Iran ਨੂੰ ਇੱਕ ਹੋਰ ਵੱਡਾ ਝਟਕਾ! Israel ਵੱਲੋਂ ਈਰਾਨੀ ਖੁਫੀਆ ਮੰਤਰੀ ਇਸਮਾਈਲ ਖਤੀਬ ਦੀ ਮੌਤ ਦਾ ਦਾਅਵਾ
ਤਹਿਰਾਨ, 18 ਮਾਰਚ 2026 (ਵਿਸ਼ਵ ਵਾਰਤਾ) – ਇਜ਼ਰਾਈਲ ਨੇ ਦਾਅਵਾ ਕੀਤਾ ਹੈ ਕਿ ਉਸਨੇ ਈਰਾਨ ਦੇ ਖੁਫੀਆ ਮੰਤਰੀ ਇਸਮਾਈਲ ਖਤੀਬ ਨੂੰ ਇੱਕ ਹਵਾਈ ਹਮਲੇ ਵਿੱਚ ਮਾਰ ਦਿੱਤਾ ਹੈ, ਹਾਲਾਂਕਿ ਈਰਾਨ ਵੱਲੋਂ ਇਸਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।

ਇਜ਼ਰਾਈਲ ਦੇ ਰੱਖਿਆ ਮੰਤਰੀ ਇਜ਼ਰਾਈਲ ਕਾਟਜ਼ ਨੇ ਦਾਅਵਾ ਕੀਤਾ ਕਿ ਈਰਾਨ ਦੀ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦੇ ਸਕੱਤਰ ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ, ਈਰਾਨ ਦੇ ਖੁਫੀਆ ਮੰਤਰੀ ਇਸਮਾਈਲ ਖਤੀਬ ਵੀ ਇਜ਼ਰਾਈਲੀ ਹਮਲਿਆਂ ਵਿੱਚ ਮਾਰੇ ਗਏ ਹਨ। ਹਾਲਾਂਕਿ, ਇਸ ਬਾਰੇ ਈਰਾਨ ਦੇ ਜਵਾਬ ਦੀ ਅਜੇ ਉਡੀਕ ਹੈ।
ਦੱਸ ਦਈਏ ਕਿ ਇਸਮਾਈਲ ਖਾਨ ਤੋਂ ਇੱਕ ਦਿਨ ਪਹਿਲਾਂ ਮੰਗਲਵਾਰ ਨੂੰ ਇਜ਼ਰਾਈਲ ਨੇ ਈਰਾਨ ਦੇ ਸੁਰੱਖਿਆ ਮੁਖੀ ਅਲੀ ਲਾਰੀਜਾਨੀ ਦੀ ਵੀ ਹੱਤਿਆ ਕਰ ਦਿੱਤੀ। ਲਾਰੀਜਾਨੀ ਦੀ ਮੌਤ ਦੀ ਪੁਸ਼ਟੀ ਈਰਾਨ ਦੀ ਸੁਪਰੀਮ ਨੈਸ਼ਨਲ ਸਕਿਓਰਿਟੀ ਕੌਂਸਲ ਨੇ ਵੀ ਕਰ ਦਿੱਤੀ ਹੈ। ਈਰਾਨ ਦੀ ਰਾਜਧਾਨੀ ਤਹਿਰਾਨ ਵਿੱਚ ਸੁਰੱਖਿਆ ਮੁਖੀ ਅਲੀ ਲਾਰੀਜਾਨੀ ਦੇ ਅੰਤਿਮ ਸਸਕਾਰ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ। ਹੁਣ ਇਜ਼ਰਾਈਲ ਨੇ ਈਰਾਨ ਦੇ ਖੁਫੀਆ ਮੰਤਰੀ ਖਾਤਿਬ ਦੀ ਮੌਤ ਦਾ ਦਾਅਵਾ ਕਰ ਦਿੱਤਾ ਹੈ। ਇਹ ਈਰਾਨ ਲਈ ਬਹੁਤ ਵੱਡਾ ਝਟਕਾ ਹੈ। ਅਲ ਜਜ਼ੀਰਾ ਦੇ ਅਨੁਸਾਰ, ਖਤੀਬ ਈਰਾਨ ਦੇ ਰਾਜਨੀਤਿਕ ਅਤੇ ਧਾਰਮਿਕ ਢਾਂਚੇ ਵਿੱਚ ਇੱਕ ਮਜ਼ਬੂਤ ਸਥਿਤੀ ਰੱਖਦੇ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















