Chandigarh ਸੈਕਟਰ-22 ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ!
– ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਮੌਜੂਦ
-ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ
ਚੰਡੀਗੜ੍ਹ,18 ਮਾਰਚ (ਵਿਸ਼ਵ ਵਾਰਤਾ): ਚੰਡੀਗੜ੍ਹ ਦੇ ਸੈਕਟਰ 22 ਸਥਿਤ ਮੋਬਾਈਲ ਮਾਰਕੀਟ ਵਿੱਚ ਅੱਜ ਭਿਆਨਕ ਅੱਗ ਲੱਗ ਗਈ। ਇਸ ਘਟਨਾ ਕਾਰਨ ਪੂਰੇ ਇਲਾਕੇ ਵਿੱਚ ਹਫੜਾ ਦਫੜੀ ਮਚ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਤੁਰੰਤ ਮੌਕੇ ‘ਤੇ ਪਹੁੰਚੀਆਂ। ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ।

ਦੱਸ ਦਈਏ ਕਿ ਇਹ ਮਾਰਕੀਟ ਮੋਬਾਈਲ ਸ਼ੋਅ-ਰੂਮਾਂ ਅਤੇ ਇਲੈਕਟ੍ਰਾਨਿਕਸ ਦੀਆਂ ਦੁਕਾਨਾਂ ਲਈ ਮਸ਼ਹੂਰ ਹੈ, ਜਿੱਥੇ ਰੋਜ਼ਾਨਾ ਹਜ਼ਾਰਾਂ ਲੋਕ ਖਰੀਦਦਾਰੀ ਲਈ ਆਉਂਦੇ ਹਨ। ਘਟਨਾ ਦੇ ਸਮੇਂ ਵੀ ਮਾਰਕੀਟ ਵਿੱਚ ਭਾਰੀ ਭੀੜ ਮੌਜੂਦ ਸੀ। ਆਸ-ਪਾਸ ਦੇ ਪੂਰੇ ਇਲਾਕੇ ਨੂੰ ਖਾਲੀ ਕਰਵਾ ਲਿਆ ਗਿਆ ਹੈ ਤਾਂ ਜੋ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਾ ਹੋਵੇ। ਫਿਲਹਾਲ, ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























