Tatiri song controversy : ਰੈਪਰ ਬਾਦਸ਼ਾਹ ਨੂੰ ਹਾਈ ਕੋਰਟ ਨੇ ਦਿੱਤੀ ਰਾਹਤ
ਚੰਡੀਗੜ੍ਹ, 19 ਮਾਰਚ 2026 (ਵਿਸ਼ਵ ਵਾਰਤਾ) : ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ‘ਟਟੀਰੀ’ ਗਾਣੇ ਨੂੰ ਲੈ ਕੇ ਵਿਵਾਦਾਂ ‘ਚ ਘਿਰੇ ਗਾਇਕ ਤੇ ਰੈਪਰ ਬਾਦਸ਼ਾਹ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾ ਦਿੱਤੀ ਹੈ। ਹਾਲਾਂਕਿ ਅਦਾਲਤ ਨੇ ਸ਼ਰਤ ਰੱਖੀ ਹੈ ਕਿ ਬਾਦਸ਼ਾਹ ਨੂੰ ਖ਼ੁਦ ਜਾਂਚ ਵਿੱਚ ਸਹਿਯੋਗ ਕਰਨਾ ਪਵੇਗਾ।
ਦੱਸ ਦਈਏ ਕਿ ਬਾਦਸ਼ਾਹ ਦਾ ‘ਟਟੀਰੀ’ ਗੀਤ 1 ਮਾਰਚ ਨੂੰ ਰਿਲੀਜ਼ ਹੋਇਆ ਸੀ। ਗੀਤ ਦੇ ਰਿਲੀਜ਼ ਹੋਣ ਦੇ ਨਾਲ ਹੀ ਇਸ ਵਿੱਚ ਬਾਦਸ਼ਾਹ ਦੇ ਬੋਲਾਂ ਅਤੇ ਕੁੜੀਆਂ ਦੇ ਸੀਨ ਨੂੰ ਲੈ ਕੇ ਕਈ ਸਮਾਜਿਕ ਜਥੇਬੰਦੀਆਂ ਨੇ ਇਤਰਾਜ਼ ਜਤਾਇਆ ਸੀ। ਇਸ ਤੋਂ ਬਾਅਦ ਪੰਚਕੂਲਾ ਪੁਲਿਸ ਨੇ ਗੀਤ ਨੂੰ ਯੂਟਿਊਬ ਤੋਂ ਹਟਵਾ ਦਿੱਤਾ। ਜੀਂਦ ਵਿੱਚ 2 ਅਤੇ ਪੰਚਕੂਲਾ ਵਿੱਚ ਇੱਕ ਐੱਫ.ਆਈ.ਆਰ. (FIR) ਦਰਜ ਹੋਈ ਹੈ। ਹਰਿਆਣਾ ਰਾਜ ਮਹਿਲਾ ਕਮਿਸ਼ਨ ਨੇ 13 ਮਾਰਚ ਨੂੰ ਪਾਣੀਪਤ ਵਿੱਚ ਬਾਦਸ਼ਾਹ ਦੀ ਗ੍ਰਿਫ਼ਤਾਰੀ ਦੇ ਹੁਕਮ ਦਿੱਤੇ ਸਨ।
ਹਾਲਾਂਕਿ ਬਾਦਸ਼ਾਹ ਦੇ ਵਕੀਲਾਂ ਨੇ ਦਲੀਲ ਦਿੱਤੀ ਸੀ ਕਿ ਬਾਦਸ਼ਾਹ ਸੁਰੱਖਿਆ ਕਾਰਨਾਂ ਅਤੇ ਪੇਸ਼ੇਵਰ ਰੁਝੇਵਿਆਂ ਕਰਕੇ ਪੇਸ਼ ਨਹੀਂ ਹੋ ਸਕੇ। ਇਸ ਤੋਂ ਬਾਅਦ ਚੇਅਰਪਰਸਨ ਰੇਣੂ ਭਾਟੀਆ ਨੇ ਪੰਚਕੂਲਾ ਅਤੇ ਪਾਣੀਪਤ ਦੇ ਐੱਸ.ਪੀ.ਨੂੰ ਬਾਦਸ਼ਾਹ ਦੀ ਗ੍ਰਿਫ਼ਤਾਰੀ ਅਤੇ ਪਾਸਪੋਰਟ ਜ਼ਬਤ ਕਰਨ ਦੇ ਨਿਰਦੇਸ਼ ਦਿੱਤੇ ਸਨ। ਬਾਦਸ਼ਾਹ ਨੇ ਹਾਈਕੋਰਟ ਵਿਚ ਆਪਣੀ ਗ੍ਰਿਫਤਾਰੀ ਖਿਲਾਫ ਪਟੀਸ਼ਨ ਪਾਈ ਸੀ। ਜਿਸ ‘ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਬਾਦਸ਼ਾਹ ਦੀ ਗ੍ਰਿਫਤਾਰੀ ਉਤੇ ਫਿਲਹਾਲ ਰੋਕ ਲਗਾ ਦਿੱਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























