• Latest
  • Trending
MALERKOTLA : ਮੁੱਖ ਮੰਤਰੀ ਭਗਵੰਤ ਮਾਨ ਨੇ ਮਲੇਰਕੋਟਲਾ ਵਿੱਚ ਮਨਾਈ ਈਦ ; ਈਦ ਮੌਕੇ ਕੀਤੇ ਵੱਡੇ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ

MALERKOTLA : ਮੁੱਖ ਮੰਤਰੀ ਭਗਵੰਤ ਮਾਨ ਨੇ ਮਲੇਰਕੋਟਲਾ ਵਿੱਚ ਮਨਾਈ ਈਦ ; ਈਦ ਮੌਕੇ ਕੀਤੇ ਵੱਡੇ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ

5 months ago
‘ਆਪ’ ਸਰਕਾਰ ਗੁਰੂ ਰਵਿਦਾਸ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਗੁਰੂ ਰਵਿਦਾਸ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
ਸਾਡੀ ਸਰਕਾਰ ਮਜ਼ਬੂਤ ਪੰਜਾਬ ਦੀ ਸਿਰਜਣਾ ਲਈ ਔਰਤਾਂ ਨੂੰ ਵੱਧ ਅਖ਼ਤਿਆਰ ਯਕੀਨੀ ਬਣਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਮਜ਼ਬੂਤ ਪੰਜਾਬ ਦੀ ਸਿਰਜਣਾ ਲਈ ਔਰਤਾਂ ਨੂੰ ਵੱਧ ਅਖ਼ਤਿਆਰ ਯਕੀਨੀ ਬਣਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

5 hours ago
ਵਿੱਤ ​ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

ਵਿੱਤ ​ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

6 hours ago
ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ: ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ: ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

6 hours ago
ਅੰਮ੍ਰਿਤਸਰ ‘ਚ ਦੋ ਸਕੇ ਭਰਾਵਾਂ ਸਮੇਤ ਨੌਂ ਗ੍ਰਿਫ਼ਤਾਰ; 8 ਪਿਸਤੌਲ, 8.5 ਕਿਲੋ ਹੈਰੋਇਨ ਅਤੇ 12.95 ਲੱਖ ਰੁਪਏ ਡਰੱਗ ਮਨੀ ਬਰਾਮਦ

ਅੰਮ੍ਰਿਤਸਰ ‘ਚ ਦੋ ਸਕੇ ਭਰਾਵਾਂ ਸਮੇਤ ਨੌਂ ਗ੍ਰਿਫ਼ਤਾਰ; 8 ਪਿਸਤੌਲ, 8.5 ਕਿਲੋ ਹੈਰੋਇਨ ਅਤੇ 12.95 ਲੱਖ ਰੁਪਏ ਡਰੱਗ ਮਨੀ ਬਰਾਮਦ

6 hours ago
ਗੈਂਗਸਟਰਾਂ ‘ਤੇ ਵਾਰ ਦਾ 211ਵਾਂ ਦਿਨ: ਪੰਜਾਬ ਪੁਲਿਸ ਵੱਲੋਂ 610 ਥਾਈਂ ਛਾਪੇਮਾਰੀ; 344 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 211ਵਾਂ ਦਿਨ: ਪੰਜਾਬ ਪੁਲਿਸ ਵੱਲੋਂ 610 ਥਾਈਂ ਛਾਪੇਮਾਰੀ; 344 ਕਾਬੂ

6 hours ago
ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਕਿਸਾਨਾਂ ਨੂੰ ਵਧੇਰੇ ਮੁਨਾਫ਼ੇ ਲਈ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਕਿਸਾਨਾਂ ਨੂੰ ਵਧੇਰੇ ਮੁਨਾਫ਼ੇ ਲਈ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ

6 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

8 hours ago
ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

9 hours ago
Hindi News
English News
Thursday, August 20, 2026
No Result
View All Result
27 °c
Chandigarh
29 ° Fri
30 ° Sat
29 ° Sun
30 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MALERKOTLA : ਮੁੱਖ ਮੰਤਰੀ ਭਗਵੰਤ ਮਾਨ ਨੇ ਮਲੇਰਕੋਟਲਾ ਵਿੱਚ ਮਨਾਈ ਈਦ ; ਈਦ ਮੌਕੇ ਕੀਤੇ ਵੱਡੇ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ

March 21, 2026
in ਖਬਰਾਂ, ਪੰਜਾਬ
MALERKOTLA : ਮੁੱਖ ਮੰਤਰੀ ਭਗਵੰਤ ਮਾਨ ਨੇ ਮਲੇਰਕੋਟਲਾ ਵਿੱਚ ਮਨਾਈ ਈਦ ; ਈਦ ਮੌਕੇ ਕੀਤੇ ਵੱਡੇ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ

MALERKOTLA : ਮੁੱਖ ਮੰਤਰੀ ਭਗਵੰਤ ਮਾਨ ਨੇ ਮਲੇਰਕੋਟਲਾ ਵਿੱਚ ਮਨਾਈ ਈਦ ; ਈਦ ਮੌਕੇ ਕੀਤੇ ਵੱਡੇ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ

563 ਕਰੋੜ ਰੁਪਏ ਦੀ ਲਾਗਤ ਨਾਲ 38.5 ਏਕੜ ਵਿੱਚ ਸਰਕਾਰੀ ਮੈਡੀਕਲ ਕਾਲਜ ਬਣਾਉਣ ਲਈ ਟੈਂਡਰ ਜਾਰੀ : ਮੁੱਖ ਮੰਤਰੀ ਮਾਨ

ਮਲੇਰਕੋਟਲਾ, 21 ਮਾਰਚ(ਵਿਸ਼ਵ ਵਾਰਤਾ)  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਵਿੱਚ ਲੋਕਾਂ ਨਾਲ ਈਦ ਮਨਾਈ। ਇੱਥੇ ਈਦਗਾਹ ਵਿੱਚ ਈਦ ਦੇ ਪਾਵਨ ਮੌਕੇ ਮੁੱਖ ਮੰਤਰੀ ਨੇ 563 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਸਥਾਪਤ ਕਰਨ ਦੇ ਨਾਲ-ਨਾਲ ਹੋਰ ਹਸਪਤਾਲਾਂ ਦੇ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਿਸ ਦਾ ਉਦੇਸ਼ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਇਸ ਦੌਰਾਨ ਉਨ੍ਹਾਂ ਨੇ ਸਾਰੇ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦਾ ਲਾਭ ਉਠਾਉਣ ਲਈ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਨਾਮ ਦਰਜ ਕਰਵਾਉਣ ਦੀ ਅਪੀਲ ਕੀਤੀ, ਜਿਸ ਨਾਲ ਲੋਕ-ਪੱਖੀ ਯੋਜਨਾ ਨੂੰ ਜਨਤਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਹੈ।

ਲੋਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ ਈਦ-ਉਲ-ਫ਼ਿਤਰ ਇੱਕ ਦੂਜੇ ਦੀ ਭਲਾ ਮੰਗਣ ਦਾ ਤਿਉਹਾਰ ਹੈ ਅਤੇ ਮੈਨੂੰ ਮਲੇਰਕੋਟਲਾ ਦੀ ਇਸ ਪਵਿੱਤਰ ਈਦਗਾਹ ਵਿੱਚ ਆ ਕੇ ਬਹੁਤ ਸਕੂਨ ਤੇ ਖੁਸ਼ੀ ਮਿਲੀ ਹੈ। ਇਹ ਇੱਕ ਅਜਿਹਾ ਤਿਉਹਾਰ ਹੈ ਜੋ ਭਾਈਚਾਰਕ ਸਾਂਝ ਦੀ ਪ੍ਰਤੱਖ ਤਸਵੀਰ ਪੇਸ਼ ਕਰਦਾ ਹੈ, ਜਿੱਥੇ ਅਸੀਂ ਇਕੱਠੇ ਬੈਠਦੇ ਹਾਂ ਅਤੇ ਇੱਕ ਦੂਜੇ ਦੀ ਖ਼ੈਰ ਮੰਗਦੇ ਹਾਂ। ਮੈਂ ਪ੍ਰਬੰਧਕ ਕਮੇਟੀ ਅਤੇ ਨੇੜਲੇ ਪਿੰਡਾਂ ਤੋਂ ਈਦ ਮਨਾਉਣ ਲਈ ਆਏ ਸਾਰੇ ਲੋਕਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੰਦਾ ਹਾਂ।’’

ਉਨ੍ਹਾਂ ਅੱਗੇ ਕਿਹਾ, “ਮਲੇਰਕੋਟਲਾ ਇੱਕ ਇਤਿਹਾਸਕ ਧਰਤੀ ਹੈ ਜਿੱਥੋਂ ਦਸਵੇਂ ਪਾਤਸ਼ਾਹ ਦੇ ਛੋਟੇ ਸਾਹਿਬਜ਼ਾਦਿਆਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਗਿਆ ਸੀ ਤੇ ਉਹ ਆਵਾਜ਼ ਅੱਜ ਵੀ ਪੂਰੀ ਦੁਨੀਆ ਅਤੇ ਬ੍ਰਹਿਮੰਡ ਵਿੱਚ ਗੂੰਜ ਰਹੀ ਹੈ।” ਈਦ ਦੇ ਇਸ ਪਵਿੱਤਰ ਤਿਉਹਾਰ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਇੱਥੇ ਇੱਕ ਮੈਡੀਕਲ ਕਾਲਜ ਬਣਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ , “ਲਗਭਗ 38.5 ਏਕੜ ਡਿਫੈਂਸ ਜ਼ਮੀਨ ਸਰਕਾਰ ਨੂੰ ਟ੍ਰਾਂਸਫਰ ਕਰ ਦਿੱਤੀ ਗਈ ਹੈ ਅਤੇ ਲਗਭਗ 563 ਕਰੋੜ ਰੁਪਏ ਦੀ ਲਾਗਤ ਨਾਲ 100 ਐਮ.ਬੀ.ਬੀ.ਐਸ. ਸੀਟਾਂ ਦੀ ਸਮਰੱਥਾ ਵਾਲਾ ਇਹ ਮੈਡੀਕਲ ਕਾਲਜ ਛੇਤੀ ਹੀ ਤਿਆਰ ਹੋ ਜਾਵੇਗਾ। ਇਸ ਦੇ ਨਾਲ ਹੀ ਲਗਭਗ 8.5 ਏਕੜ ਵਿੱਚ 150 ਬਿਸਤਰਿਆਂ ਵਾਲਾ ਈ.ਐਸ.ਆਈ. ਹਸਪਤਾਲ ਵੀ ਬਣਾਇਆ ਜਾ ਰਿਹਾ ਹੈ ਕਿਉਂਕਿ ਇਸ ਸਮੇਂ ਖੰਨਾ ਅਤੇ ਲੁਧਿਆਣਾ ਵਿਚਕਾਰ ਅਜਿਹਾ ਕੋਈ ਵੀ ਹਸਪਤਾਲ ਉਪਲਬਧ ਨਹੀਂ ਹੈ,”।

ਮੁੱਖ ਮੰਤਰੀ ਨੇ ਕਿਹਾ, ‘‘ਜਿੱਥੇ ਵੀ ਮੈਡੀਕਲ ਕਾਲਜ ਬਣਾਇਆ ਜਾਂਦਾ ਹੈ, ਉੱਥੇ ਇੱਕ ਨਰਸਿੰਗ ਕਾਲਜ ਅਤੇ 200 ਬਿਸਤਰਿਆਂ ਵਾਲਾ ਹਸਪਤਾਲ ਹੋਣਾ ਵੀ ਲਾਜ਼ਮੀ ਹੈ, ਇਸ ਲਈ ਇਹਨਾਂ ਨੂੰ ਵੀ ਮੈਡੀਕਲ ਕਾਲਜ ਦੇ ਨਾਲ ਹੀ ਵਿਕਸਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੁੜੀਆਂ ਦਾ ਸਕੂਲ ਜੋ ਪਹਿਲਾਂ ਦੋ ਸ਼ਿਫਟਾਂ ਵਿੱਚ ਚਲਾਇਆ ਜਾਂਦਾ ਸੀ, ਲਈ ਹੁਣ ਪੰਜ ਮੰਜ਼ਿਲਾ ਇਮਾਰਤ ਤਿਆਰ ਕੀਤੀ ਗਈ ਹੈ ਅਤੇ ਫਰਨੀਚਰ ਉਪਲਬਧ ਕਰਵਾਇਆ ਜਾ ਰਿਹਾ ਹੈ। ਇਸ ਸਕੂਲ ਦਾ ਉਦਘਾਟਨ ਅਗਲੇ 15-20 ਦਿਨਾਂ ਵਿੱਚ ਹੋਣ ਦੀ ਸੰਭਾਵਨਾ ਹੈ ਅਤੇ ਸਾਡੀਆਂ ਧੀਆਂ ਉੱਥੇ ਸਿੱਖਿਆ ਪ੍ਰਾਪਤ ਕਰਨਗੀਆਂ।’’

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਿਹਤ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਮੈਡੀਕਲ ਕਾਲਜ ਤੇ ਹਸਪਤਾਲ ਬਣਾਏ ਜਾ ਰਹੇ ਹਨ ਤਾਂ ਜੋ ਸਾਡੇ ਬੱਚੇ ਡਾਕਟਰ ਬਣ ਸਕਣ ਅਤੇ ਉੱਚੀਆਂ ਬੁਲੰਦੀਆਂ ਛੂਹ ਸਕਣ। ਪਹਿਲਾਂ ਬਹੁਤ ਸਾਰੇ ਨੇਤਾਵਾਂ ਨੇ ਰਾਜ ਕੀਤਾ ਹੈ, ਪਰ ਲੋਕਾਂ ਦੇ ਦਿਲਾਂ ਵਿੱਚ ਥਾਂ ਲੈਣ ਵਿੱਚ ਥੋੜ੍ਹੇ ਹੀ ਸਫ਼ਲ ਹੋਏ ਹਨ। ਲੋਕ ਆਪਣੇ ਦਿਲਾਂ ਵਿੱਚ ਸਿਰਫ਼ ਉਨ੍ਹਾਂ ਨੂੰ ਜਗ੍ਹਾ ਦਿੰਦੇ ਹਨ, ਜੋ ਉਨ੍ਹਾਂ ਲਈ ਰਾਜ ਕਰਦੇ ਹਨ, ਉਨ੍ਹਾਂ ਉੱਤੇ ਨਹੀਂ। ਸਾਲ 2022 ਵਿੱਚ ਪੰਜਾਬ ਦੇ ਲੋਕਾਂ ਨੇ ਸਾਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਅਤੇ ਸਰਕਾਰ ਨੇ ਹੁਣ ਤੱਕ ਦੇ ਸਾਰੇ ਵਾਅਦੇ ਅਤੇ ਗਰੰਟੀਆਂ ਪੂਰੀਆਂ ਕੀਤੀਆਂ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਮੈਂ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਕਾਰਡ ਲਈ ਆਪਣਾ ਨਾਮ ਦਰਜ ਕਰਵਾਉਣ ਦੀ ਅਪੀਲ ਕਰਦਾ ਹਾਂ। ਇਹ ਅਹਿਮ ਤੇ ਲੋਕ-ਪੱਖੀ ਯੋਜਨਾ ਹੈ, ਜਿਸਦਾ ਉਦੇਸ਼ ਨਕਦ ਰਹਿਤ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰਨਾ ਹੈ, ਜਿਸ ਵਿੱਚ ਸਰਕਾਰੀ ਅਤੇ ਨਿੱਜੀ, ਦੋਵੇਂ ਹਸਪਤਾਲ ਸ਼ਾਮਲ ਹਨ। ਸੂਬੇ ਵਿੱਚ ਰਹਿਣ ਵਾਲੇ ਸਾਰੇ ਪਰਿਵਾਰਾਂ ਲਈ 10 ਲੱਖ ਰੁਪਏ ਤੱਕ ਦਾ ਇਲਾਜ ਪੂਰੀ ਤਰ੍ਹਾਂ ਮੁਫਤ ਹੋਵੇਗਾ। ਮੈਂ ਅਰਦਾਸ ਕਰਦਾ ਹਾਂ ਕਿ ਪੰਜਾਬ ਦੇ ਕਿਸੇ ਬਾਸ਼ਿੰਦੇ ਨੂੰ ਬਿਮਾਰੀ ਦੀ ਸਥਿਤੀ ’ਚੋਂ ਕਦੇ ਨਾ ਲੰਘਣਾ ਪਵੇ ਅਤੇ ਹਰ ਕੋਈ ਸਿਹਤਮੰਦ ਰਹੇ, ਪਰ ਜੇਕਰ ਅਜਿਹਾ ਹੁੰਦਾ ਹੈ ਤਾਂ ਰਾਜ ਸਰਕਾਰ ਲੋਕਾਂ ਦੇ ਇਲਾਜ ਲਈ ਉਨ੍ਹਾਂ ਦੇ ਨਾਲ ਪੂਰੀ ਦ੍ਰਿੜਤਾ ਨਾਲ ਖੜ੍ਹੀ ਹੈ। ਮਲੇਰਕੋਟਲਾ ਦੇ ਲੋਕਾਂ ਵੱਲੋਂ ਏਨਾ ਜ਼ਿਆਦਾ ਪਿਆਰ ਦਿੱਤਾ ਗਿਆ ਹੈ ਕਿ ਇਸ ਦਾ ਕਰਜ਼ਾ ਕਈ ਜਨਮਾਂ ਵਿੱਚ ਵੀ ਨਹੀਂ ਉਤਾਰਿਆ ਕੀਤਾ ਜਾ ਸਕਦਾ। ਇਸ ਪਿਆਰ ਦੀ ਕੀਮਤ ਸਿਰਫ਼ ਉਹੀ ਸਮਝ ਸਕਦਾ ਹੈ ਜਿਸਨੂੰ ਇਹ ਮਿਲਦਾ ਹੈ।”

ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੀ ਧਰਤੀ ਬਹੁਤ ਜ਼ਰਖੇਜ਼ ਹੈ, ਅਤੇ ਇੱਥੇ ਜੋ ਬੀਜ ਵੀ ਬੀਜਿਆ ਜਾਂਦਾ ਹੈ ਉਹ ਉੱਗ ਆਉਂਦਾ ਹੈ। ਮਹਾਨ ਗੁਰੂਆਂ, ਸੰਤਾਂ, ਫ਼ਕੀਰਾਂ ਅਤੇ ਪੈਗੰਬਰਾਂ ਦੀ ਇਸ ਪਵਿੱਤਰ ਧਰਤੀ ’ਤੇ ਨਫ਼ਰਤ ਦਾ ਬੀਜ ਕਦੇ ਨਹੀਂ ਪੁੰਗਰੇਗਾ।”
ਉਨ੍ਹਾਂ ਅੱਗੇ ਕਿਹਾ, ‘‘ਇਹ ਮੁਬਾਰਕ ਮਹੀਨਾ ਉਸ ਸਮੇਂ ਨੂੰ ਦਰਸਾਉਂਦਾ ਹੈ ਜਦੋਂ ਇਲਾਹੀ ਹੁਕਮ ਨਾਲ, ਪਵਿੱਤਰ ਕੁਰਾਨ ਮਨੁੱਖਤਾ ਨੂੰ ਬਖਸ਼ੀ ਗਈ ਸੀ। ਅਸੀਂ ਸਾਰੇ ਇਕੱਠੇ ਹੋ ਕੇ ਹਰੇਕ ਧਰਮ ਦੇ ਤਿਉਹਾਰਾਂ ਅਤੇ ਧਾਰਮਿਕ ਸਮਾਗਮਾਂ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਂਦੇ ਹਾਂ।’’
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੇ ਦੇਸ਼ ਵਿੱਚ ਵੱਖ-ਵੱਖ ਭਾਸ਼ਾਵਾਂ, ਉਪ-ਭਾਸ਼ਾਵਾਂ ਅਤੇ ਸੱਭਿਆਚਾਰ ਹਨ, ਜੋ ਇਸ ਨੂੰ ਅਨੇਕਤਾ ਵਿੱਚ ਏਕਤਾ ਦੀ ਇੱਕ ਵਿਲੱਖਣ ਉਦਾਹਰਣ ਵਜੋਂ ਪੇਸ਼ ਕਰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਡੇ ਮਹਾਨ ਅਧਿਆਤਮਿਕ ਰਹਿਬਰਾਂ ਨੇ ਸਮੁੱਚੇ ਵਿਸ਼ਵ ਨੂੰ ਸ਼ਾਂਤੀ, ਸਦਭਾਵਨਾ, ਏਕਤਾ, ਭਾਈਚਾਰੇ ਅਤੇ ਮਨੁੱਖੀ ਕਦਰਾਂ-ਕੀਮਤਾਂ ਦਾ ਸੰਦੇਸ਼ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ਤੋਂ ਅਸੀਂ ਹਰ ਰੋਜ਼ ਸਰਬੱਤ ਦੇ ਭਲੇ ਲਈ ਅਰਦਾਸ ਕਰਦੇ ਹਾਂ ਅਤੇ ਸਾਰਿਆਂ ਦੀ ਖੁਸ਼ਹਾਲੀ ਮੰਗਦੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਮੈਂ ਮਾਣ ਨਾਲ ਕਹਿ ਸਕਦਾ ਹਾਂ ਕਿ ਪੰਜਾਬ ਇੱਕ ਅਜਿਹਾ ਸੂਬਾ ਹੈ ਜਿੱਥੇ ਸ਼ਾਂਤੀ, ਪਿਆਰ ਅਤੇ ਭਾਈਚਾਰੇ ਦੀਆਂ ਜੜ੍ਹਾਂ ਬਹੁਤ ਡੂੰਘੀਆਂ ਹਨ ਅਤੇ ਇਨ੍ਹਾਂ ਨੂੰ ਕਦੇ ਵੀ ਕਮਜ਼ੋਰ ਨਹੀਂ ਕੀਤਾ ਜਾ ਸਕਦਾ।

ਇਸ ਪਵਿੱਤਰ ਦਿਹਾੜੇ ਮੌਕੇ ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਨੂੰ ਕਿਸੇ ਵੀ ਕੀਮਤ ‘ਤੇ ਸਫ਼ਲ ਨਹੀਂ ਹੋਣ ਦੇਣਗੇ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਦੇ ਲੋਕਾਂ ਵੱਲੋਂ ਸਮੁੱਚੇ ਮੁਸਲਿਮ ਭਾਈਚਾਰੇ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਪੰਜਾਬ ਵਿੱਚ ਸਦੀਆਂ ਤੋਂ ਚੱਲੀ ਆ ਰਹੀ ਭਾਈਚਾਰਕ ਸਾਂਝ, ਸ਼ਾਂਤੀ ਅਤੇ ਏਕਤਾ ਦੀ ਰਵਾਇਤ ਜਾਰੀ ਰਹੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਭਵਿੱਖ ਵਿੱਚ ਇਸ ਨੂੰ ਸੁਰੱਖਿਅਤ ਰੱਖਣ ਲਈ ਹਮੇਸ਼ਾ ਵਚਨਬੱਧ ਰਹੇਗੀ।

Tags: Breaking news in PunjabiLatest News In PunjabiMalerkotlapunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਆਪ’ ਸਰਕਾਰ ਗੁਰੂ ਰਵਿਦਾਸ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਗੁਰੂ ਰਵਿਦਾਸ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
August 19, 2026
0

‘ਆਪ’ ਸਰਕਾਰ ਗੁਰੂ ਰਵਿਦਾਸ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ *...

ਸਾਡੀ ਸਰਕਾਰ ਮਜ਼ਬੂਤ ਪੰਜਾਬ ਦੀ ਸਿਰਜਣਾ ਲਈ ਔਰਤਾਂ ਨੂੰ ਵੱਧ ਅਖ਼ਤਿਆਰ ਯਕੀਨੀ ਬਣਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਮਜ਼ਬੂਤ ਪੰਜਾਬ ਦੀ ਸਿਰਜਣਾ ਲਈ ਔਰਤਾਂ ਨੂੰ ਵੱਧ ਅਖ਼ਤਿਆਰ ਯਕੀਨੀ ਬਣਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
August 19, 2026
0

ਸਾਡੀ ਸਰਕਾਰ ਮਜ਼ਬੂਤ ਪੰਜਾਬ ਦੀ ਸਿਰਜਣਾ ਲਈ ਔਰਤਾਂ ਨੂੰ ਵੱਧ ਅਖ਼ਤਿਆਰ ਯਕੀਨੀ ਬਣਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
August 19, 2026
0

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ...

ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

by Ankit
August 19, 2026
0

ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਆਪ’ ਸਰਕਾਰ ਗੁਰੂ ਰਵਿਦਾਸ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਗੁਰੂ ਰਵਿਦਾਸ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
August 19, 2026
0

‘ਆਪ’ ਸਰਕਾਰ ਗੁਰੂ ਰਵਿਦਾਸ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ *...

Most Popular

ਕਾਦੀਆਂ–ਬਿਆਸ ਰੇਲਵੇ ਲਾਈਨ ਲਈ 1,419 ਕਰੋੜ ਰੁਪਏ ਦੀ ਮਨਜ਼ੂਰੀ ਪੰਜਾਬ ਲਈ ਵੱਡੀ ਉਪਲਬਧੀ: ਰਵਨੀਤ ਸਿੰਘ ਬਿੱਟੂ

ਕਾਦੀਆਂ–ਬਿਆਸ ਰੇਲਵੇ ਲਾਈਨ ਲਈ 1,419 ਕਰੋੜ ਰੁਪਏ ਦੀ ਮਨਜ਼ੂਰੀ ਪੰਜਾਬ ਲਈ ਵੱਡੀ ਉਪਲਬਧੀ: ਰਵਨੀਤ ਸਿੰਘ ਬਿੱਟੂ

by Jaspreet Kaur
3 days ago
0

ਕਾਦੀਆਂ–ਬਿਆਸ ਰੇਲਵੇ ਲਾਈਨ ਲਈ 1,419 ਕਰੋੜ ਰੁਪਏ ਦੀ ਮਨਜ਼ੂਰੀ ਪੰਜਾਬ ਲਈ ਵੱਡੀ ਉਪਲਬਧੀ: ਰਵਨੀਤ ਸਿੰਘ ਬਿੱਟੂ ਚੰਡੀਗੜ੍ਹ, 16 ਅਗਸਤ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 