• Latest
  • Trending
Punjab ਵੱਲੋਂ Rajasthan ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab ਵੱਲੋਂ Rajasthan ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 months ago
ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

7 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

7 hours ago
ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

8 hours ago
ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

9 hours ago
ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

9 hours ago
ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

9 hours ago
ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

10 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

10 hours ago
ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

10 hours ago
ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

10 hours ago
ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

11 hours ago
Hindi News
English News
Tuesday, June 16, 2026
No Result
View All Result
29 °c
Chandigarh
35 ° Wed
35 ° Thu
37 ° Fri
38 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਵੱਲੋਂ Rajasthan ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਸਥਾਨ ਸਰਕਾਰ ਪੰਜਾਬ ਦੇ ਪਾਣੀਆਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਅਦਾ ਕਰੇ ਜਾਂ ਪਾਣੀ ਲੈਣਾ ਬੰਦ ਕਰੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

March 18, 2026
in ਖਬਰਾਂ, ਪੰਜਾਬ
Punjab ਵੱਲੋਂ Rajasthan ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab ਵੱਲੋਂ Rajasthan ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

  • ਰਾਜਸਥਾਨ ਸਰਕਾਰ ਪੰਜਾਬ ਦੇ ਪਾਣੀਆਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਅਦਾ ਕਰੇ ਜਾਂ ਪਾਣੀ ਲੈਣਾ ਬੰਦ ਕਰੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪਿਛਲੀਆਂ ਸਰਕਾਰਾਂ ਨੇ 1960 ਦੇ ਨਵੇਂ ਸਮਝੌਤੇ ਵਿੱਚ ਪੈਸੇ ਦਾ ਜ਼ਿਕਰ ਨਹੀਂ ਕੀਤਾ ਪਰ 1920 ਦੇ ਸਮਝੌਤੇ ਨੂੰ ਰੱਦ br ਨਹੀਂ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਰਾਜਸਥਾਨ ਪਾਣੀ ਤਾਂ ਸਾਲ 1920 ਦੇ ਸਮਝੌਤੇ ਮੁਤਾਬਕ ਲੈ ਰਿਹਾ ਪਰ ਬਕਾਇਆ ਮੰਗਣ ’ਤੇ 1960 ਦੇ ਸਮਝੌਤੇ ਦਾ ਸਹਾਰਾ ਲੈ ਲੈਂਦਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪੰਜਾਬ ਸਰਕਾਰ ਨੇ ਇਸ ਮੁੱਦੇ ਨੂੰ ਲੈ ਕੇ ਮੀਟਿੰਗ ਕਰਨ ਲਈ ਰਾਜਸਥਾਨ ਨੂੰ ਚਿੱਠੀ ਵੀ ਲਿਖੀ -ਭਗਵੰਤ ਸਿੰਘ ਮਾਨ
  • ਹਰ 25 ਸਾਲ ਬਾਅਦ ਸਮਝੌਤੇ ਦੀ ਸਮੀਖਿਆ ਹੋਣੀ ਸੀ ਪਰ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਇਸ ਮੁੱਦੇ ’ਤੇ ਗੱਲ ਨਹੀਂ ਕੀਤੀ-ਭਗਵੰਤ ਸਿੰਘ ਮਾਨ
  • ਸਾਡੀ ਸਰਕਾਰ ਰਾਜਸਥਾਨ ਤੋਂ ਬਕਾਏ ਦਾ ਹੱਕ ਲੈਣ ਲਈ 1920 ਦੇ ਸਮਝੌਤੇ ਦੀ ਸਮੀਖਿਆ ਚਾਹੁੰਦੀ ਹੈ-ਭਗਵੰਤ ਸਿੰਘ ਮਾਨ 
ਚੰਡੀਗੜ੍ਹ, 18 ਮਾਰਚ (ਵਿਸ਼ਵ ਵਾਰਤਾ);- PUNJAB ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜਸਥਾਨ ਸਰਕਾਰ ਕੋਲ ਦਹਾਕਿਆਂ ਤੋਂ ਬਿਨਾਂ ਭੁਗਤਾਨ ਕੀਤਿਆਂ ਪਾਣੀ ਦੀ ਵਰਤੋਂ ਲਈ 1.44 ਲੱਖ ਕਰੋੜ ਰੁਪਏ ਦੀ ਵਸੂਲੀ ਦਾ ਦਾਅਵਾ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਨੇ ਨਾਲ ਹੀ ਕਿਹਾ ਕਿ ਰਾਜਸਥਾਨ ਨੂੰ ਜਾਂ ਤਾਂ ਪੰਜਾਬ ਦੇ ਜਾਇਜ਼ ਬਕਾਏ ਜਾਰੀ ਕਰਨੇ ਚਾਹੀਦੇ ਹਨ ਜਾਂ ਪਾਣੀ ਲੈਣਾ ਬੰਦ ਕਰ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਇਸ ਵਿਵਸਥਾ ਨੂੰ ਚਲਾਉਣ ਵਾਲੇ ਸਾਲ 1920 ਦੇ ਇਤਿਹਾਸਕ ਸਮਝੌਤੇ ਦੀ ਸਮੀਖਿਆ ਕਰਨ ਦੀ ਮੰਗ ਕੀਤੀ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਰਾਜਸਥਾਨ ਸਰਕਾਰ ਸਾਲ 1960 ਤੋਂ ਫਿਰੋਜ਼ਪੁਰ ਫੀਡਰ ਰਾਹੀਂ ਕੱਢੇ ਗਏ ਪਾਣੀ ਲਈ ਪੰਜਾਬ ਨੂੰ 1.44 ਲੱਖ ਕਰੋੜ ਰੁਪਏ ਦੀ ਦੇਣਦਾਰ ਹੈ, ਜਿਸ ਲਈ ਇਕ ਪੈਸਾ ਵੀ ਅਦਾ ਨਹੀਂ ਕੀਤਾ ਗਿਆ ਹੈ। ਰਾਜਸਥਾਨ ਨੂੰ ਜਾਂ ਤਾਂ ਪੰਜਾਬ ਦਾ ਜਾਇਜ਼ ਬਕਾਇਆ ਜਾਰੀ ਕਰਨਾ ਚਾਹੀਦਾ ਹੈ ਜਾਂ ਪਾਣੀ ਲੈਣਾ ਬੰਦ ਕਰਨਾ ਚਾਹੀਦਾ ਹੈ।”
ਉਨ੍ਹਾਂ ਕਿਹਾ ਕਿ ਸਾਲ 1920 ਦੇ ਦਹਾਕੇ ਵਿੱਚ ਬੀਕਾਨੇਰ ਰਿਆਸਤ, ਸਾਂਝਾ ਪੰਜਾਬ ਅਤੇ ਬਰਤਾਨਵੀ ਰਾਜ ਦਰਮਿਆਨ ਹੋਏ ਇਕ ਸਮਝੌਤੇ ਦੇ ਅਨੁਸਾਰ ਰਾਜਸਥਾਨ ਪ੍ਰਤੀ ਏਕੜ ਦੇ ਆਧਾਰ ‘ਤੇ ਪਾਣੀ ਦਾ ਭੁਗਤਾਨ ਕਰਨ ਲਈ ਸਹਿਮਤ ਹੋਇਆ ਸੀ। ਮੁੱਖ ਮੰਤਰੀ ਨੇ ਕਿਹਾ,”ਸਾਲ 1960 ਤੱਕ ਭੁਗਤਾਨ ਕੀਤੇ ਜਾਂਦਾ ਸੀ, ਪਰ ਸਿੰਧੂ ਜਲ ਸਮਝੌਤੇ ਤੋਂ ਬਾਅਦ ਰਾਜਸਥਾਨ ਨੇ ਲਗਾਤਾਰ 18,000 ਕਿਊਸਿਕ ਪਾਣੀ ਲੈਣ ਦੇ ਬਾਵਜੂਦ ਭੁਗਤਾਨ ਕਰਨਾ ਬੰਦ ਕਰ ਦਿੱਤਾ।”   
ਰਾਜਸਥਾਨ ਦੇ ਸਟੈਂਡ ਵਿੱਚ ਵਿਰੋਧਾਭਾਸ ਦਾ ਜ਼ਿਕਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਵੀ, ਰਾਜਸਥਾਨ 1920 ਦੇ ਸਮਝੌਤੇ ਤਹਿਤ ਪਾਣੀ ਲੈ ਰਿਹਾ ਹੈ, ਪਰ ਜਦੋਂ ਬਕਾਏ ਦੇ ਭੁਗਤਾਨ ਦੀ ਗੱਲ ਆਉਂਦੀ ਹੈ ਤਾਂ ਇਹ 1960 ਦੇ ਸਮਝੌਤੇ ਦਾ ਸਹਾਰਾ ਲੈ ਲੈਂਦਾ ਹੈ।”
ਉਨ੍ਹਾਂ ਅੱਗੇ ਕਿਹਾ, “ਉਸ ਸਮੇਂ ਦੀਆਂ ਸਰਕਾਰਾਂ ਨੇ 1960 ਵਿੱਚ ਨਵੀਂ ਵਿਵਸਥਾ ਵਿੱਚ ਸ਼ਾਮਲ ਹੁੰਦੇ ਸਮੇਂ ਭੁਗਤਾਨ ਦਾ ਜ਼ਿਕਰ ਨਹੀਂ ਕੀਤਾ, ਪਰ ਉਨ੍ਹਾਂ ਨੇ 1920 ਦੇ ਸਮਝੌਤੇ ਨੂੰ ਵੀ ਕਦੇ ਰੱਦ ਨਹੀਂ ਕੀਤਾ।”
ਇਸ ਮਾਮਲੇ ਵਿੱਚ ਪਿਛਲੇ ਸਮੇਂ ਦੀਆਂ ਕਾਰਵਾਈਆਂ ‘ਤੇ ਗੰਭੀਰ ਸਵਾਲ ਉਠਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਮਝੌਤੇ ਵਿੱਚ ਸਪੱਸ਼ਟ ਤੌਰ ‘ਤੇ ਹਰ 25 ਸਾਲਾਂ ਬਾਅਦ ਸਮੀਖਿਆ ਨੂੰ ਲਾਜ਼ਮੀ ਕੀਤਾ ਗਿਆ ਸੀ, ਪਰ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਇਸ ਮੁੱਦੇ ਨੂੰ ਨਹੀਂ ਉਠਾਇਆ ਅਤੇ ਨਾ ਹੀ ਪੰਜਾਬ ਦੇ ਜਾਇਜ਼ ਦਾਅਵੇ ਦੀ ਪੈਰਵੀ ਕੀਤੀ।”
ਇਤਿਹਾਸਕ ਸੰਦਰਭ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਲ 1920 ਵਿੱਚ ਬ੍ਰਿਟਿਸ਼ ਰਾਜ ਦੌਰਾਨ ਬੀਕਾਨੇਰ ਨਾਲ ਹੋਏ ਇੱਕ ਸਮਝੌਤੇ ਤਹਿਤ 1960 ਤੱਕ ਪੰਜਾਬ ਦਾ 18,000 ਕਿਊਸਿਕ ਪਾਣੀ ਲਗਾਤਾਰ ਸਪਲਾਈ ਕੀਤਾ ਜਾਂਦਾ ਰਿਹਾ। ਹਾਲਾਂਕਿ, ਸਿੰਧੂ ਜਲ ਸੰਧੀ ਤੋਂ ਬਾਅਦ ਇਸ ਸਮਝੌਤੇ ਦਾ ਕੋਈ ਜ਼ਿਕਰ ਨਹੀਂ ਸੀ। ਜੇਕਰ ਅਸੀਂ 1960 ਤੋਂ 2026 ਤੱਕ ਦੇ ਬਕਾਏ ਦਾ ਹਿਸਾਬ ਲਾਈਏ ਤਾਂ ਰਾਜਸਥਾਨ ਪੰਜਾਬ ਦਾ ₹1.44 ਲੱਖ ਕਰੋੜ ਬਕਾਇਆ ਹੈ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਅਸੀਂ ਇਹ ਮੁੱਦਾ ਕੇਂਦਰ ਸਰਕਾਰ ਅਤੇ ਰਾਜਸਥਾਨ ਸਰਕਾਰ, ਦੋਵਾਂ ਕੋਲ ਉਠਾਇਆ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਨੇ ਰਾਜਸਥਾਨ ਸਰਕਾਰ ਨੂੰ ਇਸ ਮੁੱਦੇ ‘ਤੇ ਚਰਚਾ ਕਰਨ ਲਈ ਮੀਟਿੰਗ ਦੀ ਮੰਗ ਕਰਨ ਲਈ ਇਕ ਪੱਤਰ ਵੀ ਲਿਖਿਆ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਇਸ ਮਾਮਲੇ ਨੂੰ ਮਜ਼ਬੂਤੀ ਨਾਲ ਅੱਗੇ ਵਧਾਏਗਾ। ਉਨ੍ਹਾਂ ਕਿਹਾ, “ਸਾਡੀ ਸਰਕਾਰ ਸਾਲ 1920 ਦੇ ਸਮਝੌਤੇ ਦੀ ਸਮੀਖਿਆ ਦੀ ਮੰਗ ਕਰਦੀ ਹੈ ਤਾਂ ਜੋ ਪੰਜਾਬ ਆਪਣੇ ਜਾਇਜ਼ ਬਕਾਏ ਦੀ ਵਸੂਲੀ ਕਰ ਸਕੇ। ਅਸੀਂ ਇਸ ਮੁੱਦੇ ਨੂੰ ਸਾਰੇ ਮੰਚਾਂ ‘ਤੇ ਜ਼ੋਰਦਾਰ ਢੰਗ ਨਾਲ ਉਠਾਵਾਂਗੇ ਅਤੇ ਇਹ ਯਕੀਨੀ ਬਣਾਵਾਂਗੇ ਕਿ ਪੰਜਾਬ ਨੂੰ ਉਹ ਮਿਲੇ, ਜੋ ਉਸ ਦਾ ਹੱਕ ਹੈ। ਅਸੀਂ ਇਸ ਪੈਸੇ ਦੀ ਵਸੂਲੀ ਲਈ ਕੋਈ ਕਸਰ ਨਹੀਂ ਛੱਡਾਂਗੇ।”
—–
Tags: BREAKING NEWSBreaking news in PunjabiLatest Punjab news in PunjabiPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

by Jaspreet Kaur
June 15, 2026
0

ਕੋਰਟ ਕੰਪਲੈਕਸ 'ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ ਤਰਨਤਾਰਨ, 15 ਜੂਨ 2026 (ਵਿਸ਼ਵ ਵਾਰਤਾ): ਤਰਨਤਾਰਨ ਦੇ ਪੱਟੀ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 15, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

by Jaspreet Kaur
June 15, 2026
0

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ ਲੁਧਿਆਣਾ, 15 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਦੇ ਸਾਹਨੇਵਾਲ ਦੀ ਰਹਿਣ ਵਾਲੀ...

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

by Jaspreet Kaur
June 15, 2026
0

ਵੱਡਾ ਹਾਦਸਾ! ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ - 30 ਤੋਂ ਵੱਧ ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ ਇਥੋਪੀਆ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

by Jaspreet Kaur
June 15, 2026
0

ਕੋਰਟ ਕੰਪਲੈਕਸ 'ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ ਤਰਨਤਾਰਨ, 15 ਜੂਨ 2026 (ਵਿਸ਼ਵ ਵਾਰਤਾ): ਤਰਨਤਾਰਨ ਦੇ ਪੱਟੀ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
4 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 