ਚੰਡੀਗੜ੍ਹ, 8 ਅਪ੍ਰੈਲ –ਚੋਣ ਕਮਿਸ਼ਨ ਨੇ ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਤਬਾਦਲਾ ਕਰ ਦਿਤਾ ਹੈ। ਅਕਾਲੀ ਦਲ ਨੇ ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਸ਼ਿਕਾਇਤ ਕੀਤੀ ਸੀ। ਉਹ ਗੋਲੀਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਐੱਸ.ਆਈ.ਟੀ ਦੇ ਮੈਂਬਰ ਸਨ।
ਅਕਾਲੀ ਦਲ ਨੇ ਦੋਸ਼ ਲਾਇਆ ਸੀ ਕਿ ਉਹ ਨਿਰਪੱਖ ਜਾਂਚ ਨਹੀਂ ਕਰ ਰਹੇ ਅਤੇ ਕਾਂਗਰਸ ਨੂੰ ਫਾਇਦਾ ਪਹੁੰਚਾਉਣ ਲਈ ਕਾਰਵਾਈ ਤੇਜ ਕਰ ਸਕਦੇ ਹਨ। ਅਕਾਲੀ ਦਲ ਦੀ ਸ਼ਿਕਾਇਤ ਤੋਂ ਬਾਅਦ ਅਤੇ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਆਈਜੀ ਕੁੰਵਰ ਪ੍ਰਤਾਪ ਸਿੰਘ ਦਾ ਤਬਾਦਲਾ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਇਸ ਸਬੰਧ ਵਿਚ ਲਿਖਿਤ ਰੂਪ ਨਾਲ ਨੋਟਿਸ ਜਾਰੀ ਕੀਤਾ ਹੈ।