Premium Petrol price: ਮਿਡਲ ਈਸਟ ਜੰਗ ਦਾ ਅਸਰ! ਮਹਿੰਗਾ ਹੋਇਆ ਪ੍ਰੀਮੀਅਮ ਪੈਟਰੋਲ
ਨਵੀ ਦਿੱਲੀ, 20 ਮਾਰਚ 2026 (ਵਿਸ਼ਵ ਵਾਰਤਾ) – ਤੇਲ ਮਾਰਕੀਟਿੰਗ ਕੰਪਨੀਆਂ ਨੇ ਭਾਰਤ ਵਿੱਚ ਪ੍ਰੀਮੀਅਮ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਪ੍ਰੀਮੀਅਮ ਪੈਟਰੋਲ ਦੀਆਂ ਕੀਮਤਾਂ ਵਿੱਚ ਅੱਜ ਯਾਨੀ ਕਿ 20 ਮਾਰਚ, 2026 ਤੋਂ 2.30 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਕੀਮਤਾਂ ਵਿੱਚ ਵਾਧੇ ਤੋਂ ਬਾਅਦ, ਦਿੱਲੀ ਵਿੱਚ ਇੱਕ ਲੀਟਰ ਪ੍ਰੀਮੀਅਮ ਪੈਟਰੋਲ ਦੀ ਕੀਮਤ ਹੁਣ 113.77 ਰੁਪਏ ਹੋ ਗਈ ਹੈ।
ਤੇਲ ਕੰਪਨੀਆਂ ਨੇ ਇਹ ਵਾਧਾ ਅਮਰੀਕਾ-ਇਜ਼ਰਾਈਲ ਅਤੇ ਈਰਾਨ ਦੀ ਜੰਗ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਧਣ ਕਰਕੇ ਕੀਤਾ ਹੈ। ਦੱਸ ਦਈਏ ਕਿ ਨਾਰਮਲ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਪ੍ਰੀਮੀਅਮ ਪੈਟਰੋਲ ਦੀਆ ਨਵੀਆਂ ਦਰਾਂ ਅੱਜ ਸਵੇਰੇ ਛੇ ਵਜੇ ਤੋਂ ਲਾਗੂ ਹੋ ਗਈਆਂ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























