ਚੰਡੀਗੜ, 08 ਅਪ੍ਰੈਲ: ਲੋਕ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 07 ਅਪ੍ਰੈਲ 2019 ਤੱਕ ਕੁਲ 166.27 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀਆਂ ਗਈ ਹੈ। ਇਸ ਦੌਰਾਨ 18.33 ਦੀ ਕਰੋੜ ਨਗਦ ਰਾਸ਼ੀ ਵੀ ਜਬਤ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਵੱਖ ਵੱਖ ਸਰਵਾਈਲੈਂਸ ਟੀਮਾਂ ਵੱਲੋਂ 275495 ਲੀਟਰ ਸ਼ਰਾਬ ਫੜੀ ਗਈ ਹੈ ਜਿਸ ਦੀ ਕੀਮਤ 5.55 ਕਰੋੜ ਰੁਪਏ ਬਣਦੀ ਹੈ । ਉਨ•ਾਂ ਦੱਸਿਆ ਇਸੇ ਤਰ•ਾਂ ਸੂਬੇ ਵਿੱਚ 5169 ਕਿਲੋ ਗਰਾਮ ਨਸ਼ੀਲੇ ਪਦਾਰਥ ਵੀ ਫੜ•ੇ ਗਏ ਹਨ, ਜਿਨ•ਾਂ ਦੀ ਕੀਮਤ 123.77 ਕਰੋੜ ਬਣਦੀ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 18.33 ਕਰੋੜ ਰੁਪਏ ਦੀ ਨਕਦ ਅਤੇ 18.43 ਕਰੋੜ ਦਾ ਸੋਨਾ, ਚਾਂਦੀ ਅਤੇ ਹੋਰ ਵਸਤਾਂ ਵੀ ਜ਼ਬਤ ਕੀਤੀਆਂ ਗਈਆਂ ਹਨ।
ਆਦਰਸ਼ ਚੋਣ ਜ਼ਾਬਤੇ ਦੇ ਮੱਦੇਨਜਰ ਰਾਜ ਵਿੱਚ 1198 ਅਤਿ ਸੰਵੇਦਨਸ਼ੀਲ ਸਥਾਨਾਂ ਦੀ ਪਹਿਚਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 2946 ਅਜਿਹੇ ਲੋਕਾਂ ਦੀ ਪਹਿਚਾਣ ਕੀਤੀ ਹੈ ਜੋ ਕਿ ਅਮਨ ਅਮਾਨ ਵਿਚ ਖਲਲ ਪਾ ਸਕਦੇ ਹਨ, ਜਿਨ•ਾਂ ਵਿਚੋਂ 2679 ਖ਼ਿਲਾਫ਼ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਬਾਕੀ ਰਹਿੰਦੇ ਵਿਅਕਤੀਆਂ ਖ਼ਿਲਾਫ਼ ਜਲਦ ਕਾਰਵਾਈ ਕਰ ਦਿੱਤੀ ਜਾਵੇਗੀ।
ਸੂਬੇ ਵਿੱਚ ਇਸ ਸਮੇਂ ਗ਼ੈਰ ਜ਼ਮਾਨਤੀ ਵਾਰੰਟ ਦੇ 475 ਮਾਮਲੇ ਕਾਰਵਾਈ ਅਧੀਨ ਹਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 2984 ਲੋਕਾਂ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਅਧੀਨ ਕਾਰਵਾਈ ਕੀਤੀ ਗਈ ਹੈ।
ਮੁੱਖ ਚੋਣ ਅਫਸਰ ਨੇ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 90.23 ਪ੍ਰਤੀਸ਼ਤ ਲਾਈਸੈਂਸੀ ਹਥਿਆਰ ਜਮ•ਾਂ ਹੋ ਚੁਕੇ ਹਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 76 ਗ਼ੈਰ ਲਾਈਸੈਂਸੀ ਹਥਿਆਰ ਫੜ•ੇ ਗਏ ਹਨ ਜਦਕਿ 574 ਗੋਲੀ ਸਿੱਕਾ ਬਰਾਮਦ ਕੀਤਾ ਗਿਆ ਹੈ।
ਡਾ. ਰਾਜੂ ਨੇ ਦੱਸਿਆ ਕਿ ਸੀਵਿਜ਼ਲ ਐਪ ਉੱਤੇ ਹੁਣ ਤੱਕ 592 ਸ਼ਿਕਾਇਤਾਂ ਪ੍ਰਾਪਤ ਹੋਇਆਂ ਹਨ ਜਿਨ•ਾਂ ਵਿੱਚੋਂ 241 ਦਰੁਸਤ ਪਾਈਆਂ ਗਈਆਂ ਹਨ।
ਦੁਕਾਨ ’ਚ ਅੱਗ ਲੱਗਣ ਕਾਰਨ ਇੱਕ ਦੀ ਮੌਤ
ਦੁਕਾਨ ’ਚ ਅੱਗ ਲੱਗਣ ਕਾਰਨ ਇੱਕ ਦੀ ਮੌਤ ਮੁੰਬਈ, 25 ਅਪ੍ਰੈਲ (IANS,ਵਿਸ਼ਵ ਵਾਰਤਾ) ਬੀਐਮਸੀ ਡਿਜ਼ਾਸਟਰ ਕੰਟਰੋਲ ਨੇ ਇੱਥੇ ਦੱਸਿਆ ਕਿ...