇਕਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਅੱਜ ਦੇਸ਼ ਦਾ ਨਕਸ਼ਾ ਬਿਲਕੁਲ ਵੱਖਰਾ ਹੁੰਦਾ। ਉਨ੍ਹਾਂ ਨੇ ਸਵਾਲ ਕਰਦਿਆਂ ਕਿਹਾ ਕਿ ਆਜ਼ਾਦੀ ਦੇ ਦਹਾਕਿਆਂ ਬਾਅਦ ਵੀ ਦੇਸ਼ ਵੇਲਾ ਵਿਹਾਅ ਚੁੱਕੇ ਸਿਸਟਮ ਦੇ ਜਾਲ ਵਿੱਚ ਕਿਉਂ ਉਲਝਿਆ ਹੋਇਆ ਹੈ ਜਦਕਿ ਇਸੇ ਸਿਸਟਮ ਤੋਂ ਨਿਜਾਤ ਪਾਉਣ ਲਈ ਭਗਤ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਵਰਗੇ ਇਨਕਲਾਬੀਆਂ ਨੇ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਇਹ ਕੰਧ ’ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਸਾਲ 2027 ਵਿੱਚ ਵੀ ਆਮ ਆਦਮੀ ਪਾਰਟੀ ਹੀ ਸੱਤਾ ਵਿੱਚ ਆਵੇਗੀ ਕਿਉਂਕਿ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ ਅਤੇ ਵਿਰੋਧੀਆਂ ਕੋਲ ਲੋਕਾਂ ਅੱਗੇ ਜਾਣ ਲਈ ਕੋਈ ਮੁੱਦਾ ਨਹੀਂ ਬਚਿਆ।
ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵਾਰੋ-ਵਾਰੀ ਪੰਜਾਬ ਨੂੰ ਲੁੱਟਣ ਤੋਂ ਬਾਅਦ ਹੁਣ ਫੇਰ ਸੱਤਾ ਵਿੱਚ ਆਉਣ ਲਈ ਆਪਸ ਵਿੱਚ ਕਾਟੋ-ਕਲੇਸ਼ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਕਾਲੇ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਦੌਰਾਨ ਸ਼ਹੀਦ ਹੋਏ 750 ਕਿਸਾਨਾਂ ਨੂੰ ਪੰਜਾਬ ਅਜੇ ਭੁੱਲਿਆ ਨਹੀਂ ਹੈ।
ਅੱਜ ਨਵੇਂ ਬਣੇ ਸਬ-ਡਿਵੀਜ਼ਨਲ ਹਸਪਤਾਲ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕੰਧ ‘ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਲੋਕ-ਪੱਖੀ ਫੈਸਲਿਆਂ ਕਾਰਨ ‘ਆਪ’ ਸੂਬੇ ਵਿੱਚ ਦੁਬਾਰਾ ਸਰਕਾਰ ਬਣਾਏਗੀ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਦੇ ਲੋਕ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ‘ਆਪ’ ਸਰਕਾਰ ਬਣਾਉਣ ਲਈ ਉਤਾਵਲੇ ਹਨ। ਸਾਲ 2022 ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਤੋਂ ਸੱਤਾ ਸੰਭਾਲਣ ਤੋਂ ਬਾਅਦ ਸਾਡੀ ਸਰਕਾਰ ਨੇ ਕਈ ਲੋਕ-ਪੱਖੀ ਫੈਸਲੇ ਲਏ। ਅਸੀਂ ਚਾਰ ਸਾਲਾਂ ਵਿੱਚ ਆਪਣੇ ਸਾਰੇ ਵਾਅਦੇ ਪਹਿਲਾਂ ਹੀ ਪੂਰੇ ਕਰ ਲਏ ਹਨ ਅਤੇ ਆਉਣ ਵਾਲੇ ਇੱਕ ਸਾਲ ਵਿੱਚ ਅਸੀਂ ਸੂਬੇ ਨੂੰ ਨਵੇਂ ਸਿਖਰ ‘ਤੇ ਲੈ ਜਾਵਾਂਗੇ।”
ਸ਼ਾਸਨ ਵਿਵਸਥਾ ਵਿੱਚ ਨਵੀਆਂ ਪਿਰਤਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਚਾਰ ਸਾਲਾਂ ਵਿੱਚ ਸਾਰੇ ਵਾਅਦੇ ਪੂਰੇ ਕਰਕੇ ਰਾਜਨੀਤੀ ਵਿੱਚ ਨਵੀਂ ਕਵਾਇਦ ਸ਼ੁਰੂ ਕੀਤੀ ਹੈ, ਜਦੋਂ ਕਿ ਦੂਜੀਆਂ ਪਾਰਟੀਆਂ ਪੰਜ ਸਾਲਾਂ ਵਿੱਚ ਅਜਿਹਾ ਕਰਨ ਦੇ ਕਾਬਲ ਨਹੀਂ ਹਨ। ਪਹਿਲੇ ਦਿਨ ਤੋਂ ਹੀ ਸਾਡੀ ਸਰਕਾਰ ਪਿਛਲੀਆਂ ਸਰਕਾਰਾਂ ਦੇ ਘਟੀਆ ਸਿਸਟਮ ਨੂੰ ਸੁਧਾਰ ਰਹੀ ਹੈ ਅਤੇ ਅਸੀਂ ਆਮ ਆਦਮੀ ਦੀ ਭਲਾਈ ਲਈ ਦਲੇਰਾਨਾ ਫੈਸਲੇ ਲੈਣ ਤੋਂ ਝਿਜਕਦੇ ਨਹੀਂ ਹਾਂ।” ਉਨ੍ਹਾਂ ਅੱਗੇ ਕਿਹਾ, “ਹੁਣ ਫਿਰ ਕਾਂਗਰਸ ਅਤੇ ਬਾਦਲ ਸੂਬੇ ਨੂੰ ਲੁੱਟਣ ਦਾ ਇੱਕ ਹੋਰ ਮੌਕਾ ਲੱਭ ਰਹੇ ਹਨ ਜਦੋਂ ਕਿ ਸੂਬੇ ਨੇ ਪਹਿਲਾਂ ਹੀ ਇਨ੍ਹਾਂ ਦੀ ਸੱਤਾ ਦੌਰਾਨ ਵਿੱਚ ਬਹੁਤ ਕੁਝ ਝੱਲਿਆ ਹੈ।”
ਲੋਕਾਂ ਦੀਆਂ ਭਾਵਨਾਵਾਂ ਦਾ ਜ਼ਿਕਰ ਹੋਏ ਉਨ੍ਹਾਂ ਕਿਹਾ, “ਸੂਬੇ ਦੇ ਸੂਝਵਾਨ ਲੋਕ ਇਨ੍ਹਾਂ ਨੂੰ ਕਦੇ ਵੀ ਇੱਕ ਹੋਰ ਮੌਕਾ ਨਹੀਂ ਦੇਣਗੇ ਅਤੇ ਚੋਣਾਂ ਤੋਂ ਬਾਅਦ ਉਨ੍ਹਾਂ ਨੂੰ ਸਿਆਸੀ ਗੁਮਨਾਮੀ ਵਿੱਚ ਭੇਜ ਦਿੱਤਾ ਜਾਵੇਗਾ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਜਿਨ੍ਹਾਂ ਆਗੂਆਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦਿੱਤੀ ਸੀ, ਉਨ੍ਹਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਗਿਆ। ਇਨ੍ਹਾਂ ਆਗੂਆਂ ਨੇ ਨਾ ਸਿਰਫ਼ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਦੀ ਪੁਸ਼ਤਪਨਾਹੀ ਕੀਤੀ, ਸਗੋਂ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਨਸ਼ੇ ਵੇਚੇ ਤੇ ਸਪਲਾਈ ਵੀ ਕੀਤੇ। ਪਹਿਲਾਂ ਕਿਸੇ ਨੇ ਵੀ ਇਨ੍ਹਾਂ ਰਸੂਖਵਾਨ ਆਗੂਆਂ ਨੂੰ ਹੱਥ ਪਾਉਣ ਦੀ ਹਿੰਮਤ ਨਹੀਂ ਕੀਤੀ ਸੀ, ਪਰ ਸਾਡੀ ਸਰਕਾਰ ਨੇ ਅਜਿਹਾ ਕੀਤਾ ਹੈ ਅਤੇ ਹੁਣ ਉਹ ਆਪਣੇ ਪਾਪਾਂ ਦੀ ਕੀਮਤ ਚੁਕਾ ਰਹੇ ਹਨ।”
ਇਨ੍ਹਾਂ ਲੀਡਰਾਂ ਦੀ ਆਪਸੀ ਮਿਲੀਭੁਗਤ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਸਿਆਸੀ ਪਾਰਟੀਆਂ ਵਿਚਕਾਰ ਨਾਪਾਕ ਗਠਜੋੜ ਬਣਿਆ ਹੋਇਆ ਸੀ ਕਿਉਂਕਿ ਉਹ ਸੂਬੇ ਦਾ ਖਜ਼ਾਨਾ ਲੁੱਟਣ ਲਈ ਇਕ-ਦੂਜੇ ਨਾਲ ਹੱਥ ਮਿਲਾ ਲੈਂਦੇ ਸਨ। ਜਦੋਂ ਸੱਤਾ ਵਿੱਚ ਸਨ ਤਾਂ ਇਹ ਪਾਰਟੀਆਂ ਇਕ-ਦੂਜੇ ਦੇ ਗੁਨਾਹਾਂ ਨੂੰ ਲੁਕਾਉਣ ਲਈ ਜਾਣਬੁੱਝ ਕੇ ਅੱਖਾਂ ਫੇਰ ਲੈਂਦੀਆਂ ਸਨ ਅਤੇ ਬਚਾਅ ਕਰ ਲੈਂਦੀਆਂ ਹਨ। ਹਾਲਾਂਕਿ, ‘ਆਪ’ ਸਰਕਾਰ ਨੇ ਇਹ ਯਕੀਨੀ ਬਣਾਇਆ ਕਿ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਜਾਵੇ।”
ਵਿਰੋਧੀ ਆਗੂਆਂ ‘ਤੇ ਨਿਸ਼ਾਨਾ ਸਾਧਦੇ ਹੋਏ, ਉਨ੍ਹਾਂ ਕਿਹਾ, “ਅੱਜ ਵੀ ਉਹ ਇਕਮਿਕ ਹਨ। ਚਰਨਜੀਤ ਸਿੰਘ ਚੰਨੀ, ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਕੈਪਟਨ ਅਮਰਿੰਦਰ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਲੀਡਰ ਮੈਨੂੰ ਨਿਸ਼ਾਨਾ ਬਣਾਉਣ ਵਾਲੀ ਜੁੰਡਲੀ ਵਿੱਚ ਸ਼ਾਮਲ ਹਨ। ਪਹਿਲਾਂ ਇਹ ਆਗੂ ਮੈਨੂੰ ਮਨੋਰੰਜਨ ਕਰਨ ਵਾਲਾ ਦੱਸ ਕੇ ਮੇਰਾ ਮਜ਼ਾਕ ਉਡਾਉਂਦੇ ਸਨ, ਪਰ ਹੁਣ ਉਹ ਡਰ ਦੇ ਮਾਰੇ ਦਿਨ-ਰਾਤ ਮੇਰਾ ਨਾਮ ਜਪਦੇ ਹਨ।” ਉਨ੍ਹਾਂ ਅੱਗੇ ਕਿਹਾ, “2017 ਵਿੱਚ, ਜਦੋਂ ‘ਆਪ’ ਨੂੰ ਕਈ ਸੀਟਾਂ ਮਿਲੀਆਂ ਅਤੇ ਉਹ ਵਿਰੋਧੀ ਧਿਰ ਬਣ ਗਈ, ਉਨ੍ਹਾਂ ਨੇ ਕਿਹਾ ਕਿ ਕੁਝ ਨਹੀਂ ਹੋਣ ਵਾਲਾ। ਸਾਲ 2022 ਵਿੱਚ ਉਨ੍ਹਾਂ ਕਿਹਾ ਕਿ ਕੁਝ ਨਹੀਂ ਹੋਵੇਗਾ, ਪਰ ਸਾਡੀ ਸਰਕਾਰ ਨੇ ਲੋਕਾਂ ਦੇ ਹਿੱਤ ਵਿੱਚ ਕਈ ਪਹਿਲਕਦਮੀਆਂ ਕੀਤੀਆਂ। ਹੁਣ ਫਿਰ ਉਹ ਕਹਿੰਦੇ ਹਨ ਕਿ ਸਾਲ 2027 ਵਿੱਚ ਕੁਝ ਨਹੀਂ ਹੋਵੇਗਾ, ਪਰ ‘ਆਪ’ ਭਾਰੀ ਬਹੁਮਤ ਨਾਲ ਦੁਬਾਰਾ ਸਰਕਾਰ ਬਣਾਏਗੀ।”
ਵਿਰੋਧੀ ਧਿਰ ਦੀ ਨਖਿੱਧ ਕਾਰਗੁਜ਼ਾਰੀ ‘ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੂਰੀ ਵਿਰੋਧੀ ਧਿਰ ਨੇ ਵਿਧਾਨ ਸਭਾ ਦੇ ਅੰਦਰ ਤੇ ਬਾਹਰ ਲੋਕਾਂ ਦਾ ਇੱਕ ਵੀ ਮੁੱਦਾ ਨਹੀਂ ਚੁੱਕਿਆ। ਇਸ ਤੋਂ ਪਤਾ ਲਗਦਾ ਹੈ ਕਿ ਉਹ ਸਿਰਫ ਆਪਣੇ ਅਹੁਦਿਆਂ ਨੂੰ ਲੈ ਕੇ ਚਿੰਤਤ ਹਨ ਕਿਉਂਕਿ ਉਹ ਸਿਰਫ ਸੱਤਾ ਦੇ ਭੁੱਖੇ ਹਨ।” ਉਨ੍ਹਾਂ ਅੱਗੇ ਕਿਹਾ, “ਸੱਤਾ ਪ੍ਰਾਪਤ ਕਰਨ ਲਈ ਤਰਲੋਮੱਛੀ ਹੋਇਆ ਅਕਾਲੀ ਦਲ ਲੋਕਾਂ ਨੂੰ ਗੁੰਮਰਾਹ ਕਰਨ ਲਈ ਸੋਸ਼ਲ ਮੀਡੀਆ ‘ਤੇ ਮੇਰੇ ਬਾਰੇ ਏ.ਆਈ. ਰਾਹੀਂ ਤਿਆਰ ਕੀਤੇ ਵੀਡੀਓ ਪੋਸਟ ਕਰ ਰਿਹਾ ਹੈ। ਇਹ ਦਰਸਾਉਂਦਾ ਹੈ ਕਿ ਮੇਰੇ ਵਿਰੁੱਧ ਕਿਸੇ ਵੀ ਮੁੱਦੇ ਦੀ ਘਾਟ ਵਿੱਚ ਉਹ ਹੈਰਾਨ-ਪ੍ਰੇਸ਼ਾਨ ਹਨ ਅਤੇ ਨਿਰਾਸ਼ ਹੋ ਕੇ ਸੱਤਾ ਦੀ ਖਾਤਰ ਅੱਕੀ ਪਲਾਹੀ ਹੱਥ ਮਾਰ ਰਹੇ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਰਵਾਇਤੀ ਰਾਜਨੀਤਿਕ ਪਾਰਟੀਆਂ ਮੇਰੇ ਨਾਲ ਸਾੜਾ ਕਰਦੀਆਂ ਹਨ ਕਿਉਂਕਿ ਉਹ ਇਹ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਸਧਾਰਨ ਘਰ ਦਾ ਪੁੱਤਰ ਸੂਬੇ ਦੀ ਸੱਤਾ ਚੰਗੇ ਢੰਗ ਨਾਲ ਕਿਉਂ ਚਲਾ ਰਿਹਾ ਹੈ। ਇਨ੍ਹਾਂ ਪਾਰਟੀਆਂ ਨੇ ਆਪਣੇ ਲੋਕ ਵਿਰੋਧੀ ਤੇ ਪੰਜਾਬ ਵਿਰੋਧੀ ਰੁਖ਼ ਕਾਰਨ ਵਿਸ਼ਵਾਸ ਗੁਆ ਲਿਆ ਜਿਸ ਕਰਕੇ ਉਨ੍ਹਾਂ ਨੂੰ 2022 ਵਿੱਚ ਸੱਤਾ ਤੋਂ ਉਖੇੜ ਕੇ ਘਰ ਬਿਠਾ ਦਿੱਤਾ ਗਿਆ।”
ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਘਟੀਆ ਚਾਲਾਂ ਦਾ ਸਹਾਰਾ ਲੈ ਰਹੀਆਂ ਹਨ। ਮੁੱਖ ਮੰਤਰੀ ਨੇ ਤਨਜ਼ ਕੱਸਦਿਆਂ ਕਿਹਾ, “ਪਹਿਲਾਂ ਇਨ੍ਹਾਂ ਲੀਡਰਾਂ ਦਾ ਸਵਾਗਤ ਹਾਰਾਂ ਨਾਲ ਕੀਤਾ ਜਾਂਦਾ ਸੀ ਪਰ ਹੁਣ ਉਹ ਜਿੱਥੇ ਵੀ ਜਾਂਦੇ ਹਨ, ਲੋਕ ਉਨ੍ਹਾਂ ਨੂੰ ਹਰਾ ਕੇ ਸਵਾਗਤ ਕਰਦੇ ਹਨ। ਲੋਕਾਂ ਨੇ ਆਮ ਘਰਾਂ ਦੇ ਧੀਆਂ-ਪੁੱਤਰਾਂ ਨੂੰ ਚੁਣਿਆ ਜੋ ਆਪਣੇ ਫਰਜ਼ ਪੂਰੇ ਜੋਸ਼ ਨਾਲ ਨਿਭਾ ਰਹੇ ਹਨ, ਜਦੋਂ ਕਿ ਇਹ ਰਵਾਇਤੀ ਪਾਰਟੀਆਂ ਸੱਤਾ ਵਿੱਚ ਹੋਣ ‘ਤੇ ਬੁਰੀ ਤਰ੍ਹਾਂ ਅਸਫਲ ਰਹੀਆਂ।”
ਪਿਛਲੀ ਸਰਕਾਰ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਆਗੂਆਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਸੂਬੇ ਦੇ ਸਰੋਤਾਂ ਨੂੰ ਅੰਨ੍ਹੇਵਾਹ ਲੁੱਟਿਆ। ਜਦੋਂ ਪੰਜਾਬ ਬੇਰੁਜ਼ਗਾਰੀ, ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਅਤੇ ਭ੍ਰਿਸ਼ਟਾਚਾਰ ਦਾ ਸਾਹਮਣਾ ਕਰ ਰਿਹਾ ਸੀ, ਇਹ ਆਗੂ ਗ਼ੈਰ-ਕਾਨੂੰਨੀ ਢੰਗ ਨਾਲ ਪੈਸਾ ਕਮਾਉਣ ਵਿੱਚ ਰੁੱਝੇ ਹੋਏ ਸਨ। ਉਨ੍ਹਾਂ ਨੇ ਲੋਕਾਂ ਅਤੇ ਸੂਬੇ ਦੀ ਕੀਮਤ ‘ਤੇ ਮਹਿਲ ਅਤੇ ਵਪਾਰਕ ਸਾਮਰਾਜ ਉਸਾਰੇ।” ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਨੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਲੀਹਾਂ ਤੋਂ ਉਤਾਰ ਕੇ ਪੰਜਾਬ ਅਤੇ ਇਸ ਦੀਆਂ ਨੌਜਵਾਨ ਪੀੜ੍ਹੀਆਂ ਲਈ ਕੰਡੇ ਬੀਜੇ ਹਨ। ਉਨ੍ਹਾਂ ਦੇ ਹੱਥ ਇਸ ਅਪਰਾਧ ਵਿੱਚ ਰੰਗੇ ਹੋਏ ਹਨ ਅਤੇ ਇਤਿਹਾਸ ਉਨ੍ਹਾਂ ਨੂੰ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਨ ਲਈ ਕਦੇ ਮੁਆਫ਼ ਨਹੀਂ ਕਰੇਗਾ।”

ਉਨ੍ਹਾਂ ਅੱਗੇ ਕਿਹਾ, “ਇਹ ਆਗੂ ਬੌਖਲਾ ਚੁੱਕੇ ਹਨ ਕਿਉਂਕਿ ਅਸੀਂ ਲੋਕਾਂ ਸਾਹਮਣੇ ਉਨ੍ਹਾਂ ਦੇ ਘਟੀਆ ਕਿਰਦਾਰ ਨੂੰ ਨੰਗਾ ਕਰ ਦਿੱਤਾ ਹੈ ਅਤੇ ਇਹ ਉਨ੍ਹਾਂ ਦੀ ਸੱਤਾ ਲਈ ਖ਼ਤਰਾ ਬਣ ਗਿਆ ਹੈ। ਉਹ ਇਹ ਹਜ਼ਮ ਨਹੀਂ ਕਰ ਸਕਦੇ ਕਿ ਆਮ ਲੋਕਾਂ ਨੂੰ ਹੁਣ ਅਹੁਦੇ ਮਿਲ ਰਹੇ ਹਨ।” ਬਾਦਲਾਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਉਨ੍ਹਾਂ ਨੇ ਲੋਕਾਂ ਨੂੰ ਝੂਠੇ ਵਾਅਦਿਆਂ ਨਾਲ ਭਰਮਾ ਕੇ ਕਾਰੋਬਾਰ ਬਰਬਾਦ ਕਰ ਦਿੱਤੇ। ਕਿਹਾ ਜਾਂਦਾ ਹੈ ਕਿ ਜੇ ਤੁਸੀਂ ਦਰੱਖਤ ‘ਤੇ ‘ਬਾਦਲ’ ਲਿਖੋਗੇ ਤਾਂ ਉਹ ਦਰਖੱਤ ਸੁੱਕ ਜਾਵੇਗਾ।”

ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਗਤ ਸਿੰਘ ਦਾ ਜਨਮ 28 ਸਤੰਬਰ, 1907 ਨੂੰ ਹੋਇਆ ਸੀ ਅਤੇ ਉਹ 23 ਮਾਰਚ 1931 ਨੂੰ ਸਿਰਫ਼ ਸਾਢੇ 23 ਸਾਲ ਦੀ ਉਮਰ ਵਿੱਚ ਸ਼ਹੀਦ ਹੋ ਗਏ ਸਨ। ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਅਤੇ ਅੰਗਰੇਜ਼ਾਂ ਨੂੰ ਦੇਸ਼ ਵਿੱਚੋਂ ਭਜਾਉਣ ਲਈ ਜੰਗ ਲੜੀ। ਉਨ੍ਹਾਂ ਦਾ ਤਰੀਕਾ ਵੱਖਰਾ ਸੀ ਕਿਉਂਕਿ ਉਹ ਜਵਾਨ ਅਤੇ ਗਰਮਜੋਸ਼ੀ ਵਾਲੇ ਸਨ ਜਦੋਂ ਕਿ ਜਵਾਹਰ ਲਾਲ ਨਹਿਰੂ ਅਤੇ ਮਹਾਤਮਾ ਗਾਂਧੀ ਵਰਗੇ ਹੋਰਨਾਂ ਦੇ ਆਪਣੇ ਤਰੀਕੇ ਸਨ। ਪਰ ਬਾਅਦ ਵਿੱਚ, ਅਸੀਂ ਉਨ੍ਹਾਂ ਦੀ ਵਿਰਾਸਤ ਨੂੰ ਸਾਲ ਵਿੱਚ ਇੱਕ ਵਾਰ 23 ਮਾਰਚ ਨੂੰ ਸਿਰਫ਼ ਫੁੱਲ ਚੜ੍ਹਾਉਣ ਤੱਕ ਸੀਮਿਤ ਕਰ ਦਿੱਤਾ।”

ਉਨ੍ਹਾਂ ਅੱਗੇ ਕਿਹਾ, “ਜੇ ਭਗਤ ਸਿੰਘ ਜਿਉਂਦੇ ਹੁੰਦੇ ਜਾਂ ਆਜ਼ਾਦੀ ਤੋਂ ਬਾਅਦ ਉਨ੍ਹਾਂ ਨੂੰ ਅਗਵਾਈ ਕਰਨ ਦਾ ਮੌਕਾ ਦਿੱਤਾ ਜਾਂਦਾ ਤਾਂ ਦੇਸ਼ ਦੀ ਦਿੱਖ ਪੂਰੀ ਤਰ੍ਹਾਂ ਵੱਖਰੀ ਹੁੰਦੀ। ਉਨ੍ਹਾਂ ਨੇ ਬਹੁਤ ਕੁਝ ਲਿਖਿਆ ਸੀ। ਉਨ੍ਹਾਂ ਦੇ ਜੇਲ੍ਹ ਦੇ ਪੱਤਰ ਅਤੇ ਲਿਖਤਾਂ ਇੱਕ ਮੈਨੀਫੈਸਟੋ ਵਾਂਗ ਸਨ। ਉਨ੍ਹਾਂ ਕਿਹਾ ਸੀ ਕਿ ਉਹ ਇਸ ਗੱਲ ਦੀ ਚਿੰਤਾ ਨਹੀਂ ਕਰਦੇ ਸਨ ਕਿ ਆਜ਼ਾਦੀ ਆਵੇਗੀ ਜਾਂ ਨਹੀਂ ਕਿਉਂਕਿ ਉਹ ਜਾਣਦੇ ਸਨ ਕਿ ਆਜ਼ਾਦੀ ਜ਼ਰੂਰ ਆਵੇਗੀ ਪਰ ਉਹ ਇਸ ਗੱਲ ਦੀ ਚਿੰਤਾ ਕਰਦੇ ਸਨ ਕਿ ਆਜ਼ਾਦੀ ਤੋਂ ਬਾਅਦ ਦੇਸ਼ ‘ਤੇ ਰਾਜ ਕੌਣ ਕਰੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਉਨ੍ਹਾਂ ਦੀ ਸ਼ਹਾਦਤ ਤੋਂ ਸੋਲਾਂ ਸਾਲ ਬਾਅਦ, ਦੇਸ਼ ਆਜ਼ਾਦ ਹੋਇਆ। 1952 ਤੱਕ ਜਦੋਂ ਪਹਿਲੀਆਂ ਚੋਣਾਂ ਹੋਈਆਂ ਭਗਤ ਸਿੰਘ ਦੀ ਉਮਰ ਲਗਭਗ 45 ਸਾਲ ਸੀ। ਉਨ੍ਹਾਂ ਨੂੰ ਦੇਸ਼ ਦਾ ਪਹਿਲਾ ਪ੍ਰਧਾਨ ਮੰਤਰੀ ਹੋਣਾ ਚਾਹੀਦਾ ਸੀ। ਜੇਕਰ ਭਗਤ ਸਿੰਘ ਨੇ ਭਾਰਤ ਦੀ ਅਗਵਾਈ ਕੀਤੀ ਹੁੰਦੀ ਤਾਂ ਦੇਸ਼ ਦਾ ਪੂਰਾ ਨਕਸ਼ਾ ਅਤੇ ਕਿਸਮਤ ਵੱਖਰੀ ਹੁੰਦੀ।”

ਉਨ੍ਹਾਂ ਅੱਗੇ ਕਿਹਾ, “ਉਨ੍ਹਾਂ ਨੇ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਆਜ਼ਾਦੀ ਤੋਂ ਬਾਅਦ ਸੱਤਾ ਗਲਤ ਹੱਥਾਂ ਵਿੱਚ ਨਹੀਂ ਜਾਣੀ ਚਾਹੀਦੀ। ਬਦਕਿਸਮਤੀ ਨਾਲ, ਉਹੀ ਹੋਇਆ। 80 ਸਾਲਾਂ ਬਾਅਦ ਵੀ, ਅਸੀਂ ਅਜੇ ਵੀ ਉਸੇ ਪੁਰਾਣੇ ਸਿਸਟਮ, ਉਸੇ ਪਟਵਾਰੀ-ਤਹਿਸੀਲ ਢਾਂਚੇ ਵਿੱਚ ਫਸੇ ਹੋਏ ਹਾਂ ਅਤੇ ਲੋਕ ਅਜੇ ਵੀ ਨੌਕਰੀਆਂ ਅਤੇ ਸੇਵਾਵਾਂ ਵਰਗੀਆਂ ਬੁਨਿਆਦੀ ਜ਼ਰੂਰਤਾਂ ਲਈ ਸੰਘਰਸ਼ ਕਰ ਰਹੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਵੇਂ ਮਹਾਤਮਾ ਗਾਂਧੀ ਨੂੰ ਬਾਪੂ ਕਿਹਾ ਜਾਂਦਾ ਹੈ, ਜਵਾਹਰ ਲਾਲ ਨਹਿਰੂ ਨੂੰ ਚਾਚਾ ਅਤੇ ਚੌਧਰੀ ਦੇਵੀ ਲਾਲ ਨੂੰ ਤਾਊ ਕਿਹਾ ਜਾਂਦਾ ਹੈ ਉਸੇ ਤਰ੍ਹਾਂ ਮੈਂ ਆਪਣੇ ਆਪ ਨੂੰ ਲੋਕਾਂ ਦਾ ਪੁੱਤਰ ਅਤੇ ਭਰਾ ਸਮਝਦਾ ਹਾਂ।” ਉਨ੍ਹਾਂ ਅੱਗੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਦੇਸ਼ ਦਾ ਬਹੁਤ ਨੁਕਸਾਨ ਕੀਤਾ ਹੈ। ਕਾਂਗਰਸ ਨੇ ਆਪਣੇ ਮੁਫ਼ਾਦਾਂ ਲਈ ਸੌੜੀ ਰਾਜਨੀਤੀ ਕੀਤੀ ਜਦਕਿ ਹੋਰਨਾਂ ਨੇ ਵੋਟਾਂ ਮੰਗਣ ਲਈ ਧਰਮ ਦਾ ਸਹਾਰਾ ਲਿਆ ਅਤੇ ਉਨ੍ਹਾਂ ’ਤੇ ਭਰੋਸਾ ਕਰਕੇ ਨੁਕਸਾਨ ਆਮ ਲੋਕਾਂ ਨੂੰ ਝੱਲਣਾ ਪਿਆ।

ਨਸ਼ਿਆਂ ਬਾਰੇ ਉਨ੍ਹਾਂ ਕਿਹਾ, “ਇਨ੍ਹਾਂ ਪਾਰਟੀਆਂ ਨੇ ਨੌਜਵਾਨਾਂ ਦੀਆਂ ਨਸਾਂ ਵਿੱਚ ਨਸ਼ੇ ਭਰ ਕੇ ਪੰਜਾਬ ਦੀਆਂ ਪੀੜ੍ਹੀਆਂ ਨੂੰ ਤਬਾਹ ਕਰ ਦਿੱਤਾ। ਪੰਜਾਬ ਦੀ ਨੌਜਵਾਨੀ ਦਾ ਘਾਣ ਕਰਨ ਵਾਲੇ ਹੁਣ ਲੋਕਾਂ ਨੂੰ ਗੁੰਮਰਾਹ ਕਰਨ ਲਈ ਖੋਖਲੇ ਦਾਅਵੇ ਕਰ ਰਹੇ ਹਨ,ਪਰ ਪੰਜਾਬੀ ਉਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ। ” ਉਨ੍ਹਾਂ ਅੱਗੇ ਕਿਹਾ ਕਿ ਇਹ ਪੈਸਾ ਨਹੀਂ ਸਗੋਂ ਸਾਡੇ ਕੀਤੇ ਕੰਮ ਬੋਲ ਰਹੇ ਹਨ, ਜਿੰਨ੍ਹਾਂ ਸਦਕਾ ਅਸੀਂ ਲੋਕਾਂ ਦੇ ਦਿਲਾਂ ਵਿੱਚ ਥਾਂ ਬਣਾਈ ਹੈ ।

‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪ ਸਰਕਾਰ ਨੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ ਜਿਸ ਤਹਿਤ ਜਨਰਲ ਵਰਗ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ ਅਨੁਸੂਚਿਤ ਜਾਤੀ ਸ਼੍ਰੇਣੀ ਦੀਆਂ ਔਰਤਾਂ ਨੂੰ 1500 ਰੁਪਏ ਦਿੱਤੇ ਜਾਣਗੇ। ਇਹ ਮਾਵਾਂ ਅਤੇ ਧੀਆਂ ਪ੍ਰਤੀ ਸਾਡੇ ਸੁਹਿਰਦ ਸਤਿਕਾਰ ਦਾ ਪ੍ਰਤੀਕ ਹੈ ਅਤੇ ਉਨ੍ਹਾਂ ਦੇ ਚਿਹਰਿਆਂ ’ਤੇ ਆਈ ਮੁਸਕਰਾਹਟ ਨੇ ਮੈਨੂੰ ਬਹੁਤ ਸਕੂਨ ਦਿੱਤਾ ਹੈ।”

ਰੋਜ਼ਗਾਰ ਬਾਰੇ ਬੋਲਦਿਆਂ ਉਨ੍ਹਾਂ ਕਿਹਾ, “ਅਸੀਂ ਨੌਜਵਾਨਾਂ ਦੇ ਹੱਥਾਂ ਵਿੱਚ ਟਿਫਿਨ ਦੇਣਾ ਚਾਹੁੰਦੇ ਹਾਂ ਤਾਂ ਜੋ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਆਪਣਾ ਭਵਿੱਖ ਸੰਵਾਰ ਸਕਣ। ਮਸ਼ਹੂਰ ਕਥਨ ਹੈ ਕਿ ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ ਅਸੀਂ ਵੱਧ ਤੋਂ ਵੱਧ ਰੁਜ਼ਗਾਰ ਯਕੀਨੀ ਬਣਾ ਰਹੇ ਹਾਂ। ਹੁਣ ਤੱਕ 65000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ।”

ਬੁਨਿਆਦੀ ਢਾਂਚੇ ਅਤੇ ਖੇਤੀਬਾੜੀ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੇ ਖੇਤਰਾਂ ਵਿੱਚ ਬਿਜਲੀ ਦਰਾਂ ਘਟਾ ਦਿੱਤੀਆਂ ਗਈਆਂ ਹਨ। ਨਹਿਰੀ ਪਾਣੀ ਦੀ ਵਰਤੋਂ 21 ਫੀਸਦੀ ਤੋਂ ਵੱਧ ਕੇ 68 ਫੀਸਦੀ ਹੋ ਗਈ ਹੈ ਅਤੇ ਝੋਨੇ ਦੇ ਅਗਲੇ ਸੀਜ਼ਨ ਤੱਕ 85 ਫੀਸਦੀ ਤੱਕ ਪਹੁੰਚ ਜਾਵੇਗੀ। 6900 ਕਿਲੋਮੀਟਰ ਤੱਕ ਫੈਲੇ ਲਗਭਗ 18,349 ਖਾਲਿਆਂ ਨੂੰ ਮੁੜ ਬਹਾਲ ਕੀਤਾ ਗਿਆ ਹੈ ਅਤੇ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ 6500 ਕਰੋੜ ਰੁਪਏ ਖਰਚ ਕੀਤੇ ਗਏ ਹਨ।”

ਉਨ੍ਹਾਂ ਅੱਗੇ ਕਿਹਾ, “ਪਹਿਲੀ ਵਾਰ 1365 ਪਿੰਡਾਂ ਨੂੰ ਨਹਿਰੀ ਪਾਣੀ ਮਿਲ ਰਿਹਾ ਹੈ। 16209 ਕਰੋੜ ਰੁਪਏ ਦੀ ਲਾਗਤ ਨਾਲ 49000 ਕਿਲੋਮੀਟਰ ਤੋਂ ਵੱਧ ਪੇਂਡੂ ਸੜਕਾਂ ’ਤੇ ਕੰਮ ਚੱਲ ਰਿਹਾ ਹੈ।”

ਸਿੱਖਿਆ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਧੁਨਿਕ ਬੁਨਿਆਦੀ ਢਾਂਚੇ, ਸਮਾਰਟ ਕਲਾਸਰੂਮਾਂ ਅਤੇ ਲੈਬਾਂ ਨਾਲ ਉੱਤਮ ਸਕੂਲ ਸਥਾਪਿਤ ਕੀਤੇ ਗਏ ਹਨ। ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ। ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਕੇਰਲਾ ਨੂੰ ਪਛਾੜ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਪੜ੍ਹੇ ਬਹੁਤ ਵਿਦਿਆਰਥੀ ਜੇਈਈ, ਨੀਟ, ਸੀਐਲਏਟੀ ਅਤੇ ਐਨ.ਆਈ.ਐਫ.ਟੀ. ਵਰਗੀਆਂ ਮੁਕਾਬਲਾ ਪ੍ਰੀਖਿਆਵਾਂ ਲਈ ਕੋਚਿੰਗ ਪ੍ਰਾਪਤ ਕਰ ਰਹੇ ਹਨ ਅਤੇ ਸਫ਼ਲ ਹੋ ਰਹੇ ਹਨ।

ਸਿਹਤ ਸੰਭਾਲ ਬਾਰੇ ਉਨ੍ਹਾਂ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰੇ 65 ਲੱਖ ਪਰਿਵਾਰ 10 ਲੱਖ ਰੁਪਏ ਤੱਕ ਦੇ ਨਕਦ ਰਹਿਤ ਇਲਾਜ ਲਈ ਯੋਗ ਹਨ। ਪੰਜਾਬ ਸਾਰੇ ਨਾਗਰਿਕਾਂ ਨੂੰ ਮੁਫਤ ਸਿਹਤ ਸੰਭਾਲ ਪ੍ਰਦਾਨ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਵਿੱਚ 881 ਆਮ ਆਦਮੀ ਕਲੀਨਿਕ ਰੋਜ਼ਾਨਾ ਇਲਾਜ ਪ੍ਰਦਾਨ ਕਰਦੇ ਹਨ।”

ਉਨ੍ਹਾਂ ਅੱਗੇ ਕਿਹਾ ਕਿ ਲਗਭਗ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ। ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਤੋਂ ਵੱਧ ਨਿਰਵਿਘਨ ਦਿਨ ਵੇਲੇ ਬਿਜਲੀ ਮਿਲ ਰਹੀ ਹੈ। ਟੈਰਿਫ 70 ਪੈਸੇ ਤੋਂ 1.50 ਰੁਪਏ ਪ੍ਰਤੀ ਯੂਨਿਟ ਤੱਕ ਘਟਾ ਦਿੱਤੇ ਗਏ ਹਨ ਅਤੇ ਸਰਕਾਰ ਨੇ ਇੱਕ ਨਿੱਜੀ ਥਰਮਲ ਪਲਾਂਟ ਵੀ ਖਰੀਦਿਆ ਹੈ ਅਤੇ ਜਿਸਦਾ ਨਾਮ ਸ਼੍ਰੀ ਗੁਰੂ ਅਮਰਦਾਸ ਜੀ ਦੇ ਨਾਮ ਤੇ ਰੱਖਿਆ ਗਿਆ ਹੈ।”

ਸਮਾਪਤੀ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਮੇਰਾ ਇੱਕੋ ਇੱਕ ਏਜੰਡਾ ਪੰਜਾਬ ਦੀ ਤਰੱਕੀ ਅਤੇ ਇਸਦੇ ਲੋਕਾਂ ਦੀ ਖੁਸ਼ਹਾਲੀ ਹੈ। ਮੈਂ ਧੂਰੀ ਦੇ ਲੋਕਾਂ ਦਾ ਰਿਣੀ ਹਾਂ ਅਤੇ ਇਸ ਖੇਤਰ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗਾ।’’

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ ਅਤੇ ਬਰਿੰਦਰ ਗੋਇਲ ਵੀ ਮੌਜੂਦ ਸਨ।

Tags: BREAKING NEWSBreaking news in PunjabiLatest Punjab newsPUNJABPUNJAB CMPunjab Governmentpunjab newsWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੈਂਗਸਟਰਾਂ ‘ਤੇ ਵਾਰ ਦਾ 56ਵਾਂ ਦਿਨ: PUNJAB POLICE ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 178 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 56ਵਾਂ ਦਿਨ: PUNJAB POLICE ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 178 ਗ੍ਰਿਫ਼ਤਾਰ

by Ankit
March 17, 2026
0

ਗੈਂਗਸਟਰਾਂ ‘ਤੇ ਵਾਰ ਦਾ 56ਵਾਂ ਦਿਨ: PUNJAB POLICE ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 178 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ...

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: Dr. Baljit Kaur

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: Dr. Baljit Kaur

by Ankit
March 17, 2026
0

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: Dr. Baljit Kaur ਟ੍ਰੈਫਿਕ ਜਾਮ...

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ PUNJAB ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: ਖੁੱਡੀਆਂ

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ PUNJAB ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: ਖੁੱਡੀਆਂ

by Ankit
March 17, 2026
0

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ PUNJAB ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ...

Harbhajan Singh ETO ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

Harbhajan Singh ETO ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

by Ankit
March 17, 2026
0

Harbhajan Singh ETO ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ ਚੰਡੀਗੜ੍ਹ, 17 ਮਾਰਚ (ਵਿਸ਼ਵ...

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੈਂਗਸਟਰਾਂ ‘ਤੇ ਵਾਰ ਦਾ 56ਵਾਂ ਦਿਨ: PUNJAB POLICE ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 178 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 56ਵਾਂ ਦਿਨ: PUNJAB POLICE ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 178 ਗ੍ਰਿਫ਼ਤਾਰ

by Ankit
March 17, 2026
0

ਗੈਂਗਸਟਰਾਂ ‘ਤੇ ਵਾਰ ਦਾ 56ਵਾਂ ਦਿਨ: PUNJAB POLICE ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 178 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 