Punjab: ਅਫਸਰ ਖੁਦਕੁਸ਼ੀ ਮਾਮਲਾ: ਅੱਧੀ ਰਾਤ ਨੂੰ ਦਰਜ ਹੋਈ FIR
ਚੰਡੀਗੜ੍ਹ, 22 ਮਾਰਚ 2026 (ਵਿਸ਼ਵ ਵਾਰਤਾ) – ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਮੰਤਰੀ ਲਾਲਜੀਤ ਭੁੱਲਰ ‘ਤੇ ਦੋਸ਼ ਲਗਾਉਣ ਵਾਲੇ ਗੋਦਾਮ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦਾ ਮਾਮਲਾ ਤੂਲ ਫੜ ਗਿਆ ਹੈ। ਜਿਸ ਤੋਂ ਬਾਅਦ ਹੁਣ ਮ੍ਰਿਤਕ ਦੀ ਪਤਨੀ ਉਪਿੰਦਰ ਕੌਰ ਦੀ ਸ਼ਿਕਾਇਤ ਦੇ ਆਧਾਰ ‘ਤੇ ਮੰਤਰੀ ਲਾਲਜੀਤ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀਏ ਦਿਲਬਾਗ ਸਿੰਘ ਵਿਰੁੱਧ ਅੱਧੀ ਰਾਤ ਨੂੰ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਖੁਦਕੁਸ਼ੀ ਲਈ ਉਕਸਾਉਣ, ਜਾਨੋਂ ਮਾਰਨ ਜਾਂ ਗੰਭੀਰ ਸਰੀਰਕ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ, ਅਤੇ ਅਪਰਾਧ ਕਰਨ ਦੇ ਇਰਾਦੇ ਦੀਆਂ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਵਿਵਾਦਤ ਵੀਡੀਓ ਵਾਇਰਲ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਅਸਤੀਫਾ ਲੈ ਲਿਆ ਸੀ ਅਤੇ ਮੁੱਖ ਸਕੱਤਰ ਨੂੰ ਇਸ ਮਾਮਲੇ ਦੀ ਨਿਰਪੱਖ ਜਾਂਚ ਦੇ ਆਦੇਸ਼ ਦਿੱਤੇ ਹਨ।
ਦੂਜੇ ਪਾਸੇ, ਵਿਰੋਧੀ ਪਾਰਟੀਆਂ ਨੇ ਵੀ ਰਕਾਰ ਨੂੰ ਘੇਰਿਆ। ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਅੱਜ (22 ਮਾਰਚ) ਨੂੰ ਚੰਡੀਗੜ੍ਹ ਵਿੱਚ ਸਾਂਝੇ ਤੌਰ ‘ਤੇ ਮੁੱਖ ਮੰਤਰੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਇਸ ਵਿੱਚ ਖੁਦਕੁਸ਼ੀ ਕਰਨ ਵਾਲੇ ਅਧਿਕਾਰੀ ਦਾ ਪਰਿਵਾਰ ਵੀ ਉਨ੍ਹਾਂ ਦੇ ਨਾਲ ਹੋਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























